IMD Punjab Weather - Sach Kahoon Punjabi

IMD Punjab Weather: ਪੰਜਾਬ ’ਚ ਅੱਜ ਤੋਂ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪੰਜ ਜ਼ਿਲ੍ਹਿਆਂ ਲਈ ਚਿਤਵਾਨੀ ਜਾਰੀ
IMD Punjab Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮਾਨਸੂਨ ਦੀ ਐਂਟਰੀ ਨੂੰ ਸੱਤ ਦਿਨ ਹੋ ਚੁੱਕੇ ਹਨ, ਪਰ ਉਮੀਦਾਂ ਮੁਤਾਬਕ ਮੀਂਹ ਨਾ ਪੈਣ ਕਾਰਨ ਗਰਮੀ ਤੇ ਉਮਸ ਦਾ ਅਸਰ ਅਜੇ ਵੀ ਜਾਰੀ ਹੈ। ਸੂਬੇ ’ਚ ਜੁਲਾਈ ਮਹੀਨੇ ਦੌਰਾਨ ਹੁਣ ਤੱਕ ਆਮ ਨਾਲੋਂ 3 ਫੀਸਦੀ ਜ਼ਿਆਦਾ ਮੀਂਹ ਦਰਜ਼ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ’ਚ ਆਮ ਨਾਲੋਂ 71 ਫੀਸਦੀ ਘੱਟ ਵਰਖਾ ਰਿਕਾਰਡ ਕੀਤੀ ਗਈ ਹੈ। ਇਸ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਇਹ ਆਮ ਨਾਲੋਂ 2.9 ਡਿਗਰੀ ਘੱਟ ਚੱਲ ਰਿਹਾ ਹੈ। ਫਰੀਦਕੋਟ ’ਚ ਸਭ ਤੋਂ ਵੱਧ 38.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ 9 ਜੁਲਾਈ ਤੋਂ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ, ਜਦਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ’ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਚੰਡੀਗੜ੍ਹ ’ਚ ਵੀ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉੱਧਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਤਾਜ਼ਾ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ 39,834 ਕਿਊਸੈਕ ਤੇ ਪੌਂਗ ਡੈਮ ’ਚ 21,459 ਕਿਊਸੈਕ ਪਾਣੀ ਦੀ ਆਮਦ ਹੋ ਰਹੀ ਹੈ। IMD Punjab Weather

Read Also : ਮੋਟਰਸਾਈਕਲ ਸਵਾਰਾਂ ਨੇ ਮੋਗਾ ਦੇ ਥਾਣਾ ਸਦਰ ਅੰਦਰ ਸੁੱਟਿਆ ਹੈਂਡ ਗਰਨੇਡ

ਭਾਖੜਾ ਡੈਮ ਤੋਂ 24,287 ਕਿਊਸੈਕ ਤੇ ਪੌਂਗ ਡੈਮ ਤੋਂ 17,219 ਕਿਊਸੈਕ ਪਾਣੀ ਛੱਡਿਆ ਜਾ ਰਿਹਾ ਹੈ। ਮੌਜੂਦਾ ਸਮੇਂ ਭਾਖੜਾ ਡੈਮ ਦਾ ਜਲ ਪੱਧਰ 1,568.66 ਫੁੱਟ ਤੇ ਪੌਂਗ ਡੈਮ ਦਾ ਜਲ ਪੱਧਰ 1,318.96 ਫੁੱਟ ਦਰਜ ਕੀਤਾ ਗਿਆ ਹੈ, ਜੋ ਦੋਵੇਂ ਡੈਮਾਂ ਦੇ ਨਿਰਧਾਰਤ ਵੱਧ ਤੋਂ ਵੱਧ ਚੇਤਾਵਨੀ ਪੱਧਰ ਤੋਂ ਕਾਫ਼ੀ ਹੇਠਾਂ ਹੈ। ਭਾਖੜਾ ਡੈਮ ਦਾ ਜ਼ਿਆਦਾ ਤੋਂ ਜ਼ਿਆਦਾ ਚੇਤਾਵਨੀ ਪੱਧਰ 1,680 ਫੁੱਟ ਤੇ ਪੌਂਗ ਡੈਮ ਦਾ 1,390 ਫੁੱਟ ਨਿਰਧਾਰਤ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 9 ਜੁਲਾਈ ਤੱਕ ਪੰਜਾਬ, ਹਰਿਆਣਾ ਤੇ ਟ੍ਰਾਈਸਿਟੀ ਖੇਤਰ ’ਚ ਮਾਨਸੂਨ ਸਰਗਰਮ ਰਹੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਵਰਖਾ ਹੋ ਸਕਦੀ ਹੈ। ਉਨ੍ਹਾਂ ਅਨੁਸਾਰ 10 ਜੁਲਾਈ ਤੋਂ ਮਾਨਸੂਨ ਦੀਆਂ ਗਤੀਵਿਧੀਆਂ ਹੌਲੀ-ਹੌਲੀ ਕਮਜ਼ੋਰ ਹੋਣਗੀਆਂ ਤੇ ਅਗਲੇ ਦੋ ਤੋਂ ਤਿੰਨ ਦਿਨ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਆਮ ਨਾਲੋਂ ਠੰਢਾ ਤੇ ਸੁਹਾਵਣਾ ਬਣਿਆ ਰਹੇਗਾ। IMD Punjab Weather