BKU Ekta News - Sach Kahoon Punjabi

BKU Ekta News: ਲੈਂਡ ਮੋਰਗੇਜ ਬੈਂਕ ਮਾਮਲੇ ’ਚ ਕਾਰਵਾਈ ਦੀ ਮੰਗ ਸਬੰਧੀ ਬੀਕੇਯੂ ਏਕਤਾ ਵੱਲੋਂ ਐੱਸਐੱਸਪੀ ਨੂੰ ਮੰਗ ਪੱਤਰ
BKU Ekta News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਦੀ ਅਗਵਾਈ ਹੇਠ ਫ਼ਰੀਦਕੋਟ ’ਚ ਰੋਸ ਮਾਰਚ ਕੱਢ ਕੇ ਐੱਸਐੱਸਪੀ ਫ਼ਰੀਦਕੋਟ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਨੇ ਲੈਂਡ ਮੋਰਗੇਜ ਬੈਂਕ ਦੇ ਇੱਕ ਮੈਨੇਜਰ ਤੇ ਜੈਤੋ ਦੇ ਇੱਕ ਏਐਸਆਈ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਦੀ ਬਜਾਏ ਸਬੰਧਤ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੋਹੜ ਸਿੰਘ ਰੁਪੱਈਆਂ ਵਾਲਾ ਨੇ ਦੱਸਿਆ ਕਿ 30 ਮਾਰਚ ਤੋਂ ਲੈਂਡ ਮੋਰਗੇਜ ਬੈਂਕ ਫ਼ਰੀਦਕੋਟ ਦੇ ਬਾਹਰ ਧਰਨਾ ਜਾਰੀ ਹੈ।

ਉਨ੍ਹਾਂ ਦਾ ਦਾਅਵਾ ਸੀ ਕਿ ਬੈਂਕ ’ਚ ਹੋਈਆਂ ਕਥਿਤ ਬੇਨਿਯਮੀਆਂ ਤੇ ਕਿਸਾਨਾਂ ਨਾਲ ਧੋਖਾਧੜੀ ਦੇ ਮਾਮਲਿਆਂ ਸਬੰਧੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰ ਜ਼ਿਲ੍ਹਿਆਂ ’ਚ ਵੀ ਇਸ ਮਾਮਲੇ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਕੋਲ ਵੀ ਸਬੂਤ ਪੇਸ਼ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ ਨੇ ਦੋਸ਼ ਲਾਇਆ ਕਿ ਕਿਸਾਨਾਂ ਵੱਲੋਂ ਸਬੂਤ ਦੇਣ ਬਾਵਜੂਦ ਸਬੰਧਤ ਏਐਸਆਈ ਖਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੁਝ ਕਿਸਾਨਾਂ ਦੇ ਲੋਨ ਮਾਮਲਿਆਂ ’ਚ ਗੰਭੀਰ ਬੇਨਿਯਮੀਆਂ ਹੋਈਆਂ ਹਨ, ਜਿਨ੍ਹਾਂ ਸਬੰਧੀ ਦਸਤਾਵੇਜ਼ ਪ੍ਰਸ਼ਾਸਨ ਨੂੰ ਸੌਂਪੇ ਜਾ ਚੁੱਕੇ ਹਨ।

ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਿਸਾਨਾਂ ਨਾਲ ਸਬੰਧਤ ਮਸਲਿਆਂ ਦਾ ਹੱਲ ਕਰਨ ਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਚੋਂ ਖੇਤੀਬਾੜੀ, ਡੇਅਰੀ ਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਦੀ ਵੀ ਮੰਗ ਕੀਤੀ। ਇਸ ਮੌਕੇ ਬੀਕੇਯੂ ਏਕਤਾ ਸਿੱਧੂਪੁਰ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੇ ਸਮਰਥਨ ਵਿੱਚ 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ। ਰੋਸ ਮਾਰਚ ਦੌਰਾਨ ਜ਼ਿਲ੍ਹਾ ਖ਼ਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ, ਬਲਜਿੰਦਰ ਸਿੰਘ ਵਾੜਾ ਭਾਈਕਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਨਿਰਮਲ ਸਿੰਘ ਢਿਲਵਾਂ, ਸੁਖਚਰਨ ਸਿੰਘ ਕਾਲਾ, ਤੇਜਾ ਸਿੰਘ ਪੱਕਾ, ਜਤਿੰਦਰਜੀਤ ਸਿੰਘ ਭਿੰਡਰ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।