Heat - Sach Kahoon Punjabi
Heat Wave: ‘ਸਾਵਧਾਨ’ ਕਿਤੇ ਗਰਮੀ ਕਾਰਨ ਨਾ ਹੋ ਜਾਵੇ ਤੁਹਾਡੀ ਸਿਹਤ ਖਰਾਬ, ਐਡਵਾਈਜਰੀ ਜਾਰੀ
ਸਿਹਤ ਵਿਭਾਗ ਨੇ ਗਰਮੀ ਤੋਂ ਬਚਾਅ ਲਈ ਕੀਤੀ ਐਡਵਾਈਜਰੀ ਜਾਰੀ | Heat Wave
Heat Wave: (ਨਰਿੰਦਰ ਸਿੰਘ ਬਠੋਈ) ਪਟਿਆਲਾ। ਆਉਣ ਵਾਲੇ ਦਿਨਾਂ ਵਿਚ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧਣ ਦੇ ਆਸਾਰ ਹਨ। ਇਸ ਵਾਰ ਗਰਮੀ ਦੇ ਸ਼ੁਰੂਆਤੀ ਮੌਸਮ ਵਿੱਚ ਹੀ ਤਾਪਮਾਨ ਵਿੱਚ ਤੇਜ਼ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਲਈ ਸਿਹਤ ’ਤੇ ਹੋਣ ਵਾਲੇ ਪ੍ਰਭਾਵਾਂ ਤੋਂ ਬਚਣ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਗਰਮੀ ਤੋਂ ਆਪਣੇ-ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਨਿੰਬੂ ਪਾਣੀ, ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:Amloh News: ਵਿਧਾਇਕ ਗੈਰੀ ਬੜਿੰਗ ਨੇ ਸਫਾਈ ਕਰਮਚਾਰੀਆਂ ਦੀ ਕੀਤੀ ਅਚਨਚੇਤ ਚੈਕਿੰਗ, ਸੈਨੇਟਰੀ ਕਲਰਕ ਤੇ ਮੇਟ ਮੁਅੱਤਲ
ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋ ਘੱਟ ਨਿਕਲਿਆ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕਪੜੇ ਪਾਏ ਜਾਣ ਅਤੇ ਛੱਤਰੀ ਦਾ ਪ੍ਰਯੋਗ ਕੀਤਾ ਜਾਵੇ। ਉੁਨ੍ਹਾਂ ਦੱਸਿਆ ਕਿ ਨਵ ਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਵਿੱਚ ਬੀਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਸਕੂਲਾਂ ਵਿੱਚ ਪੀਣ ਦੇ ਠੰਢੇ ਪਾਣੀ ਦੇ ਪ੍ਰਬੰਧ ਕਰਨ ਅਤੇ 10 ਵਜੇ ਤੋਂ ਬਾਅਦ ਬੱਚਿਆਂ ਨੂੰ ਧੁੱਪ ਵਿਚ ਖਿਡਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।
ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ : ਸਿਵਲ ਸਰਜਨ | Heat Wave
ਡਾ. ਸੁਮੀਤ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਗਰਮੀ ਦੇ ਪ੍ਰਭਾਵ ਹੇਠ ਆਉਣ ਕਾਰਨ ਸਰੀਰ ਵਿਚੋਂ ਪਾਣੀ ਦੀ ਕਮੀ ਹੁੰਦੀ ਹੈ ਅਤੇ ਸਰੀਰ ਦਾ ਅੰਦਰਲਾ ਤਾਪਮਾਨ ਵੱਧ ਜਾਦਾ ਹੈ। ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ’ਤੇ ਵੀ ਬਹੁਤ ਜਿਆਦਾ ਥਕਾਨ ਮਹਿਸੂਸ ਕਰਦਾ ਹੈ। ਗਰਮੀ ਲੱਗਣ ਨਾਲ ਸ਼ਰੀਰ ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ, ਸਿਰਦਰਦ ਤੇ ਉਲਟੀਆਂ ਲੱਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ, ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ। ਕਿਸੇ ਰਾਹਗੀਰ ਨੂੰ ਗਰਮੀ ਦੇ ਕਾਰਨ ਬੇਹੋਸ਼ੀ ਦੀ ਹਾਲਤ ਵਿੱਚ ਪਾਏ ਜਾਣ ਤੇ ਉਸ ਨੂੰ ਚੁੱਕ ਕੇ ਛਾਂਦਾਰ ਜਗ੍ਹਾਂ ’ਤੇ ਲੈ ਜਾਇਆ ਜਾਵੇ ਅਤੇ ਜਲਦ ਤੋਂ ਜਲਦ 108 ਨੰਬਰ ਡਾਇਲ ਕਰਕੇ ਹਸਪਤਾਲ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ। Heat Wave
Rain: ਧੁੱਪ ਦਰਮਿਆਨ ਹੀ ਵਰ੍ਹੇ ਭਾਦੋਂ ਦੇ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਦਿਵਾਈ ਰਾਹਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। Rain: ਵਪਾਰਕ ਰਾਜਧਾਨੀ ’ਚ ਅੱਜ ਦੁਪਿਹਰ ਬਾਅਦ ਅਚਾਨਕ ਹੀ ਧੁੱਪ ਦੇ ਦਰਮਿਆਨ ਵਰ੍ਹੇ ਬੱਦਲਾਂ ਨੇ ਸ਼ਹਿਰ ਵਾਸੀਆਂ ਨੂੰ ਹੁੰਮਸ ਭਰੀ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ। ਜਿਸ ਕਰਕੇ ਖਾਸਕਰ ਦੋਪਹੀਆ ਵਾਹਨ ਚਾਲਕ ਬਿਨਾਂ ਰੁਕੇ ਆਪਣੀ ਮੰਜ਼ਿਲ ਵੱਲ ਵੱਧਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ: AIIMS PGI : ਏਮਜ਼ ਅਤੇ ਪੀਜੀਆਈ ’ਚ ਹੁਣ ਇਨ੍ਹਾਂ ਨੂੰ ਮਿਲੇਗੀ ਖਾਸ ਸਹੂਲਤ
ਦੱਸ ਦੇਈਏ ਕਿ ਵੀਰਵਾਰ ਨੂੰ ਦੁਪਿਹਰ ਵੇਲੇ ਕਿਣਮਿਣ ਹੋਈ। ਜਿਸ ਤੋਂ ਕੁੱਝ ਘੰਟਿਆਂ ਬਾਅਦ ਫ਼ਿਰ ਅਚਾਨਕ ਹੀ ਮੋਟੀ ਕਣੀ ਦਾ ਮੀਂਹ ਪੈਣਾ ਸ਼ੁਰੂ ਹੋ ਗਿਆ। ਭਾਵੇਂ ਇਸ ਦੌਰਾਨ ਧੁੱਪ ਵੀ ਨਿਕਲੀ ਹੋਈ ਸੀ ਪਰ ਮੀਂਹ ਪੂਰੇ ਜ਼ੋਰ ਨਾਲ ਵਰਿਆ। ਜਿਸ ਕਾਰਨ ਤਾਪਮਾਨ ’ਚ ਗਿਰਾਵਟ ਆਉਣ ਨਾਲ ਸ਼ਹਿਰ ਵਾਸੀਆਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਕਿਉਂਕਿ ਕੁੱਝ ਦਿਨਾਂ ਦਾ ਤਾਪਮਾਨ ਵਧਣ ਕਾਰਨ ਹੁੰਮਸ ਭਰੀ ਗਰਮੀ ਨੇ ਲੋਕਾਂ ਤਪਾ ਰੱਖਿਆ ਸੀ।
ਪੰਜਾਬ ’ਚ ਹੋਰ ਵਧੇਗੀ ਗਰਮੀ, ਜਾਣੋ ਕਦੋਂ ਪਵੇਗਾ ਮੀਂਹ
21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ
(ਐੱਮ ਕੇ ਸ਼ਾਇਨਾ) ਮੁਹਾਲੀ। ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮੌਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਸ਼ੁੱਕਰਵਾਰ ਲਈ ਵੀ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ,ਜਿਸ ਕਾਰਨ ਤਾਪਮਾਨ ’ਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। Punjab In Rain
ਇਹ ਵੀ ਪੜ੍ਹੋ: ਕੌਣ ਹੈ ਪੂਜਾ ਖੇਡਕਰ? ਜਿਸ ਖਿਲਾਫ ਯੂਪੀਐਸਸੀ ਨੇ ਦਰਜ ਕਰਵਾਈ ਐਫਆਈਆਰ
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿਚ ਮੌਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮੌਨਸੂਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸਰਗਰਮ ਰਹੇਗਾ ਪਰ ਅਜਿਹਾ ਨਹੀਂ ਹੋਇਆ। ਕੁਝ ਇਲਾਕਿਆਂ ’ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ’ਚ ਨਮੀ ਅਤੇ ਤਾਪਮਾਨ ’ਚ ਹੋਰ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ।
ਪਾਰਾ 38 ਤੋਂ ਪਾਰ ਪੁੱਜਿਆ ( Punjab In Rain)
ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਗਿਆ ਹੈ। ਪੰਜਾਬ ਵਿਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪਠਾਨਕੋਟ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। Punjab In Rain
ਗਰਮੀ ਕਾਰਨ ਦੋ ਵਿਅਕਤੀਆਂ ਮੌਤ
(ਸੱਚ ਕਹੂੰ ਨਿਊਜ਼) ਬਠਿੰਡਾ। ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਗਰਮੀ ਨੇ ਆਪਣੇ ਰੰਗ ਦੁਬਾਰਾ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਦੇ ਕਹਿਰ ਨਾਲ ਸ਼ਹਿਰ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਵੇਰਵਿਆਂ ਅਨੁਸਾਰ ਬਠਿੰਡਾ ਰੇਲਵੇ ਸਟੇਸ਼ਨ ਦੇ ਉਡੀਕ ਘਰ ਦੇ ਸਾਹਮਣੇ ਬਣੇ ਰੈਂਪ ਦੇ ਕੋਲ ਇੱਕ ਵਿਅਕਤੀ ਦੀ ਗਰਮੀ ਕਾਰਨ ਮੌਤ ਹੋ ਗਈ। Heat
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ’ਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ
ਇਸ ਦੀ ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਟੀਮ ਅਤੇ ਥਾਣਾ ਜੀਆਰਪੀ ਪੁਲਿਸ ਮੌਕੇ ’ਤੇ ਪਹੁੰਚੀ। ਇਸ ਤੋਂ ਇਲਾਵਾ ਸਥਾਨਕ ਪਰਸ ਰਾਮ ਨਗਰ ’ਚ ਇੱਕ ਨੌਜਵਾਨ ਸੜਕ ’ਤੇ ਜਾਂਦੇ ਸਮੇਂ ਚੱਕਰ ਖਾ ਕੇ ਡਿੱਗ ਗਿਆ ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਕੈਨਾਲ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਗਈ। ਮ੍ਰਿਤਕ ਵਿਅਕਤੀਆਂ ਕੋਲੋਂ ਕੋਈ ਅਜਿਹੀ ਚੀਜ਼ ਨਹੀਂ ਮਿਲੀ ਜਿਸ ਤੋਂ ਉਹਨਾਂ ਦੀ ਸ਼ਿਨਾਖਤ ਹੋ ਸਕੇ। ਸਹਾਰਾ ਟੀਮ ਵੱਲੋਂ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ।
ਗਰਮੀ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਦੇਸ਼ ਭਰ ’ਚ ਪੈ ਰਹੀ ਅੱਤ ਦੀ ਗਰਮੀ ਕਾਰਨ ਸ਼ੁੱਕਰਵਾਰ ਨੂੰ ਗਰਮੀ ਕਾਰਨ ਇਕ ਪਰਵਾਸੀ ਮਜਦੂਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਅੰਦਰ ਰੇਲਵੇ ਲਾਈਨ ਦੇ ਕੋਲ ਇਕ 50-55 ਸਾਲਾ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ। ਮੌਕੇ ’ਤੇ ਪਹੁੰਚੀ ਰੇਲਵੇ ਪੁਲਿਸ ਦੇ ਕਰਮਚਾਰੀ ਨਸੀਬ ਸਿੰਘ ਅਤੇ ਪਰਮਪਾਲ ਸਿੰਘ ਨੇ ਦਸਿਆ ਕਿ ਸਾਨੂੰ ਇਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਕਿ ਇਕ ਵਿਅਕਤੀ ਰੇਲਵੇ ਲਾਈਨ ਦੇ ਕੋਲ ਪਿਆ ਹੈ। Heat Wave
ਇਹ ਵੀ ਪੜ੍ਹੋ: ਭੂਚਾਲ: ਜੰਮੂ-ਕਸ਼ਮੀਰ ’ਚ ਭੂਚਾਲ ਦੇ ਝਟਕੇ
ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਕੋਈ ਪਛਾਣ ਨਹੀ ਹੋ ਸਕੀ। 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦੀ ਸ਼ਨਾਖਤ ਲਈ 72 ਘੰਟਿਆਂ ਲਈ ਮੋਰਚਰੀ ਵਿਚ ਰੱਖਿਆ ਜਾਵੇਗਾ। ਉਸ ਤੋਂ ਬਾਅਦ ਉਸ ਦਾ ਸਸਕਾਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੀ ਮੌਤ ਗਰਮੀ ਕਾਰਨ ਹੋਈ ਹੈ। Heat Wave
ਗਰਮੀ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਲੂ ਦਾ ਅਲਰਟ ਜਾਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਮੌਸਮ ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸੰਬੰਧੀ ਆਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ। Heat Waves
ਇਹ ਵੀ ਪੜ੍ਹੋ: ਮਹਿਲਾ ਨੇ ਚੱਲਦੀ ਰੇਲ ਗੱਡੀ ’ਚ ਦਿੱਤਾ ਬੱਚੇ ਨੂੰ ਜਨਮ, ਰੇਲ ਅੰਦਰ ਸਭ ਨੇ ਮਨਾਈ ਖੁਸ਼ੀ
ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਿਹਾ ਹੈ। ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ’ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। Heat Waves
ਤਾਪਮਾਨ ਤੇ ਮਹਿੰਗਾਈ
ਇਸ ਵਾਰ ਅਪਰੈਲ ਮਹੀਨਾ ਸਭ ਤੋਂ ਵੱਧ ਗਰਮ ਰਿਕਾਰਡ ਕੀਤਾ ਗਿਆ ਹੈ ਤਾਪਮਾਨ ਦਾ 43 ਡਿਗਰੀ ਦੇ ਨੇੜੇ ਪਹੁੰਚ ਜਾਣਾ ਹੈਰਾਨੀਜਨਕ ਸੀ ਤਪਸ਼ ਦੇ ਵਧਣ ਦੇ ਨਾਲ ਜਿੱਥੇ ਦੁਨੀਆ ਭਰ ’ਚ ਮੌਸਮ ’ਚ ਉਥਲ-ਪੁਥਲ ਹੋਈ ਹੈ, ਉੱਥੇ ਮਹਿੰਗਾਈ ’ਚ ਵਾਧਾ ਹੋਇਆ ਹੈ ਮਹਿੰਗਾਈ 13 ਮਹੀਨਿਆਂ ’ਚ ਸਭ ਤੋਂ ਉੱਚੇ ਪੱਧਰ ’ਤੇ ਹੈ ਫਲ ਤੇ ਸਬਜ਼ੀਆਂ ਦੇ ਰੇਟਾਂ ’ਚ ਭਾਰੀ ਇਜ਼ਾਫ਼ਾ ਹੋਇਆ ਹੈ। ਇਸ ਨਾਲ ਆਮ ਆਦਮੀ ਦੀਆਂ ਮੁਸ਼ਕਿਲਾਂ ਵਧੀਆਂ ਹਨ ਉਂਜ ਇਹ ਗੱਲ ਤਸੱਲੀ ਵਾਲੀ ਹੈ। ਕਿ ਮੌਸਮ ਵਿਭਾਗ ਨੇ ਇਸ ਸਾਲ ਮੌਨਸੂਨ ਔਸਤ ਨਾਲੋਂ ਵੱਧ ਦੱਸਿਆ ਹੈ ਇਹ ਅਨੁਮਾਨ ਦੇਸ਼ ਦੀ ਆਰਥਿਕਤਾ ਲਈ ਚੰਗਾ ਸੰਕੇਤ ਹੈ। (Weather Update)
ਇਹ ਵੀ ਪੜ੍ਹੋ : ਸਤਿਗੁਰੂ ਦੀ ਰਜ਼ਾ ‘ਚ ਰਹਿਣ ਵਾਲਾ ਹੀ ਸੱਚਾ ਮੁਰੀਦ : Saint Dr MSG
ਦਾਲਾਂ ਤੇ ਅਨਾਜ ਦੇ ਰੇਟਾਂ ਦਾ ਸਬੰਧ ਭਾਵੇਂ ਦਰਾਮਦ-ਬਰਾਮਦ ਨਾਲ ਵੀ ਜੁੜਿਆ ਹੁੰਦਾ ਹੈ ਫਿਰ ਵੀ ਮੌਸਮ ਵੀ ਵੱਡਾ ਕਾਰਨ ਹੈ। ਜਿਸ ਨਾਲ ਮਹਿੰਗਾਈ ਵਧਦੀ ਹੈ ਮਹਿੰਗਾਈ ਨੂੰ ਕਾਬੂ ਹੇਠ ਰੱਖਣ ਲਈ ਜਿੱਥੇ ਬਜ਼ਾਰ ’ਚ ਕਾਲਾਬਜ਼ਾਰੀ ਰੋਕਣੀ ਪੈਣੀ ਹੈ, ਉੱਥੇ ਮੌਸਮ ’ਚ ਆ ਰਹੀਆਂ ਤਬਦੀਲੀਆਂ ਨੂੰ ਵੀ ਮੱਦੇਨਜ਼ਰ ਰੱਖ ਕੇ ਨੀਤੀਆਂ ਬਣਾਉਣੀਆਂ ਪੈਣਗੀਆਂ ਘੱਟ ਪਾਣੀ ਵਾਲੀਆਂ ਕਿਸਮਾਂ ਦੀ ਖੇਤੀ ’ਤੇ ਜ਼ੋਰ ਦੇਣ ਦੇ ਨਾਲ ਹੀ ਸਿੰਚਾਈ ਦੀਆਂ ਨਵੀਆਂ ਤਕਨੀਕਾਂ ਦੀ ਵਰਤੋਂ ਕਰਨੀ ਪਵੇਗੀ ਤਾਂ ਕਿ ਬਜ਼ਾਰ ’ਚ ਸਪਲਾਈ ਤੇ ਮੰਗ ਦਰਮਿਆਨ ਸੰਤੁਲਨ ਬਣਿਆ ਰਹੇ ਵੱਡੀ ਆਬਾਦੀ ਵਾਲੇ ਮੁਲਕ ਨੂੰ ਮਹਿੰਗਾਈ ਕਾਬੂ ਹੇਠ ਰੱਖਣਾ ਆਪਣੀ ਤਰਜ਼ੀਹ ’ਚ ਸ਼ਾਮਲ ਕਰਨਾ ਪੈਂਦਾ ਹੈ। (Weather Update)
ਵਧਦੀ ਗਰਮੀ ਦਾ ਕਹਿਰ
ਇਨ੍ਹੀਂ ਦਿਨੀਂ ਦੇਸ਼ ਭਰ ਦੇ ਕਈ ਹਿੱਸਿਆਂ ’ਚ ਭਿਆਨਕ ਗਰਮੀ ਪੈ ਰਹੀ ਹੈ ਯੂਪੀ, ਬਿਹਾਰ ਅਤੇ ਓਡੀਸ਼ਾ ’ਚ ਭਿਆਨਕ ਗਰਮੀ ਦੇ ਚੱਲਦਿਆਂ ਸੌ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ ਉੱਤਰ ਪ੍ਰਦੇਸ਼ ਦਾ ਬਲੀਆ ਖੇਤਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਬਿਡੰਬਨਾ ਇਹ ਹੈ ਕਿ ਜਿੱਥੇ ਲਗਾਤਾਰ ਵਧਦੇ ਤਾਪਮਾਨ ਦੇ ਚੱਲਦਿਆਂ ਗਰਮੀ ਨਾਲ ਮਰਨ ਵਾਲਿਆਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋਇਆ ਹੈ, ਉੱਥੇ ਜਨਸੰਖਿਆ ਦਬਾਅ ਦੇ ਚੱਲਦਿਆਂ ਸਾਡੀਆਂ ਮੈਡੀਕਲ ਸੇਵਾਵਾਂ ਇਲਾਜ ਲਈ ਲੋੜੀਂਦੀਆਂ ਨਹੀਂ ਹਨ।
ੳੱਥੇ ਡਾਕਟਰਾਂ ਦਾ ਕਹਿਣਾ ਹੈ ਕਿ ਗਰਮੀ ਦੇ ਚੱਲਦਿਆਂ ਬਜ਼ੁਰਗਾਂ ’ਚ ਬਿਮਾਰੀਆਂ ਵਧਣ ਦਾ ਜ਼ਿਆਦਾ ਖਤਰਾ ਰਹਿੰਦਾ ਹੈ, ਕਿਉਂਕਿ ਰੋਗਾਂ ਦਾ ਸੰਕਰਮਣ ਵਧ ਜਾਂਦਾ ਹੈ ਹਾਲਾਂਕਿ, ਰੋਜ਼ਾਨਾ ਜੀਵਨ ਗੁਜ਼ਾਰੇ ਲਈ ਗਰਮੀ ’ਚ ਨਿੱਕਲਦੇ ਸਮੇਂ ਲੋਕ ਸਾਵਧਾਨੀਆਂ ਨਹੀਂ ਵਰਤਦੇ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ ਇਸ ਨੂੰ ਸਿੱਧੇ ਤੌਰ ’ਤੇ ਧਰਤੀ ਦੇ ਲਗਾਤਾਰ ਵਧਦੇ ਤਾਪਮਾਨ ਦੇ ਨਤੀਜੇ ਦੇ ਰੂਪ ’ਚ ਦੇਖਿਆ ਜਾਣਾ ਚਾਹੀਦਾ ਹੈ ਭਾਵ ਕਿ ਸਾਡੇ ਰੋਜ਼ਾਨਾ ਜੀਵਨ ’ਚ ਗਲੋਬਲ ਵਾਰਮਿੰਗ ਦਾ ਖਤਰਨਾਕ ਅਸਰ ਨਜ਼ਰ ਆਉਣ ਲੱਗਾ ਹੈ ਉੱਤਰ ਪ੍ਰਦੇਸ਼ ਅਤੇ ਬਿਹਾਰ ’ਚ ਪਾਰਾ ਜਦੋਂ ਤੱਕ 40 ਤੋਂ ਹੇਠਾਂ ਨਹੀਂ ਆਵੇਗਾ।
ਇਹ ਵੀ ਪੜ੍ਹੋ : ਮੋਹਾਲੀ ਪੁਲਿਸ ਨੇ ਲੁੱਟ ਦੇ 3 ਮੁਲਜ਼ਮ ਹਥਿਆਰਾਂ ਸਮੇਤ ਕੀਤੇ ਕਾਬੂ
ਉਦੋਂ ਤੱਕ ਚਿੰਤਾ ਬਣੀ ਰਹੇਗੀ ਹੁਣ ਇੱਥੇ ਸਭ ਤੋਂ ਵੱਡਾ ਸਵਾਲ ਉੱਠਦਾ ਹੈ ਕਿ ਮੌਸਮ ਦੀ ਤਲਖੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਵਿਆਪਕ ਜਾਂਚ ਹੋਣੀ ਚਾਹੀਦੀ ਹੈ ਅਤੇ ਅਧਿਐਨ ਦੇ ਨਤੀਜਿਆਂ ਮੁਤਾਬਿਕ ਬਚਾਅ ਅਤੇ ਰਾਹਤ ਦੇ ਪ੍ਰੋਗਰਾਮ ਤੈਅ ਕਰਨੇ ਚਾਹੀਦੇ ਹਨ ਅਜਿਹਾ ਉੱਤਰ ਪ੍ਰਦੇਸ਼ ਦੇ ਬਲੀਆ ’ਚ ਹੀ ਕਿਉਂ ਹੋਇਆ? ਕੀ ਉੱਥੋਂ ਦੇ ਵਾਤਾਵਰਨ ’ਚ ਕੁਝ ਫਰਕ ਆਇਆ ਹੈ? ਐਨੀਆਂ ਮੌਤਾਂ ਦੀ ਪੜਤਾਲ ਜ਼ਰੂਰੀ ਹੈ, ਤਾਂ ਕਿ ਬੁਨਿਆਦੀ ਕਾਰਨ ਸਪੱਸ਼ਟ ਹੋ ਸਕਣ ਫਿਲਹਾਲ ਖੁਸ਼ੀ ਦੀ ਗੱਲ ਇਹ ਹੈ ਕਿ ਇਨ੍ਹਾਂ ਪ੍ਰਭਾਵਿਤ ਇਲਾਕਿਆਂ ’ਚ 25 ਜੂਨ ਤੋਂ ਬਾਅਦ ਹੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਲੋਕਾਂ ਦਾ ਜੀਵਨ ਬਚਾਉਣ ਲਈ ਠੋਸ ਉਪਾਅ ਕਰਨ ਦੀ ਲੋੜ ਹੈ ਗਰਮੀ ਤੋਂ ਰਾਹਤ ਲਈ ਮੀਂਹ ਦੀ ਉਡੀਕ ਕਰ ਰਹੇ ਲੋਕਾਂ ਨੂੰ ਅਜਿਹੇ ਦਿਸ਼ਾ-ਨਿਰਦੇਸ਼ ਮਿਲਣੇ ਚਾਹੀਦੇ ਹਨ।
ਤਾਂ ਕਿ ਉਨ੍ਹਾਂ ਦੀ ਸਿਹਤ ੳੱਚ ਤਾਪਮਾਨ ’ਚ ਵੀ ਸੰਤੁਲਿਤ ਰਹੇ ਹਸਪਤਾਲਾਂ ’ਚ ਮੈਡੀਕਲ ਸੁਵਿਧਾਵਾਂ ਦਾ ਵੀ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ ਵਾਤਾਵਰਨ ’ਚ ਹੋ ਰਹੇ ਨਕਾਰਾਤਮਕ ਬਦਲਾਵਾਂ ਦੀ ਵਜ੍ਹਾ ਨਾਲ ਮੌਸਮ ਦੀ ਮਾਰ ਵਧਦੀ ਜਾ ਰਹੀ ਹੈ ਐਮਰਜੈਂਸੀ ਸਥਿਤੀਆਂ ਪੈਦਾ ਹੋਣ ਲੱਗੀਆਂ ਹਨ, ਇਸ ਲਈ ਪ੍ਰਸ਼ਾਸਨ ਅਤੇ ਨਿੱਜੀ ਪੱਧਰ ’ਤੇ ਲੋਕਾਂ ਨੂੰ ਔਖੇ ਹਾਲਾਤਾਂ ਨਾਲ ਨਜਿੱਠਣ ਲਈ ਯੋਜਨਾ ਤਿਆਰ ਕਰਨੀ ਚਾਹੀਦੀ ਹੈ ਆਪਣੇ ਸਮਾਜ ਦਾ ਇਹ ਤ੍ਰਾਸਦੀਪੂਰਨ ਪੱਖ ਹੈ ਕਿ ਲੋਕ ਮੌਸਮ ਦੇ ਅਨੁਕੂਲ ਵਿਹਾਰ ਕਰਨਾ ਭੁੱਲਣ ਲੱਗੇ ਹਨ, ਮੌਸਮ ਅਨੁਸਾਰ ਆਪਣਾ ਖਾਣ-ਪੀਣ ਨਹੀਂ ਬਦਲਦੇ ਲੋਕ ਜੇਕਰ ਆਪਣੇ ਪੱਧਰ ’ਤੇ ਜਾਗਰੂਕ ਹੋਣ, ਤਾਂ ਕੁਝ ਬਚਾਅ ਹੋ ਸਕਦਾ ਹੈ ਪਰ ਸਿਹਤ ਮਹਿਕਮੇ ’ਤੇ ਸਭ ਤੋਂ ਜ਼ਿਆਦਾ ਜਿੰਮੇਵਾਰੀ ਹੈ।
ਪੰਜਾਬ ਦੇ ਲੋਕਾਂ ਨੂੰ ਛੇਤੀ ਮਿਲ ਸਕਦੀ ਐ ਗਰਮੀ ਤੋਂ ਰਾਹਤ
ਲੋਅ ਤੋਂ ਮਿਲੇਗੀ ਛੁਟਕਾਰਾ, ਘਟੇਗਾ ਤਾਪਮਾਨ
16 ਨੂੰ ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਵਾਸੀਆਂ ਲਈ ਰਾਹਤ ਦੀ ਖਬਰ ਹੈ। ਲੋਕਾਂ ਨੂੰ ਮੰਗਲਵਾਰ ਤੋਂ ਲੂ ਤੋਂ ਛੁਟਕਾਰਾ ਮਿਲੇਗਾ, ਇਸ ਦੇ ਨਾਲ ਤਾਪਮਾਨ ਵੀ ਘਟ ਜਾਵੇਗਾ। ਇਹ ਅਨੁਮਾਨ ਮੌਸਮ ਕੇਂਦਰ ਚੰਡੀਗੜ੍ਹ ਦਾ ਹੈ। ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਨੂੰ ਹੀਟ ਵੇਵ ਚੱਲੇਗੀ ਪਰ ਉਸ ਤੋਂ ਬਾਅਦ 14 ਜੂਨ ਤੋਂ ਬਾਅਦ ਮੌਸਮ ਬਦਲ ਜਾਵੇਗਾ।
ਇਸ ਦੌਰਾਨ ਪੰਜਾਬ ’ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। 15 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ’ਚ ਹਨੇ੍ਰੀ ਆ ਸਕਦੀ ਹੈ, ਜਦੋਂਕਿ 16 ਜੂਨ ਨੂੰ ਪੰਜਾਬ ਦੇ ਕਈ ਜਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਮੀਂਹ ਮਾਨਸੂਨ ਦਾ ਹੋਵੇਗਾ ਜਾਂ ਵੈਸਟਰਨ ਡਿਸਟਰਬੈਂਸ ਦਾ।
ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਲੋਕਾਂ ਨੂੰ ਕੜਕਦੀ ਧੁੱਪ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਵਿੱਚ ਮੌਸਮ ਖਰਾਬ ਰਿਹਾ। ਬਠਿੰਡਾ 45.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਜ਼ਿਆਦਾ ਗਰਮ ਰਿਹਾ। ਪਟਿਆਲਾ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਦਾ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਗੁਰਦਾਸਪੁਰ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ, ਚੰਡੀਗੜ੍ਹ ਅਤੇ ਫਿਰੋਜ਼ਪੁਰ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਸਮਾਨ ਤੋਂ ਪੈ ਰਹੀ ਅੱਗ ਤੋਂ ਫਸਲ ਨੂੰ ਬਚਾਉਣ ਵਿੱਚ ਲੱਗੇ ਕਿਸਾਨ, ਅਪਣਾ ਰਹੇ ਦੇਸੀ ਢੰਗ
ਟਿਊਬਵੈੱਲਾਂ ਦੀ ਸਿੰਚਾਈ ਨਾਕਾਫ਼ੀ ਸਾਬਤ ਹੋ ਰਹੀ ਹੈ
ਸੱਚ ਕਹੂੰ/ਰਾਜੂ ਔਢਾਂ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਨੇ ਆਮ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਹਰਿਆਣਾ ਦੇ ਉੱਤਰੀ ਹਿੱਸੇ ਵਿੱਚ ਯੈਲੋ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਖੌਫ ਨੇ ਜ਼ਿਆਦਾਤਰ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ ਖੇਤਾਂ ਵਿੱਚ ਸੰਘਰਸ਼ ਕਰ ਰਹੇ ਹਨ।
ਸਥਿਤੀ ਇਹ ਹੈ ਕਿ ਨਹਿਰਾਂ ਬੰਦ ਹੋਣ ਕਾਰਨ ਕਿਸਾਨ ਪੂਰੀ ਤਰ੍ਹਾਂ ਟਿਊਬਵੈੱਲਾਂ ‘ਤੇ ਨਿਰਭਰ ਹਨ। ਕਹਿਰ ਦੀ ਗਰਮੀ ਦਾ ਪ੍ਰਕੋਪ ਇਸ ਤਰ੍ਹਾਂ ਦੇਖਿਆ ਜਾ ਰਿਹਾ ਹੈ ਕਿ ਟਿਊਬਵੈੱਲਾਂ ਤੋਂ ਪਾਣੀ ਦੀ ਸਿੰਚਾਈ 2-3 ਦਿਨ ਹੀ ਰਹਿੰਦੀ ਹੈ। ਦੂਜਾ ਲੋਡ ਵਧਣ ਕਾਰਨ ਬਿਜਲੀ ਸਿਸਟਮ ਵੀ ਕਿਸਾਨਾਂ ਲਈ ਕੋਹੜ ਦਾ ਕੰਮ ਕਰ ਰਿਹਾ ਹੈ। ਕੀਤੀ ਬਿਜਾਈ ਖਤਮ ਹੋ ਰਹੀ ਹੈ ਅਤੇ ਦੂਜਾ ਨਵਾਂ ਬੀਜ ਪਾ ਕੇ ਜ਼ਮੀਨ ਦੀ ਸਿੰਚਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਸਲ ਨੂੰ ਬਚਾਉਣ ਲਈ ਕਿਸਾਨ ਪੁਰਾਣੇ ਦੇਸੀ ਉਪਾਅ ਅਪਣਾ ਰਹੇ ਹਨ। ਪਿੰਡ ਨੂਹੀਆਂਵਾਲੀ ਦੇ ਕਿਸਾਨ ਚੇਤਰਾਮ ਦਾਦਰਵਾਲ, ਡਾ: ਜਗਦੀਸ਼ ਸਹਾਰਨ, ਦੇਵੀ ਲਾਲ ਸੁਥਾਰ, ਰਵਿੰਦਰ ਵਰਮਾ, ਜਸਰਾਜ ਸਹਾਰਨ ਅਤੇ ਪਰਮਵੀਰ ਵਰਮਾ ਨੇ ਦੱਸਿਆ ਕਿ ਖੇਤਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਨਾ ਤਾਂ ਟਿਊਬਵੈੱਲ ਹਨ ਅਤੇ ਨਾ ਹੀ ਨਹਿਰਾਂ ਵਿੱਚ ਪਾਣੀ। ਉਸ ਨੇ ਦੱਸਿਆ ਕਿ ਝੁਲਸੀ ਹੋਈ ਫ਼ਸਲ ਨੂੰ ਦੇਖ ਕੇ ਉਸ ਦਾ ਖੇਤ ਵਿੱਚ ਜਾਣ ਦਾ ਵੀ ਮਨ ਨਹੀਂ ਕਰਦਾ।
ਜੇਕਰ ਮੌਸਮ ਨਾ ਬਦਲਿਆ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਜਾਵੇਗੀ। ਕਿਸਾਨ ਚੇਤਰਾਮ ਨੇ ਦੱਸਿਆ ਕਿ ਉਸ ਨੇ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕੀਤੀ ਹੈ। ਉਸ ਨੇ ਗਰਮੀ ਅਤੇ ਗਰਮੀ ਦੇ ਡਰ ਕਾਰਨ ਅਗੇਤੀ ਬੀਜਾਈ ਕੀਤੀ ਸੀ ਪਰ ਫਿਰ ਵੀ ਫ਼ਸਲ ਗਰਮੀ ਨਾਲ ਪ੍ਰਭਾਵਿਤ ਹੋ ਰਹੀ ਹੈ। ਉਸ ਨੇ 3 ਏਕੜ ਰਕਬੇ ਵਿੱਚ ਦੁਬਾਰਾ ਮਿੱਟੀ ਪਾ ਲਈ ਹੈ ਪਰ ਫਿਰ ਵੀ ਕੋਈ ਸਫ਼ਲਤਾ ਨਜ਼ਰ ਨਹੀਂ ਆ ਰਹੀ। ਫਸਲ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ, ਪਰ ਹੁਣ ਰੱਬ ਦਾ ਹੱਥ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਨੂੰ ਸਫ਼ਲ ਬਣਾਉਣ ਲਈ ਦੇਸੀ ਨੁਸਖੇ ਅਪਣਾਏ ਜਾ ਰਹੇ ਹਨ। ਬੀਜਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਵਿੱਚ ਮਿੱਟੀ ਭਰ ਕੇ ਉਗਾਇਆ ਜਾ ਰਿਹਾ ਹੈ, ਤਾਂ ਜੋ ਸੜੇ ਪੌਦਿਆਂ ਦੀ ਥਾਂ ‘ਤੇ ਦੁਬਾਰਾ ਬੀਜਿਆ ਜਾ ਸਕੇ। ਘਰ ਦੇ ਸਾਰੇ ਮੈਂਬਰ ਇਸ ਕੰਮ ਵਿੱਚ ਲੱਗੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਹਿਰ ਦੀ ਗਰਮੀ ਨੇ ਕੀਤਾ ਬੇਹਾਲ, ਲੋਕਾਂ ਦਾ ਜਿਊਣਾ ਹੋਇਆ ਮੁਹਾਲ
ਕਹਿਰ ਦੀ ਗਰਮੀ ਨੇ ਕੀਤਾ ਬੇਹਾਲ, ਲੋਕਾਂ ਦਾ ਜਿਊਣਾ ਹੋਇਆ ਮੁਹਾਲ
ਸਰਸਾ (ਸੱਚ ਕਹੂੰ ਨਿਊਜ਼)। ਕੜਕਦੀ ਗਰਮੀ ਅਤੇ ਕੜਕਦੀ ਧੁੱਪ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਹੋ ਗਈ ਹੈ। ਗਰਮੀ ਕਾਰਨ ਲੋਕਾਂ ਨੂੰ ਦੁਪਹਿਰ ਸਮੇਂ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੜਾਕੇ ਦੀ ਗਰਮੀ ਦੇ ਇਸ ਮੌਸਮ ਵਿੱਚ ਲੋਕਾਂ ਦਾ ਰੁਟੀਨ ਪੂਰੀ ਤਰ੍ਹਾਂ ਬਦਲ ਗਿਆ ਹੈ। ਲੋਕ ਸਵੇਰੇ-ਸ਼ਾਮ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਅੱਤ ਦੀ ਗਰਮੀ ਕਾਰਨ ਉਲਟੀਆਂ, ਦਸਤ ਦੀਆਂ ਬਿਮਾਰੀਆਂ ਵੀ ਵਧ ਗਈਆਂ ਹਨ। ਗਰਮੀ ਵਧਣ ਦੇ ਨਾਲ ਹੀ ਕੋਲਡ ਡਰਿੰਕਸ ਦੀ ਮੰਗ ਵਧ ਗਈ ਹੈ। ਵਧਦੇ ਤਾਪਮਾਨ ਤੋਂ ਪ੍ਰੇਸ਼ਾਨ ਲੋਕ ਗਰਮੀ ਤੋਂ ਬਚਣ ਲਈ ਕੋਲਡ ਡਰਿੰਕ, ਠੰਡੀ ਲੱਸੀ, ਗੰਨੇ ਦਾ ਰਸ, ਆਈਸਕ੍ਰੀਮ ਅਤੇ ਹੋਰ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰ ਰਹੇ ਹਨ। ਇਸ ਕੜਾਕੇ ਦੀ ਗਰਮੀ ਵਿੱਚ ਲੋਕ ਨਿੰਬੂ ਸ਼ਰਬਤ, ਸ਼ਿਕੰਜੀ ਆਦਿ ਠੰਢੀਆਂ ਚੀਜ਼ਾਂ ਪੀ ਕੇ ਸਰੀਰ ਨੂੰ ਠੰਢਕ ਪ੍ਰਦਾਨ ਕਰ ਰਹੇ ਹਨ।
ਸੂਰਜ ਚੜ੍ਹਦੇ ਹੀ ਗਰਮੀ ਵੱਧ ਜਾਂਦੀ ਹੈ
ਗਰਮੀ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੋਂ ਸਵੇਰੇ ਨੌਂ ਵਜੇ ਦੇ ਨਾਲ ਹੀ ਸੂਰਜ ਦੇਵਤਾ ਦੀ ਤਿੱਖੀ ਬਿਰਤੀ ਦਿਖਾਈ ਦੇਣ ਲੱਗਦੀ ਹੈ। ਦੁਪਹਿਰ ਤੱਕ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਲੋਕ ਜ਼ਰੂਰੀ ਕੰਮਾਂ ਲਈ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਦੋਪਹੀਆ ਵਾਹਨ ਚਾਲਕਾਂ ਨੂੰ ਸਫ਼ਰ ਕਰਨਾ ਔਖਾ ਹੋ ਰਿਹਾ ਹੈ, ਲੋਕ ਗਰਮੀ ਤੋਂ ਬਚਣ ਲਈ ਕੱਪੜਿਆਂ ਵਿੱਚ ਲਿਪਟੇ ਨਜ਼ਰ ਆ ਰਹੇ ਹਨ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 45.9 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਿਹਾ। ਜਦਕਿ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 45.9 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27.8 ਡਿਗਰੀ ਰਿਹਾ।
ਭਵਿੱਖ ਵਿੱਚ ਸੰਭਾਵਿਤ ਤਾਪਮਾਨ
ਮਿਤੀ        ਵੱਧ ਤੋਂ ਵੱਧ ਤਾਪਮਾਨ            ਘੱਟੋ-ਘੱਟ ਤਾਪਮਾਨ
14 ਮਈ       47.0 ਡਿਗਰੀ                      28.0 ਡਿਗਰੀ
15 ਮਈ       47.0 ਡਿਗਰੀ                      28.0 ਡਿਗਰੀ
16 ਮਈ       45.0 ਡਿਗਰੀ                      30.0 ਡਿਗਰੀ
17 ਮਈ       43.0 ਡਿਗਰੀ                      28.0 ਡਿਗਰੀ
18 ਮਈ       42.0 ਡਿਗਰੀ                      29.0 ਡਿਗਰੀ
ਪਿਛਲੇ ਦੋ-ਤਿੰਨ ਦਿਨਾਂ ਤੋਂ ਗਰਮੀ ਵਧ ਰਹੀ ਹੈ। ਆਪਣੇ ਆਪ ਨੂੰ ਇਸ ਤੋਂ ਬਚਾਓ। ਗਰਮੀ ਤੋਂ ਬਚਾਅ ਅਤੇ ਇਸ ਦੀ ਮੁੱਢਲੀ ਸਹਾਇਤਾ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਗਰਮੀਆਂ ਵਿੱਚ ਧੁੱਪ ਵਿੱਚ ਨਿਕਲਦੇ ਸਮੇਂ ਹਮੇਸ਼ਾ ਢਿੱਲੇ ਚਿੱਟੇ ਜਾਂ ਹਲਕੇ ਰੰਗ ਦੇ ਕੱਪੜੇ ਪਾਓ। ਭੋਜਨ ਕੀਤੇ ਬਿਨਾਂ ਬਾਹਰ ਨਾ ਨਿਕਲੋ। ਭੋਜਨ ਅਤੇ ਪਾਣੀ ਪੀ ਕੇ ਹੀ ਬਾਹਰ ਨਿਕਲੋ। ਇਸ ਦੇ ਨਾਲ ਹੀ ਰੰਗਦਾਰ ਐਨਕਾਂ ਅਤੇ ਛੱਤਰੀ ਦੀ ਵਰਤੋਂ ਕਰੋ। ਗਰਮੀਆਂ ਵਿੱਚ ਹਮੇਸ਼ਾ ਖੂਬ ਪਾਣੀ ਪੀਓ। ਜਿੱਥੋਂ ਤੱਕ ਹੋ ਸਕੇ, ਜ਼ਿਆਦਾ ਦੇਰ ਤੱਕ ਧੁੱਪ ਵਿੱਚ ਨਾ ਖੜੇ ਰਹੋ।
– ਡਾ: ਅਵਤਾਰ ਸਿੰਘ, ਪ੍ਰਾਇਮਰੀ ਹੈਲਥ ਸੈਂਟਰ, ਦੜਬਾ ਕਲਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਦੋਂ ਮਿਲੇਗੀ ਗਰਮੀ ਤੋਂ ਰਾਹਤ : ਜਾਣੋ ਪੰਜਾਬ-ਹਰਿਆਣਾ ‘ਚ ਕਦੋਂ ਹੋਵੇਗੀ ਬਾਰਿਸ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਵਧਦੀ ਗਰਮੀ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਗਰਮੀ ਤੋਂ ਰਾਹਤ ਦੀ ਖ਼ਬਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ‘ਚ ਪੰਜਾਬ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਸੂਬੇ ਦੇ ਵੱਖ-ਵੱਖ ਸਥਾਨਾਂ ‘ਤੇ 25 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਹਰਿਆਣਾ ਵਿੱਚ ਗਰਮੀ ਦੀ ਲਹਿਰ
ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ‘ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਕਈ ਥਾਵਾਂ ‘ਤੇ ਤਾਪਮਾਨ 45 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਅੱਜ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਸਥਾਨ ‘ਚ ਅੱਜ ਗਰਮੀ ਦਾ ਕਹਿਰ ਜਾਰੀ ਰਹੇਗਾ।
ਇਨ੍ਹਾਂ ਰਾਜਾਂ ਵਿੱਚ ਹੋਵੇਗੀ ਬਾਰਿਸ਼
ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ 20 ਤੋਂ 21 ਅਪ੍ਰੈਲ ਦਰਮਿਆਨ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਕੀਤਾ ਬੁਰਾ ਹਾਲ
ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਦੁਪਹਿਰ ਸਮੇਂ ਲੋਕ ਘਰਾਂ ਵਿੱਚ ਹੀ ਰਹਿਣ ਲਈ ਮਜਬੂਰ ਹਨ। ਕਈ ਥਾਵਾਂ ‘ਤੇ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ‘ਚ ਰਾਜਧਾਨੀ ‘ਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ