Faridkot Medical College Hospital - Sach Kahoon Punjabi

Faridkot News: ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਦੀ ਵੱਡੀ ਲਾਪਰਵਾਹੀ, ਲਾਵਾਰਿਸ ਮਰੀਜ਼ ਦੀ ਮੌਤ ਮਗਰੋਂ ਲਾਸ਼ ਹਸਪਤਾਲ ਤੋਂ ਬਾਹਰ ਸੁੱਟੀ
Faridkot Medical College Hospital: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਲਾਜ ਅਧੀਨ ਇੱਕ ਲਾਵਾਰਿਸ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਲਾਸ਼ ਨੂੰ ਕਥਿਤ ਤੌਰ ’ਤੇ ਹਸਪਤਾਲ ਕੰਪਲੈਕਸ ਤੋਂ ਬਾਹਰ ਰਾਮਬਾਗ ਨੇੜੇ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਹਸਪਤਾਲ ਪ੍ਰਸ਼ਾਸਨ ਹਰਕਤ ’ਚ ਆਇਆ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ’ਚ ਰਖਵਾਇਆ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਸਪਤਾਲ ਪ੍ਰਸ਼ਾਸਨ ਨੇ ਸਬੰਧਤ ਹਾਊਸ ਸਰਜਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਤੇ ਵਿਭਾਗੀ ਜਾਂਚ ਲਈ ਕਮੇਟੀ ਗਠਿਤ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਪੁਲਿਸ ਕਰੀਬ ਇੱਕ ਹਫ਼ਤਾ ਪਹਿਲਾਂ ਜ਼ਖ਼ਮੀ ਹਾਲਤ ’ਚ ਮਿਲੇ ਇੱਕ ਲਾਵਾਰਿਸ ਵਿਅਕਤੀ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਲੈ ਕੇ ਆਈ ਸੀ। ਮਰੀਜ਼ ਦਾ ਇਲਾਜ ਸਰਜਰੀ ਵਿਭਾਗ ’ਚ ਚੱਲ ਰਿਹਾ ਸੀ, ਜਿੱਥੇ ਸੋਮਵਾਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੋਸ਼ ਹੈ ਕਿ ਸਰਜਰੀ ਵਿਭਾਗ ’ਚ ਤਾਇਨਾਤ ਇੱਕ ਹਾਊਸ ਸਰਜਨ ਦੇ ਨਿਰਦੇਸ਼ਾਂ ’ਤੇ ਕੁਝ ਕਰਮਚਾਰੀਆਂ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰੱਖਣ ਦੀ ਬਜਾਏ ਹਸਪਤਾਲ ਕੰਪਲੈਕਸ ਤੋਂ ਬਾਹਰ ਰਾਮਬਾਗ ਨੇੜੇ ਛੱਡ ਦਿੱਤਾ। ਸਵੇਰੇ ਰਾਹਗੀਰਾਂ ਨੇ ਲਾਸ਼ ਵੇਖ ਕੇ ਸਮਾਜ ਸੇਵੀ ਸੰਸਥਾ ਸਹਾਰਾ ਸੋਸਾਇਟੀ ਦੇ ਪ੍ਰਧਾਨ ਅਸ਼ੋਕ ਭਟਨਾਗਰ ਨੂੰ ਸੂਚਿਤ ਕੀਤਾ।

Read Also : ਬੰਗਾ 'ਚ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਚੱਲੀਆਂ ਗੋਲੀਆਂ, ਮਹਿਲਾ ਸਮੇਤ ਦੋ ਜ਼ਖ਼ਮੀ

ਮੌਕੇ ’ਤੇ ਪਹੁੰਚੇ ਅਸ਼ੋਕ ਭਟਨਾਗਰ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ’ਤੇ ਇਲਾਜ ਦੌਰਾਨ ਲਗਾਈਆਂ ਗਈਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ, ਜਿਸ ਤੋਂ ਸਪੱਸ਼ਟ ਹੋਇਆ ਕਿ ਉਹ ਹਾਲ ਹੀ ’ਚ ਹਸਪਤਾਲ ’ਚ ਇਲਾਜ ਅਧੀਨ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਹਸਪਤਾਲ ਪ੍ਰਸ਼ਾਸਨ ਵੀ ਮੌਕੇ ’ਤੇ ਪਹੁੰਚ ਗਿਆ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ’ਚ ਰਖਵਾ ਦਿੱਤਾ ਗਿਆ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਸਹਾਰਾ ਸੋਸਾਇਟੀ ਦੇ ਪ੍ਰਧਾਨ ਅਸ਼ੋਕ ਭਟਨਾਗਰ ਨੇ ਹਸਪਤਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਨਿਯਮਾਂ ਅਨੁਸਾਰ ਕਿਸੇ ਵੀ ਲਾਵਾਰਿਸ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ ’ਚ ਰੱਖ ਕੇ ਤੁਰੰਤ ਪੁਲਿਸ ਨੂੰ ਸੂਚਿਤ ਕਰਨਾ ਲਾਜ਼ਮੀ ਹੁੰਦਾ ਹੈ।

ਪਰ ਇਸ ਮਾਮਲੇ ’ਚ ਨਿਯਮਾਂ ਦੀ ਘੋਰ ਉਲੰਘਣਾ ਕੀਤੀ ਗਈ ਹੈ। ਉਧਰ, ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਵਿਭਾਗੀ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਾਰੰਭਿਕ ਤੌਰ ’ਤੇ ਸਬੰਧਤ ਹਾਊਸ ਸਰਜਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨੇ ਹਸਪਤਾਲ ਦੀ ਕਾਰਜਪ੍ਰਣਾਲੀ ਤੇ ਮ੍ਰਿਤਕਾਂ ਦੇ ਸਨਮਾਨ ਸਬੰਧੀ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਤੇ ਸਮਾਜਿਕ ਸੰਸਥਾਵਾਂ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। Faridkot Medical College Hospital