Ahmedabad Fire Accident - Sach Kahoon Punjabi

Ahmedabad Fire Accident: ਅਹਿਮਦਾਬਾਦ ’ਚ ਪਟਾਕਾ ਫੈਕਟਰੀ ’ਚ ਅੱਗ ਲੱਗਣ ਨਾਲ ਅੱਠ ਮੌਤਾਂ, ਕਈ ਜ਼ਖਮੀ
Ahmedabad Fire Accident: ਅਹਿਮਦਾਬਾਦ, (ਸੱਚ ਕੂਹੰ ਨਿਊਜ਼/ਹਿੰ.ਸ.)। ਗੁਜਰਾਤ ਦੇ ਅਹਿਮਦਾਬਾਦ ਦੇ ਵਸਤਰਾਲ ਖੇਤਰ ’ਚ ਸ਼ਨਿਚਰਵਾਰ ਦੁਪਹਿਰ ਨੂੰ ਇੱਕ ਪਟਾਕਾ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ’ਚ ਅੱਠ ਲੋਕਾਂ ਦੀ ਦੁਖਦਾਈ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ, ਐਂਬੂਲੈਂਸ, ਅਸਲਾਲੀ ਮਿੰਨੀ ਫਾਈਟਰ, ਗਜਰਾਜ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸੰਯੁਕਤ ਪੁਲਿਸ ਕਮਿਸ਼ਨਰ ਜੈਪਾਲ ਸਿੰਘ ਰਾਠੌੜ ਨੇ ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: Canada Punjabi News: ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਦੀ ਮਿਲੀ ਲਾਸ਼, ਕਤਲ ਦੀ ਜਾਂਚ ਸ਼ੁਰੂ

ਵਸਤਰਾਲ ਇਲਾਕੇ ਦੇ ਰਾਮੋਲ-ਗਟਰਾਡ ਰੋਡ 'ਤੇ ਸਥਿਤ ਮਹਿਮੂਦਪੁਰਾ ਇਲਾਕੇ ’ਚ ਦੁਪਹਿਰ ਵੇਲੇ ਟੈਲੇਂਟ ਫਾਇਰਵਰਕਸ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕੁਝ ਹੀ ਸਮੇਂ ’ਚ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਅਤੇ ਚੀਕ-ਚਿਹਾੜਾ ਮਚ ਗਿਆ। ਫਾਇਰ ਫਾਈਟਰ ਟੀਮ ਅਤੇ ਰਾਹਤ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚੀ ਅਤੇ ਫੈਕਟਰੀ ਵਿੱਚੋਂ ਅੱਠ ਲੋਕਾਂ ਦੀਆਂ ਲਾਸ਼ਾਂ ਦੇ ਨਾਲ ਜ਼ਖਮੀਆਂ ਨੂੰ ਜਲਦੀ ਬਾਹਰ ਕੱਢਿਆ। ਗੰਭੀਰ ਜ਼ਖਮੀਆਂ ਵਿੱਚੋਂ ਪੰਜ ਨੂੰ ਐਲਜੀ ਹਸਪਤਾਲ ਅਤੇ ਚਾਰ ਲੋਕਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੋਰ ਜ਼ਖਮੀਆਂ ਦਾ ਵੀ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਅਹਿਮਦਾਬਾਦ ਦੇ ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਵੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਫੈਕਟਰੀ ਮੇਹੁਲ ਡੋਡੀਆ ਨਾਮਕ ਵਿਅਕਤੀ ਚਲਾ ਰਿਹਾ ਸੀ। ਪੁਲਿਸ ਨੇ ਉਸ ਵਿਰੁੱਧ ਗੈਰ-ਇਰਾਦਤਨ ਹੱਤਿਆ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੈਕਟਰ 2 ਦੇ ਸੰਯੁਕਤ ਪੁਲਿਸ ਕਮਿਸ਼ਨਰ ਜੈਪਾਲ ਸਿੰਘ ਰਾਠੌੜ ਨੇ ਦੱਸਿਆ ਕਿ ਮੇਹੁਲ ਡੋਡੀਆ ਰਾਮੋਲ-ਗਟਰਾਡ ਰੋਡ 'ਤੇ ਆਰਏਐਫ ਕੈਂਪ ਦੇ ਪਿੱਛੇ ਖੁੱਲ੍ਹੇ ਮੈਦਾਨ ਵਿੱਚ ਸ਼ੈੱਡ ਤੋਂ ਪਟਾਕਿਆਂ ਦੀ ਫੈਕਟਰੀ ਚਲਾ ਰਿਹਾ ਸੀ। ਫੈਕਟਰੀ ਦਾ ਲਾਇਸੈਂਸ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ ਸੀ ਅਤੇ ਇਸ ਦੇ ਬਾਵਜ਼ੂਦ, ਉੱਥੇ ਗੈਰ-ਕਾਨੂੰਨੀ ਪਟਾਕਿਆਂ ਦਾ ਨਿਰਮਾਣ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਅੱਠ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਘਟਨਾ ਦੀ ਜਾਣਕਾਰੀ ਮਿਲਣ 'ਤੇ, ਆਰਏਐਫ ਟੀਮ, ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ। ਰਾਮੋਲ ਪੁਲਿਸ ਨੇ ਵਿਸਫੋਟਕ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਕਰ ਰਹੀ ਹੈ।