punjab schemes - Sach Kahoon Punjabi

ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ
ਚੰਡੀਗੜ੍ਹ। ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਦੋਂ ਵਧਦੇ ਘਰੇਲੂ ਖ਼ਰਚੇ, ਕਾਲਜਾਂ ਵਿੱਚ ਦਾਖ਼ਲੇ ਦੀ ਵਧਦੀ ਲਾਗਤ ਅਤੇ ਮਹਿੰਗਾਈ ਪਰਿਵਾਰਾਂ ਦੇ ਬਜਟ ’ਤੇ ਲਗਾਤਾਰ ਦਬਾਅ ਵਧਾ ਰਹੇ ਹਨ।

25 ਜੂਨ 2026 ਤੱਕ ਰਜਿਸਟ੍ਰੇਸ਼ਨ ਪੂਰੀ ਕਰਨ ਵਾਲੀਆਂ

ਲਗਭਗ 33 ਲੱਖ ਮਹਿਲਾ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਹਾਇਤਾ ਰਾਸ਼ੀ ਸਿੱਧੀ ਭੇਜੀ ਜਾ ਚੁੱਕੀ ਹੈ, ਜਦਕਿ ਬਾਕੀ ਯੋਗ ਮਹਿਲਾਵਾਂ ਨੂੰ ਇਹ ਰਕਮ 1 ਅਗਸਤ ਨੂੰ ਮਿਲੇਗੀ। ਹੁਣ ਤੱਕ ਲਗਭਗ 70 ਲੱਖ ਮਹਿਲਾਵਾਂ ਇਸ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ।

Read Also : ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਔਰਤਾਂ ਨੂੰ ਮਿਲਣ ਵਾਲੇ 3000 ਰੁਪਏ ਸਬੰਧੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

ਯੋਜਨਾ ਦੇ ਲਾਭਪਾਤਰੀਆਂ ਦੇ ਪ੍ਰੋਫ਼ਾਈਲ ਤੋਂ ਪਤਾ ਲੱਗਦਾ ਹੈ ਕਿ ਇਹ ਸਹਾਇਤਾ ਉਨ੍ਹਾਂ ਮਹਿਲਾਵਾਂ ਤੱਕ ਪਹੁੰਚ ਰਹੀ ਹੈ, ਜੋ ਜੀਵਨ ਦੇ ਉਸ ਪੜਾਅ ਵਿੱਚ ਹਨ ਜਦੋਂ ਆਰਥਿਕ ਜ਼ਿੰਮੇਵਾਰੀਆਂ ਸਭ ਤੋਂ ਵੱਧ ਹੁੰਦੀਆਂ ਹਨ। ਕੁੱਲ ਲਾਭਪਾਤਰੀਆਂ ਵਿੱਚੋਂ 36–45 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੀ ਹਿੱਸੇਦਾਰੀ 25.2 ਫ਼ੀਸਦੀ ਅਤੇ 46–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੀ ਹਿੱਸੇਦਾਰੀ 25.4 ਫ਼ੀਸਦੀ ਹੈ। ਇਸ ਤਰ੍ਹਾਂ 50 ਫ਼ੀਸਦੀ ਤੋਂ ਵੱਧ ਲਾਭਪਾਤਰੀ 36 ਤੋਂ 59 ਸਾਲ ਦੀ ਉਮਰ ਵਰਗ ਨਾਲ ਸੰਬੰਧਿਤ ਹਨ।

ਜੀਵਨ ਦੇ ਇਸੇ ਪੜਾਅ ਵਿੱਚ ਪਰਿਵਾਰਾਂ ’ਤੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਹੁੰਦੀਆਂ ਹਨ। ਬੱਚਿਆਂ ਦੀ ਸਿੱਖਿਆ, ਕਾਲਜ ਵਿੱਚ ਦਾਖ਼ਲਾ, ਵਿਆਹ, ਸਿਹਤ ਸੇਵਾਵਾਂ, ਮਕਾਨ, ਕਰਜ਼ੇ ਦੀਆਂ ਕਿਸ਼ਤਾਂ, ਬਜ਼ੁਰਗ ਮਾਪਿਆਂ ਦੀ ਦੇਖਭਾਲ ਅਤੇ ਆਪਣੇ ਭਵਿੱਖ ਦੀ ਯੋਜਨਾ ਵਰਗੀਆਂ ਕਈ ਜ਼ਿੰਮੇਵਾਰੀਆਂ ਨਿਭਾਉਣੀਆਂ ਪੈਂਦੀਆਂ ਹਨ। ਅਜਿਹੇ ਸਮੇਂ ਹਰ ਰੁਪਏ ਦੀ ਅਹਿਮੀਅਤ ਹੋਰ ਵੱਧ ਜਾਂਦੀ ਹੈ। ਇਸ ਦੌਰਾਨ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਿਲਣ ਵਾਲੀ ਮਹੀਨਾਵਾਰ ਆਰਥਿਕ ਸਹਾਇਤਾ ਮਹਿਲਾਵਾਂ ਨੂੰ ਪਰਿਵਾਰ ਦੇ ਖ਼ਰਚਿਆਂ ਵਿੱਚ ਸਿੱਧਾ ਯੋਗਦਾਨ ਪਾਉਣ ਅਤੇ ਜ਼ਰੂਰੀ ਲੋੜਾਂ ਦਾ ਬੋਝ ਘਟਾਉਣ ਵਿੱਚ ਮਦਦ ਕਰ ਰਹੀ ਹੈ।

ਕਈ ਪਰਿਵਾਰਾਂ ਲਈ ਇਹ ਸਹਾਇਤਾ ਸਿੱਖਿਆ, ਸਿਹਤ ਅਤੇ ਰੋਜ਼ਾਨਾ ਦੇ ਘਰੇਲੂ ਖ਼ਰਚਿਆਂ ਲਈ ਇੱਕ ਮਹੱਤਵਪੂਰਨ ਸਹਾਰਾ ਬਣ ਗਈ ਹੈ।

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਨੀ ਖਰਾਸਵਾਲੀ ਦੀ 48 ਸਾਲਾ ਸੁਨੀਤਾ ਰਾਣੀ ਨੇ ਦੱਸਿਆ ਕਿ ਇਸ ਮਹੀਨਾਵਾਰ ਸਹਾਇਤਾ ਨਾਲ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ, “ਮੇਰੀ ਧੀ ਬੀ.ਟੈਕ ਕਰ ਰਹੀ ਹੈ ਅਤੇ ਮੇਰਾ ਪੁੱਤਰ ਗਿਆਰ੍ਹਵੀਂ ਜਮਾਤ ਵਿੱਚ ਪੜ੍ਹਦਾ ਹੈ। ਮੈਂ ਇਸ ਰਕਮ ਦਾ ਵੱਡਾ ਹਿੱਸਾ ਆਪਣੇ ਪੁੱਤਰ ਦੀ ਸਕੂਲ ਫ਼ੀਸ ਭਰਨ ਲਈ ਵਰਤਿਆ ਅਤੇ ਬਾਕੀ ਪੈਸੇ ਆਪਣੇ ਪਤੀ ਨੂੰ ਦੇ ਦਿੱਤੇ। ਘਰੇਲੂ ਮਹਿਲਾ ਹੋਣ ਕਰਕੇ ਮੇਰੀ ਆਪਣੀ ਕੋਈ ਆਮਦਨ ਨਹੀਂ ਹੈ, ਇਸ ਲਈ ਇਸ ਸਹਾਇਤਾ ਨਾਲ ਮੈਨੂੰ ਆਪਣੇ ਪਰਿਵਾਰ ਦੀਆਂ ਲੋੜਾਂ ਵਿੱਚ ਯੋਗਦਾਨ ਪਾਉਣ ਦਾ ਸੰਤੋਖ ਮਿਲਿਆ ਹੈ। ਮੇਰੇ ਪਤੀ ਵੀ ਇਸ ਸਹਾਇਤਾ ਨਾਲ ਬਹੁਤ ਖ਼ੁਸ਼ ਹਨ। ਪਹਿਲਾਂ ਸਾਨੂੰ ਮੁਫ਼ਤ ਬਿਜਲੀ ਮਿਲੀ, ਫਿਰ 10 ਲੱਖ ਰੁਪਏ ਦਾ ਸਿਹਤ ਬੀਮਾ ਮਿਲਿਆ ਅਤੇ ਹੁਣ ਇਹ ਮਹੀਨਾਵਾਰ ਵਿੱਤੀ ਸਹਾਇਤਾ ਮਿਲ ਰਹੀ ਹੈ। ਸਰਕਾਰ ਨੇ ਖ਼ਾਸ ਤੌਰ ’ਤੇ ਮਹਿਲਾਵਾਂ ਲਈ ਕਈ ਲੋਕ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ।”

ਉਨ੍ਹਾਂ ਕਿਹਾ ਕਿ ਇਸ ਸਹਾਇਤਾ ਨਾਲ ਆਰਥਿਕ ਤਣਾਅ ਘੱਟ ਹੋਇਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਵਿੱਚ ਮਦਦ ਮਿਲੀ ਹੈ।

ਫਿਰੋਜ਼ਪੁਰ ਦੇ ਵਾਰਡ ਨੰਬਰ 17 ਦੀ 55 ਸਾਲਾ ਪੱਛੋ ਲਈ ਇਹ ਯੋਜਨਾ ਜੀਵਨ ਦੇ ਬਹੁਤ ਔਖੇ ਸਮੇਂ ਵਿੱਚ ਵੱਡਾ ਸਹਾਰਾ ਬਣ ਕੇ ਆਈ ਹੈ। ਆਪਣੇ ਪਤੀ ਦੇ ਦੇਹਾਂਤ ਤੋਂ ਬਾਅਦ ਉਹ ਆਪਣੀ ਤਲਾਕਸ਼ੁਦਾ ਧੀ ਅਤੇ ਦੋਹਤੇ ਨਾਲ ਰਹਿ ਰਹੀ ਹੈ ਅਤੇ ਲੰਬੇ ਸਮੇਂ ਤੋਂ ਖ਼ਰਾਬ ਸਿਹਤ ਅਤੇ ਸੀਮਤ ਆਰਥਿਕ ਸਰੋਤਾਂ ਕਾਰਨ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ, “ਮੈਂ ਇਸ ਰਕਮ ਦਾ ਕੁਝ ਹਿੱਸਾ ਆਪਣੇ ਇਲਾਜ ’ਤੇ ਖ਼ਰਚ ਕੀਤਾ ਅਤੇ ਬਾਕੀ ਘਰੇਲੂ ਲੋੜਾਂ ਲਈ ਸੰਭਾਲ ਕੇ ਰੱਖ ਲਿਆ। ਮੇਰੇ ਪਤੀ ਦਾ ਕਈ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ ਅਤੇ ਅਸੀਂ ਉਦੋਂ ਤੋਂ ਮੁਸ਼ਕਲ ਹਾਲਾਤਾਂ ਵਿੱਚ ਜੀਵਨ ਬਿਤਾ ਰਹੇ ਹਾਂ। ਭਗਵੰਤ ਮਾਨ ਸਰਕਾਰ ਦੀ ਇਹ ਸਹਾਇਤਾ ਸਾਡੇ ਲਈ ਬਹੁਤ ਵੱਡਾ ਸਹਾਰਾ ਬਣੀ ਹੈ।”

ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਹਾਇਤਾ ਨਾਲ ਉਹ ਆਪਣੇ ਦੋਹਤੇ ਦੀ ਸਕੂਲ ਫ਼ੀਸ ਵੀ ਭਰ ਸਕੀ। ਯੋਜਨਾ ਲਈ ਕਈ ਲੋਕਾਂ ਦੀ ਅਰਜ਼ੀ ਭਰਨ ਵਿੱਚ ਮਦਦ ਕਰਨ ਵਾਲੀ ਪੱਛੋ ਨੇ ਖੁਸ਼ੀ ਜ਼ਾਹਰ ਕੀਤੀ ਕਿ ਇਸ ਨਾਲ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਲਾਭ ਮਿਲਿਆ ਹੈ।

ਸੈਲਫ਼ ਹੈਲਪ ਗਰੁੱਪ ਦੀ ਮੈਂਬਰ 46 ਸਾਲਾ ਕਰਮਜੀਤ ਕੌਰ ਨੇ ਦੱਸਿਆ ਕਿ ਇਹ ਮਹੀਨਾਵਾਰ ਵਿੱਤੀ ਸਹਾਇਤਾ ਉਨ੍ਹਾਂ ਨੂੰ ਰੋਜ਼ਾਨਾ ਦੇ ਖ਼ਰਚੇ ਪੂਰੇ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰ ਦੇ ਭਵਿੱਖ ਲਈ ਵੀ ਬੱਚਤ ਕਰਨ ਦਾ ਮੌਕਾ ਦੇ ਰਹੀ ਹੈ। ਉਨ੍ਹਾਂ ਕਿਹਾ, “ਮੈਂ ਤਾਂ ਇਸ ਪੈਸੇ ਨਾਲ ਆਪਣੀ ਐਨਕ ਬਣਵਾਈ ਤੇ ਸਕੂਟੀ ਵਿੱਚ ਪੈਟਰੋਲ ਪਵਾ ਲਿਆ।” ਉਨ੍ਹਾਂ ਅੱਗੇ ਕਿਹਾ, “ਆਉਣ ਵਾਲੇ ਮਹੀਨਿਆਂ ਵਿੱਚ ਮੈਂ ਇਸ ਰਾਸ਼ੀ ਦੀ ਵਰਤੋਂ ਆਪਣੇ ਪੁੱਤਰ ਦੇ ਖੇਡਾਂ ਨਾਲ ਸਬੰਧਤ ਖ਼ਰਚਿਆਂ ਲਈ ਕਰਾਂਗੀ। ਉਹ ਰਾਸ਼ਟਰੀ ਪੱਧਰ ਦਾ ਹਾਕੀ ਖਿਡਾਰੀ ਹੈ।”

ਸਾਬਕਾ ਕਬੱਡੀ ਖਿਡਾਰਨ ਕਰਮਜੀਤ ਕੌਰ ਨੇ ਆਮ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਾਲੀਆਂ ਲੋਕ ਭਲਾਈ ਯੋਜਨਾਵਾਂ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਫਾਜ਼ਿਲਕਾ ਦੀ 28 ਸਾਲਾ ਲਾਭਪਾਤਰੀ ਪ੍ਰੀਤੀ, ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ ਅਤੇ ਆਪਣੇ ਦੋ ਸਕੂਲ ਜਾਣ ਵਾਲੇ ਬੱਚਿਆਂ ਦੀ ਪਰਵਰਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਅਜਿਹੇ ਸਮੇਂ ਮਿਲੀ ਹੈ ਜਦੋਂ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣਾ ਲਗਾਤਾਰ ਔਖਾ ਹੁੰਦਾ ਜਾ ਰਿਹਾ ਸੀ। ਉਨ੍ਹਾਂ ਕਿਹਾ, “ਇਸ ਪੈਸੇ ਨਾਲ ਅਸੀਂ ਆਪਣੇ ਬੱਚਿਆਂ ਦੀ ਸਕੂਲ ਫ਼ੀਸ ਭਰੀ ਹੈ। ਇਹ ਸਹਾਇਤਾ ਬਿਲਕੁਲ ਸਹੀ ਸਮੇਂ ਮਿਲੀ ਹੈ ਅਤੇ ਇਸ ਨਾਲ ਸਾਡਾ ਆਰਥਿਕ ਬੋਝ ਕਾਫ਼ੀ ਘੱਟ ਹੋਇਆ ਹੈ।”

ਇਸੇ ਤਰ੍ਹਾਂ ਵਿਧਵਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਮਹੀਨਾਵਾਰ ਵਿੱਤੀ ਸਹਾਇਤਾ ਨਾਲ ਉਹ ਆਪਣੇ ਇਲਾਜ ਨਾਲ ਸਬੰਧਤ ਖ਼ਰਚੇ ਪੂਰੇ ਕਰ ਸਕੀ ਹੈ, ਜਿਨ੍ਹਾਂ ਨੂੰ ਪਹਿਲਾਂ ਚੁੱਕਣਾ ਉਨ੍ਹਾਂ ਲਈ ਬਹੁਤ ਮੁਸ਼ਕਲ ਹੋ ਗਿਆ ਸੀ। ਇਸ ਨਾਲ ਉਨ੍ਹਾਂ ਨੂੰ ਕਾਫ਼ੀ ਆਰਥਿਕ ਰਾਹਤ ਮਿਲੀ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਾਹਮਣੇ ਆ ਰਹੇ ਲਾਭਪਾਤਰੀਆਂ ਦੇ ਤਜ਼ਰਬੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਕਾਰਾਤਮਕ ਪ੍ਰਭਾਵ ਨੂੰ ਦਰਸਾਉਂਦੇ ਹਨ। ਇਹ ਯੋਜਨਾ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਮਹਿਲਾਵਾਂ ਨੂੰ ਘਰੇਲੂ ਜ਼ਿੰਮੇਵਾਰੀਆਂ ਨਿਭਾਉਣ, ਆਪਣੇ ਪਰਿਵਾਰ ਦਾ ਸਹਾਰਾ ਬਣਨ ਅਤੇ ਵਧਦੇ ਆਰਥਿਕ ਦਬਾਅ ਦੇ ਦੌਰ ਦਾ ਵਧੇਰੇ ਮਜ਼ਬੂਤੀ ਨਾਲ ਸਾਹਮਣਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।