Anganwadi Worker Punjab - Sach Kahoon Punjabi

Anganwadi Worker Punjab: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਆਂਗਣਵਾੜੀ ਵਰਕਰਾਂ ਨੂੰ ਤੋਹਫ਼ਾ
ਜੰਡਿਆਲਾ ਗੁਰੂ (ਹਿੰ.ਸ.)। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਹਲਕਾ ਜੰਡਿਆਲਾ ਗੁਰੂ ਵਿਖੇ ਸਥਿਤ ਦਫ਼ਤਰ ਵਿੱਚ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਨਵੀਆਂ ਚੁਣੀਆਂ ਗਈਆਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਯੋਗਤਾ ਆਧਾਰਿਤ ਅਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵਚਨਬੱਧਤਾ ਹੈ ਕਿ ਹਰ ਯੋਗ ਉਮੀਦਵਾਰ ਨੂੰ ਉਸ ਦੀ ਮਿਹਨਤ ਅਤੇ ਯੋਗਤਾ ਦੇ ਆਧਾਰ 'ਤੇ ਰੁਜ਼ਗਾਰ ਦਾ ਮੌਕਾ ਮਿਲੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਮਿਸ਼ਨ ਪੋਸ਼ਣ 2.0 ਤਹਿਤ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਔਰਤਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ।

Read Also : ਨਸ਼ੇ ਦੀ ਹਾਲਤ 'ਚ ਮਿਲੇ ਪੁਲਿਸ ਕਾਂਸਟੇਬਲ ਦਾ ਡੋਪ ਟੈਸਟ ਆਇਆ ਪਾਜ਼ੇਟਿਵ, ਮਾਮਲਾ ਦਰਜ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਨੂੰ ਵੀ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਸੰਬੰਧਿਤ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।