Punjab Pharmacy Officer Exam - Sach Kahoon Punjabi

Punjab Pharmacy Officer Exam: ਪੰਜਾਬ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਨਕਲ ਮਾਮਲਾ, 26 ਮੁਲਜ਼ਮ ਗ੍ਰਿਫ਼ਤਾਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਹਾਈਟੈਕ ਨਕਲ ਗਿਰੋਹ ਦੀ ਜਾਂਚ ਹੋਰ ਤੇਜ਼ ਹੋ ਗਈ ਹੈ। ਫ਼ਰੀਦਕੋਟ ਰੇਂਜ ਪੁਲਿਸ, ਫਿਰੋਜ਼ਪੁਰ ਰੇਂਜ ਪੁਲਿਸ ਤੇ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬੇਨਕਾਬ ਕੀਤੇ ਗਏ ਇਸ ਮਾਮਲੇ ’ਚ ਹੁਣ ਤੱਕ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਚਾਰ ਹੋਰ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਜਾਰੀ ਹੈ। ਫ਼ਰੀਦਕੋਟ ਰੇਂਜ ਦੀ ਆਈਜੀ ਨੀਲਾਂਬਰੀ ਜਗਦਲੇ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸ਼ੁਰੂਆਤੀ ਕਾਰਵਾਈ ਵਿੱਚ 7 ਸੰਚਾਲਕਾਂ ਅਤੇ 28 ਪ੍ਰੀਖਿਆਰਥੀਆਂ ਨੂੰ ਹਿਰਾਸਤ ’ਚ ਲਿਆ ਗਿਆ ਸੀ।

ਇਸ ਤੋਂ ਬਾਅਦ ਕੀਤੀ ਗਈ ਪੁੱਛਗਿੱਛ ਤੇ ਤਕਨੀਕੀ ਜਾਂਚ ਦੌਰਾਨ 6 ਮੁੱਖ ਸਾਜ਼ਿਸ਼ਕਰਤਾਵਾਂ ਤੇ 20 ਪ੍ਰੀਖਿਆਰਥੀਆਂ ਦੀ ਸ਼ਮੂਲੀਅਤ ਸਾਬਤ ਹੋਣ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ 22 ਗ੍ਰਿਫ਼ਤਾਰੀਆਂ ਫ਼ਰੀਦਕੋਟ ਪੁਲਿਸ ਤੇ 4 ਗ੍ਰਿਫ਼ਤਾਰੀਆਂ ਫਿਰੋਜ਼ਪੁਰ ਪੁਲਿਸ ਨੇ ਕੀਤੀਆਂ ਹਨ। ਆਈਜੀ ਨੇ ਦੱਸਿਆ ਕਿ ਜਾਂਚ ਦੌਰਾਨ ਚਾਰ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਨ੍ਹਾਂ ’ਚ ਹਰਿਆਣਾ ਦੇ ਭਿਵਾਨੀ ਨਿਵਾਸੀ ਸਾਜਨ ਦੀ ਪਛਾਣ ਹੋ ਚੁੱਕੀ ਹੈ, ਜਦਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਤਿੰਨ ਹੋਰ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਆਈਜੀ ਨੀਲਾਂਬਰੀ ਜਗਦਲੇ ਨੇ ਸਪੱਸ਼ਟ ਕੀਤਾ ਕਿ ਹੁਣ ਤੱਕ ਦੀ ਜਾਂਚ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ। ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਹੀ ਪ੍ਰਸ਼ਨ ਪੱਤਰ ਤਕਨੀਕੀ ਢੰਗ ਨਾਲ ਬਾਹਰ ਭੇਜਿਆ ਗਿਆ ਸੀ। Punjab Pharmacy Officer Exam

Read Also : Bar Association Protest: ਬਾਰ ਐਸੋਸੀਏਸ਼ਨ ਦਾ ਸੰਘਰਸ਼ ਹੋਇਆ ਹੋਰ ਤੇਜ਼, 13ਵੇਂ ਦਿਨ 17 ਵਕੀਲ ਭੁੱਖ ਹੜਤਾਲ ’ਤੇ ਬੈਠੇ

ਇਸ ਤੋਂ ਇਲਾਵਾ ਪ੍ਰੀਖਿਆ ਕਰਵਾਉਣ ਵਾਲੀ ਸੰਸਥਾ ਦੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਸ਼ਮੂਲੀਅਤ ਵੀ ਸਾਹਮਣੇ ਨਹੀਂ ਆਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਗਏ ਇਲੈਕਟ੍ਰਾਨਿਕ ਉਪਕਰਨਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਜਾਂਚ ਰਿਪੋਰਟ ਦੇ ਆਧਾਰ ’ਤੇ ਹੋਰ ਤਕਨੀਕੀ ਤੇ ਵਿੱਤੀ ਸਬੂਤ ਮਿਲਣ ਦੀ ਉਮੀਦ ਹੈ, ਜਿਸ ਨਾਲ ਇਸ ਪੂਰੇ ਨੈੱਟਵਰਕ ਦੇ ਹੋਰ ਮੈਂਬਰਾਂ ਤੱਕ ਪਹੁੰਚਣ ਵਿੱਚ ਮਦਦ ਮਿਲੇਗੀ। ਗ੍ਰਿਫਤਾਰ ਕੀਤੇ ਹੋਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੂਜੇ ਪਾਸੇ ਬਾਬਾ ਫਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਰਵਿੰਦ ਕੁਮਾਰ ਨੇ ਕਿਹਾ ਕਿ ਪੁਲਿਸ ਜਾਂਚ ’ਚ ਅਜੇ ਤੱਕ ਪ੍ਰਸ਼ਨ ਪੱਤਰ ਲੀਕ ਹੋਣ ਦੀ ਗੱਲ ਸਾਹਮਣੇ ਨਹੀਂ ਆਈ। ਉਨ੍ਹਾਂ ਦੱਸਿਆ ਕਿ ਕੁਝ ਉਮੀਦਵਾਰਾਂ ਨੇ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਤਕਨੀਕੀ ਉਪਕਰਨਾਂ ਦੀ ਮਦਦ ਨਾਲ ਨਕਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਪੂਰੇ ਮਾਮਲੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾ ਰਹੀ ਹੈ ਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।