Toll Plaza Protest - Sach Kahoon Punjabi

Toll Plaza Protest: ਭਾਕਿਯੂ ਡਕੌਦਾ ਦਾ ਐਲਾਨ, ਟੋਲ ਪਲਾਜ਼ਿਆਂ ’ਤੇ ਨਹੀਂ ਲੱਗੇਗੀ ਪਰਚੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ (ਧਨੇਰ) ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਮੋਰਾਵਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੰਘਰਸ਼ੀ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਦੇ ਦੂਰਗਾਮੀ ਤੇ ਨੁਕਸਾਨਦਾਇਕ ਪ੍ਰਭਾਵ ਦੇਸ਼ ਦੇ ਖੇਤੀਬਾੜੀ ਸੈਕਟਰ ’ਤੇ ਪੈਣਗੇ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕਤਾ ਪ੍ਰਭਾਵਿਤ ਹੋਵੇਗੀ, ਸਗੋਂ ਡੇਅਰੀ, ਪੋਲਟਰੀ, ਬਾਗਬਾਨੀ ਤੇ ਹੋਰ ਸਹਾਇਕ ਖੇਤੀ ਸੈਕਟਰ ਵੀ ਗੰਭੀਰ ਸੰਕਟ ’ਚ ਫਸ ਜਾਣਗੇ।

ਇਸ ਤੋਂ ਇਲਾਵਾ ਵਪਾਰੀ, ਦੁਕਾਨਦਾਰ ਤੇ ਮਜ਼ਦੂਰ ਵਰਗ ਨੂੰ ਵੀ ਮਹਿੰਗਾਈ ਤੇ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਨਵੇਂ ਰੂਪ ’ਚ ਮੁੜ ਲਾਗੂ ਕਰਨ ਦੇ ਫ਼ੈਸਲੇ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨੀਤੀ ਰਾਹੀਂ ਕਿਸਾਨਾਂ ਦੀ ਉਪਜਾਊ ਜ਼ਮੀਨ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ (ਧਨੇਰ) ਅਜਿਹੀਆਂ ਕਿਸਾਨ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ।

Read Also : Punjab Pharmacy Officer Exam: ਪੰਜਾਬ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਨਕਲ ਮਾਮਲਾ, 26 ਮੁਲਜ਼ਮ ਗ੍ਰਿਫ਼ਤਾਰ

ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਗਏ ਸੰਘਰਸ਼ੀ ਪ੍ਰੋਗਰਾਮ ਤਹਿਤ 22 ਜੁਲਾਈ ਨੂੰ ਕੋਟਕਰੋੜ ਤੇ ਜੀਦਾ ਟੋਲ ਪਲਾਜ਼ਿਆਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪਰਚੀ ਮੁਕਤ ਕਰਨ ਦਾ ਫ਼ੈਸਲਾ ਦੁਹਰਾਇਆ ਗਿਆ। ਇਸ ਮੌਕੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਤੇ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜੋਰਾ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਰਵਿੰਦਰਜੀਤ ਸਿੰਘ, ਫ਼ਰੀਦਕੋਟ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਭੀਮਾ, ਕੋਟਕਪੂਰਾ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਕੁਹਾਰਵਾਲਾ, ਬਲਾਕ ਜਨਰਲ ਸਕੱਤਰ ਅਮਨਦੀਪ ਸਿੰਘ, ਜਸਵਿੰਦਰ ਸਿੰਘ ਟਿੱਕਾ, ਸੁਖਚੈਨ ਸਿੰਘ ਚੈਨਾ, ਮਲਕੀਤ ਸਿੰਘ ਰੋੜੀਕਪੂਰਾ ਸਮੇਤ ਹੋਰ ਆਗੂ ਹਾਜ਼ਰ ਸਨ।