Faridkot Honor Killing Case - Sach Kahoon Punjabi

Faridkot Honor Killing Case: ਫ਼ਰੀਦਕੋਟ ’ਚ ਨੌਜਵਾਨ ਲੜਕੀ ਦਾ ਕਤਲ, ਲਾਸ਼ ਖੇਤਾਂ ’ਚ ਮਿਲੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਹਲਕਾ ਕੋਟਕਪੂਰਾ ’ਚ ਆਨਰ ਕਿਲਿੰਗ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਿੰਡ ਬੁਰਜ ਹਰੀਕਾ ’ਚ ਆਪਣੇ ਹੀ ਪਿੰਡ ਦੇ ਨੌਜਵਾਨ ਨਾਲ ਵਿਆਹ ਕਰਨ ਵਾਲੀ ਲੜਕੀ ਦਾ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਕਤਲ ਕਰਕੇ ਲਾਸ਼ ਖੇਤਾਂ ’ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਮਹਿਕਪ੍ਰੀਤ ਕੌਰ (20) ਵਜੋਂ ਹੋਈ ਹੈ। ਉਸ ਦੀ ਲਾਸ਼ ਮੰਗਲਵਾਰ ਨੂੰ ਕੋਟਕਪੂਰਾ ਨੇੜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਕਿਨਾਰੇ ਸਥਿਤ ਖੇਤਾਂ ’ਚੋਂ ਬਰਾਮਦ ਹੋਈ। ਸੂਚਨਾ ਮਿਲਣ ’ਤੇ ਥਾਣਾ ਸਿਟੀ ਕੋਟਕਪੂਰਾ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਭੇਜ ਦਿੱਤਾ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਹਕਪ੍ਰੀਤ ਕੌਰ ਨੇ ਕਰੀਬ ਢਾਈ ਮਹੀਨੇ ਪਹਿਲਾਂ 4 ਮਈ 2026 ਨੂੰ ਆਪਣੇ ਹੀ ਪਿੰਡ ਦੇ ਨੌਜਵਾਨ ਜਗਦੀਪ ਸਿੰਘ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਦੋਵੇਂ ਬਠਿੰਡਾ ਦੇ ਪਿੰਡ ਭਗਤਾ ਭਾਈ ਕਾ ’ਚ ਰਹਿ ਰਹੇ ਸਨ। ਪੁਲਿਸ ਮੁਤਾਬਕ ਸੋਮਵਾਰ ਸ਼ਾਮ ਦੋਵੇਂ ਮੋਟਰਸਾਈਕਲ ’ਤੇ ਕੋਟਕਪੂਰਾ ਆ ਰਹੇ ਸਨ। ਇਸ ਦੌਰਾਨ ਨੈਸ਼ਨਲ ਹਾਈਵੇ ਨੇੜੇ ਮਹਿਕਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਜਗਦੀਪ ਸਿੰਘ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ, ਜਦਕਿ ਮਹਿਕਪ੍ਰੀਤ ਕੌਰ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਾਬੂ ਕਰ ਲਿਆ। ਦੋਸ਼ ਹੈ ਕਿ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਤੇ ਲਾਸ਼ ਨੂੰ ਸੜਕ ਕਿਨਾਰੇ ਖੇਤਾਂ ਵਿੱਚ ਸੁੱਟ ਦਿੱਤਾ ਗਿਆ। Faridkot Honor Killing Case

Read Also : Hockey World Cup 2026: ਹਾਕੀ ਵਿਸ਼ਵ ਕੱਪ 2026 ਲਈ ਚੁਣੀ ਭਾਰਤੀ ਟੀਮ ’ਚ 8 ਖਿਡਾਰੀ ਪੰਜਾਬ ਦੇ

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ, ਡੀਐਸਪੀ (ਡੀ) ਅਵਤਾਰ ਸਿੰਘ ਰਾਜਪਾਲ, ਥਾਣਾ ਸਿਟੀ ਕੋਟਕਪੂਰਾ ਦੇ ਐਸਐਚਓ ਸੁਖਵਿੰਦਰ ਸਿੰਘ ਤੇ ਸੀਆਈਏ ਸਟਾਫ ਸਮੇਤ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਡੀਐਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰ ਉਸ ਦੇ ਵਿਆਹ ਤੋਂ ਨਾਰਾਜ਼ ਸਨ ਤੇ ਇਸੇ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। Faridkot Honor Killing Case