Anganwadi Workers - Sach Kahoon Punjabi

Anganwadi Workers: ਕੇਂਦਰੀ ਮੰਤਰੀ ਦਾ ਆਂਗਣਵਾੜੀ ਕੇਂਦਰਾਂ ਸਬੰਧੀ ਵੱਡਾ ਬਿਆਨ, ਕਿਹਾ ਇਸ ਤਰ੍ਹਾਂ ਕੰਮ ਕਰ ਰਹੀਆਂ ਨੇ ਵਰਕਰਾਂ
ਨਵੀਂ ਦਿੱਲੀ। ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਦੇ ਅਨੁਸਾਰ 1.4 ਮਿਲੀਅਨ ਤੋਂ ਵੱਧ ਆਂਗਣਵਾੜੀ ਕੇਂਦਰਾਂ ਦੇ ਨਾਲ ਆਂਗਣਵਾੜੀ ਵਰਕਰਾਂ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਬੱਚਿਆਂ ਤੱਕ ਪਹੁੰਚ ਕਰ ਰਹੀਆਂ ਹਨ। ਇਸ ਤਰ੍ਹਾਂ ਉਹ 89 ਮਿਲੀਅਨ ਲਾਭਪਾਤਰੀਆਂ ਦੀ ਸੇਵਾ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਪੋਸ਼ਣ ਮਾਹ’ ਅਤੇ ‘ਪੋਸ਼ਣ ਪੰਦਰਵਾੜਾ’ ਨੇ ਇੱਕ ਸੱਚੀ ‘ਲੋਕ ਲਹਿਰ’ ਦਾ ਰੂਪ ਧਾਰਨ ਕਰ ਲਿਆ ਹੈ, ਜਿਸ ਵਿੱਚ ਦੇਸ਼ ਭਰ ਵਿੱਚ ਕਰੋੜਾਂ ਗਤੀਵਿਧੀਆਂ ਹੋ ਰਹੀਆਂ ਹਨ।

Anganwadi Workers: ਕੇਂਦਰੀ ਮੰਤਰੀ ਦਾ ਆਂਗਣਵਾੜੀ ਕੇਂਦਰਾਂ ਸਬੰਧੀ ਵੱਡਾ ਬਿਆਨ, ਕਿਹਾ ਇਸ ਤਰ੍ਹਾਂ ਕੰਮ ਕਰ ਰਹੀਆਂ ਨੇ ਵਰਕਰਾਂ | Photo : IANS

ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ਕਿਹਾ ਕਿ ਸਾਡੀਆਂ ਆਂਗਣਵਾੜੀ ਵਰਕਰਾਂ, ਆਂਗਣਵਾੜੀ ਸਹਾਇਕ ਅਤੇ ਆਸ਼ਾ ਵਰਕਰਾਂ ਸਮੂਹਿਕ ਯਤਨਾਂ ਰਾਹੀਂ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਅਤੇ ਟੀਚਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸਮਰਪਿਤ ਹੋ ਕੇ ਕੰਮ ਕਰ ਰਹੀਆਂ ਹਨ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀ ਜ਼ਿੰਮੇਵਾਰੀ ਵਿਆਪਕ ਹੈ ਅਤੇ ਅਸੀਂ ਦੇਸ਼ ਭਰ ਦੇ ਹਰ ਘਰ ਅਤੇ ਹਰ ਬੱਚੇ ਤੱਕ ਪਹੁੰਚ ਕਰ ਰਹੇ ਹਾਂ।

Read Also : ਅੱਜ ਤੋਂ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ ਨੀਤੀਸ਼ ਕੁਮਾਰ

ਉਨ੍ਹਾਂ ਕਿਹਾ ਕਿ ਸਾਡੇ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇੱਕ ਵਿਕਸਤ ਭਾਰਤ ਦੇ ਸੰਕਲਪ ਨੂੰ ਅੱਗੇ ਵਧਾਉਣਗੇ। ਉਨ੍ਹਾਂ ਨੂੰ ਬਿਹਤਰ ਪੋਸ਼ਣ ਪ੍ਰਾਪਤ ਕਰਨਾ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਨੂੰ ਸਾਨੂੰ ਇੱਕ ਜਨ ਅੰਦੋਲਨ ਦੇ ਰੂਪ ਵਿੱਚ ਮਿਲ ਕੇ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਰਾਜਾਂ ਨੂੰ ਇੱਕ ਦੂਜੇ ਤੋਂ ਸਿੱਖਣ, ਵਧੀਆ ਅਭਿਆਸਾਂ ਨੂੰ ਅਪਣਾਉਣ ਅਤੇ ਅਨੁਕੂਲ ਬਣਾਉਣ ਅਤੇ ਜ਼ਿਲ੍ਹਿਆਂ, ਖਾਸ ਕਰਕੇ ਇੱਛਾਵਾਨ ਜ਼ਿਲ੍ਹਿਆਂ ਵਿੱਚ ਬਿਹਤਰ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।

ਮੰਤਰੀ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੋਸ਼ਣ ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਬੱਚਿਆਂ ਦੇ ਸਮੁੱਚੇ ਅਤੇ ਮਾਨਸਿਕ ਵਿਕਾਸ ਨੂੰ ਸਮਰਥਨ ਦੇਣ ਲਈ ਵਧੇਰੇ ਸਮਾਂ ਦੇਖਭਾਲ ਅਤੇ ਭਾਈਚਾਰਕ ਭਾਗੀਦਾਰੀ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਇਸ ਰਾਸ਼ਟਰੀ ਲਹਿਰ ਨੂੰ ਅੱਗੇ ਵਧਾਉਂਦੇ ਹੋਏ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪੋਸ਼ਣ ਪੰਦਰਵਾੜੇ ਦਾ 8ਵਾਂ ਐਡੀਸ਼ਨ ਸ਼ੁਰੂ ਕੀਤਾ ਹੈ, ਜੋ ਕਿ 9 ਅਪ੍ਰੈਲ ਤੋਂ 23 ਅਪ੍ਰੈਲ ਤੱਕ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ ਹੈ।

ਕੇਂਦਰੀ ਮੰਤਰੀ ਸਾਵਿਤਰੀ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 2018 ਤੋਂ ਅੱਠ ਪੋਸ਼ਣ ਮਹੀਨੇ ਅਤੇ ਸੱਤ ਪੋਸ਼ਣ ਪੰਦਰਵਾੜੇ ਆਯੋਜਿਤ ਕੀਤੇ ਗਏ ਹਨ। ਜੀਵਨ ਦੇ ਪਹਿਲੇ ਛੇ ਸਾਲਾਂ ਵਿੱਚ ਦਿਮਾਗ ਦੇ ਵਿਕਾਸ ਨੂੰ ਵੱਧ ਤੋਂ ਵੱਧ ਕਰਨ ਦੀ ਜ਼ਰੂਰਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਹ ਸਮਾਂ ਬਹੁਤ ਮਹੱਤਵਪੂਰਨ ਹੈ ਕਿਉਂਕਿ 85 ਪ੍ਰਤੀਸ਼ਤ ਤੋਂ ਵੱਧ ਦਿਮਾਗ ਦਾ ਵਿਕਾਸ ਸ਼ੁਰੂਆਤੀ ਸਾਲਾਂ ਵਿੱਚ ਹੁੰਦਾ ਹੈ, ਜਿਸ ਵਿੱਚ ਪਹਿਲੇ 1,000 ਦਿਨ ਖਾਸ ਤੌਰ ’ਤੇ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਪੋਸ਼ਣ ਹੀ ਨਹੀਂ ਸਗੋਂ ਸੰਪੂਰਨ ਬਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ’ਤੇ ਬਰਾਬਰ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ।

Anganwadi Workers: ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰੀ ਮੰਤਰੀ ਦੇ ਬੂਹੇ ’ਤੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ ਸਰਕਾਰਾਂ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ
‘ਦੇਸ਼ ’ਚ 28 ਲੱਖ ਔਰਤਾਂ ਦਾ ਸੋਸ਼ਣ ਕਰ ਰਹੀਆਂ ਸਰਕਾਰਾਂ, ਕਿਧਰੇ ਕੋਈ ਸੁਣਵਾਈ ਨਹੀਂ’

(ਜਸਵੀਰ ਸਿੰਘ ਗਹਿਲ) ਲੁਧਿਆਣਾ। ਆਂਗੜਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਤੇ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੇ ਬੈਨਰ ਹੇਠ ਸੂਬੇ ਭਰ ਦੀਆਂ ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਇੱਥੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਰਿਹਾਇਸ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਆਂਗਣਵਾੜੀ ਮੁਲਾਜ਼ਮਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ। Anganwadi Workers

ਇਸ ਮੌਕੇ ਫੈਡਰੇਸ਼ਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਖਿਆ ਕਿ 2 ਅਕੂਬਰ 1975 ’ਚ ਸ਼ੁਰੂ ਹੋਈ ਆਈਸੀਡੀਐੱਸ ਸਕੀਮ ਨੂੰ ਅੱਜ 49 ਸਾਲ ਪੂਰੇ ਹੋ ਚੁੱਕੇ ਹਨ ਜਿਸ ਤਹਿਤ ਉਹ 50 ਸਾਲਾਂ ਤੋਂ ਸਿਰਫ਼ 4500 ਰੁਪਏ ’ਤੇ ਕੰਮ ਕਰ ਰਹੀਆਂ ਹਨ। ਜਦਕਿ ਹੈਲਪਰ 2250 ਰੁਪਏ ’ਤੇ ਡਿਊਟੀਆਂ ਨਿਭਾ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਨਾ ਇੰਪਲਾਈਜ਼ ਮੰਨ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਵਰਕਰ ਮੰਨ ਰਿਹਾ ਹੈ, ਜਿਸ ਕਰਕੇ ਸਮੂਹ ਆਂਗਵਾੜੀ ਮੁਲਾਜ਼ਮਾਂ ’ਚ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Crime News: ਘਰੇਲੂ ਕਲੇਸ਼ ਦੌਰਾਨ ਪੁੱਤ ਨੇ ਕੀਤਾ ਪਿਓ ਦਾ ਕਤਲ

ਉਨ੍ਹਾਂ ਦੇ ਮਾਣ- ਭੱਤੇ ’ਚ ਪਿਛਲੇ ਸਾਢੇ ਸੱਤ ਸਾਲਾਂ ਤੋਂ ਇੱਕ ਪੈਸੇ ਦਾ ਵਾਧਾ ਨਹੀਂ ਕੀਤਾ ਗਿਆ ਜਦਕਿ ਇਸ ਸਮੇਂ ਦੌਰਾਨ ਮਹਿੰਗਾਈ ਲੱਕ ਤੋੜ ਵਧੀ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰਕੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਣਾ ਸੀ ਪਰ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਹ ਉਨ੍ਹਾਂ ਦੇ ਧਰਨੇ ਦੀ ਸੂਹ ਮਿਲਣ ’ਤੇ ਪਹਿਲਾਂ ਹੀ ਕਿਧਰੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਢੀਠ ਹੋ ਚੁੱਕੀਆਂ ਹਨ। ਪਹਿਲਾਂ ਕਾਂਗਰਸ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਹੁਣ ਭਾਰਤੀ ਜਨਤਾ ਪਾਰਟੀ ਦੀ ਕੇਂਦਰ ’ਚ ਸਰਕਾਰ ਹੈ, ਫ਼ਿਰ ਵੀ ਉਨ੍ਹਾਂ ਨੂੰ ਅਣਗੌਲਿਆ ਹੀ ਕੀਤਾ ਜਾ ਰਿਹਾ ਹੈ। Anganwadi Workers

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਸਰਕਾਰ 28 ਲੱਖ ਔਰਤਾਂ ਦਾ ਸੋਸ਼ਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਸੈਂਟਰ ਬੰਦ ਕਰਨ ਵੱਲ ਤੁਰੀ ਹੋਈ ਹੈ। ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਗੁਰਅੰਮ੍ਰਿਤ ਕੌਰ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਨੂੰ ਸੜਕਾਂ ’ਤੇ ਰੋਲ ਰਹੀਆਂ ਹਨ ਪਰ ਉਹ ਆਪਣੀਆਂ ਮੰਗਾਂ ਦੇ ਹੱਲ ਤੱਕ ਸੰਘਰਸ਼ ਕਰਦੀਆਂ ਰਹਿਣਗੀਆਂ।

ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ
(ਰਾਮ ਸਰੂਪ ਪੰਜੋਲਾ) ਸਨੌਰ। ਹਲਕਾ ਸਨੌਰ ਦੇ ਨਵ-ਨਿਯੁਕਤ 3 ਆਂਗਣਵਾੜੀ ਵਰਕਰਾਂ (Anganwadi Workers) ਨੂੰ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਫਤਰ ਇੰਚਾਰਜ ਬਲਜੀਤ ਸਿੰਘ ਝੂੰਗੀਆਂ ਪੀ.ਏ.ਟੂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਨਿੱਤ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਮਈ 2023 ’ਚ ਹੋਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਜੀਤ ਸਿੰਘ ਝੂੰਗੀਆਂ ਵੱਲੋਂ ਨਿਯੁਕਤੀ ਪੱਤਰ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ ਬਲਜੀਤ ਝੂਗੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੁਰੇ ਪਾਰਦਰਸ਼ੀ ਮੈਰਿਟ ਦੇ ਆਧਾਰ ‘ਤੇ ਲਿਸਟ ਤਿਆਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਾਡੇ ਹਲਕੇ ਦੇ ਸਮੂਹ ਨਵ-ਨਿਯੁਕਤ ਆਂਗਣਵਾੜੀ ਹੈਲਪਰ ਉਮੀਦਵਾਰਾਂ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ, ਸਿਖਿਆ ਤੇ ਰੋਜ਼ਗਾਰ ਦੇਣ ਲਈ ਕੋਈ ਕਸਰ ਨਹੀਂ ਛੱਡੀ। ਇਸ ਮੌਕੇ ਗੌਰਵ ਬਾਬਾ, ਸਾਜਨ ਢਿੱਲੋਂ, ਬਲਜਿੰਦਰ ਸਿੰਘ ਨੰਦਗੜ੍ਹ, ਅਮਰਦੀਪ ਸਿੰਘ ਸੰਘੇੜਾ, ਜਸਕਮਲ ਸਿੰਘ, ਕੀਮਤ ਢਿੱਲੋਂ, ਕਰਨ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ। (Anganwadi Workers)

ਪੰਜਾਬ ਦੀਆਂ 150 ਆਂਗਣਵਾੜੀ ਵਰਕਰਾਂ ਖਿਲਾਫ਼ ਐਕਸ਼ਨ ਦੀ ਤਿਆਰੀ
Anganwadi Workers ਸਿਆਸਤ ਤੋਂ ਰਹਿਣ ਦੂਰ : ਡਾ. ਬਲਜੀਤ ਕੌਰ

ਚੰਡੀਗੜ੍ਹ। ਪੰਜਾਬ ਸਰਕਾਰ ਸਖ਼ਤ ਰੁਖ ਅਪਣਾਉਂਦੀ ਹੋਈ ਨਜ਼ਰ ਆ ਰਹੀ ਹੈ। ਮਹਿਲਾ ਤੇ ਬਲਾ ਵਿਕਾਸ ਵਿਭਾਗ ਵੱਲੋਂ ਸੂਬੇ ਵਿੱਚ ਕੀਤੇ ਗਏ ਸਰਵੇ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਵਿਭਾਗ ਨੂੰ ਪਤਾ ਲੱਗਾ ਹੈ ਕਿ ਵਿਭਾਗ ਅਧੀਨ ਚੱਲਣ ਵਾਲੇ ਆਂਗਣਵਾੜੀ ਕੇਂਦਰ ਵਿੱਚ ਆਂਗਣਵਾੜੀ ਵਰਕਰਾਂ ਦੇ ਤੌਰ ’ਤੇ ਕੰਮ ਕਰਨ ਵਾਲੀਆਂ 150 ਦੇ ਕਰੀਬ ਔਰਤਾਂ ਸਿਆਸਤ ਵਿੱਚ ਸਰਗਰਮ ਹਨ ਅਤੇ ਪਿੰਡਾਂ ਵਿੱਚ ਸਰਪੰਚ ਜਾਂ ਪੰਚਾਇਤ ਮੈਂਬਰ ਦੇ ਅਹੁਦਿਆਂ ’ਤੇ ਤਾਇਨਾਤ ਹਨ। ਵਿਭਾਗ ਨੇ ਇਸ ਨੂੰ ਗੰਭੀਰ ਮਾਮਲਾ ਮੰਨਦਿਆਂ ਸਾਰਿਆਂ ਨੂੰ ਨੋਟਿਸ ਜਾਰੀ ਕਰ ਕੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। (Anganwadi Workers)

ਧਿਆਨ ਰਹੇ ਕਿ ਬੀਤੇ ਮਹੀਨੇ ਹੀ ਪੰਜਾਬ ਦੀ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹਰਗੋਬਿੰਦ ਕੌਰ ਨੂੰ ਸ੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦਾ ਪ੍ਰਧਾਨ ਬਣਾ ਦਿੱਤਾ ਗਿਆ ਸੀ। ਇਹ ਮਾਮਲਾ ਚਰਚਾ ਵਿੱਚ ਆਉਣ ਤੋਂ ਬਾਅਦ ਵਿਭਾਗ ਨੇ ਹਰਗੋਬਿੰਦ ਕੌਰ ਨੂੰ ਨੋਟਿਸ ਜਾਰੀ ਕੀਤਾ।

ਇਹ ਵੀ ਪੜ੍ਹੋ : ਹੁਣ ਘਟੇਗਾ ਬਿਜਲੀ ਦਾ ਬਿੱਲ, ਇਸ ਸਰਕਾਰ ਨੇ ਫਿਊਲ ਸਰਚਾਰਜ ਕੀਤਾ ਮੁਆਫ

ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਸੂਬੇ ਵਿੱਚ ਕੋਈ ਹੋਰ ਥਾਵਾਂ ’ਤੇ ਵੀ ਆਂਗਣਵਾੜੀ ਵਰਕਰ ਸਿਆਸਤ ਵਿੱਚ ਸਰਗਰਮ ਹਨ। ਇਸ ਤੋਂਬਾਅਦ ਕੀਤੇ ਗਏਸਰਵੇ ਵਿੱਚ ਪਤਾ ਲੱਗਿਆ ਕਿ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਪੰਚ ਤੇ ਸਰਪੰਚ ਦੇ ਤੌਰ ’ਤੇ 150 ਦੇ ਕਰੀਬ ਆਂਗਣਵਾੜੀ ਵਰਕਰ ਵਿਰਾਜਮਾਨ ਹਨ। ਇਸ ਦੀ ਸੂਚੀ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਐਕਸ਼ਨ ਲੈਣ ਦਾ ਨਿਰਦੇਸ਼ ਦਿੱਤਾ, ਜਿਸ ਤੋਂ ਬਾਅਦ ਵਿਭਾਗ ਵੱਲੋੀ ਇਹਨਾਂ ਸਾਰੀਆਂ ਆਂਗਣਵਾੜੀ ਵਰਕਰਾਂ ਨੂੰ ਨੋਟਿਸ ਜਾਰੀ ਕਰ ਕੇ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ ਹੈ।

‘ਆਂਗਣਵਾੜੀ’ ਵਰਕਰਾਂ ਬਣੀਆਂ ਸਰਪੰਚ, ਸਰਕਾਰ ਨੂੰ ਨਹੀਂ ਆਇਆ ਪਸੰਦ, 155 ਨੂੰ ਨੋਟਿਸ ਜਾਰੀ
ਸਰਪੰਚ ਜਾਂ ਫਿਰ ਆਂਗਣਵਾੜੀ, ਰੱਖਣਾ ਪਵੇਗਾ ਇੱਕ ਹੀ ਅਹੁਦਾ | Anganwadi Workers

155 ਆਂਗਣਵਾੜੀ ਵਰਕਰਾਂ ਵੱਲੋਂ ਜੁਆਬ ਵੀ ਤਿਆਰ, ਪਹਿਲੀ ਵਾਰ ਨਹੀਂ ਹੋਇਆ ਪੰਜਾਬ ’ਚ | Anganwadi Workers

ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਂਗਣਵਾੜੀ ਕੇਂਦਰਾਂ ਵਿੱਚ ਛੋਟੇ ਬੱਚਿਅ: ਦੀ ਦੇਖਭਾਲ ਕਰਦੇ ਹੋਏ ਕਦੋਂ 155 ਆਂਗਣਵਾੜੀ ਵਰਕਰਾਂ ਆਪਣੇ ਹੀ ਪਿੰਡ ਦੀਆਂ ਸਰਪੰਚ ਬਣ ਗਈਆਂ, ਇਸ ਬਾਰੇ ਪੰਜਾਬ ਸਰਕਾਰ ਨੂੰ ਪਤਾ ਹੀ ਨਹੀਂ ਲੱਗਾ। ਹੁਣ ਪੰਜਾਬ ਸਰਕਾਰ ਦੇ ਨੋਟਿਸ ਵਿੱਚ ਇਹ ਗੱਲ ਆਈ ਤਾਂ 155 ਆਂਗਣਵਾੜੀ ਵਰਕਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਤੁਰੰਤ ਸਰਪੰਚੀ ਤੋਂ ਅਸਤੀਫ਼ਾ ਦੇਣ ਤੱਕ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। (Anganwadi Workers)

ਇਹ ਵੀ ਪੜ੍ਹੋ : ਬਰਨਾਲਾ ਦੀ ਕੁੜੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜੇਕਰ ਉਹ ਸਰਪੰਚੀ ਨਹੀਂ ਛੱਡਣਗੀਆਂ ਤਾਂ ਉਨ੍ਹਾਂ ਨੂੰ ਆਂਗਣਵਾੜੀ ਵਰਕਰ ਦੀ ਨੌਕਰੀ ਤੋਂ ਹੱਥ ਧੋਣਾ ਪਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਇੱਕ ਅਹੁਦਾ ਹੀ ਰੱਖਣ ਦੀ ਸਲਾਹ ਦਿੰਦੇ ਹੋਏ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਨੋਟਿਸ ਨੂੰ ਪ੍ਰਾਪਤ ਕਰਨ ਤੋਂ ਬਾਅਦ ਆਂਗਣਵਾੜੀ ਵਰਕਰਾਂ ਵੀ ਪਿੱਛੇ ਹਟਣ ਦੀ ਥਾਂ ’ਤੇ ਸਰਕਾਰ ਨੂੰ ਵਾਪਸੀ ਜੁਆਬ ਦੇਣ ਜਾ ਰਹੀਆਂ ਹਨ ਕਿ ਉਹ ਨਾ ਤਾਂ ਸਰਪੰਚੀ ਛੱਡਣਗੀਆਂ ਅਤੇ ਨਾ ਹੀ ਆਂਗਣਵਾੜੀ ਵਰਕਰ ਦੇ ਤੌਰ ’ਤੇ ਉਨ੍ਹਾਂ ਨੂੰ ਸਰਕਾਰ ਹਟਾਉਣ ਦੀ ਕੋਸ਼ਿਸ਼ ਕਰੇ। ਇਸ ਮਾਮਲੇ ਵਿੱਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਬਲਜੀਤ ਕੌਰ ਵੀ ਸਖ਼ਤ ਕਾਰਵਾਈ ਕਰਨ ਦੇ ਮੂਡ ’ਚ ਨਜ਼ਰ ਆ ਰਹੇ ਹਨ।

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰ ਅਤੇ ਹੈਲਪਰ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਆਂਗਣਵਾੜੀ ਵਰਕਰਾਂ ਵੱਲੋਂ ਆਪਣੀ ਡਿਊਟੀ ਕਰਨ ਦੇ ਨਾਲ ਹੀ ਸਿਆਸੀ ਪਾਰਟੀਆਂ ਵਿੱਚ ਭਾਗ ਲਿਆ ਜਾ ਰਿਹਾ ਹੈ ਪਰ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਨਾ ਤਾਂ ਕਦੇ ਪਰੇਸ਼ਾਨੀ ਜ਼ਾਹਰ ਕੀਤੀ ਗਈ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦਾ ਇਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਪਰ ਬੀਤੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਧਿਆਨ ਵਿੱਚ ਆਇਆ ਕਿ ਪੰਜਾਬ ਵਿੱਚ ਇਸ ਸਮੇਂ 155 ਇਹੋ ਜਿਹੀਆਂ ਆਂਗਣਵਾੜੀ ਵਰਕਰਾਂ ਹਨ। (Anganwadi Workers)

ਜਿਹੜੀਆਂ ਕਿ ਪਿਛਲੇ 2-4 ਮਹੀਨਿਆਂ ਤੋਂ ਨਹੀਂ , ਸਗੋਂ ਪਿਛਲੇ 5 ਸਾਲਾਂ ਤੋਂ ਸਰਪੰਚ ਬਣੀਆਂ ਹੋਈਆਂ ਹਨ ਅਤੇ ਇਸ ਸਬੰਧੀ ਪੰਜਾਬ ਸਰਕਾਰ ਦੇ ਕਿਸੇ ਵੀ ਅਧਿਕਾਰੀ ਨੂੰ ਜਾਣਕਾਰੀ ਤੱਕ ਨਹੀਂ ਸੀ। ਜਾਣਕਾਰੀ ਮਿਲਣ ਤੋਂ ਬਾਅਦ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਇਨ੍ਹਾਂ 155 ਆਂਗਣਵਾੜੀ ਵਰਕਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਕਈ ਸੁਆਲ ਪੁੱਛ ਲਏ ਹਨ ਅਤੇ ਇਨ੍ਹਾਂ ਨੂੰ ਚਿਤਾਵਨੀ ਵੀ ਦੇ ਦਿੱਤੀ ਗਈ ਹੈ ਕਿ ਉਹ ਤੁਰੰਤ ਸਰਪੰਚੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾਂ ਫਿਰ ਆਂਗਣਵਾੜੀ ਵਰਕਰ ਦੀ ਨੌਕਰੀ ਨੂੰ ਛੱਡ ਦੇਣ।

2 ਮਹੀਨੇ ਰਹਿ ’ਗੇ ਸਰਪੰਚੀ ਦੀ ਚੋਣ ਨੂੰ, ਹੁਣ ਕਿਉਂ ਜਾਰੀ ਕੀਤਾ ਨੋਟਿਸ

ਆਂਗਣਵਾੜੀ ਵਰਕਰਾਂ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟਿਸ ਦੇ ਜੁਆਬ ਵਿੱਚ ਸਰਕਾਰ ਨੂੰ ਹੀ ਸੁਆਲ ਕੀਤਾ ਜਾ ਰਿਹਾ ਹੈ ਕਿ ਜਦੋਂ ਸਰਪੰਚੀ ਦੀਆਂ ਚੋਣਾਂ ਨੂੰ ਸਿਰਫ਼ 2-3 ਮਹੀਨਿਆਂ ਦਾ ਹੀ ਸਮਾਂ ਰਹਿ ਗਿਆ ਹੈ ਤਾਂ ਉਨ੍ਹਾਂ ਨੂੰ ਹੁਣ ਨੋਟਿਸ ਜਾਰੀ ਕਰਨ ਦਾ ਕੀ ਮਕਸਦ ਹੈ ? ਉਹ ਹੁਣ ਤੋਂ ਨਹੀਂ ਸਗੋਂ ਪਿਛਲੇ 4-5 ਸਾਲਾਂ ਤੋਂ ਸਰਪੰਚ ਬਣੀਆਂ ਹੋਈਆਂ ਹਨ ਤੇ ਪਹਿਲਾਂ ਕਿਸੇ ਵੀ ਸਰਕਾਰ ਨੇ ਇਤਰਾਜ਼ ਜਾਹਰ ਨਹੀਂ ਕੀਤਾ ਅਤੇ ਇਸ ਸਰਕਾਰ ਨੂੰ ਵੀ ਆਏ ਡੇਢ ਸਾਲ ਬੀਤ ਗਿਆ ਹੈ ਪਰ ਹੁਣ ਚੋਣਾਂ ਤੋਂ 2 ਮਹੀਨੇ ਪਹਿਲਾਂ ਹੀ ਇਹ ਨੋਟਿਸ ਕਿਉਂ ਜਾਰੀ ਕੀਤਾ ਗਿਆ ਹੈ। (Anganwadi Workers)

ਸਰਪੰਚ ਸੇਵਾ ਦਾ ਕੰਮ, ਨਹੀਂ ਮਿਲਦੀ ਕੋਈ ਤਨਖ਼ਾਹ ਜਾਂ ਮਾਣ ਭੱਤਾ : ਹਰਗੋਬਿੰਦ ਕੌਰ

ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨੋਟਿਸ ਬੇਤੁਕਾ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਵੀ ਆਂਗਣਵਾੜੀ ਵਰਕਰਾਂ ਚੋਣ ਲੜਦੇ ਹੋਏ ਸਰਪੰਚ ਬਣਦੀਆਂ ਆਈਆਂ ਹਨ। ਪਿਛਲੀਆਂ 2-3 ਚੋਣਾਂ ਤੋਂ ਇਹ ਚੱਲ ਰਹੀ ਹੈ। ਇਸ ਦੇ ਨਾਲ ਹੀ ਸਰਪੰਚ ਨੂੰ ਕਿਸੇ ਵੀ ਤਰ੍ਹਾਂ ਦੀ ਤਨਖ਼ਾਹ ਅਤੇ ਮਾਣ ਭੱਤਾ ਨਹੀਂ ਮਿਲਦਾ ਹੈ, ਜਿਸ ਕਾਰਨ ਇਹ ਸੇਵਾ ਦਾ ਕੰਮ ਹੋਣ ਕਰਕੇ ਸਰਕਾਰ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਸਕਦੀ ਹੈ। ਜੇਕਰ ਦੋਵੇਂ ਬੰਨਿਓਂ ਤਨਖ਼ਾਹ ਜਾਂ ਫਿਰ ਮਾਣ-ਭੱਤਾ ਲਿਆ ਜਾਂਦਾ ਤਾਂ ਪੰਜਾਬ ਸਰਕਾਰ ਨੋਟਿਸ ਭੇਜ ਸਕਦੀ ਸੀ।

ਇੱਕ ਅਹੁਦਾ ਹੀ ਰੱਖ ਸਕਣਗੀਆਂ ਆਂਗਣਵਾੜੀ ਵਰਕਰ, ਦੇਣਾ ਪਵੇਗਾ ਅਸਤੀਫ਼ਾ : ਡਾ. ਬਲਜੀਤ ਕੌਰ | Anganwadi Workers

ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰੀ ਆਂਗਣਵਾੜੀ ਕੇਂਦਰਾਂ ਵਿੱਚ ਆਪਣੀਆਂ ਸੇਵਾਵਾਂ ਦੇ ਰਹੀਆਂ ਵਰਕਰ ਕਿਸੇ ਵੀ ਹਾਲਤ ਵਿੱਚ ਦੂਜੇ ਅਹੁਦੇ ’ਤੇ ਕੰਮ ਨਹੀਂ ਕਰ ਸਕਦੀਆਂ। ਭਾਵੇਂ ਇਨ੍ਹਾਂ ਨੂੰ ਮਾਣ-ਭੱਤਾ ਹੀ ਦਿੱਤਾ ਜਾਂਦਾ ਹੈ, ਫਿਰ ਵੀ ਸਰਕਾਰੀ ਨਿਯਮ ਇਸ ਗੱਲ ਦੀ ਇਜ਼ਾਜਤ ਨਹੀਂ ਦਿੰਦੇ ਹਨ। ਜਿਸ ਕਾਰਨ 155 ਵਰਕਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਕਿ ਉਹ ਸਰਪੰਚ ਰਹਿਣ ਜਾਂ ਫਿਰ ਆਂਗਣਵਾੜੀ ਵਰਕਰ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਨਾਲ ਜੁੜੀ ਵੱਡੀ ਖਬਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦਾ ਲਿਆ ਫ਼ੈਸਲਾ
ਮਲੋਟ (ਮਨੋਜ)। ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ (Anganwadi Workers) ਵੱਲੋਂ 28 ਜੁਲਾਈ ਨੂੰ ਜੰਤਰ ਮੰਤਰ ਦਿੱਲੀ ਵਿਖੇ ਕੀਤੇ ਜਾ ਰਹੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਮਲੋਟ ਵਿਖੇ ਬਲਾਕ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ । ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ ।

ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇਸ ਮੌਕੇ ਬੋਲਦਿਆਂ ਵਰਕਰਾਂ (Anganwadi Workers) ਤੇ ਹੈਲਪਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਵਰਕਰਾਂ ਤੇ ਹੈਲਪਰਾਂ ਵੱਡੀ ਗਿਣਤੀ ਵਿਚ ਪੁੱਜਣ । ਉਹਨਾਂ ਕਿਹਾ ਕਿ ਜਿੰਨਾ ਚਿਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਨ੍ਹਾਂ ਚਿਰ ਕੇਂਦਰੀ ਕਾਨੂੰਨ ਮੁਤਾਬਿਕ ਘੱਟੋ ਘੱਟ ਉਜਰਤਾ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ 28258 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ 25560 ਰੁਪਏ ਮਾਣ ਭੱਤਾ ਹਰ ਮਹੀਨੇ ਦਿੱਤਾ ਜਾਵੇ ।

Anganwadi Workers ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ

ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੇਦਰ ਸਰਕਾਰ ਦੀ ਆਈ ਸੀ ਡੀ ਐਸ ਸਕੀਮ ਅਧੀਨ 2 ਅਕਤੂਬਰ 1975 ਤੋਂ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆਂ ਹਨ । ਪਰ ਲਗਭਗ 48 ਸਾਲ ਬੀਤ ਜਾਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਚੋਥੇ ਦਰਜੇ ਦਾ ਗਰੇਡ ਦਿੱਤਾ ਜਾਵੇ । ਇਸ ਤੋਂ ਇਲਾਵਾ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਵਰਕਰ ਦਾ ਦਰਜਾ ਦੇ ਕੇ ਪੂਰੀ ਤਨਖਾਹ ਦਿੱਤੀ ਜਾਵੇ ।

ਆਂਗਣਵਾੜੀ ਸੈਂਟਰਾਂ ਵਿਚ ਗਰਮੀਂ ਤੇ ਸਰਦੀ ਦੀਆਂ ਛੁੱਟੀਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਦਿੱਤੀਆਂ ਜਾਣ । ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਮਹਿੰਗਾਈ ਸੂਚਿਕ ਅੰਕ ਨਾਲ ਜੋੜ ਕੇ ਸਾਲ ਵਿਚ 300 ਦਿਨ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੈਨਸ਼ਨ , ਗਰੈਚੁਟੀ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਅਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ । ਉਹਨਾਂ ਦੱਸਿਆ ਕਿ ਦੇਸ਼ ਭਰ ਦੀਆਂ ਕਰੀਬ 28 ਲੱਖ ਅਤੇ ਪੰਜਾਬ ਵਿਚ 54 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੰਮ ਕਰ ਰਹੀਆਂ ਹਨ । ਪਰ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਅੱਖੋਂ ਪਰੋਖੇ ਕੀਤਾ ਗਿਆ ਹੈ । ਜਿਸ ਕਰਕੇ ਜਥੇਬੰਦੀ ਨੂੰ ਸਰਕਾਰਾਂ ਦੇ ਖਿਲਾਫ ਤਕੜੇ ਸੰਘਰਸ਼ ਕਰਨੇ ਪਏ ਹਨ ਅਤੇ ਥਾਣਿਆਂ , ਜੇਲਾਂ ਵਿੱਚ ਜਾਣਾ ਪਿਆ ਹੈ ।

ਪੋਸ਼ਣ ਟਰੈਕਰ ਤੇ ਕੰਮ ਕਰਨ ਲਈ ਮੋਬਾਈਲ ਰੀਚਾਰਜ਼ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ

ਉਹਨਾਂ ਕਿਹਾ ਕਿ ਪਿਛਲੇਂ ਪੰਜ ਸਾਲਾਂ ਤੋਂ ਕੇਂਦਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਇਕ ਰੁਪਈਆ ਵੀ ਵਾਧਾ ਨਹੀਂ ਕੀਤਾ । ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੁਸ਼ਕਲਾਂ ਸੁਣੀਆਂ । ਵਰਕਰਾਂ ਤੇ ਹੈਲਪਰਾਂ ਨੇ ਦੱਸਿਆ ਕਿ ਉਹਨਾਂ ਨੂੰ ਪਿਛਲੇਂ ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਤੇ ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਵੀ ਪੂਰਾ ਨਹੀਂ ਮਿਲ ਰਿਹਾ । ਪੋਸ਼ਣ ਟਰੈਕਰ ਤੇ ਕੰਮ ਕਰਨ ਲਈ ਮੋਬਾਈਲ ਰੀਚਾਰਜ਼ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ । ਪੀ ਐਮ ਐਮ ਵੀ ਵਾਈ ਸਕੀਮ ਦੇ ਤਹਿਤ ਵਰਕਰਾਂ ਤੇ ਹੈਲਪਰਾਂ ਨੂੰ ਇਹ ਭੱਤਾ ਵੀ ਨਹੀਂ ਮਿਲਿਆ ।

ਇਹ ਵੀ ਪੜ੍ਹੋ : ਸਰਕਾਰ ਦੀਆਂ ਇਹ 5 ਸਕੀਮਾਂ ਹਨ ਬਹੁਤ ਹੀ ਫਾਇਦੇਮੰਦ! ਤੁਹਾਨੂੰ ਲੋਨ, ਪੈਨਸ਼ਨ ਤੇ ਮਿਲੇਗੀ ਚੰਗੀ ਸਿਹਤ

ਵਰਕਰਾਂ ਤੇ ਹੈਲਪਰਾਂ ਦੀ ਗੱਲ ਸੁਣਨ ਤੋਂ ਬਾਅਦ ਹਰਗੋਬਿੰਦ ਕੌਰ ਨੇ ਕਿਹਾ ਕਿ ਇਸ ਸਬੰਧੀ ਸੀ ਡੀ ਪੀ ੳ ਮਲੋਟ ਨਾਲ ਗੱਲਬਾਤ ਕੀਤੀ ਜਾਵੇਗੀ ਤੇ ਇਹਨਾਂ ਮਸਲਿਆਂ ਦਾ ਹੱਲ ਕਰਵਾਇਆ ਜਾਵੇਗਾ । ਇਸ ਮੌਕੇ ਬਲਾਕ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ , ਉਕਾਰ ਕੌਰ ਮਲੋਟ , ਪਰਮਿੰਦਰ ਕੌਰ ਛਾਪਿਆਂਵਾਲੀ , ਗੁਰਮੀਤ ਕੌਰ ਸੇਖੂ , ਕੁਲਦੀਪ ਕੌਰ ਗੁਰੂਸਰ , ਸੁਖਵਿੰਦਰ ਕੌਰ ਝੋਰੜ , ਜਗਵਿੰਦਰ ਕੌਰ ਮਲੋਟ , ਰਾਜਵਿੰਦਰ ਕੌਰ ਮਲੋਟ ਤੇ ਸੁਨੀਤਾ ਰਾਣੀ ਆਦਿ ਆਗੂ ਮੌਜੂਦ ਸਨ ।

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਲਈ ਕੀਤਾ ਵੱਡਾ ਐਲਾਨ
Anganwadi workers ਦਾ ਹੋਵਗਾ ਸਨਮਾਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਚਲਾ ਰਹੀ ਹੈ। ਇਸ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਚੰਗੀਆਂ ਸਹੂਲਤਾਂ ਦੇਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਤਹਿਤ ਆਂਗਣਵਾੜੀ ਵਰਕਰਾਂ ਦੀ ਲੰਮੇਂ ਚਿਰ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚਾੜ੍ਹਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਇਲ ਡੇਟਾ ਪੈਕੇਜ਼ ਦੀ ਸਹੂਲਤ ਲਾਗੂ ਕੀਤੀ ਹੈ। ਉਨ੍ਹਾ ਦੱਸਿਆ ਕਿ ਸੂਬੇ ਵਿੱਚ ਕੁੱਲ ਮਨਜ਼ੂਰਸ਼ੁਰਦਾ ਆਂਗਣਵਾੜੀ ਸੈਂਟਰਾਂ (Anganwadi workers) ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5 ਕਰੋੜ 46 ਲੱਖ 28 ਹਜ਼ਾਰ ਰੁਪਏ ਦਾ ਡੇਟਾ ਪੈਕੇਜ਼ ਦਿੱਤਾ ਜਾਵੇਗਾ।

ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਤਰ ’ਤੇ ਨਿਰੀਖਣ ਲਈ ਪਿਛਲੇ ਸਮੇਂ ਪੋਸ਼ਦ ਟਰੈਕਰ ਮੋਬਾਇਲ ਐਪ ਜਾਰੀ ਕੀਤੀ ਸੀ। ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਸੈਂਟਰਾਂ ਨੂੰ ਮੋਬਾਇਲ ਡੇਟਾ ਪੈਕੇਜ਼ ਦੀ ਵੱਡੇ ਪੱਧਰ ’ਤੇ ਲੋੜ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖਰਚਣਾ ਪਵੇ।

ਰਿਕਾਰਡ ਰੱਖਣ ਵਿੱਚ ਹੋਵੇਗੀ ਸੌਖ | Anganwadi workers

ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ (Anganwadi workers) ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਤਰ ’ਤੇ ਪਾਰਦਰਸ਼ਤਾ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ। ਹੁਣ ਸਮਰਪਿਤ ਡੇਟਾ ਪੈਕੇਜ਼ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮੱਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ਼ ਨੂੰ ਵੰਡਣ ਸਬੰਧੀ ਸਿਲਸਿਲਾ ਤੁਰੰਤ ਸ਼ੁਰੂ ਕੀਤਾ ਜਾਵੇਗਾ ਜਿਸ ਨਾਲ ਆਂਗਣਵਾੜੀ ਵਰਕਰਾਂ (Anganwadi workers) ਨੂੰ ਆਪਣੇ ਸਮਾਰਟਫੋਨ ਰਾਹੀਂ ਪੋਸ਼ਣ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਪਲਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।

ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ, ਲਾਲਜੀਤ ਭੁੱਲਰ ’ਤੇ ਮੁੱਖ ਮੰਤਰੀ ਹੋਏ ਮਿਹਰਬਾਨ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉੱਥੇ ਆਂਗਣਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

ਆਂਗਨਵਾੜੀ ਵਰਕਰਾਂ ਨੇ ਮੁੱਖ ਮੰਤਰੀ ਨਿਵਾਸ ਦਾ ਕੀਤਾ ਘਿਰਾਓ
ਪੰਜਾਬ ਸਰਕਾਰ ਤੋਂ ਕੀਤੇ ਵਾਅਦਿਆਂ ਦਾ ਜਵਾਬ ਮੰਗਿਆ

ਸੰਗਰੂਰ (ਗੁਰਪ੍ਰੀਤ ਸਿੰਘ)। ਆਂਗਣਵਾੜੀ ਵਰਕਰਾਂ ਵੱਲੋਂ ਆਕਾਸ਼ ਗੁੰਜਾਊ ਨਾਅਰਿਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਵੱਲੋਂ ਕੀਤੀ ਗਈ ਬਾਲ ਦਿਵਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰਾਂ ਹੈਲਪਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ

ਰੈਲੀ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਫੈੱਡਰੇਸ਼ਨ ਆਫ਼ ਆਂਗਨਵਾੜੀ ਵਰਕਰ ਹੈਲਪਰ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਅਤੇ ਜਨਰਲ ਸਕੱਤਰ ਏ ਆਰ ਸਿੰਧੂ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕੌਮੀ ਜਨਰਲ ਸਕੱਤਰ ਏ.ਆਰ. ਸਿੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਿਸੇ ਤੋਂ ਵੀ ਅੱਜ ਲੁਕੀਆਂ ਨਹੀਂ ਰਹੀਆਂ।

ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਨੇ ਦੇਸ਼ ਦੀ ਸੰਪਤੀ ਨੂੰ ਨਿੱਜੀ ਸੰਪਤੀ ਦੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤਾ ਹੈ। ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਤੇ ਸਿੱਖਿਆ ਨੂੰ ਵੀ ਲਗਾਤਾਰ ਪ੍ਰਾਈਵੇਟ ਕੀਤਾ ਜਾ ਰਿਹਾ ਹੈ ਜਿਸ ਦਾ ਨਤੀਜਾ ਪੰਜਾਬ ਵਿੱਚ ਤਿੰਨ ਜ਼ਿਲ੍ਹਿਆਂ ਦੇ ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖ਼ੁਰਾਕ ਨੂੰ ਐੱਨਜੀਓ ਨੂੰ ਦੇਣਾ ਹੈ ਵੇਦਾਂਤਾ ਵਰਗੇ ਕਾਰਪੋਰੇਟ ਦੇ ਐੱਨਜੀਓ ਦਾ ਦਖ਼ਲ ਵੀ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੈਨੀਫੈਸਟੋ ਵਿੱਚ ਕਿਹਾ ਗਿਆ ਸੀ ਕਿ ਜੇਕਰ ਮਾਨ ਸਰਕਾਰ ਆਉਂਦੀ ਹੈ ਤਾਂ ਆਂਗਨਵਾੜੀ ਵਰਕਰਾਂ ਹੈਲਪਰਾਂ ਦੇ ਮਾਣ ਭੱਤੇ ਵਿਚ ਦੁਗਣਾ ਵਾਧਾ ਕੀਤਾ ਜਾਵੇਗਾ, ਖਾਲੀ ਅਸਾਮੀਆਂ ’ਤੇ ਤੁਰੰਤ ਭਰਤੀ ਕੀਤੀ ਜਾਵੇਗੀ, ਪਰ 9 ਮਹੀਨੇ ਬੀਤ ਚੁੱਕੇ ਹਨ। ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਪਿਛਲਾ ਮਿਲਣ ਵਾਲਾ ਮਾਣ ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ।

ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਚੰਦਰ ਸ਼ੇਖਰ ਅਤੇ ਪ੍ਰਧਾਨ ਮਹਾਂ ਸਿੰਘ ਰੋੜੀ ਨੇ ਕਿਹਾ ਕਿ ਜਦੋਂ ਦੇਸ਼ ਦੇ ਚਾਰੇ ਪਾਸੇ ਭੁੱਖਮਰੀ ਬੇਰੁਜ਼ਗਾਰੀ ਫੈਲੀ ਹੋਈ ਹੈ, ਉਸ ਸਮੇਂ ਕੇਂਦਰ ਸਰਕਾਰ ਵੱਲੋਂ ਖਾਣ ਦੀਆਂ ਵਸਤੂਆਂ ’ਤੇ ਜੀਐੱਸਟੀ ਲਾਉਣਾ ਅਤੇ ਬਾਲ ਖ਼ੁਰਾਕ ਨੂੰ ਪੋਸ਼ਣ ਟਰੈਕ ਐਪ ਅਤੇ ਆਧਾਰ ਕਾਰਡ ਨਾਲ ਲਿੰਕ ਕਰਕੇ ਨਿਊਟ੍ਰੀਸ਼ਨ ਦੇਣਾ ਬੱਚਿਆਂ ਦੇ ਸੰਵਿਧਾਨਿਕ ਅਤੇ ਭੋਜਨ ਦੇ ਅਧਿਕਾਰ ’ਤੇ ਡਾਕਾ ਹੈ। ਇਸ ਤੋਂ ਇਲਾਵਾ ਵਰਿੰਦਰ ਕੌਰ, ਗੁਰਮਿੰਦਰ ਕੌਰ ਗੁਰਬਖਸ਼ ਕੌਰ, ਬਲਜੀਤ ਕੌਰ, ਗੁਰਪ੍ਰੀਤ ਕੌਰ, ਰਣਜੀਤ ਕੌਰ, ਪ੍ਰਤਿਭਾ ਸ਼ਰਮਾ, ਜਸਵਿੰਦਰ ਕੌਰ ਨੀਲੋਵਾਲ ਆਦਿ ਸ਼ਾਮਲ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ
ਕਿਹਾ, ਲੋਕਾਂ ਨੇ ਅਕਾਲੀਆਂ ਤੇ ਕਾਂਗਰਸੀਆਂ ਦੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਦਾ ਸਾਥ ਛੱਡਿਆ

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਕਰਵਾਈ ਸਿਆਸੀ ਕਾਨਫਰੰਸ

(ਰਾਜਨ ਮਾਨ) ਬਾਬਾ ਬਕਾਲਾ (ਅੰਮ੍ਰਿਤਸਰ)। ਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ (Anganwadi Workers) ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾਣਗੀਆਂ। ਇੱਥੇ ਰੱਖੜ ਪੁੰਨਿਆ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ 45 ਦਿਨਾਂ ਵਿੱਚ ਮੁਕੰਮਲ ਕਰਨ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ, ਜਿਸ ਲਈ ਕਾਰਜਪ੍ਰਣਾਲੀ ਘੜੀ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਵਿੱਚ ਹਾਲ ਹੀ ਵਿੱਚ 4300 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਗਲੇ ਦਿਨਾਂ ਵਿੱਚ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਆਖਿਆ ਕਿ ਸੂਬਾ ਸਰਕਾਰ  ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। (Anganwadi Workers)

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ’ਤੇ ਵਿੰਨ੍ਹਿਆਂ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕ ਉਨ੍ਹਾਂ ਤੋਂ ਖ਼ਫ਼ਾ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਰੱਦ ਕੀਤੇ ਇਨ੍ਹਾਂ ਆਗੂਆਂ ਨੂੰ ਹੁਣ ਲੋਕਾਂ ਵਿੱਚ ਜਾਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਹੁਣ ਇੱਥੇ ਕਾਨਫਰੰਸਾਂ ਵੀ ਨਹੀਂ ਕਰਨੀਆਂ ਚਾਹੀਦੀਆਂ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਆਪਣੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਦੇ ਅੰਦਰ ਰਹੇ ਅਤੇ ਕਦੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਇਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵਿੱਚ ਧੱਕ ਦਿੱਤਾ ਹੈ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਜੇਲ੍ਹਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਦੇ ਮਾੜੇ ਕੰਮ ਇਨ੍ਹਾਂ ਨੂੰ ਕਿਸੇ ਵੇਲੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਸਕਦੇ ਹਨ, ਇਸ ਲਈ ਇਹ ਆਗੂ ਹੁਣ ਸਰਕਾਰ ਨੂੰ ਜੇਲ੍ਹਾਂ ਦੀ ਭਲਾਈ ਵੱਲ ਧਿਆਨ ਦੇਣ ਲਈ ਅਪੀਲਾਂ ਕਰ ਰਹੇ ਹਨ।

16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ

ਸੂਬੇ ਦੇ ਬਹੁਮੁੱਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਤੇ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਵਿਧਾਇਕ ਸਰਵਨ ਸਿੰਘ ਧੁੰਨ, ਸ਼ੈਰੀ ਕਲਸੀ, ਡਾ. ਅਜੈ ਗੁਪਤਾ, ਜਸਬੀਰ ਸਿੰਘ ਸੰਧੂ, ਜਸਵਿੰਦਰ ਸਿੰਘ ਰਾਮਦਾਸ, ਅਮਰਪਾਲ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ ਤੇ ਹੋਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਆਂਗਨਵਾੜੀ ਵਰਕਰਾਂ ਨੇ ਫੂਕਿਆ ਮਹਿਲਾ ਤੇ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦਾ ਪੁਤਲਾ
ਆਂਗਨਵਾੜੀ ਵਰਕਰਾਂ ਨੇ ਫੂਕਿਆ ਮਹਿਲਾ ਤੇ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦਾ ਪੁਤਲਾ

(ਸੱਚ ਕਹੂੰ ਨਿਊਜ਼) ਸਰਸਾ। ਆਪਣੀਆਂ ਮੰਗਾਂ ਸਬੰਧੀ ਪਿਛਲੇ 20 ਦਿਨਾਂ ਤੋਂ ਲਘੂ ਸਕੱਤਰੇਤ ਸਾਹਮਣੇ ਧਰਨੇ ’ਤੇ ਬੈਠੀਆਂ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਆਂ ਦੀਆਂ ਮੈਂਬਰਾਂ ਨੇ ਅੱਜ ਮਹਿਲਾ ਤੇ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦੇ ਪੁਤਲੇ ਦੀ ਅੰਤਿਮ ਯਾਤਰਾ ਕੱਢੀ ਤੇ ਬਰਨਾਲਾ ਰੋਡ ਸਥਿਤ ਬਾਬਾ ਭੂਮਣਸ਼ਾਹ ਚੌਂਕ ’ਤੇ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਡੀਸੀ ਦਫ਼ਤਰ ਸਾਹਮਣੇ ਵਰਕਰਾਂ ਨੇ ਰੋਸ ਪ੍ਰਗਟਾਉਦਿਆਂ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਪਣੀ ਭੜਾਸ ਕੱਢੀ ਕਰੀਬ ਡੇਢ ਘੰਟਿਆਂ ਤੱਕ ਲਘੂ ਸਕੱਤਰੇਤ ਅੱਗੇ ਵਿਰੋਧ ਪ੍ਰਦਰਸ਼ਨ ਕਰਨ ਤੋਂ ਬਾਅਦ ਸਾਰੀਆਂ ਮਹਿਲਾਵਾਂ ਤੇ ਪੁਤਲਾ ਫੂਕਣ ਲਈ ਪੈਦਲ ਹੀ ਬਾਬਾ ਭੂਮਣ ਸ਼ਾਹ ਚੌਂਕ ’ਤੇ ਪੁੱਜੀਆਂ ਜਿੱਥੇ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦੇ ਬੈਨਰ ਹੇਠ ਪੁਤਲਾ ਫੂਕਿਆ ਗਿਆ।

ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਕੌਰ ਤੇ ਸਕੱਤਰ ਸੁਰੇਸ਼ ਕੁਮਾਰੀ ਨੇ ਦੱਸਿਆ ਕਿ ਅੱਜ ਸਬ ਯਾਤਰਾ ਤੇ ਪੁਤਲਾ ਫੂਕਣ ਦੀ ਨੌਬਤ ਇਸ ਲਈ ਆਈ ਕਿਉਕਿ ਉਹ 1 ਅਕਤੂਬਰ ਤੋਂ ਆਪਣੀਆਂ ਮੰਗਾਂ ਸਬੰਧੀ ਲਘੂ ਸਕੱਤਰੇਤ ਸਾਹਮਣੇ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠੇ ਹਨ ਪਰ ਪ੍ਰਸ਼ਾਸਨ ਉਨ੍ਹਾਂ ਦੀ ਲਗਾਤਾਰ ਅਣਦੇਖੀ ਕਰ ਰਿਹਾ ਹੈ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਪੈਂਡਿੰਗ ਮੰਗਾਂ ਨੂੰ ਪੂਰਾ ਕਰਨ ਲਈ ਵੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਈ ਯਤਨ ਨਹੀਂ ਕੀਤੇ ਜਾ ਰਹੇ ਹਨ। ਇਸ ਮੌਕੇ ’ਤੇ ਯੂਨੀਅਨ ਦੇ ਮੈਂਬਰ ਸੁਖਵਿੰਦਰ ਕੌਰ, ਨੀਲਮ ਮਹਿਤਾ, ਸੁਰੇਸ਼ ਕੁਮਾਰੀ, ਬਲਜੀਤ ਕੌਰ, ਮਾਇਆ ਦੇਵੀ, ਵਰਸ਼ਾ, ਸਰੋਜ ਤੇ ਸੁਰਿੰਦਰ ਕੌਰ ਸਮੇਤ ਹੋਰ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ 7 ਤੋਂ : ਹਰਗੋਬਿੰਦ ਕੌਰ
ਵਰਕਰਾਂ ਤੇ ਹੈਲਪਰਾਂ ਖੂਨ ਨਾਲ ਲਿਖਣਗੀਆਂ ਮੰਗ ਪੱਤਰ

ਸੁਰੇਸ਼ ਗਰਗ, ਸ੍ਰੀ ਮੁਕਤਸਰ ਸਾਹਿਬ । ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ-ਦੋ ਦਿਨ ਭੁੱਖ ਹੜਤਾਲ ਰੱਖਣਗੀਆਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨਗੀਆਂ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।

ਉਹਨਾਂ ਦੱਸਿਆ ਕਿ 7 ਅਤੇ 8 ਅਗਸਤ ਨੂੰ ਅੰਮਿ੍ਰਤਸਰ ਵਿਖੇ ਮੰਤਰੀ ਓ.ਪੀ ਸੋਨੀ ਦੇ ਘਰ ਦਾ ਘਿਰਾਓ, 14 ਅਤੇ 15 ਅਗਸਤ ਨੂੰ ਗੁਰੂ ਹਰਸਹਾਏ ਵਿਖੇ ਰਾਣਾ ਸੋਢੀ ਦੇ ਘਰ ਦਾ ਘਿਰਾਓ, 24 ਅਤੇ 25 ਅਗਸਤ ਨੂੰ ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ, 28 ਅਤੇ 29 ਅਗਸਤ ਨੂੰ ਪਿੰਡ ਬਾਦਲ ਵਿਖੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ, 4 ਅਤੇ 5 ਸਤੰਬਰ ਨੂੰ ਦੀਨਾਨਗਰ ਵਿਖੇ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ, 11 ਅਤੇ 12 ਸਤੰਬਰ ਨੂੰ ਕਾਂਗੜ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਦਾ ਘਿਰਾਓ, 18 ਅਤੇ 19 ਸਤੰਬਰ ਨੂੰ ਸੰਗਰੂਰ ਵਿਖੇ ਵਿਜੇ ਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਅਤੇ 25 ਤੇ 26 ਸਤੰਬਰ ਨੂੰ ਮਲੇਰਕੋਟਲਾ ਵਿਖੇ ਰਜੀਆ ਸੁਲਤਾਨਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਤੇ ਹੈਲਪਰਾਂ ਆਪਣਾ ਖੂਨ ਕੱਢ ਕੇ ਤੇ ਉਸ ਨਾਲ ਮੰਗ ਪੱਤਰ ਲਿਖ ਕੇ ਮੰਤਰੀਆਂ ਨੂੰ ਇਹ ਮੰਗ ਪੱਤਰ ਮੁੱਖ ਮੰਤਰੀ ਦੇ ਨਾਮ ਦੇਣਗੀਆਂ। ਉਹਨਾਂ ਦੱਸਿਆ ਕਿ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਜਥੇਬੰਦੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ

ਕੈਪਟਨ ਸਰਕਾਰ ਤੋੜੇਗੀ ਸਾਰੇ ਨਿਯਮ, 4481 ਭਰਤੀ ਲਈ ਇੰਟਰਵਿਊ ਕੀਤਾ ਜਰੂਰੀ, 5 ਨੰਬਰ ਤੈਅ ਕਰਨਗੇ ਕੀਹਦੀ ਹੋਵੇਗੀ ਭਰਤੀ
ਇੰਟਰਵਿਊ ਨੂੰ ਭ੍ਰਿਸ਼ਟਾਚਾਰ ਕਰਾਰ ਦਿੰਦੇ ਹੋਏ ਪੰਜਾਬ ਅਤੇ ਕੇਂਦਰ ਕਰ ਚੁੱਕੈ ਪਹਿਲਾਂ ਹੀ ਬੰਦ

ਆਂਗਨਵਾੜੀ ਵਰਕਰ ਅਤੇ ਹੈਲਪਰਾਂ ਦੀ ਕੀਤੀ ਜਾ ਰਹੀ ਐ ਭਰਤੀ, ਇੰਟਰਵਿਊ ਕੀਤਾ ਜਰੂਰੀ

ਚੰਡੀਗੜ, (ਅਸ਼ਵਨੀ ਚਾਵਲਾ)। ਇੰਟਰਵਿਊ ਰਾਹੀਂ ਸਰਕਾਰੀ ਨੌਕਰੀ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਮੁੜ ਤੋਂ ਪੰਜਾਬ ਵਿੱਚ ਹਵਾ ਮਿਲਣ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਾਲ 2015 ਵਿੱਚ ਬੰਦ ਇੰਟਰਵਿਊ ਲੈਣ ਦੀ ਪ੍ਰਥਾ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ 4481 ਆਂਗਨਵਾੜੀ ਵਰਕਰ ਅਤੇ ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਇਸ ਭਰਤੀ ਰਾਹੀਂ ਨੌਕਰੀ ਹਾਸਲ ਕਰਨ ਲਈ ਹਰ ਕਿਸੇ ਨੂੰ ਇੰਟਰਵਿਊ ਦੇਣਾ ਪਵੇਗਾ। ਇਸ ਇੰਟਰਵਿਊ ਲਈ ਵੀ 5 ਨੰਬਰ ਰੱਖੇ ਗਏ ਹਨ, ਜਿਸ ਕਾਰਨ ਕਿਹੜਾ ਉਮੀਦਵਾਰ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੋਵੇਗਾ ਜਾਂ ਫਿਰ ਕਿਹੜਾ ਕਾਮਯਾਬ ਨਹੀਂ ਹੋਵੇਗਾ, ਇਹ ਫੈਸਲਾ ਲਗਭਗ ਇੰਟਰਵਿਊ ’ਤੇ ਹੀ ਨਿਰਭਰ ਹੋਵੇਗਾ। ਇਸ ਲਈ ਜਿਹੜੇ ਇੰਟਰਵਿਊ ਵਿੱਚ ਜਿਆਦਾ ਨੰਬਰ ਲੈ ਕੇ ਜਾਣਗੇ, ਉਨ੍ਹਾਂ ਦੀ ਸਿਲੈਕਸ਼ਨ ਹੋਣੀ ਲਗਭਗ ਤੈਅ ਹੀ ਹੋਵੇਗੀ।

ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੀਤੇ ਦਿਨੀਂ 4481 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਦਾ ਇਸ਼ਤਿਹਾਰ ਕੱਢਿਆ ਗਿਆ ਹੈ, ਜਿਸ ਲਈ ਇੱਕ ਫਾਰਮ ਵੀ ਤਿਆਰ ਕੀਤਾ ਗਿਆ ਹੈ ਅਤੇ ਹਰ ਕਿਸੇ ਨੂੰ ਇਸ ਫਾਰਮ ਨੂੰ ਭਰਨ ਤੋਂ ਬਾਅਦ ਵਿੱਦਿਅਕ ਯੋਗਤਾ ਅਨੁਸਾਰ ਇੰਟਰਵਿਊ ਦੇਣ ਲਈ ਆਉਣ ਪਵੇਗਾ।

ਇਸ ਵਿਭਾਗ ਅਨੁਸਾਰ ਆਂਗਨਵਾੜੀ ਵਰਕਰ ਦੀ 1170 ਪੋਸਟਾਂ ਲਈ ਬੀਏ ਪਾਸ ਹੋਣਾ ਜਰੂਰੀ ਹੈ ਅਤੇ ਜਿਹੜੇ ਵਰਕਰ 60 ਸਾਲ ਤੋਂ ਜ਼ਿਆਦਾ ਵੱਡੀ ਉਮਰ ਦਾ ਹੋਵੇਗਾ, ਉਸ ਨੂੰ 22 ਨੰਬਰ ਅਤੇ ਜਿਹੜਾ 45 ਤੋਂ 60 ਸਾਲ ਦੀ ਉਮਰ ਵਿੱਚ ਹੋਵੇਗਾ ਉਸ ਨੂੰ 19 ਨੰਬਰ ਮਿਲਣਗੇ। ਇੱਥੇ ਹੀ ਜਿਸ ਦੀ ਉਮਰ 45 ਸਾਲ ਤੋਂ ਘੱਟ ਹੋਵੇਗੀ, ਉਸ ਨੂੰ 16 ਨੰਬਰ ਮਿਲਣਗੇ। ਜਦੋਂ ਕਿ 5 ਨੰਬਰ ਇੰਟਰਵਿਊ ਦੇ ਰੱਖੇ ਗਏ ਹਨ।

ਇੱਥੇ ਹੀ ਆਂਗਨਵਾੜੀ ਹੈਲਪਰਾਂ ਦੀਆਂ 3229 ਪੋਸਟਾਂ ਲਈ ਅਪਲਾਈ ਕਰਨ ਵਾਲੇ 60 ਸਾਲ ਦੀ ਉਮਰ ਤੋਂ ਵੱਧ ਦੇ ਉਮੀਦਵਾਰਾਂ ਨੂੰ 25 ਨੰਬਰ ਅਤੇ 45 ਤੋਂ 60 ਤੱਕ ਦੀ ਉਮਰ ਵਾਲੇ ਨੂੰ 22 ਨੰਬਰ ਤਾਂ 45 ਤੋਂ ਹੇਠਾਂ ਵਾਲੀ ਉਮਰ ਵਾਲੇ ਨੂੰ 19 ਨੰਬਰ ਮਿਲਣਗੇ। ਇੱਥੇ ਹੀ ਇੰਟਰਵਿਊ ਲਈ 5 ਨੰਬਰ ਰੱਖੇ ਗਏ ਹਨ।

ਉਮੀਦਵਾਰਾਂ ਵੱਲੋਂ ਇਨ੍ਹਾਂ ਪੋਸਟਾਂ ਨੂੰ ਅਪਲਾਈ ਕਰਨ ਤੋਂ ਬਾਅਦ ਇੰਟਰਵਿਊ ਲਈ ਆਉਣਾ ਪਵੇਗਾ ਅਤੇ ਇੰਟਰਵਿਊ ਲੈਣ ਵਾਲਾ ਅਧਿਕਾਰੀ ਦੇਖੇਗਾ ਕਿ ਉਮੀਦਵਾਰ ਨੂੰ ਕਿੰਨੇ ਨੰਬਰ ਦੇਣੇ ਹਨ। ਇਸ ਲਈ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਜੀਹਦੇ ਕੋਲ ਸਿਫ਼ਾਰਸ਼ ਹੋਵੇਗੀ, ਉਹ ਇੰਟਰਵਿਊ 5 ਨੰਬਰ ਤੱਕ ਪ੍ਰਾਪਤ ਕਰ ਸਕਦਾ ਹੈ ਤਾਂ ਜੀਹਦੇ ਕੋਲ ਕੋਈ ਸਿਫ਼ਾਰਸ਼ ਨਹੀਂ ਹੋਵੇਗੀ ਉਸ ਨੂੰ ਕੋਈ ਵੀ ਨੰਬਰ ਵੀ ਨਾ ਮਿਲੇ।

ਇਸ ਤਰ੍ਹਾਂ ਦੇ ਖ਼ਦਸ਼ੇ ਪਹਿਲਾਂ ਵੀ ਹੁੰਦੇ ਆਏ ਹਨ ਤਾਂ ਹੀ ਸਾਲ 2015 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੁੱਪ ਬੀ, ਸੀ ਅਤੇ ਡੀ ਵਿੱਚ ਹਰ ਤਰ੍ਹਾਂ ਦਾ ਇੰਟਰਵਿਊ ਲੈਣ ’ਤੇ ਪਾਬੰਦੀ ਲਗਾ ਦਿੱਤੀ ਸੀ, ਜਿਸਨੂੰ ਕਿ ਬਾਅਦ ਵਿੱਚ ਸਾਰੀਆਂ ਸੂਬਾ ਸਰਕਾਰਾਂ ਨੇ ਲਾਗੂ ਕਰ ਦਿੱਤਾ ਸੀ, ਜਿਸ ਵਿੱਚ ਪੰਜਾਬ ਸਰਕਾਰ ਵੀ ਸ਼ਾਮਲ ਹੈ।

ਐਸਸੀ ਅਤੇ ਬੀਸੀ ਕੈਟਾਗਿਰੀ ਲਈ ਵੀ ਨਹੀਂ ਕੋਈ ਰਾਖਵਾਂਕਰਨ

ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਜਾ ਰਹੇ ਇਨ੍ਹਾਂ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਵਿੱਚ ਐਸ.ਸੀ. ਅਤੇ ਬੀ.ਸੀ. ਕੈਟਾਗਿਰੀ ਲਈ ਕੋਈ ਵੀ ਰਾਖਵਾਂ ਕਰਨ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਭਰਤੀ ਦੌਰਾਨ ਐਸ.ਸੀ. ਅਤੇ ਬੀ.ਸੀ. ਕੈਟਾਗਿਰੀ ਨੂੰ ਵੀ ਜਰਨਲ ਉਮੀਦਵਾਰਾਂ ਦੀ ਲਾਈਨ ਵਿੱਚ ਖੜ੍ਹਾ ਹੋਣਾ ਪਵੇਗਾ। ਜਿਸ ਵਿੱਚੋਂ ਹੀ ਉਨ੍ਹਾਂ ਦੀ ਸਿਲੈਕਸ਼ਨ ਕੀਤੀ ਜਾਵੇਗੀ। ਇਸ ਭਰਤੀ ਦੌਰਾਨ ਐਸ.ਸੀ. ਅਤੇ ਬੀ.ਸੀ. ਕੈਟਾਗਿਰੀ ਦੇ ਰਾਖਵੇਕਰਨ ਦੀ ਨੀਤੀ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।