Meri Rasoi Scheme Punjab - Sach Kahoon Punjabi

Meri Rasoi Scheme Punjab: ਮੁੱਖ ਮੰਤਰੀ ਰਸੋਈ ਯੋਜਨਾ ਤਹਿਤ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ
ਮੋਹਾਲੀ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਪ੍ਰਤੀ ਲੋਕਾਂ ਦਾ ਭਰੋਸਾ ਅਤੇ ਸੰਤੁਸ਼ਟੀ ‘ਲੋਕ ਮਿਲਣੀ’ ਪ੍ਰੋਗਰਾਮਾਂ ਦੌਰਾਨ ਹੋ ਰਹੀਆਂ ਵਿਸ਼ਾਲ ਇਕੱਤਰਤਾਵਾਂ ਤੋਂ ਸਪੱਸ਼ਟ ਝਲਕਦੀ ਹੈ। ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮਟੌਰ ਵਿਖੇ ਕਰਵਾਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਉਮੀਦਾਂ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਸਰਕਾਰ ਵੱਲੋਂ ਉਨ੍ਹਾਂ ਉਮੀਦਾਂ ‘ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵੀ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

Read Also : ਅਮਰੀਕਾ ਨੇ Iran ਦੇ ਬੁਸ਼ੇਹਰ 'ਤੇ ਕੀਤੀ ਬੰਬਾਰੀ, ਹੂਤੀ ਨੇ ਦੋ ਸਾਊਦੀ ਤੇਲ ਟੈਂਕਰਾਂ ਨੂੰ ਤਬਾਹ ਕੀਤਾ, ਕੁਵੈਤ ’ਚ ਹਵਾਈ ਰੱਖਿਆ ਪ੍ਰਣਾਲੀ ਸਰਗਰਮ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕਰੀਬ 70 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਨੌਕਰੀਆਂ ਦੀ ਗਿਣਤੀ 80 ਹਜ਼ਾਰ ਦੇ ਕਰੀਬ ਪਹੁੰਚ ਜਾਵੇਗੀ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਪੰਜਾਬ ਦੇ ਪਰਿਵਾਰਾਂ ਨੂੰ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਬਿਨਾਂ ਕਿਸੇ ਭੇਦਭਾਵ ਦੇ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਮੁਫ਼ਤ ਮੁਹੱਲਾ ਕਲੀਨਿਕ ਲੋਕਾਂ ਨੂੰ ਡਾਕਟਰੀ ਜਾਂਚ, ਲੋੜੀਂਦੇ ਟੈਸਟ ਅਤੇ ਦਵਾਈਆਂ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਮਟੌਰ ਵਿਖੇ 900 ਮਹਿਲਾਵਾਂ ਨੂੰ ਰਸੋਈ ਕਿੱਟਾਂ ਵੰਡੀਆਂ। ਹਰੇਕ ਕਿੱਟ ਵਿੱਚ ਚੀਨੀ, ਦਾਲ, ਖਾਣਾ ਬਣਾਉਣ ਵਾਲਾ ਤੇਲ, ਹਲਦੀ ਅਤੇ ਨਮਕ ਸਮੇਤ ਰਸੋਈ ਵਿੱਚ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲਾ ਸਮਾਨ ਸ਼ਾਮਲ ਹੈ।

ਵਿਧਾਇਕ ਨੇ ਕਿਹਾ ਕਿ ਇਹ ਉਪਰਾਲਾ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਨਹੀਂ, ਸਗੋਂ ਲੋਕਾਂ ਤੋਂ ਪ੍ਰਾਪਤ ਪੈਸਾ ਲੋਕਾਂ ਦੀ ਭਲਾਈ ਲਈ ਹੀ ਖਰਚ ਕਰਨ ਦੀ ਸਰਕਾਰ ਦੀ ਨੀਤੀ ਦਾ ਹਿੱਸਾ ਹੈ।

ਉਨ੍ਹਾਂ ਮਟੌਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦਿੱਤਾ ਹੈ, ਜਿਸ ਨੂੰ ਉਹ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਮਟੌਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਚਾਰ ਉਮੀਦਵਾਰਾਂ—ਗੁਰਪ੍ਰੀਤ ਕੌਰ, ਕੁਲਵਿੰਦਰ ਕੌਰ, ਹਰਪਾਲ ਸਿੰਘ ਚੰਨਾ ਅਤੇ ਗੁਰਜੀਤ ਸਿੰਘ—ਨੂੰ ਕੌਂਸਲਰ ਚੁਣ ਕੇ ਮੋਹਾਲੀ ਨਗਰ ਨਿਗਮ ਦੇ ਹਾਊਸ ਵਿੱਚ ਭੇਜਿਆ ਹੈ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਟਰੇਡ ਵਿੰਗ ਦੇ ਪ੍ਰਧਾਨ ਵਜੋਂ ਤਰਲੋਚਨ ਸਿੰਘ ਮਟੌਰ, ਮੁਸਲਿਮ ਸੈੱਲ ਦੇ ਚੇਅਰਮੈਨ ਵਜੋਂ ਸੁਦਾਗਰ ਖਾਨ ਅਤੇ ਮੁਸਲਿਮ ਬੋਰਡ ਦੇ ਚੇਅਰਮੈਨ ਵਜੋਂ ਮਟੌਰ ਵਾਸੀ ਮਨਜੀਤ ਸਿੰਘ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕਰਮਜੀਤ ਕੌਰ, ਕੌਂਸਲਰ ਗੁਰਪ੍ਰੀਤ ਕੌਰ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਡੀ.ਐੱਫ.ਐੱਸ.ਓ. ਫੂਡ ਸਪਲਾਈ ਸਿਕੰਦਰਜੀਤ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਅਤੇ ਨਰਿੰਦਰ ਪਾਲ ਸਿੰਘ ਧਾਲੀਵਾਲ ਵੀ ਹਾਜ਼ਰ ਸਨ।