Adesh College - Sach Kahoon Punjabi

Adesh College: ਆਦੇਸ਼ ਕਾਲਜ ’ਚ ਰੋਜ਼ਗਾਰ ਕੈਂਪ ਦਾ ਆਯੋਜਨ, 400 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹੇ ਦੇ ਪਿੰਡ ਮਚਾਕੀ ਕਲਾਂ ਸਥਿਤ ਆਦੇਸ਼ ਕਾਲਜ ’ਚ ਵੀਰਵਾਰ ਨੂੰ ਸੀਐੱਮਡੀ ਜਨਜੀਤਪਾਲ ਸਿੰਘ ਸੇਖੋਂ ਦੀ ਅਗਵਾਈ ਹੇਠ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼, ਮਚਾਕੀ ਕਲਾਂ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਫਰੀਦਕੋਟ ਦੇ ਸਾਂਝੇ ਉਪਰਾਲੇ ਨਾਲ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪਲੇਸਮੈਂਟ ਕੈਂਪ ’ਚ ਵੱਖ-ਵੱਖ ਕੰਪਨੀਆਂ ਵੱਲੋਂ ਉਮੀਦਵਾਰਾਂ ਦੇ ਇੰਟਰਵਿਊ ਲਏ ਗਏ। ਕੈਂਪ ਦੌਰਾਨ ਵੱਡੀ ਗਿਣਤੀ ’ਚ ਉਮੀਦਵਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਕਈਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਹਾਜ਼ਰ ਸਨ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪਲੇਸਮੈਂਟ ਕੈਂਪ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੇ ਉਨ੍ਹਾਂ ਨੂੰ ਬਿਹਤਰ ਕਰੀਅਰ ਦੇ ਮੌਕੇ ਪ੍ਰਦਾਨ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਸੀਐੱਮਡੀ ਜਨਜੀਤਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਕੈਂਪ ਦੌਰਾਨ ਲਗਭਗ 12 ਕੰਪਨੀਆਂ ਨੇ ਸ਼ਿਰਕਤ ਕਰਕੇ ਨੌਜਵਾਨਾਂ ਦੇ ਇੰਟਰਵਿਊ ਲਏ।

ਉਨ੍ਹਾਂ ਦੱਸਿਆ ਕਿ ਇਸ ਕੈਂਪ ’ਚ 400 ਤੋਂ ਵੱਧ ਵਿਦਿਆਰਥੀਆਂ ਤੇ ਹੋਰ ਉਮੀਦਵਾਰਾਂ ਨੇ ਸ਼ਮੂਲੀਅਤ ਕਰਦਿਆਂ ਨੌਕਰੀ ਲਈ ਇੰਟਰਵਿਊ ਦਿੱਤੇ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਇਹ ਪਹਿਲਾ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ’ਚ ਵੀ ਲਗਾਤਾਰ ਅਜਿਹੇ ਕੈਂਪ ਲਾਏ ਜਾਣਗੇ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਹਾਸਲ ਕਰਨ ’ਚ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਮਾਰਕੀਟ ਕਮੇਟੀ ਫਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਐੱਮਡੀ ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐੱਸਪੀ ਮੌਂਗਾ, ਪ੍ਰਿੰਸੀਪਲ ਡਾ. ਅਮਰਦੀਪ ਸਿੰਘ ਵਿਰਕ, ਪ੍ਰਿੰਸੀਪਲ ਪ੍ਰੀਤਇੰਦਰ ਕੌਰ (ਪੀਡੀਸੀ), ਪ੍ਰਿੰਸੀਪਲ ਗੁਰਜੀਤ ਸਿੰਘ ਗਾਂਧੀ (ਐੱਮਪੀਸੀ), ਸਾਰੇ ਕਾਲਜਾਂ ਦਾ ਸਟਾਫ਼, ਪਲੇਸਮੈਂਟ ਅਫ਼ਸਰ ਨੀਤੂ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਦਾ ਸਟਾਫ਼, ਵਿਦਿਆਰਥੀ ਅਤੇ ਬਾਹਰੋਂ ਆਏ ਹੋਏ ਉਮੀਦਵਾਰ ਵੀ ਹਾਜ਼ਰ ਸਨ।