Faridkot Farmers Protest - Sach Kahoon Punjabi

Faridkot Farmers Protest: ਫਰੀਦਕੋਟ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਸ਼ੁਰੂ
ਫਰੀਦਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦੇ ਬਾਹਰ ਬੁੱਧਵਾਰ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ਅੰਦੋਲਨ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ ਅਤੇ ਲੈਂਡ ਮੋਰਗੇਜ ਬੈਂਕਾਂ ਵੱਲੋਂ ਕਰਜ਼ਾ ਦੇਣ ਸਮੇਂ ਲਏ ਜਾਂਦੇ ਖਾਲੀ ਚੈੱਕ ਵਾਪਸ ਕਰਵਾਉਣ ਸਮੇਤ ਕਈ ਮੰਗਾਂ ਸਬੰਧੀ ਧਰਨੇ ’ਤੇ ਬੈਠੇ ਹਨ। ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਿਆਵਾਲਾ ਦੀ ਅਗਵਾਈ ਹੇਠ ਲੱਗੇ ਇਸ ਮੋਰਚੇ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਸਮੇਤ ਕਈ ਸੀਨੀਅਰ ਕਿਸਾਨ ਆਗੂ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਹੋਰ ਦੇਰੀ ਕੀਤੀ।

ਇਹ ਵੀ ਪੜ੍ਹੋ : AAP Punjab: ਮੋਹਾਲੀ ਦੀ ਸਿਆਸਤ ’ਚ ਵੱਡਾ ਉਲਟਫੇਰ, ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ

ਤਾਂ ਸੰਘਰਸ਼ ਨੂੰ ਰੇਲਵੇ ਟਰੈਕਾਂ ਤੇ ਕੌਮੀ ਮਾਰਗਾਂ ਤੱਕ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਸਰਕਾਰ ਨਾਲ ਮੀਟਿੰਗ ਹੋਈ ਸੀ, ਪਰ ਇਸ ’ਚ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਪਿੰਡ ਹਰਿਨੌ ਦੇ ਦੋ ਸਕੇ ਭਰਾਵਾਂ ਦਾ ਮਾਮਲਾ ਵੀ ਚੁੱਕਿਆ। ਆਗੂਆਂ ਮੁਤਾਬਕ ਦੋਵਾਂ ਨੇ ਕਥਿਤ ਤੌਰ ’ਤੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਰੇਲਗੱਡੀ ਅੱਗੇ ਆ ਕੇ ਆਪਣੀ ਜਾਨ ਦੇ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਤੇ ਸਰਕਾਰੀ ਮਦਦ ਦਾ ਭਰੋਸਾ ਦਿੱਤਾ ਗਿਆ ਸੀ। Faridkot Farmers Protest

ਪਰ ਅਜੇ ਤੱਕ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਹੋਈ। ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਲੈਂਡ ਮੋਰਗੇਜ ਬੈਂਕਾਂ ’ਤੇ ਕਿਸਾਨਾਂ ਦੇ ਆਰਥਿਕ ਸ਼ੋਸ਼ਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਰਜ਼ਾ ਦਿੰਦੇ ਸਮੇਂ ਕਿਸਾਨਾਂ ਤੋਂ ਖਾਲੀ ਚੈੱਕ ਲਏ ਜਾਂਦੇ ਹਨ ਤੇ ਬਾਅਦ ’ਚ ਇਨ੍ਹਾਂ ਦੀ ਦੁਰਵਰਤੋਂ ਕੀਤੇ ਜਾਣ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ 30 ਮਾਰਚ ਤੋਂ ਫਰੀਦਕੋਟ ’ਚ ਲੈਂਡ ਮੋਰਗੇਜ ਬੈਂਕ ਦੇ ਬਾਹਰ ਧਰਨਾ ਚੱਲ ਰਿਹਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਠੋਸ ਸੁਣਵਾਈ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। Faridkot Farmers Protest

Faridkot Farmers Protest: 10 ਅਗਸਤ ਨੂੰ ਫਰੀਦਕੋਟ ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਵਿਸ਼ਾਲ ਰੋਸ ਪ੍ਰਦਰਸ਼ਨ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ੋਰਾ ਸਿੰਘ ਭਾਣਾ, ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਸਮਝੌਤਾ (ਫ੍ਰੀ ਟਰੇਡ ਐਗਰੀਮੈਂਟ) ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਨਵੇਂ ਰੂਪ ’ਚ ਦੁਬਾਰਾ ਲਾਗੂ ਕਰਕੇ ਕਿਸਾਨਾਂ ਦੀ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਹਾਸਲ ਕਰਕੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦਾ ਸੰਯੁਕਤ ਕਿਸਾਨ ਮੋਰਚਾ ਡਟ ਕੇ ਵਿਰੋਧ ਕਰੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਤੋਂ ਲਗਾਤਾਰ ਪਿੱਛੇ ਹਟਿਆ ਜਾ ਰਿਹਾ ਹੈ, ਜਦਕਿ ਕਾਰਪੋਰੇਟ ਘਰਾਣਿਆਂ ਦੇ ਅਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਸ ਉਲਟ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਸਬੰਧੀ 10 ਅਗਸਤ ਨੂੰ ਸਵੇਰੇ 11 ਵਜੇ ਡੀਸੀ ਦਫ਼ਤਰ ਫ਼ਰੀਦਕੋਟ ਵਿਖੇ ‘ਕਾਰਪੋਰੇਟ ਭਾਰਤ ਛੱਡੋ ਅੰਦੋਲਨ’ ਤਹਿਤ ਵਿਸ਼ਾਲ ਰੋਸ ਰੈਲੀ ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ’ਚ ਸ਼ਮਸ਼ੇਰ ਸਿੰਘ ਕਿੰਗਰਾ (ਕਨਵੀਨਰ, ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ)। Faridkot Farmers Protest

ਇਹ ਵੀ ਪੜ੍ਹੋ : IND vs SL: ਸ਼੍ਰੀਲੰਕਾ ਪਹੁੰਚੀ ਟੀਮ ਇੰਡੀਆ, ਸਾਈ ਸੁਦਰਸ਼ਨ ਦੀ ਫਿਟਨੈਸ ’ਤੇ ਫੈਸਲਾ 3-4 ਦਿਨਾਂ ’ਚ

ਭੁਪਿੰਦਰ ਸਿੰਘ ਔਲਖ (ਸੂਬਾ ਜਨਰਲ ਸਕੱਤਰ, ਭਾਰਤੀ ਕਿਸਾਨ ਯੂਨੀਅਨ ਪੰਜਾਬ), ਸੁਖਜਿੰਦਰ ਸਿੰਘ ਤੂਬੜਭੰਨ (ਜ਼ਿਲ੍ਹਾ ਪ੍ਰਧਾਨ, ਕੁੱਲ ਹਿੰਦ ਕਿਸਾਨ ਸਭਾ), ਵੀਰਇੰਦਰਜੀਤ ਸਿੰਘ ਪੁਰੀ (ਜ਼ਿਲ੍ਹਾ ਪ੍ਰਧਾਨ, ਜਮਹੂਰੀ ਕਿਸਾਨ ਸਭਾ), ਰਾਜਵੀਰ ਸਿੰਘ ਸੰਧਵਾਂ (ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਪੰਜਾਬ), ਸ਼ਮਸ਼ੇਰ ਸਿੰਘ ਜਲਾਲੇਆਣਾ (ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ-2), ਸੁਖਦੇਵ ਸਿੰਘ ਬਰਾੜ (ਜ਼ਿਲ੍ਹਾ ਜਨਰਲ ਸਕੱਤਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ), ਮਲਕੀਤ ਸਿੰਘ ਚਮੇਲੀ (ਜ਼ਿਲ੍ਹਾ ਆਗੂ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ), ਜਸਵੀਰ ਸਿੰਘ (ਬਲਾਕ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ), ਅਮਰਜੀਤ ਸਿੰਘ ਪੰਨੂੰ (ਬਲਾਕ ਪ੍ਰਧਾਨ, ਕਿਰਤੀ ਕਿਸਾਨ ਯੂਨੀਅਨ), ਗੁਰਦੌਰ ਸਿੰਘ (ਜ਼ਿਲ੍ਹਾ ਆਗੂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ-1), ਜਤਿੰਦਰ ਸਿੰਘ (ਜ਼ਿਲ੍ਹਾ ਆਗੂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ), ਸੂਰਤ ਸਿੰਘ ਮਾਹਲਾ (ਜ਼ਿਲ੍ਹਾ ਆਗੂ, ਜਮਹੂਰੀ ਕਿਸਾਨ ਸਭਾ), ਸੁਖਦੀਪ ਸਿੰਘ (ਬਲਾਕ ਆਗੂ, ਬੀਕੇਯੂ ਉਗਰਾਹਾਂ), ਹਰਬੰਸ ਸਿੰਘ ਔਲਖ ਸਮੇਤ ਹੋਰ ਆਗੂ ਹਾਜ਼ਰ ਸਨ।

Faridkot Farmers Protest: ਫਰੀਦਕੋਟ ’ਚ ਸਪੀਕਰ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਕਿਸਾਨ, ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ
Faridkot Farmers Protest: ਫਰੀਦਕੋਟ (ਸੱਚ ਕਹੂੰ ਨਿਊਜ਼)। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 5 ਅਗਸਤ ਤੋਂ ਫਰੀਦਕੋਟ ਦੇ ਪਿੰਡ ਸੰਧਵਾਂ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਸਥਾਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਦੇਰ ਸ਼ਾਮ ਨੂੰ ਕਿਸਾਨ ਸੰਗਠਨਾਂ ਤੇ ਪੰਜਾਬ ਸਰਕਾਰ ਵਿਚਕਾਰ ਇਸ ਮੁੱਦੇ ’ਤੇ ਇੱਕ ਮੀਟਿੰਗ ਹੋਈ, ਪਰ ਦੋਵੇਂ ਧਿਰਾਂ ਸਹਿਮਤੀ ’ਤੇ ਪਹੁੰਚਣ ’ਚ ਅਸਫਲ ਰਹੀਆਂ, ਜਿਸ ਕਾਰਨ ਮੀਟਿੰਗ ਬੇਸਿੱਟਾ ਰਹੀ। ਬੇਸਿੱਟਾ ਮੀਟਿੰਗ ਤੋਂ ਬਾਅਦ, ਸੰਗਠਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ 5 ਅਗਸਤ ਨੂੰ ਸਥਾਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਨੂੰ ਤਿਆਰੀਆਂ ਤੇਜ਼ ਕਰਨ ਤੇ ਟਰੈਕਟਰਾਂ ਤੇ ਟਰਾਲੀਆਂ ਨਾਲ ਫਰੀਦਕੋਟ ਦੇ ਪਿੰਡ ਸੰਧਵਾਂ ਪਹੁੰਚਣ ਦਾ ਸੱਦਾ ਦਿੱਤਾ।

ਇਹ ਹਨ ਕਿਸਾਨਾਂ ਦੀਆਂ ਮੰਗਾਂ | Faridkot Farmers Protest

ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ਦੌਰਾਨ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਇੱਕ ਵਾਰ ਦਾ ਨਿਪਟਾਰਾ ਯੋਜਨਾ ਲਾਗੂ ਕਰਨਾ, ਤੇ ਕਰਜ਼ਾ ਵੰਡ ਸਮੇਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕਾਂ ਦੀ ਦੁਰਵਰਤੋਂ ਨੂੰ ਰੋਕਣਾ ਤੇ ਉਨ੍ਹਾਂ ਚੈੱਕਾਂ ਦੀ ਵਾਪਸੀ ਸ਼ਾਮਲ ਹੈ।

ਇਹ ਵੀ ਪੜ੍ਹੋ : CWG 2026: ਮੁੱਕੇਬਾਜ਼ੀ ’ਚ ਸੋਨ ਤਗਮਿਆਂ ਦੀ ਭਰਮਾਰ, ਪ੍ਰੀਤੀ ਤੋਂ ਬਾਅਦ ਜੈਸਮੀਨ ਨੇ ਵੀ ਜਿੱਤਿਆ ਸੋਨ ਤਗਮਾ

12 ਜ਼ਿਲ੍ਹਿਆਂ ’ਚ ਵੱਖ-ਵੱਖ ਬੈਂਕਾਂ ਦੇ ਬਾਹਰ ਵੀ ਪ੍ਰਦਰਸ਼ਨ ਕਰ ਰਹੇ ਕਿਸਾਨ

ਕਿਸਾਨ ਆਗੂਆਂ ਅਨੁਸਾਰ, ਆਰਬੀਆਈ ਦੀਆਂ ਵਿਵਸਥਾਵਾਂ ਤਹਿਤ, ਜਮਾਨਤ ਵਜੋਂ ਲਏ ਗਏ ਚੈੱਕਾਂ ਦੀ ਵਰਤੋਂ ਕਰਜ਼ਾ ਵਸੂਲੀ ਲਈ ਨਹੀਂ ਕੀਤੀ ਜਾ ਸਕਦੀ। ਇਸ ਬਾਵਜੂਦ, ਕਈ ਮਾਮਲਿਆਂ ’ਚ, ਇਨ੍ਹਾਂ ਖਾਲੀ ਚੈੱਕਾਂ ਦੀ ਕਥਿਤ ਤੌਰ ’ਤੇ ਦੁਰਵਰਤੋਂ ਕੀਤੀ ਗਈ ਹੈ ਤੇ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਇਸ ਮੁੱਦੇ ਨੂੰ ਲੈ ਕੇ 30 ਮਾਰਚ ਤੋਂ ਫਰੀਦਕੋਟ ’ਚ ਲੈਂਡ ਮੌਰਗੇਜ ਬੈਂਕ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਪੰਜਾਬ ਭਰ ਦੇ 12 ਜ਼ਿਲ੍ਹਿਆਂ ’ਚ ਵੱਖ-ਵੱਖ ਬੈਂਕਾਂ ਦੇ ਬਾਹਰ ਵੀ ਪ੍ਰਦਰਸ਼ਨ ਕਰ ਰਹੇ ਹਨ।

ਮੀਟਿੰਗ ਨਹੀਂ ਪੁੱਜੀ ਕਿਸੇ ਨਤੀਜੇ ਤੱਕ | Faridkot Farmers Protest

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਪ੍ਰਸਤਾਵਿਤ ਅੰਦੋਲਨ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ ਸੀ। ਹਾਲਾਂਕਿ, ਸਰਕਾਰ ਨਾਲ ਮੀਟਿੰਗ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ।