Chandigarh Crime - Sach Kahoon Punjabi

Crime News: ਚੰਡੀਗੜ੍ਹ ਦੇ ਸੈਕਟਰ-42 ਵਿਖੇ ਗਰਲਜ਼ ਕਾਲਜ ਬਾਹਰ ਮਹਿਲਾ ਨੂੰ ਮਾਰੀ ਗੋਲੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨਿੱਚਰਵਾਰ ਦੁਪਹਿਰ ਕਰੀਬ 1 ਵਜੇ ਇੱਕ ਮਹਿਲਾ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਮਹਿਲਾ ਦੇ ਸਿਰ ’ਚ ਲੱਗੀ, ਜਿਸ ਕਾਰਨ ਉਹ ਮੌਕੇ ’ਤੇ ਹੀ ਜ਼ਮੀਨ ’ਤੇ ਡਿੱਗ ਪਈ। ਘਟਨਾ ਉਸ ਸਮੇਂ ਵਾਪਰੀ ਜਦੋਂ ਮਹਿਲਾ ਅਦਾਲਤ ਦੇ ਹੁਕਮਾਂ ਤਹਿਤ ਆਪਣੇ ਮਕਾਨ ਦਾ ਕਬਜ਼ਾ ਲੈਣ ਲਈ ਪਹੁੰਚੀ ਸੀ। ਜ਼ਖਮੀ ਮਹਿਲਾ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਕੋਰਟ ਦੇ ਆਦੇਸ਼ ਅਨੁਸਾਰ ਆਪਣੇ ਮਕਾਨ ਦਾ ਕਬਜ਼ਾ ਲੈਣ ਆਈ ਸੀ। ਕਬਜ਼ਾ ਦਿਵਾਉਣ ਦੀ ਪ੍ਰਕਿਰਿਆ ਦੌਰਾਨ ਉਸ ਦੇ ਨਾਲ ਪੁਲਿਸ ਮੁਲਾਜ਼ਮ ਵੀ ਮੌਜ਼ੂਦ ਸਨ, ਤਾਂ ਜੋ ਅਦਾਲਤੀ ਹੁਕਮਾਂ ਦੀ ਪਾਲਣਾ ਕਰਵਾਈ ਜਾ ਸਕੇ। ਇਸ ਦੌਰਾਨ ਮਕਾਨ ’ਤੇ ਕਬਜ਼ਾ ਕਰਕੇ ਬੈਠੇ ਐਡਵੋਕੇਟ ਜੇਪੀਐੱਸ ਚੱਢਾ ਨੇ ਕਥਿਤ ਤੌਰ ’ਤੇ ਮਨਵਿੰਦਰ ਕੌਰ ’ਤੇ ਗੋਲੀ ਚਲਾ ਦਿੱਤੀ।

ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਵਕੀਲ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਤੇ ਘਟਨਾ ਸਥਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਧੀਰਜ ਨੇ ਦੱਸਿਆ ਕਿ ਜਿਸ ਮਕਾਨ ’ਤੇ ਐਡਵੋਕੇਟ ਜੇਪੀਐੱਸ ਚੱਢਾ ਦਾ ਕਬਜ਼ਾ ਸੀ, ਉਹ ਪਹਿਲਾਂ ਕਿਰਾਏ ’ਤੇ ਲਿਆ ਗਿਆ ਸੀ। ਸ਼ਨਿੱਚਰਵਾਰ ਨੂੰ ਮਕਾਨ ਮਾਲਕਣ ਮਨਜਿੰਦਰ ਕੌਰ ਅਦਾਲਤ ਦੇ ਹੁਕਮਾਂ ਦੇ ਆਧਾਰ ’ਤੇ ਆਪਣਾ ਕਬਜ਼ਾ ਲੈਣ ਪਹੁੰਚੀ ਸੀ। ਉਸ ਦੇ ਨਾਲ ਕੋਰਟ ਦਾ ਇੱਕ ਮੈਂਬਰ ਤੇ ਚੰਡੀਗੜ੍ਹ ਪੁਲਿਸ ਦੇ ਜਵਾਨ ਵੀ ਮੌਜੂਦ ਸਨ। ਡੀਐੱਸਪੀ ਮੁਤਾਬਕ ਕੋਰਟ ਦੇ ਹੁਕਮਾਂ ਤਹਿਤ ਮਕਾਨ ਦਾ ਤਾਲਾ ਤੋੜ ਕੇ ਮਾਲਕ ਨੂੰ ਕਬਜ਼ਾ ਦਿਵਾਇਆ ਜਾਣਾ ਸੀ। ਜਦੋਂ ਤਾਲਾ ਤੋੜਨ ਤੋਂ ਬਾਅਦ ਮਨਜਿੰਦਰ ਕੌਰ ਘਰ ਦੇ ਅੰਦਰ ਜਾਣ ਲੱਗੀ ਤਾਂ ਪਿੱਛੇ ਵਾਲੀ ਖਿੜਕੀ ਤੋਂ ਐਡਵੋਕੇਟ ਜੇਪੀਐੱਸ ਚੱਢਾ ਨੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਉਸ ਦੇ ਸਿਰ ’ਚ ਲੱਗੀ। ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਕਾਬੂ ਕਰ ਲਿਆ। ਜ਼ਖਮੀ ਮਨਜਿੰਦਰ ਕੌਰ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਸੀਐੱਫਐੱਸਐੱਲ ਦੀ ਟੀਮ ਨੇ ਵੀ ਪਹੁੰਚ ਕੇ ਸਬੂਤ ਇਕੱਠੇ ਕੀਤੇ। ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : Teej Festival: ਤੀਆਂ 2026 ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਯਾਦਾਂ ਨਾਲ ਸਮਾਪਤ ਹੋਇਆ ਸ਼ਾਨਦਾਰ ਸੱਭਿਆਚਾਰਕ ਸਮਾਗਮ