Land Mortgage Bank Issue - Sach Kahoon Punjabi

Land Mortgage Bank Issue: ਲੈਂਡ ਮੋਰਗੇਜ ਬੈਂਕ ਮਾਮਲਾ, ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਤੀਜੇ ਦਿਨ ਵੀ ਜਾਰੀ
Land Mortgage Bank Issue: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਲੈਂਡ ਮੋਰਗੇਜ ਬੈਂਕ ਵੱਲੋਂ ਕਿਸਾਨਾਂ ਨਾਲ ਕਥਿਤ ਧੋਖਾਧੜੀ ਕਰਨ ਤੇ ਕਿਸਾਨਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਤੇ ਪੀੜਤ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਸ਼ੁਰੂ ਕੀਤਾ ਗਿਆ ਘਿਰਾਓ ਮੋਰਚਾ ਸ਼ੁੱਕਰਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਏਟਕ ਜਥੇਬੰਦੀ ਥਰਮਲ ਪਲਾਂਟ ਦੇ ਆਗੂਆਂ ਤੇ ਵਰਕਰਾਂ ਨੇ ਵੀ ਮੋਰਚੇ ਵਿੱਚ ਪਹੁੰਚ ਕੇ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ। ਇਸ ਮੌਕੇ ਕਿਸਾਨ ਆਗੂ ਜਸਵੀਰ ਸਿੰਘ ਸਿੱਧੂਪੁਰ, ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਕਾਕਾ ਸਿੰਘ ਕੋਟੜਾ, ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਿੰਡ ਹਰੀ ਨੌ ਦੇ ਪੀੜਤ ਕਿਸਾਨ ਪਰਿਵਾਰਾਂ ਦੇ ਭੋਗ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਰਿਵਾਰ ਦੀਆਂ ਔਰਤਾਂ ਨੂੰਨੌਕਰੀਆਂ ਦੇਣ, ਬੱਚਿਆਂ ਦੀ ਪੜ੍ਹਾਈ ਦਾ ਪ੍ਰਬੰਧ ਕਰਨ ਤੇ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਸੀ। Punjab Political News

ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਇਨ੍ਹਾਂ ਵਾਅਦਿਆਂ ਨੂੰ ਅਜੇ ਤੱਕ ਅਮਲੀ ਰੂਪ ਨਹੀਂ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਲੈਂਡ ਮੋਰਗੇਜ ਬੈਂਕ ਦੇ ਅਧਿਕਾਰੀਆਂ ਵੱਲੋਂ ਕੀਤੀਆਂ ਕਥਿਤ ਬੇਨਿਯਮੀਆਂ ਤੇ ਧੱਕੇਸ਼ਾਹੀਆਂ ਸਬੰਧੀ ਸਬੂਤ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨਾਲ ਹੋਈਆਂ ਮੀਟਿੰਗਾਂ ਦੌਰਾਨ ਪੇਸ਼ ਕੀਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਨਾ ਹੋਣ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੈਂਡ ਮੋਰਗੇਜ ਬੈਂਕ ਦੇ ਕਥਿਤ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਤੇ ਪੀੜਤ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਰੋਸ ਮਾਰਚ ਕਰਦਿਆਂ ਸੰਧਵਾਂ ਬੱਸ ਸਟੈਂਡ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰੀ ਨੌ ਦੇ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਅਤੇ ਲੈਂਡ ਮੋਰਗੇਜ ਬੈਂਕ ਦੇ ਕਥਿਤ ਭ੍ਰਿਸ਼ਟ ਅਧਿਕਾਰੀਆਂ ਖਿਲਾਫ਼ ਨਿਰਪੱਖ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬੋਹੜ ਸਿੰਘ ਰੁਪੱਈਆਂ ਵਾਲਾ, ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਜਨਰਲ ਸਕੱਤਰ, ਸੁਖਵਿੰਦਰ ਸਿੰਘ ਬਾਠ, ਸੂਬਾ ਪ੍ਰਧਾਨ, ਹਰਪ੍ਰੀਤ ਸਿੰਘ, ਜਨਰਲ ਸਕੱਤਰ ਏਟਕ ਥਰਮਲ ਪਲਾਂਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : Amritsar Police News: ਡੀਆਈਜੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ