Mohali Protest - Sach Kahoon Punjabi

IET Teachers Protest: ਆਈਈਏਟੀ ਅਧਿਆਪਕ 12 ਅਗਸਤ ਤੋਂ ਮੋਹਾਲੀ ’ਚ ਲਾਉਣਗੇ ਪੱਕਾ ਧਰਨਾ
ਮੋਹਾਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਆਈਈਏਟੀ ਅਧਿਆਪਕ ਜਥੇਬੰਦੀ ਪੰਜਾਬ ਦੀ ਸਟੇਟ ਕਮੇਟੀ ਦੀ ਆਨਲਾਈਨ ਮੀਟਿੰਗ ਦੌਰਾਨ ਲਏ ਫੈਸਲੇ ਅਨੁਸਾਰ ਆਈਈਏਟੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ 12 ਅਗਸਤ 2026 ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠ ਫੇਜ਼, ਮੋਹਾਲੀ ਸਥਿਤ ਦਫ਼ਤਰ ਅੱਗੇ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਨੇ ਕਿਹਾ ਕਿ ਸਿੱਖਿਆ ਵਿਭਾਗ ਤੇ ਸਬੰਧਤ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਧਿਆਪਕਾਂ ’ਚ ਰੋਸ ਹੈ। ਜਥੇਬੰਦੀ ਅਨੁਸਾਰ ਪੰਜਾਬ ਦੇ ਸਮੂਹ ਰਿਸੋਰਸ ਸੈਂਟਰਾਂ ਦਾ ਬਾਈਕਾਟ ਕਰਕੇ ਆਈਈਏਟੀ ਅਧਿਆਪਕ ਪੱਕੇ ਮੋਰਚੇ ’ਚ ਸ਼ਾਮਲ ਹੋਣਗੇ। ਅਧਿਆਪਕਾਂ ਦਾ ਦਾਅਵਾ ਹੈ ਕਿ ਉਹ ਪਿਛਲੇ ਕਰੀਬ 18 ਸਾਲਾਂ ਤੋਂ ਸਰਕਾਰੀ ਸਕੂਲਾਂ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਪਛਾਣ ਕਰਕੇ ਸਕੂਲਾਂ ’ਚ ਦਾਖਲ ਕਰਵਾਉਣ ਲਈ ਵੀ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਮੁਤਾਬਕ ਇਨ੍ਹਾਂ ਅਧਿਆਪਕਾਂ ਦੀ ਨਿਯੁਕਤੀ ਕਲਸਟਰ ਪੱਧਰ ’ਤੇ ਸਾਲ 2008-09 ਦੌਰਾਨ ਕੀਤੀ ਗਈ ਸੀ।

ਅਧਿਆਪਕਾਂ ਨੇ ਦੋਸ਼ ਲਾਇਆ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਤੋਂ ਲੰਬੇ ਸਮੇਂ ਤੱਕ ਘੱਟ ਤਨਖਾਹਾਂ ’ਤੇ ਸੇਵਾਵਾਂ ਲਈਆਂ ਗਈਆਂ, ਜਦਕਿ ਉਨ੍ਹਾਂ ਵੱਲੋਂ ਸਮੇਂ ਦੇ ਨਾਲ ਆਪਣੀਆਂ ਵਿਦਿਅਕ ਤੇ ਪੇਸ਼ੇਵਰ ਯੋਗਤਾਵਾਂ ਵੀ ਵਧਾਈਆਂ ਗਈਆਂ। ਜਥੇਬੰਦੀ ਦਾ ਕਹਿਣਾ ਹੈ ਕਿ 2022 ਤੋਂ ਬਾਅਦ ਬਣਾਈ ਗਈ ਨੀਤੀ ਤਹਿਤ ਕਈ ਸ਼੍ਰੇਣੀਆਂ ਦੇ ਅਧਿਆਪਕਾਂ ਨੂੰ ਰੀਜੋਇਨਿੰਗ ਆਰਡਰ ਜਾਰੀ ਕੀਤੇ ਗਏ, ਪਰ ਆਈਈਏਟੀ ਅਧਿਆਪਕਾਂ ਦੀਆਂ ਮੌਜੂਦਾ ਉੱਚ ਯੋਗਤਾਵਾਂ ਨੂੰ ਉਚਿਤ ਤੌਰ ’ਤੇ ਵਿਚਾਰ ਵਿੱਚ ਨਹੀਂ ਲਿਆਂਦਾ ਗਿਆ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਆਈਈਏਟੀ ਅਧਿਆਪਕਾਂ ਦੀਆਂ 28 ਜੁਲਾਈ 2023 ਦੇ ਆਰਡਰਾਂ ਤੋਂ ਪਹਿਲਾਂ ਦੀਆਂ ਯੋਗਤਾਵਾਂ ਨੂੰ ਵੀ ਵਿਚਾਰ ’ਚ ਲਿਆ ਕੇ ਉਨ੍ਹਾਂ ਨੂੰ ਗਰੁੱਪ ‘ਸੀ’ ’ਚ ਲਿਆਂਦਾ ਜਾਵੇ। IET Teachers Protest

ਇਹ ਵੀ ਪੜ੍ਹੋ : Uttarakhand Weather: ਉੱਤਰਾਖੰਡ ’ਚ ਅਗਲੇ ਪੰਜ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ

ਇਸ ਦੇ ਨਾਲ ਹੀ ਉਨ੍ਹਾਂ ਦਾ ਅਧਿਆਪਕ ਵਜੋਂ ਮਾਣ-ਸਨਮਾਨ ਬਹਾਲ ਕਰਨ ਅਤੇ ਯੋਗਤਾ ਅਨੁਸਾਰ ਤਨਖਾਹ ’ਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ। ਆਈਈਏਟੀ ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਸਬੰਧੀ ਸਿੱਖਿਆ ਵਿਭਾਗ ਤੇ ਸਰਕਾਰ ਕੋਲ ਪਹੁੰਚ ਕਰਦੇ ਆ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 12 ਅਗਸਤ ਨੂੰ ਮੋਹਾਲੀ ਵਿਖੇ ਲਾਇਆ ਜਾਣ ਵਾਲਾ ਪੱਕਾ ਮੋਰਚਾ ਉਨ੍ਹਾਂ ਦੇ ਹੱਕਾਂ ਦੀ ਲੜਾਈ ਦਾ ਅਗਲਾ ਪੜਾਅ ਹੋਵੇਗਾ। ਇਸ ਮੌਕੇ ਸਟੇਟ ਕਮੇਟੀ ਦੇ ਵੱਖ-ਵੱਖ ਅਹੁਦੇਦਾਰਾਂ ਤੇ ਜ਼ਿਲ੍ਹਾ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।