Drug Crime Punjab - Sach Kahoon Punjabi

Crime News: 522 ਗ੍ਰਾਮ ਹੈਰੋਇਨ ਤੇ 9 ਐਮਐਮ ਪਸਤੌਲ ਸਮੇਤ ਨਸ਼ਾ ਤਸਕਰ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 522 ਗ੍ਰਾਮ ਹੈਰੋਇਨ, 9 ਐਮ.ਐਮ. ਪਿਸਟਲ ਅਤੇ ਇੱਕ ਬਿਨਾਂ ਨੰਬਰ ਵਾਲੇ ਐਚਐਫ ਡੀਲਕਸ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਕੀਤੀ ਗਈ। ਐਸਐਸਪੀ ਫਰੀਦਕੋਟ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮੋਹਨਬੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਰਾਜੋਕੇ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ 522 ਗ੍ਰਾਮ ਹੈਰੋਇਨ ਅਤੇ ਇੱਕ ਐਚ.ਐਫ. ਡੀਲਕਸ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਦੇ ਕਬਜ਼ੇ ਤੋਂ 9 ਐਮਐਮ ਪਸਤੌਲ ਤੇ ਦੋ ਜਿੰਦਾ ਰੌਂਦ ਵੀ ਬਰਾਮਦ ਹੋਣ ਦੀ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ।

ਪੁਲਿਸ ਅਨੁਸਾਰ 24 ਅਗਸਤ ਨੂੰ ਐਸ.ਆਈ. ਹਾਕਮ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਫਰੀਦਕੋਟ ਦੀ ਟੀਮ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਐਨ.ਐਚ.-54 ’ਤੇ ਪਿੰਡ ਕਲੇਰ ਦੇ ਬੱਸ ਸਟਾਪ ਨੇੜੇ ਮੌਜੂਦ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਕਾਲੇ ਰੰਗ ਦਾ ਬਿਨਾਂ ਨੰਬਰ ਵਾਲਾ ਐਚਐਫ ਡੀਲਕਸ ਮੋਟਰਸਾਈਕਲ ਖੜ੍ਹਾ ਦੇਖਿਆ, ਜਿਸ ’ਤੇ ਇੱਕ ਵਿਅਕਤੀ ਬੈਠਾ ਸੀ। ਪੁਲਿਸ ਨੂੰ ਦੇਖ ਕੇ ਉਸ ਨੇ ਮੋਟਰਸਾਈਕਲ ਸਟਾਰਟ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਪੁਲਿਸ ਮੁਤਾਬਕ ਡੀਐਸਪੀ ਦੀ ਹਾਜ਼ਰੀ ਵਿੱਚ ਕੀਤੀ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 522 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਵੀ ਕਬਜ਼ੇ ’ਚ ਲੈ ਲਿਆ ਗਿਆ। Crime News

ਇਹ ਵੀ ਪੜ੍ਹੋ : Farmers Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ

ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਉਸ ਕੋਲੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਪਿੱਛੇ ਕੰਮ ਕਰ ਰਹੇ ਨੈੱਟਵਰਕ ਤੇ ਹੈਰੋਇਨ ਦੀ ਸਪਲਾਈ ਨਾਲ ਜੁੜੇ ਬੈਕਵਰਡ ਤੇ ਫਾਰਵਰਡ ਲਿੰਕਾਂ ਦਾ ਪਤਾ ਲਾਇਆ ਜਾ ਸਕੇ। ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਇਹ ਕਾਰਵਾਈ ਪੁਲਿਸ ਵੱਲੋਂ ਕੀਤੀ ਗਈ ਸੁਚੱਜੀ ਯੋਜਨਾਬੰਦੀ, ਖੁਫੀਆ ਜਾਣਕਾਰੀ, ਪੁਖਤਾ ਨਿਗਰਾਨੀ ਤੇ ਲਗਾਤਾਰ ਚੌਕਸੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਲੋਂ ਬਰਾਮਦ ਹੈਰੋਇਨ ਦੀ ਖੇਪ ਅੱਗੇ ਸਪਲਾਈ ਕੀਤੀ ਜਾਣੀ ਸੀ ਤੇ ਉਸ ਦੀ ਗ੍ਰਿਫ਼ਤਾਰੀ ਨਾਲ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਨੂੰ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਸਾਥੀਆਂ, ਨੈੱਟਵਰਕ ਤੇ ਸਪਲਾਈ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 266, ਮਿਤੀ 25 ਅਗਸਤ  ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ)/61/85 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਦਰਜ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ।

Faridkot News: 500 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਗ੍ਰਿਫਤਾਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਜਾਰੀ ਹੈ। ਇਸੇ ਤਹਿਤ ਪੁਲਿਸ ਨੇ 500 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਨਸ਼ੀਲੀਆਂ ਗੋਲੀਆਂ ਤੋਂ ਇਲਾਵਾ ਇੱਕ ਬਜਾਜ ਸੀਟੀ100 ਮੋਟਰਸਾਈਕਲ ਅਤੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਐੱਸਐੱਸਪੀ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਤੇ ਐੱਸਪੀ (ਇਨਵੈਸਟੀਗੇਸ਼ਨ) ਯੋਗੇਸ਼ਵਰ ਸਿੰਘ ਗੋਰਾਇਆ ਦੀ ਰਹਿਨੁਮਾਈ ਹੇਠ ਸੀਆਈਏ ਜੈਤੋ ਦੀ ਟੀਮ ਵੱਲੋਂ ਕੀਤੀ ਗਈ। ਜਾਣਕਾਰੀ ਮੁਤਾਬਕ 11 ਅਗਸਤ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ, ਇੰਚਾਰਜ ਸੀਆਈਏ ਜੈਤੋ, ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਤੇ ਗਸ਼ਤ ਸਬੰਧੀ ਇਲਾਕੇ ਵਿੱਚ ਮੌਜੂਦ ਸਨ। Faridkot News

ਇਹ ਵੀ ਪੜ੍ਹੋ : Free Medical Camp: ਕਿੱਕਰਖੇੜਾ ’ਚ 170ਵਾਂ ਮੁਫ਼ਤ ਮੈਡੀਕਲ ਕੈਂਪ, 170 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

ਪੁਲਿਸ ਪਾਰਟੀ ਜਦੋਂ ਪਿੰਡ ਸੇਵੇਵਾਲਾ, ਦਬੜੀਖਾਨਾ ਤੇ ਵਾੜਾ ਭਾਈਕਾ ਰਾਹੀਂ ਨੈਸ਼ਨਲ ਹਾਈਵੇ-54 ਨੂੰ ਪਾਰ ਕਰਕੇ ਪਿੰਡ ਘਣੀਆ ਵੱਲ ਜਾ ਰਹੀ ਸੀ ਤਾਂ ਇੱਕ ਵਿਅਕਤੀ ਪਿੱਪਲ ਦੇ ਦਰੱਖਤ ਹੇਠਾਂ ਮੋਟਰਸਾਈਕਲ ਸਮੇਤ ਖੜ੍ਹਾ ਦਿਖਾਈ ਦਿੱਤਾ। ਪੁਲਿਸ ਦੀ ਗੱਡੀ ਨੂੰ ਆਪਣੇ ਵੱਲ ਆਉਂਦੀ ਵੇਖ ਕੇ ਉਸ ਨੇ ਮੋਟਰਸਾਈਕਲ ਚਲਾ ਕੇ ਉੱਥੋਂ ਨਿਕਲਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਜਦੋਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ 50 ਪੱਤੇ ਨਸ਼ੀਲੀਆਂ ਗੋਲੀਆਂ, ਕੁੱਲ 500 ਗੋਲੀਆਂ, ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਗੁਰਾਦਿੱਤਾ ਸਿੰਘ ਉਰਫ਼ ਗੋਰਾ ਪੁੱਤਰ ਲਾਲ ਸਿੰਘ, ਵਾਸੀ ਪਿੰਡ ਨਿਓਰ ਨੇੜੇ ਦਾਣਾ ਮੰਡੀ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।

ਪੁਲਿਸ ਰਿਕਾਰਡ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਤੇ ਹੋਰ ਧਾਰਾਵਾਂ ਤਹਿਤ ਦੋ ਮਾਮਲੇ ਦਰਜ ਹਨ। ਇਨ੍ਹਾਂ ’ਚੋਂ ਇੱਕ ਮਾਮਲਾ 2 ਦਸੰਬਰ 2023 ਨੂੰ ਥਾਣਾ ਭਗਤਾ ਭਾਈ ਕਾ, ਜ਼ਿਲ੍ਹਾ ਬਠਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਅਤੇ ਦੂਜਾ ਮਾਮਲਾ 9 ਮਈ 2018 ਨੂੰ ਥਾਣਾ ਨਹੀਆਂਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਆਬਕਾਰੀ ਐਕਟ ਤਹਿਤ ਦਰਜ ਹੋਇਆ ਸੀ। ਇਸ ਸਬੰਧੀ ਥਾਣਾ ਬਾਜਾਖਾਨਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 22(ਬੀ)/61/85 ਤਹਿਤ ਮੁਕੱਦਮਾ ਨੰਬਰ 130 ਮਿਤੀ 11 ਅਗਸਤ 2026 ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਦੇ ਪਿੱਛੇ ਮੌਜੂਦ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। Faridkot News