Farmers Rail Roko Protest - Sach Kahoon Punjabi

Punjab Farmer News: ਕਿਸਾਨਾਂ ਨੇ ਅੰਮ੍ਰਿਤਸਰ ਸਮੇਤ 5 ਜ਼ਿਲ੍ਹਿਆਂ ਵਿੱਚ 'ਰੇਲ ਰੋਕੋ' ਅੰਦੋਲਨ ਕੀਤਾ ਖਤਮ
Punjab Farmer News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਅੱਜ ਪੰਜਾਬ ਦੇ ਪੰਜ ਸਥਾਨਾਂ ’ਤੇ ਕਰੀਬ ਛੇ ਘੰਟੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਦੁਪਹਿਰ 12 ਵਜੇ ਸ਼ੁਰੂ ਹੋਇਆ ਇਹ ਅੰਦੋਲਨ ਸ਼ਾਮ 6 ਵਜੇ ਸਮਾਪਤ ਹੋਇਆ। ਇਸ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੇਲਵੇ ਟਰੈਕਾਂ ’ਤੇ ਧਰਨੇ ਦਿੱਤੇ। ਮੋਰਚੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਅੰਦੋਲਨ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਪਠਾਨਕੋਟ ਦੇ ਚਾਖੂ ਲਾੜੀ ਰੇਲਵੇ ਫਾਟਕ, ਮੋਗਾ ਦੇ ਡਗਰੂ, ਫਿਰੋਜ਼ਪੁਰ ਦੇ ਮੱਲਾਂਵਾਲਾ ਅਤੇ ਸੰਗਰੂਰ ਦੇ ਸੁਨਾਮ ਵਿਖੇ ਕੀਤਾ ਗਿਆ। ਰੇਲ ਰੋਕੋ ਦੇ ਐਲਾਨ ਤੋਂ ਬਾਅਦ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦੀ ਪਹਿਲ ਕੀਤੀ ਗਈ। ਅੰਮ੍ਰਿਤਸਰ ਦੇ ਦੇਵੀਦਾਸਪੁਰਾ ਨੇੜੇ ਪਿੰਡ ਵਡਾਲਾ ਵਿਖੇ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਦਲਵਿੰਦਰ ਸਿੰਘ, ਐੱਸ.ਐੱਸ.ਪੀ. ਕਵਲਜੀਤ ਸਿੰਘ, ਏ.ਆਈ.ਜੀ. ਹਰਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਬਾਬਾ ਗੁਰਬਚਨ ਸਿੰਘ ਚੱਬਾ ਅਤੇ ਸਤਨਾਮ ਸਿੰਘ ਮਾਨੋਚਾਲ ਸਮੇਤ ਵਫ਼ਦ ਦੀ ਕਰੀਬ ਤਿੰਨ ਘੰਟੇ ਮੀਟਿੰਗ ਹੋਈ।

ਮੀਟਿੰਗ ਵਿੱਚ ਸਹਿਮਤੀ ਬਣੀ ਕਿ 24 ਸਤੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਸਬੰਧੀ ਵੀ ਭਰੋਸਾ ਦਿੱਤਾ ਗਿਆ। ਮੋਰਚੇ ਅਨੁਸਾਰ ਕਿਸਾਨ ਪਰਿਵਾਰਾਂ ਨੂੰ 3 ਲੱਖ ਰੁਪਏ ਅਤੇ ਖੇਤ ਮਜ਼ਦੂਰ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਇੱਕ ਮਹੀਨੇ ਦੇ ਅੰਦਰ ਦੇਣ ਦੀ ਗੱਲ ਕਹੀ ਗਈ ਹੈ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਹਿੰਦੀਆਂ ਨੌਕਰੀਆਂ ਅਤੇ ਮੁਆਵਜ਼ਾ ਦੇਣ ਬਾਰੇ ਵੀ ਇੱਕ ਮਹੀਨੇ ਅੰਦਰ ਕਾਰਵਾਈ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਇਲਾਵਾ ਪਰਾਲੀ, ਪੁਲਿਸ ਅਤੇ ਰੇਲਵੇ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ’ਤੇ ਵੀ ਵਿਚਾਰ ਕੀਤਾ ਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਟੇਜ ’ਤੇ ਪਹੁੰਚ ਕੇ ਕਿਸਾਨਾਂ ਨੂੰ ਸਰਕਾਰ ਨਾਲ ਹੋਈ ਗੱਲਬਾਤ ਅਤੇ ਸਹਿਮਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਜ਼ੂਮ ਮੀਟਿੰਗ ਕਰਕੇ ਪੰਜਾਬ ਭਰ ਦੇ ਸੰਘਰਸ਼ ਦੀ ਸਮੀਖਿਆ ਕੀਤੀ। ਮੀਟਿੰਗ ਉਪਰੰਤ ਪੰਜਾਂ ਥਾਵਾਂ ’ਤੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅਤੇ ਮੰਤਰੀਆਂ ਦੇ ਘਰਾਂ ਅੱਗੇ ਲੱਗੇ ਮੋਰਚੇ ਵੀ ਅੱਜ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ: Cleanliness Drive Punjab: ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਮੋਰਚੇ ਵੱਲੋਂ ਉਠਾਏ ਜਾ ਰਹੇ ਮੁੱਖ ਮੁੱਦਿਆਂ ਵਿੱਚ ਪੰਜ ਫ਼ਸਲਾਂ ਲਈ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਸ਼ੰਭੂ-ਖਨੌਰੀ ਮੋਰਚੇ ਨਾਲ ਸਬੰਧਤ ਮਸਲਿਆਂ ਦਾ ਹੱਲ ਅਤੇ ਲਗਭਗ 23 ਸੂਤਰੀ ਮੰਗ-ਪੱਤਰ ਸ਼ਾਮਲ ਹਨ। ਮੋਰਚੇ ਨੇ ਕਿਹਾ ਕਿ 24 ਸਤੰਬਰ ਨੂੰ ਖੇਤੀਬਾੜੀ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਦੇ ਨਤੀਜਿਆਂ ਤੋਂ ਬਾਅਦ ਸਰਕਾਰ ਦੇ ਰੁਖ ਦੇ ਆਧਾਰ ’ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Farmers Rail Roko Protest: ਭਲਕੇ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ : ਬੋਹੜ ਸਿੰਘ ਰੁਪੱਈਆਂ ਵਾਲਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 14 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਮੀਟਿੰਗਾਂ ਕਰਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਨਾਲ ਮੀਟਿੰਗਾਂ ’ਚ ਮੰਗਾਂ ਮੰਨ ਲਈਆਂ ਜਾਂਦੀਆਂ ਹਨ।

ਪਰ ਜ਼ਮੀਨੀ ਪੱਧਰ ’ਤੇ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ 18 ਮਈ 2022 ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ’ਚ ਵੀ ਕਈ ਮੰਗਾਂ ਮੰਨੀਆਂ ਗਈਆਂ ਸਨ, ਪਰ ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਨੂੰ ਮੁੜ-ਮੁੜ ਸੰਘਰਸ਼ ਕਰਨਾ ਪੈ ਰਿਹਾ ਹੈ। ਬੋਹੜ ਸਿੰਘ ਰੁਪੱਈਆਂ ਵਾਲਾ ਨੇ ਕਿਹਾ ਕਿ ਲੈਂਡ ਮੋਰਗੇਜ ਬੈਂਕ ਦੀ ਕਥਿਤ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਐੱਸਕੇਐੱਮ ਗੈਰ-ਸਿਆਸੀ ਦੀ ਅਗਵਾਈ ਹੇਠ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ 30 ਮਾਰਚ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗਾਂ ’ਚ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਨ, ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਤੇ ਸ਼ੰਭੂ ਤੇ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਚੋਰੀ ਹੋਏ ਸਮਾਨ ਦੀ ਭਰਪਾਈ ਕਰਨ ਸਬੰਧੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। Farmers Rail Roko Protest

ਇਹ ਵੀ ਪੜ੍ਹੋ : Malerkotla News: ਅਜ਼ਾਦੀ ਦਿਵਸ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਪਰ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਵਾਰ-ਵਾਰ ਵਾਅਦਾ ਖਿਲਾਫ਼ੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸੇ ਰੋਸ ਵਜੋਂ 14 ਅਗਸਤ ਨੂੰ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਤੋਂ ਲੈ ਕੇ ਪਿੰਡ ਪੱਧਰ ਤੱਕ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ, ਲਵਪ੍ਰੀਤ ਸਿੰਘ ਚੱਕਸਾਹੂ, ਨਿਰਮਲ ਸਿੰਘ ਢਿੱਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਸੁਰਜੀਤ ਸਿੰਘ ਸੇਵੇਵਾਲਾ, ਜਤਿੰਦਰਜੀਤ ਸਿੰਘ ਭਿੰਡਰ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ।