Drug bust Punjab - Sach Kahoon Punjabi

War Against Drugs campaign: ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ’ਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਫ਼ਾਜ਼ਿਲਕਾ ਪੁਲਿਸ ਦੀ ਅਹਿਮ ਸਫ਼ਲਤਾ: ਡੀਜੀਪੀ ਗੌਰਵ ਯਾਦਵ

ਸੀਸੀਟੀਵੀ ਅਤੇ ਤਕਨਾਲੋਜੀ-ਆਧਾਰਿਤ ਖ਼ੁਫ਼ੀਆ ਤੰਤਰ ਨੇ ਅਪਰਾਧਾਂ ਦਾ ਪਤਾ ਲਗਾਉਣ ਅਤੇ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਕੀਤੀ ਮਦਦ: ਐਸਐਸਪੀ ਗਗਨ ਅਜੀਤ ਸਿੰਘ

War Against Drugs campaign: (ਸੱਚ ਕਹੂੰ ਨਿਊਜ਼) ਫ਼ਾਜ਼ਿਲਕਾ। ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫ਼ੀਮ, 42 ਗ੍ਰਾਮ ਚਰਸ, 250.537 ਕਿਲੋਗ੍ਰਾਮ ਭੁੱਕੀ ਅਤੇ 15,843 ਨਸ਼ੀਲੇ ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸਕਰੀ ਵਿੱਚ ਵਰਤੇ ਜਾ ਰਹੇ ਕੁੱਲ 38 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਇਸ ਸਬੰਧੀ, ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਕਾਰਵਾਈ ਦੇ ਨਾਲ-ਨਾਲ, ਰਿਹੈਬਿਲੀਟੇਸ਼ਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਕੁੱਲ 252 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂਕਿ 1,809 ਵਿਅਕਤੀਆਂ ਨੂੰ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਲਈ ਰੈਫ਼ਰ ਕੀਤਾ ਗਿਆ ਹੈ। ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ 141 ਵਿਅਕਤੀਆਂ ਨੂੰ ਵੀ ਕਵਰ ਕੀਤਾ ਗਿਆ ਹੈ।”

ਵੱਖ-ਵੱਖ ਗਿਰੋਹਾਂ ਨਾਲ ਜੁੜੇ ਕਈ ਗੈਂਗਸਟਰਾਂ ਦੇ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਦਿਆਂ ਜ਼ਿਲ੍ਹਾ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਵੀ ਅਹਿਮ ਪ੍ਰਗਤੀ ਕੀਤੀ ਹੈ। ਫ਼ਾਜ਼ਿਲਕਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਕਿਹਾ, “ਪਛਾਣ ਕਰਕੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਸੰਗਠਿਤ ਅਪਰਾਧ ’ਤੇ ਕਾਬੂ ਪਾਇਆ ਜਾ ਸਕੇ। ਹੁਣ ਤੱਕ ਆਰਮਜ਼ ਐਕਟ ਤਹਿਤ 10 ਮਾਮਲੇ ਦਰਜ ਕੀਤੇ ਗਏ ਹਨ ਅਤੇ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 25 ਪਿਸਤੌਲ, ਇੱਕ ਦੇਸੀ ਪਿਸਤੌਲ, 32 ਮੈਗਜ਼ੀਨ, 52 ਜ਼ਿੰਦਾ ਕਾਰਤੂਸ ਅਤੇ ਤਿੰਨ ਡਰੋਨ ਬਰਾਮਦ ਕੀਤੇ ਗਏ ਹਨ।”

ਭਾਈਚਾਰੇ ਨਾਲ ਸੰਪਰਕ ਵਧਾਉਣ ਦੇ ਯਤਨਾਂ ਤਹਿਤ, ਫ਼ਾਜ਼ਿਲਕਾ ਪੁਲਿਸ ਨੇ 99 ‘ਪ੍ਰੋਜੈਕਟ ਸੰਪਰਕ’ ਮੀਟਿੰਗਾਂ ਅਤੇ 334 ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਤੇ ਸੈਮੀਨਾਰ ਕਰਵਾਏ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ, ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਪੁਲਿਸ-ਜਨਤਾ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਲੋਕਾਂ ਨੂੰ ਸਾਈਬਰ ਅਪਰਾਧਾਂ ਦੀ ਸਮੇਂ ਸਿਰ ਰਿਪੋਰਟਿੰਗ ਲਈ 1930 ਹੈਲਪਲਾਈਨ ਅਤੇ cybercrime.gov.in ਪੋਰਟਲ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਨੇ ਚੌਵੀ ਘੰਟੇ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਗਰਮ ਅਤੇ ਖ਼ੁਫ਼ੀਆ-ਆਧਾਰਿਤ ਪੁਲਿਸਿੰਗ ਮਾਡਲ ਅਪਣਾਇਆ ਹੈ। 112 ਹੈਲਪਲਾਈਨ ਨਾਲ ਜੁੜੇ 21 ਐਮਰਜੈਂਸੀ ਰਿਸਪਾਂਸ ਵ੍ਹੀਕਲ (ਈਆਰਵੀ), ਜਿਨ੍ਹਾਂ ’ਤੇ 102 ਪੁਲਿਸ ਮੁਲਾਜ਼ਮ ਤਾਇਨਾਤ ਹਨ, ਦੇ ਨਾਲ-ਨਾਲ 10 ਪੁਲਿਸ ਮੁਲਾਜ਼ਮਾਂ ਦੇ ਨਾਲ ਪੰਜ ਪੀਸੀਆਰ ਮੋਟਰਸਾਈਕਲਾਂ ਨੂੰ ਦਿਨ ਅਤੇ ਰਾਤ ਦੀਆਂ ਸ਼ਿਫ਼ਟਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਰਣਨੀਤਕ ਦਾਖ਼ਲਾ ਅਤੇ ਨਿਕਾਸ ਬਿੰਦੂਆਂ ’ਤੇ ਸੱਤ ਸਥਾਈ ਰਾਤਰੀ ਨਾਕੇ ਵੀ ਸਥਾਪਿਤ ਕੀਤੇ ਗਏ ਹਨ, ਜਿੱਥੇ 39 ਪੁਲਿਸ ਮੁਲਾਜ਼ਮ ਤਾਇਨਾਤ ਹਨ। ਇਨ੍ਹਾਂ ਨਾਕਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਨਿਯਮਿਤ ਤੌਰ ’ਤੇ ਇਨ੍ਹਾਂ ਦੀ ਜਾਂਚ ਕੀਤੀ ਜਾਂਦੀ ਹੈ।

ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਨਤੀਜੇ ਵਜੋਂ 23,804 ਚਲਾਨ ਕੀਤੇ ਗਏ ਹਨ, 921 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ ਅਤੇ 173 ਨਗਦ ਚਲਾਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ 1,70,600 ਰੁਪਏ ਦਾ ਜ਼ੁਰਮਾਨਾ ਵਸੂਲਿਆ ਗਿਆ ਹੈ। ਰੋਕਥਾਮੀ ਪੁਲਿਸਿੰਗ ਤਹਿਤ 976 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ 545 ਵਿਅਕਤੀਆਂ ਨੂੰ ਪਾਬੰਦ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੀ ਹੈ।

ਜਾਂਚ ਅਤੇ ਕਾਰਵਾਈ ਨੂੰ ਮਜ਼ਬੂਤ ਕਰਨ ਲਈ ਪੁਲਿਸ ਵੱਲੋਂ ਤਕਨਾਲੋਜੀ ਦੀ ਵਿਆਪਕ ਵਰਤੋਂ ਕੀਤੀ ਜਾ ਰਹੀ ਹੈ। ਪੰਜਾਬ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਸਿਸਟਮ (PAIS) ਦੀ ਵਰਤੋਂ ਪਛਾਣ ਦੀ ਤਸਦੀਕ ਲਈ ਕੀਤੀ ਜਾ ਰਹੀ ਹੈ, ਜਦਕਿ ਵਾਹਨ (VAHAN) ਡੇਟਾਬੇਸ ਨਾਕਿਆਂ ਅਤੇ ਤਲਾਸ਼ੀ ਕਾਰਵਾਈਆਂ ਦੌਰਾਨ ਵਾਹਨਾਂ ਦੀ ਤੁਰੰਤ ਤਸਦੀਕ ਕਰਨ ਵਿੱਚ ਮਦਦ ਕਰਦਾ ਹੈ। ਜ਼ਬਤ ਕੀਤੇ ਮੋਬਾਈਲ ਫ਼ੋਨਾਂ, ਇਲੈਕਟ੍ਰਾਨਿਕ ਉਪਕਰਨਾਂ ਅਤੇ ਹੋਰ ਡਿਜੀਟਲ ਸਬੂਤਾਂ ਦੀ ਫੋਰੈਂਸਿਕ ਜਾਂਚ ਲਈ ਇੱਕ ਡਿਜੀਟਲ ਫੋਰੈਂਸਿਕ ਲੈਬ ਵੀ ਸਥਾਪਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab News: ਟਕਸਾਲੀ ਅਕਾਲੀ ਆਗੂ ਤੇ ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਕੌਮੀ ਪ੍ਰਧਾਨ ‘ਆਪ’ ਸ਼ਾਮਲ

ਐਸਐਸਪੀ ਨੇ ਕਿਹਾ, “ਸੀਸੀਟੀਵੀ ਨਿਗਰਾਨੀ ਅਤੇ ਤਕਨਾਲੋਜੀ-ਆਧਾਰਿਤ ਖ਼ੁਫ਼ੀਆ ਤੰਤਰ ਨੇ ਅਪਰਾਧਾਂ ਦਾ ਪਤਾ ਲਗਾਉਣ, ਜਾਂਚ ਅਤੇ ਪੁਲਿਸ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਇਆ ਹੈ। ਅਪਰਾਧੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੀ ਸਥਿਤੀ ਦਾ ਪਤਾ ਲਗਾਉਣ ਲਈ ਨੈਸ਼ਨਲ ਇੰਟੈਲੀਜੈਂਸ ਗ੍ਰਿਡ (NATGRID) ਅਤੇ ‘ਅਨਵੇਸ਼ਕ’ ਵਰਗੀਆਂ ਓਪਨ-ਸੋਰਸ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਕਤਲ ਦੇ ਮਾਮਲੇ ਵਿੱਚ ਫ਼ਰਾਰ ਦੋਸ਼ੀ ਸੰਦੀਪ ਤੋਮਰ ਨੂੰ NATGRID ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਸਫ਼ਲਤਾਪੂਰਵਕ ਟ੍ਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਇਸ ਪ੍ਰਣਾਲੀ ਨੇ 2026 ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕਾਂ ਖ਼ਿਲਾਫ਼ ਪੁਲਿਸ ਕਾਰਵਾਈਆਂ ਵਿੱਚ ਵੀ ਮਦਦ ਕੀਤੀ ਹੈ।” ਸਰਹੱਦ ਪਾਰ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਤਹਿਤ 16 ਮਾਮਲੇ ਦਰਜ ਕੀਤੇ ਗਏ ਹਨ ਅਤੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਦੇ ਨਤੀਜੇ ਵਜੋਂ 26.822 ਕਿਲੋਗ੍ਰਾਮ ਹੈਰੋਇਨ, ਇੱਕ ਪਿਸਤੌਲ, ਪੰਜ ਮੈਗਜ਼ੀਨ, 13 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ।

Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ
Arms seizure: (ਰਾਜਨ ਮਾਨ) ਅੰਮ੍ਰਿਤਸਰ।

Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ

ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ  ਵੀ ਪੜ੍ਹੋ: Uttarakhand News: ਪਿਪਲਕੋਟੀ ਸੁਰੰਗ ਹਾਦਸੇ ’ਚ ਸੱਤ ਮੌਤਾਂ, ਬਚਾਅ ਕਾਰਜ ਜਾਰੀ, ਮੁੱਖ ਮੰਤਰੀ ਧਾਮੀ ਖਰਾਬ ਮੌਸਮ ਦੇ ਵਿਚਕਾਰ ਮੌਕੇ 'ਤੇ ਪਹੁੰਚੇ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ਬੋਰ (ਮੇਡ ਇਨ ਚਾਈਨਾ) ਅਤੇ ਤਿੰਨ 9ਐਮਐਮ (ਮੇਡ ਇਨ ਆਸਟਰੀਆ) ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲਾ ਐਕਟ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਅੰਮ੍ਰਿਤਸਰ ਤੇ ਤਰਨ ਤਾਰਨ ਇਲਾਕੇ ਵਿੱਚ ਸਪਲਾਈ ਕਰਦੇ ਸਨ। ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਵਿਦੇਸ਼ੀ ਸਮਗਲਰਾਂ ਨਾਲ ਸਬੰਧਾਂ ਦੀ ਜਾਂਚ-ਪੜਤਾਲ ਅਤੇ ਵਿਆਪਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਪ੍ਰਾਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਪਰਗਟ ਉਰਫ਼ ਪੱਗਾ, ਜਨਬਰ ਸਿੰਘ ਅਤੇ ਬਲਵਿੰਦਰ ਉਰਫ਼ ਬਿੱਲਾ ਨੂੰ ਪੰਜ ਗ਼ੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਗਟ ਉਰਫ਼ ਪੱਗਾ ਅਤੇ ਬਲਵਿੰਦਰ ਉਰਫ਼ ਬਿੱਲਾ ਵੱਲੋਂ ਕੀਤੇ ਖ਼ੁਲਾਸੇ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਵੱਲੋਂ ਦੱਸੀ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ। ਦੂਜੇ ਆਪ੍ਰੇਸ਼ਨ ਵਿੱਚ ਸੀ.ਪੀ. ਨੇ ਦੱਸਿਆ ਕਿ ਖ਼ਾਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਅਮਨਦੀਪ ਉਰਫ਼ ਅਮਨ ਅਤੇ ਬਲਵਿੰਦਰ ਉਰਫ਼ ਕਾਲਾ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 2.03 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।