Bhakra Dam Update - Sach Kahoon Punjabi

Bhakra Dam Water Level: ਭਾਖੜਾ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ 55 ਫੁੱਟ ਹੇਠਾਂ, ਘਬਰਾਉਣ ਦੀ ਲੋੜ ਨਹੀਂ : SDM ਨੰਗਲ
Bhakra Dam Water Level: ਨੰਗਲ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਖੜਾ ਡੈਮ ਸਬੰਧੀ ਫੈਲ ਰਹੀਆਂ ਵੱਖ-ਵੱਖ ਅਫ਼ਵਾਹਾਂ ਦਰਮਿਆਨ ਨੰਗਲ ਪ੍ਰਸ਼ਾਸਨ ਨੇ ਸਥਿਤੀ ਸਪੱਸ਼ਟ ਕਰਦਿਆਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਐੱਸਡੀਐੱਮ ਨੰਗਲ ਸਚਿਨ ਪਾਠਕ ਨੇ ਦੱਸਿਆ ਕਿ ਭਾਖੜਾ ਡੈਮ ਦਾ ਜਲ ਪੱਧਰ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 55 ਫੁੱਟ ਹੇਠਾਂ ਹੈ ਤੇ ਡੈਮ ਤੋਂ ਪਾਣੀ ਦਾ ਡਿਸਚਾਰਜ ਨਿਯਮਾਂ ਤੇ ਨਿਯੰਤਰਣ ਅਨੁਸਾਰ ਕੀਤਾ ਜਾ ਰਿਹਾ ਹੈ। ਅੱਜ ਸਵੇਰੇ ਕਰੀਬ 6 ਵਜੇ ਦਰਜ ਕੀਤੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਦਾ ਜਲ ਪੱਧਰ 1625.43 ਫੁੱਟ ਰਿਕਾਰਡ ਕੀਤਾ ਗਿਆ, ਜਦਕਿ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ। ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ 46,438 ਕਿਊਸਿਕ ਦਰਜ ਕੀਤੀ ਗਈ ਹੈ। ਭਾਖੜਾ ਡੈਮ ਦੀਆਂ ਟਰਬਾਈਨਾਂ ਰਾਹੀਂ 25,106 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਐੱਸਡੀਐੱਮ ਅਨੁਸਾਰ ਨੰਗਲ ਡੈਮ ਤੋਂ ਆਨੰਦਪੁਰ ਹਾਈਡਲ ਨਹਿਰ ’ਚ 10,150 ਕਿਊਸਿਕ ਅਤੇ ਨੰਗਲ ਹਾਈਡਲ ਨਹਿਰ ’ਚ 12,150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਨੰਗਲ ਹਾਈਡਲ ਨਹਿਰ ਰਾਹੀਂ ਬੀਬੀਐੱਮਬੀ ਦੇ ਸਹਿਯੋਗੀ ਸੂਬਿਆਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਨੰਗਲ ਡੈਮ ਤੋਂ ਸਤਲੁਜ ਦਰਿਆ ’ਚ 1,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਐੱਸਡੀਐੱਮ ਸਚਿਨ ਪਾਠਕ ਨੇ ਸਤਲੁਜ ਦਰਿਆ ਦੇ ਕੰਢੇ ਤੇ ਖੱਡਾਂ ਨੇੜੇ ਵੱਸਦੇ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦਰਿਆਵਾਂ ਤੇ ਖੱਡਾਂ ’ਚ ਪਾਣੀ ਦਾ ਪੱਧਰ ਅਚਾਨਕ ਵੱਧ ਸਕਦਾ ਹੈ। ਇਸ ਲਈ ਲੋਕ ਤੇਜ਼ ਵਹਾਅ ਵਾਲੀਆਂ ਥਾਵਾਂ ਤੋਂ ਦੂਰੀ ਬਣਾਈ ਰੱਖਣ ਤੇ ਬਰਸਾਤ ਦੌਰਾਨ ਦਰਿਆਵਾਂ ਜਾਂ ਖੱਡਾਂ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ ਤੇ ਸਿਰਫ਼ ਅਧਿਕਾਰਤ ਜਾਣਕਾਰੀ ’ਤੇ ਭਰੋਸਾ ਕਰਨ। ਬਰਸਾਤ ਦੇ ਮੌਸਮ ਨੂੰ ਵੇਖਦਿਆਂ ਨੰਗਲ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। Bhakra Dam Water Level

ਇਹ ਵੀ ਪੜ੍ਹੋ : Women Scheme in Punjab: ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਜੁੜਿਆ ਵੱਡਾ ਅਪਡੇਟ, ਲੋਕ ਸਭਾ ਮੈਂਬਰ ਮੀਤ ਹੇਅਰ ਨੇ ਦਿੱਤੀ ਜਾਣਕਾਰੀ