Punjabi University Protest - Sach Kahoon Punjabi

Punjabi University Protest: ਪੰਜਾਬੀ ਯੂਨੀਵਰਸਿਟੀ ਬਣੀ ਸੰਘਰਸ਼ ਦਾ ਅਖਾੜਾ, ਵਿਦਿਆਰਥੀਆਂ ਤੇ ਪੁਲਿਸ ਦਰਮਿਆਨ ਧੱਕਾ-ਮੁੱਕੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਵਿਖੇ ਫੀਸਾਂ ਦੇ ਵਾਧੇ ਸਬੰਧੀ ਚੱਲ ਰਹੇ ਸੰਘਰਸ਼ ’ਚ ਬੀਤੀ ਰਾਤ ਮਾਹੌਲ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਵਿਦਿਆਰਥੀਆਂ ਅਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਹੋ ਗਈ ਅਤੇ ਵਿਦਿਆਰਥੀਆਂ ਵੱਲੋਂ ਬੈਰੀਕੇਡ ਤੋੜ ਦਿੱਤੇ ਗਏ। ਇਸ ਦੌਰਾਨ ਰਾਤ ਨੂੰ ਹੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਵੱਲੋਂ ਵਿਦਿਆਰਥੀਆਂ ਦੇ ਧਰਨੇ ਵਿੱਚ ਪੁੱਜ ਕੇ ਮੁਆਫ਼ੀ ਮੰਗੀ ਗਈ। ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਫੀਸਾਂ ਦੇ ਵਾਧੇ ਸਬੰਧੀ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀਸੀ ਦਫ਼ਤਰ ਅੱਗੇ ਪੱਕਾ ਧਰਨਾ ਲਾਇਆ ਹੋਇਆ ਹੈ ਅਤੇ ਬੀਤੀ ਰਾਤ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਅੰਦਰ ਜਾਗੋ ਕੱਢਣ ਦੌਰਾਨ ਵੀਸੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ। ਇਸੇ ਦੌਰਾਨ ਹੀ ਯੂਨੀਵਰਸਿਟੀ ਵੱਲੋਂ ਉੱਥੇ ਪੁਲਿਸ ਫੋਰਸ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਯੂਨੀਵਰਸਿਟੀ ਦੇ ਅੰਦਰ ਜ਼ਮ੍ਹਾਂ ਹੋ ਗਈ। ਵਿਦਿਆਰਥੀਆਂ ਦੀ ਜਾਗੋ ਨੂੰ ਰੋਕਣ ਲਈ ਪੁਲਿਸ ਵੱਲੋਂ ਆਪਣੇ ਬੈਰੀਕੇਡ ਲਾ ਦਿੱਤੇ ਗਏ ਅਤੇ ਵੀਸੀ ਦੀ ਕੋਠੀ ਵੱਲ ਜਾਣ ਤੋਂ ਰੋਕਿਆ ਗਿਆ।

ਵਿਦਿਆਰਥੀਆਂ ਵੱਲੋਂ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧਿਆ ਗਿਆ, ਜਿਸ ਦੌਰਾਨ ਪੁਲਿਸ ਨਾਲ ਉਨ੍ਹਾਂ ਦੀ ਰਾਤ ਨੂੰ ਹੀ ਧੁੱਕਾ-ਮੱਕੀ ਹੋ ਗਈ। ਵਿਦਿਆਰਥੀ ਆਗੂਆਂ ਵੱਲੋਂ ਦੋਸ ਲਾਇਆ ਗਿਆ ਕਿ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਅਤੇ ਧੱਕਾ-ਮੁੱਕੀ ਵਿੱਚ ਕਈ ਵਿਦਿਆਰਥੀਆਂ ਦੀਆਂ ਪੱਗਾਂ ਵੀ ਲੱਥ ਗਈਆਂ। ਧਰਨਾਕਾਰੀ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਅੰਦਰ ਮਾਰਚ ਕਰਕੇ ਵੀਸੀ ਦੀ ਰਿਹਾਇਸ਼ ਅੱਗੇ ਆਪਣਾ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀ ਆਗੂਆਂ ਗੁਰਦਾਸ ਸਿੰਘ, ਪਾਰਸਦੀਪ ਅਤੇ ਸੰਜ਼ੂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੁਲਿਸ ਬੁਲਾ ਕੇ ਇੱਥੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰਵਾਈ ਗਈ ਹੈ ਇਸ ਲਈ ਸਕਿਊਰਟੀ ਇੰਚਾਰਜ਼ ਗਰਤੇਜ਼ ਸਿੰਘ ਅਸਤੀਫ਼ਾ ਦੇਵੇ। Punjabi University News

ਇਹ ਵੀ ਪੜ੍ਹੋ : Crime News: ਜਾਇਦਾਦ ਵਿਵਾਦ ’ਚ ਅਪਾਹਜ ਭਰਾ ਦਾ ਕਤਲ, ਪਤੀ-ਪਤਨੀ ਗ੍ਰਿਫ਼ਤਾਰ

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਮਾਰਚ ਕੱਢ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਲਈ ਜਬਰਨ ਰੋਕਿਆ। ਇਸ ਦੇ ਨਾਲ ਹੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀ ਵਿਰੋਧੀ ਧਿਰ ਨੂੰ ਖੜ੍ਹਾ ਕੀਤਾ ਗਿਆ। ਅੱਜ ਸਵੇਰੇ ਵੀ ਯੂਨੀਵਰਸਿਟੀ ਅੰਦਰ ਵਿਦਿਆਰਥੀਆਂ ਵੱਲੋਂ ਰਾਤ ਕੀਤੀ ਧੱਕੇਸ਼ਾਹੀ ਖਿਲਾਫ਼ ਮਾਰਚ ਕੱਢਿਆ ਗਿਆ। ਦੱਸਣਯੋਗ ਹੈ ਕਿ ਵੱਖ-ਵੱਖ ਕੋਰਸਾਂ ਅਤੇ ਸੇਵਾਵਾਂ ਦੀਆਂ ਫ਼ੀਸਾਂ ਵਿੱਚ 16 ਤੋਂ 102 ਫੀਸਦੀ ਅਤੇ ਹੋਸਟਲ ਫ਼ੀਸ ਵਿੱਚ 42 ਫੀਸਦੀ ਤੱਕ ਦਾ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਨੂੰ ਵਿਦਿਆਰਥੀਆਂ ਨੇ ਸਿਰੇ ਤੋਂ ਖਾਰਜ ਕਰਦਿਆਂ ਫ਼ੀਸ ਵਾਧਾ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ 7.5 ਫੀਸਦੀ ਵਾਧਾ ਰੱਖ ਕੇ ਬਾਕੀ ਵਾਪਸ ਲੈ ਲਿਆ ਗਿਆ ਸੀ, ਪਰ ਵਿਦਿਆਰਥੀਆਂ ਵੱਲੋਂ ਇਸ ਨੂੰ ਨਕਾਰ ਦਿੱਤਾ ਗਿਆ ਸੀ।

ਡੀਨ ਅਕਾਦਮਿਕ ਨੇ ਮੁਆਫ਼ੀ ਮੰਗੀ

ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਧੱਕਾ-ਮੁੱਕੀ ਦੌਰਾਨ ਕਈ ਵਿਦਿਆਰਥੀਆਂ ਦੇ ਸੱਟਾਂ ਲੱਗੀਆਂ ਅਤੇ ਵਿਦਿਆਰਥਣਾਂ ਨੂੰ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਰੋਕਣ ਦੀ ਕੋਸ਼ਿਸ ਕੀਤੀ ਗਈ। ਵਿਦਿਆਰਥੀਆਂ ਵਿੱਚ ਇਸ ਮਾਮਲੇ ਸਬੰਧੀ ਹੋਰ ਰੋਸ ਪੈਦਾ ਹੋ ਗਿਆ। ਰਾਤ ਨੂੰ ਹੀ ਡੀਨ ਅਕਾਦਮਿਕ ਜਸਵਿੰਦਰ ਸਿੰਘ ਬਰਾੜ ਵਿਦਿਆਰਥੀਆਂ ਦੇ ਧਰਨੇ ਵਿੱਚ ਪੁੱਜੇ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇਨਪੁੱਟ ਸੀ ਕਿ ਇੱਥੇ ਹੋਰ ਧਿਰਾਂ ਵੱਲੋਂ ਹੰਗਾਮਾ ਕੀਤਾ ਜਾ ਸਕਦਾ ਹੈ, ਜਿਸ ਕਾਰਨ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਜੋ ਹੋਇਆ ਇਸ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਮੁਆਫ਼ੀ ਮੰਗਦਾ ਹੈ, ਜਿਸ ਤੋਂ ਬਾਅਦ ਵਿਦਿਆਰਥੀ ਸ਼ਾਂਤ ਹੋਏ।