Sugar Price Hike - Sach Kahoon Punjabi

Sugar Price Hike: ਤਿਉਹਾਰਾਂ ਦੇ ਸੀਜ਼ਨ ਦੌਰਾਨ ਖੰਡ ਦੀਆਂ ਕੀਮਤਾਂ ’ਤੇ ਰਾਹਤ ਦੀ ਉਮੀਦ, ਰਿਫਾਇਨਰੀਆਂ 2.5 ਲੱਖ ਟਨ ਖੰਡ ਵੇਚਣਗੀਆਂ
Sugar Price Hike: ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ’ਤੇ ਖੰਡ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਨੇ ਆਮ ਲੋਕਾਂ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ। ਜੇਕਰ ਖੰਡ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਰਹਿੰਦਾ ਹੈ, ਤਾਂ ਇਸ ਦਾ ਅਸਰ ਮਿਠਾਈਆਂ ਦੀ ਕੀਮਤ ’ਤੇ ਪੈ ਸਕਦਾ ਹੈ। ਹਾਲਾਂਕਿ, ਸਰਕਾਰ ਅਤੇ ਖੰਡ ਰਿਫਾਇਨਰੀਆਂ ਹੁਣ ਕੀਮਤਾਂ ਨੂੰ ਕੰਟਰੋਲ ਕਰਨ ਲਈ ਯਤਨ ਕਰ ਰਹੀਆਂ ਹਨ। ਸ਼੍ਰੀ ਰੇਣੂਕਾ ਸ਼ੂਗਰਜ਼ ਦੇ ਐਮਡੀ ਅਤੇ ਸੀਈਓ ਸੁਸ਼ੀਲ ਕੁਮਾਰ ਦੇ ਅਨੁਸਾਰ ਭਾਰਤੀ ਖੰਡ ਰਿਫਾਇਨਰੀਆਂ ਘਰੇਲੂ ਬਾਜ਼ਾਰ ਵਿੱਚ ਲਗਭਗ 2.5 ਲੱਖ ਟਨ ਖੰਡ ਵੇਚਣ ਦੀ ਯੋਜਨਾ ਬਣਾ ਰਹੀਆਂ ਹਨ। ਇਸ ਦਾ ਉਦੇਸ਼ ਘਰੇਲੂ ਉਪਲੱਬਧਤਾ ਨੂੰ ਵਧਾਉਣਾ ਅਤੇ ਵਧਦੀਆਂ ਕੀਮਤਾਂ ਨੂੰ ਰੋਕਣਾ ਹੈ, ਜਿਸ ਨਾਲ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਰਾਹਤ ਮਿਲੇਗੀ।

ਖੁਦਰਾ ਬਾਜ਼ਾਰ ’ਚ ਖੰਡ ਦੀਆਂ ਕੀਮਤਾਂ ’ਚ ਵੀ ਗਿਰਾਵਟ ਆਈ ਹੈ | Sugar Price Hike

ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਖੰਡ ਦੀ ਔਸਤ ਪ੍ਰਚੂਨ ਕੀਮਤ ਵਿੱਚ ਹਾਲ ਹੀ ਵਿੱਚ ਗਿਰਾਵਟ ਆਈ ਹੈ। ਔਸਤ ਪ੍ਰਚੂਨ ਦਰ₹65.08 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਘਟ ਕੇ ₹62.57 ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਦੌਰਾਨ ਥੋਕ ਬਾਜ਼ਾਰ ਦੀਆਂ ਕੀਮਤਾਂ ਵਿੱਚ ਲਗਭਗ 17 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਦੇਖੀ ਗਈ ਹੈ। ਐਕਸ-ਮਿਲ ਕੀਮਤਾਂ ਵਿੱਚ ਵੀ ਲਗਭਗ 17 ਤੋਂ 20 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਆਈ ਹੈ।

ਕੀਮਤਾਂ ਵਿੱਚ ਗਿਰਾਵਟ ਦਾ ਪੂਰਾ ਲਾਭ ਪ੍ਰਚੂਨ ਦੁਕਾਨਾਂ ਤੱਕ ਨਹੀਂ ਪਹੁੰਚ ਰਿਹਾ

ਹਾਲਾਂਕਿ, ਐਕਸ-ਮਿਲ ਅਤੇ ਥੋਕ ਖੰਡ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਗਿਰਾਵਟ ਦੇ ਬਾਵਜੂਦ, ਪੂਰਾ ਲਾਭ ਆਮ ਖਪਤਕਾਰ ਤੱਕ ਨਹੀਂ ਪਹੁੰਚ ਰਿਹਾ ਹੈ। ਸਥਾਨਕ ਦੁਕਾਨਾਂ ’ਤੇ ਪ੍ਰਚੂਨ ਕੀਮਤਾਂ ਵਿੱਚ ਹੁਣ ਤੱਕ ਸਿਰਫ 2 ਤੋਂ 3 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕਮੀ ਦਿਖਾਈ ਗਈ ਹੈ।
ਇਸ ਸੰਦਰਭ ਵਿੱਚ, ਸਰਕਾਰ ਅਤੇ ਰਿਫਾਇਨਰੀਆਂ ਦੁਆਰਾ ਘਰੇਲੂ ਬਾਜ਼ਾਰ ਵਿੱਚ ਵਾਧੂ ਖੰਡ ਉਪਲਬਧ ਕਰਵਾਉਣ ਦੇ ਫੈਸਲੇ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜੇਕਰ ਬਾਜ਼ਾਰ ਵਿੱਚ ਸਪਲਾਈ ਵਧਦੀ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਪ੍ਰਚੂਨ ਕੀਮਤਾਂ ਵਿੱਚ ਹੋਰ ਗਿਰਾਵਟ ਆ ਸਕਦੀ ਹੈ।

ਮਿਠਾਈ ਨਿਰਮਾਤਾਵਾਂ ਅਤੇ ਆਮ ਜਨਤਾ ਲਈ ਰਾਹਤ ਦੀ ਉਮੀਦ

ਆਮ ਸਮੇਂ ਦੇ ਮੁਕਾਬਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਖੰਡ ਦੀ ਮੰਗ ਵਧਦੀ ਹੈ ਕਿਉਂਕਿ ਮਠਿਆਈਆਂ, ਬੇਕਰੀ ਵਸਤੂਆਂ ਅਤੇ ਹੋਰ ਭੋਜਨ ਉਤਪਾਦਾਂ ’ਚ ਖੰਡ ਦੀ ਕਾਫ਼ੀ ਖਪਤ ਹੁੰਦੀ ਹੈ। ਇਸ ਸਥਿਤੀ ਵਿੱਚ, ਕੀਮਤਾਂ ਵਿੱਚ ਗਿਰਾਵਟ ਮਿਠਾਈ ਨਿਰਮਾਤਾਵਾਂ ਅਤੇ ਆਮ ਜਨਤਾ ਦੋਵਾਂ ਨੂੰ ਰਾਹਤ ਦੇ ਸਕਦੀ ਹੈ। ਘਰੇਲੂ ਬਾਜ਼ਾਰ ਵਿੱਚ 2.5 ਲੱਖ ਟਨ ਖੰਡ ਦੀ ਵਿਕਰੀ ਤੋਂ ਬਾਅਦ ਪ੍ਰਚੂਨ ਕੀਮਤਾਂ ਵਿੱਚ ਕਿਸ ਹੱਦ ਤੱਕ ਕਮੀ ਆਵੇਗੀ, ਇਸ ਗੱਲ ’ਤੇ ਸਾਰਿਆਂ ਦੀਆਂ ਨਜ਼ਰਾਂ ਹਨ।

Read Also : ਸੰਟੇਕ ਸਿਟੀ ਮਾਮਲੇ ’ਚ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਈਡੀ ਅੱਗੇ ਪੇਸ਼

Sugar Price Hike: ਤਿਉਹਾਰਾਂ ਤੋਂ ਪਹਿਲਾਂ ਚੀਨੀ ਮਹਿੰਗੀ, 10 ਦਿਨਾਂ ’ਚ 20 ਰੁਪਏ ਤੱਕ ਵਧੇ ਭਾਅ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਤਿਉਹਾਰਾਂ ਦੇ ਸੀਜ਼ਨ ਤੋਂ ਠੀਕ ਪਹਿਲਾਂ ਚੀਨੀ ਦੀਆਂ ਕੀਮਤਾਂ ’ਚ ਤੇਜ਼ੀ ਆ ਗਈ ਹੈ। ਪਿਛਲੇ 10 ਦਿਨਾਂ ਦੌਰਾਨ ਚੀਨੀ ਦੇ ਭਾਅ ’ਚ 20 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਜਲੰਧਰ ’ਚ ਚੀਨੀ ਦੀ ਕੀਮਤ 45 ਰੁਪਏ ਤੋਂ ਵਧ ਕੇ ਸਿੱਧੀ 65 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਸ ਤੋਂ ਇਲਾਵਾ ਲੁਧਿਆਣਾ, ਮੋਹਾਲੀ ਸਮੇਤ ਸੂਬੇ ਦੇ ਹੋਰ ਹਿੱਸਿਆਂ ’ਚ ਵੀ ਕੀਮਤਾਂ ’ਚ ਕਰੀਬ 15 ਰੁਪਏ ਤੱਕ ਦਾ ਵਾਧਾ ਹੋਇਆ ਹੈ। ਏਸ਼ੀਆ ਦੀਆਂ ਵੱਡੀਆਂ ਕਰਿਆਨਾ ਮੰਡੀਆਂ ’ਚ ਸ਼ੁਮਾਰ ਜਲੰਧਰ ਦੀ ਫੈਂਟਨਗੰਜ ਮੰਡੀ ਦੇ ਚੀਨੀ ਥੋਕ ਵਪਾਰੀ ਗੋਪਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚੀਨੀ ਦਾ ਸਟਾਕ ਸੀਮਤ ਕੀਤੇ ਜਾਣ ਕਾਰਨ ਬਾਜ਼ਾਰ ’ਚ ਸਪਲਾਈ ਪ੍ਰਭਾਵਿਤ ਹੋਈ ਹੈ। ਦੂਜੇ ਪਾਸੇ ਤਿਉਹਾਰਾਂ ਦੇ ਸੀਜ਼ਨ ਕਾਰਨ ਮੰਗ ਵਧ ਗਈ ਹੈ। ਮੰਗ ਵੱਧ ਤੇ ਸਪਲਾਈ ਘੱਟ ਹੋਣ ਕਾਰਨ ਕੀਮਤਾਂ ’ਚ ਤੇਜ਼ੀ ਆਈ ਹੈ। Sugar Price Hike

ਪੰਜਾਬ ’ਚ ਚੀਨੀ ਉਤਪਾਦਨ 15 ਫੀਸਦੀ ਤੋਂ ਵੱਧ ਘਟਿਆ | Sugar Price Hike

ਅੰਕੜਿਆਂ ਮੁਤਾਬਕ ਪੰਜਾਬ ’ਚ 2025-26 ਦੇ ਪਿੜਾਈ ਸੀਜ਼ਨ ਦੌਰਾਨ ਚੀਨੀ ਦਾ ਉਤਪਾਦਨ 15.5 ਲੱਖ ਟਨ ਰਿਹਾ, ਜਦਕਿ 2024-25 ’ਚ ਇਹ 18.2 ਲੱਖ ਟਨ ਸੀ। ਇਸ ਤਰ੍ਹਾਂ ਇੱਕ ਸਾਲ ’ਚ ਉਤਪਾਦਨ ਕਰੀਬ 2.7 ਲੱਖ ਟਨ ਘਟਿਆ ਹੈ। ਚੀਨੀ ਉਤਪਾਦਨ ’ਚ ਕਮੀ ਦੇ ਪਿੱਛੇ ਗੰਨੇ ਦੀ ਘੱਟ ਉਪਲਬਧਤਾ, ਘੱਟ ਮੀਂਹ ਤੇ ਮੌਸਮ ਨਾਲ ਸਬੰਧਤ ਹਾਲਾਤਾਂ ਨੂੰ ਕਾਰਨ ਦੱਸਿਆ ਜਾ ਰਿਹਾ ਹੈ। ਤਿਉਹਾਰਾਂ ਦੇ ਸੀਜ਼ਨ ’ਚ ਮੰਗ ਹੋਰ ਵਧਣ ਕਾਰਨ ਆਉਣ ਵਾਲੇ ਦਿਨਾਂ ’ਚ ਚੀਨੀ ਦੀਆਂ ਕੀਮਤਾਂ ’ਤੇ ਨਜ਼ਰ ਬਣੀ ਰਹੇਗੀ। Sugar Price Hike

ਚੀਨੀ ਮਹਿੰਗੀ ਹੋਣ ਨਾਲ ਪਰਿਵਾਰਾਂ ’ਤੇ ਵਧਿਆ ਬੋਝਜੇਕਰ ਕੋਈ ਪਰਿਵਾਰ ਮਹੀਨੇ ’ਚ 2 ਕਿਲੋ ਚੀਨੀ ਦੀ ਖਪਤ ਕਰਦਾ ਹੈ ਤਾਂ ਪਹਿਲਾਂ 46 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਸ ’ਤੇ 92 ਰੁਪਏ ਖਰਚ ਹੁੰਦੇ ਸਨ। ਹੁਣ 65 ਰੁਪਏ ਪ੍ਰਤੀ ਕਿਲੋ ਦੇ ਨਵੇਂ ਭਾਅ ਮੁਤਾਬਕ ਇਹ ਖਰਚ ਵਧ ਕੇ 130 ਰੁਪਏ ਹੋ ਗਿਆ ਹੈ। ਇਸ ਤਰ੍ਹਾਂ ਇੱਕ ਪਰਿਵਾਰ ’ਤੇ ਮਹੀਨੇ ਦਾ ਕਰੀਬ 38 ਰੁਪਏ ਵਾਧੂ ਬੋਝ ਪੈ ਰਿਹਾ ਹੈ। ਜੇਕਰ ਸੂਬੇ ਦੇ ਕਰੀਬ 75 ਲੱਖ ਪਰਿਵਾਰਾਂ ਨੂੰ ਇਸ ਹਿਸਾਬ ’ਚ ਸ਼ਾਮਲ ਕੀਤਾ ਜਾਵੇ ਤਾਂ ਮਹੀਨੇ ’ਚ ਕੁੱਲ ਵਾਧੂ ਬੋਝ ਲਗਭਗ 28.5 ਕਰੋੜ ਰੁਪਏ ਬਣਦਾ ਹੈ। ਤਿੰਨ ਮਹੀਨਿਆਂ ’ਚ ਇਹ ਬੋਝ ਕਰੀਬ 85.5 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਜੇਕਰ ਇੱਕ ਪਰਿਵਾਰ ਵੱਲੋਂ ਮਹੀਨੇ ’ਚ 3 ਕਿਲੋ ਚੀਨੀ ਦੀ ਖਪਤ ਮੰਨੀ ਜਾਵੇ ਤਾਂ ਇਹ ਵਾਧੂ ਬੋਝ ਹੋਰ ਵੀ ਵਧ ਜਾਵੇਗਾ।

ਇਹ ਵੀ ਪੜ੍ਹੋ : India Coconut Production: ਨਾਰੀਅਲ ਉਤਪਾਦਨ ’ਚ ਭਾਰਤ ਸਭ ਤੋਂ ਅੱਗੇ, ਵਿਸ਼ਵ ਪੱਧਰ ’ਤੇ ਹਿੱਸੇਦਾਰੀ 31 ਫੀਸਦੀ ਤੋਂ ਜ਼ਿਆਦਾ

ਮਿਠਾਈ ਕਾਰੋਬਾਰ ’ਤੇ ਵੀ ਪਿਆ ਅਸਰ, ਕੀਮਤਾਂ 10 ਫੀਸਦੀ ਤੱਕ ਵਧੀਆਂ

ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਚੀਨੀ ਦੀਆਂ ਵਧੀਆਂ ਕੀਮਤਾਂ ਦਾ ਸਿੱਧਾ ਅਸਰ ਮਿਠਾਈਆਂ ਦੇ ਕਾਰੋਬਾਰ ’ਤੇ ਵੀ ਪੈਣ ਲੱਗਾ ਹੈ। ਜਲੰਧਰ ਦੇ ਇੱਕ ਮਿਠਾਈ ਕਾਰੋਬਾਰੀ ਮੁਤਾਬਕ ਚੀਨੀ ਮਹਿੰਗੀ ਹੋਣ ਕਾਰਨ ਮਿਠਾਈਆਂ ਦੀਆਂ ਕੀਮਤਾਂ ’ਚ ਕਰੀਬ 10 ਫੀਸਦੀ ਤੱਕ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਮਾਵਾ, ਦੁੱਧ ਤੇ ਹੋਰ ਕੱਚੇ ਮਾਲ ਦੀਆਂ ਕੀਮਤਾਂ ਵਧਣ ਕਾਰਨ ਮਿਠਾਈ ਕਾਰੋਬਾਰੀਆਂ ਦੀ ਲਾਗਤ ਵੀ ਵਧ ਰਹੀ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਕੱਚੇ ਮਾਲ ਦੀਆਂ ਕੀਮਤਾਂ ’ਚ ਇਹੀ ਰੁਝਾਨ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਇਸ ਦਾ ਸਿੱਧਾ ਅਸਰ ਗਾਹਕਾਂ ਦੀ ਜੇਬ ’ਤੇ ਪੈ ਸਕਦਾ ਹੈ। Sugar Price Hike

Sugar Price Hike: ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ : ਕੇਜਰੀਵਾਲ
ਨਵੀਂ ਦਿੱਲੀ । ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਚੀਨੀ 20 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਗਈ। ਇਹ ਲੋਕ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਤੇਲ ਦਰਾਮਦ 'ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ। ਹਾਲਾਤ ਅਜਿਹੇ ਹੋ ਗਏ ਹਨ ਕਿ ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ। ਇਹ ਸਰਕਾਰ ਹੈ ਜਾਂ ਮਜ਼ਾਕ? ਕਿਸੇ ਨੂੰ ਕੁਝ ਨਹੀਂ ਪਤਾ ਕਿ ਕੀ ਕਰਨ ਨਾਲ ਕੀ ਹੋਵੇਗਾ?

ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਮੋਦੀ ਸਰਕਾਰ ਬਿਲਕੁਲ ਅਨਪੜ੍ਹ ਲੋਕਾਂ ਦੀ ਸਰਕਾਰ ਹੈ। ਉਹਨਾਂ ਨੂੰ ਇਹ ਨਹੀਂ ਪਤਾ ਕਿ ਉਹ ਕੀ ਫੈਸਲਾ ਲੈ ਰਹੇ ਹਨ ਅਤੇ ਉਸਦਾ ਕੀ ਅਸਰ ਹੋਵੇਗਾ। ਇਹਨਾਂ ਨੇ ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕੀਤਾ ਅਤੇ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾਉਣਾ ਚਾਲੂ ਕਰ ਦਿੱਤਾ। ਕਿਹਾ ਗਿਆ ਕਿ ਇਸ ਨਾਲ ਪੈਟਰੋਲ ਬਚੇਗਾ ਅਤੇ ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ, ਜਿਸ ਨੂੰ ਅਸੀਂ ਵਿਦੇਸ਼ਾਂ ਤੋਂ ਤੇਲ ਦਰਾਮਦ ਕਰਨ ਲਈ ਖਰਚ ਕਰਦੇ ਹਾਂ। ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਨਾਲ ਦੇਸ਼ ਵਿੱਚ ਗੰਨੇ ਅਤੇ ਚੀਨੀ ਦੀ ਭਾਰੀ ਕਮੀ ਹੋ ਗਈ। ਚੀਨੀ ਦੀ ਕਮੀ ਦੇ ਕਾਰਨ ਪਿਛਲੇ 17 ਦਿਨਾਂ ਵਿੱਚ ਇਸਦੇ ਦਾਮ 20 ਰੁਪਏ ਪ੍ਰਤੀ ਕਿੱਲੋ ਵਧ ਗਏ ਹਨ। 17 ਦਿਨ ਪਹਿਲਾਂ ਜੋ ਚੀਨੀ 46 ਰੁਪਏ ਕਿੱਲੋ ਸੀ, ਉਹ ਹੁਣ 65 ਰੁਪਏ ਕਿੱਲੋ ਹੋ ਗਈ ਹੈ।

Read Also : ਈਡੀ ਰੈਫਰੈਂਸ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ, ਵਿਜੇ ਸਾਂਪਲਾ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਦੇਸ਼ ਚੀਨੀ ਐਕਸਪੋਰਟ ਕਰਦਾ ਸੀ, ਪਰ ਹੁਣ ਇੰਪੋਰਟ ਕਰਨ ਦੀ ਪਲਾਨਿੰਗ ਕਰ ਰਿਹਾ ਹੈ। ਤੇਲ 'ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਲਈ ਈਥਾਨੌਲ ਬਣਾਇਆ ਗਿਆ ਅਤੇ ਹੁਣ ਉਸੇ ਵਿਦੇਸ਼ੀ ਮੁਦਰਾ ਨੂੰ ਅਸੀਂ ਚੀਨੀ ਇੰਪੋਰਟ ਕਰਨ 'ਤੇ ਖਰਚ ਕਰਾਂਗੇ। ਇੱਕ ਪਾਸੇ ਈਥਾਨੌਲ ਵਾਲੇ ਪੈਟਰੋਲ ਨਾਲ ਲੋਕਾਂ ਦੀਆਂ ਗੱਡੀਆਂ ਖਰਾਬ ਹੋ ਰਹੀਆਂ ਹਨ ਅਤੇ ਮਾਈਲੇਜ ਡਿੱਗ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਹੁਣ ਮਹਿੰਗੀ ਚੀਨੀ ਖਰੀਦਣੀ ਪੈ ਰਹੀ ਹੈ। ਸਰਕਾਰ ਫੈਸਲੇ ਲੈਂਦੀ ਹੈ, ਪਰ ਇਹਨਾਂ ਨੂੰ ਇਹ ਨਹੀਂ ਪਤਾ ਕਿ ਇਸਦਾ ਕੀ ਅਸਰ ਹੋਣ ਵਾਲਾ ਹੈ। ਜਦੋਂ ਗੰਨੇ ਨੂੰ ਈਥਾਨੌਲ ਲਈ ਡਾਇਵਰਟ ਕੀਤਾ ਗਿਆ, ਤਾਂ ਇਹਨਾਂ ਨੂੰ ਸੋਚਣਾ ਚਾਹੀਦਾ ਸੀ ਕਿ ਇੰਨਾ ਗੰਨਾ ਈਥਾਨੌਲ ਵਿੱਚ ਜਾਵੇਗਾ ਤਾਂ ਚੀਨੀ ਕਿੱਥੋਂ ਆਵੇਗੀ? ਸਮਝ ਨਹੀਂ ਆਉਂਦਾ ਕਿ ਮੋਦੀ ਸਰਕਾਰ ਵਿੱਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰੇ ਅਨਪੜ੍ਹ ਹਨ ਕੀ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹਨਾਂ ਨੇ ਹੁਣ ਤੱਕ ਜਿੰਨੇ ਵੀ ਫੈਸਲੇ ਲਏ ਹਨ, ਉਹਨਾਂ ਦਾ ਕੋਈ ਫਾਇਦਾ ਨਹੀਂ ਹੋਇਆ। ਨੋਟਬੰਦੀ ਵਿੱਚ ਪੂਰੇ ਦੇਸ਼ ਵਿੱਚ ਕਈ ਲੋਕ ਮਾਰੇ ਗਏ। ਕੋਰੋਨਾ ਆਇਆ ਤਾਂ ਲੋਕਾਂ ਨੂੰ ਆਕਸੀਜਨ ਸਿਲੰਡਰ ਸਪਲਾਈ ਕਰਨ ਦੀ ਬਜਾਏ ਥਾਲੀ ਵਜਾਉਣ ਲਈ ਕਿਹਾ ਗਿਆ। ਅਜਿਹਾ ਲੱਗਦਾ ਹੈ ਕਿ ਪੂਰੀ ਦੀ ਪੂਰੀ ਸਰਕਾਰ ਅਨਪੜ੍ਹ ਲੋਕਾਂ ਦੀ ਹੈ। ਪਰ ਕਸੂਰ ਸਾਡਾ ਆਪਣਾ ਹੈ ਕਿ ਅਸੀਂ ਇਹਨਾਂ ਅਨਪੜ੍ਹ ਲੋਕਾਂ ਨੂੰ ਵੋਟ ਦੇ ਕੇ ਉੱਥੇ ਬਿਠਾ ਦਿੱਤਾ, ਜਿਹਨਾਂ ਨੂੰ ਕੋਈ ਅਕਲ ਨਹੀਂ ਹੈ। ਇਹਨਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਅਤੇ ਦੁਖੀ ਅਸੀਂ ਲੋਕ ਹੋ ਰਹੇ ਹਾਂ।