Chairman Gurpal Singh - Sach Kahoon Punjabi

Punjab AI Hub: ਪੰਜਾਬ ਨੂੰ ਏ.ਆਈ. ਦੀ ਹੱਬ ਬਣਾਇਆ ਜਾਵੇਗਾ : ਚੇਅਰਮੈਨ ਗੁਰਪਾਲ ਸਿੰਘ
Punjab AI Hub: ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਵਿਕਸਤ ਭਾਰਤ ਪ੍ਰੋਜੈਕਟ ਏ.ਆਈ., ਭਾਰਤ ਸਰਕਾਰ ਦੇ ਚੇਅਰਮੈਨ ਗੁਰਪਾਲ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਨਾਲ ਸਬੰਧਤ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਚੇਅਰਮੈਨ ਗੁਰਪਾਲ ਸਿੰਘ ਨੇ ਕਿਹਾ ਕਿ ਅਗਲੇ ਇੱਕ ਸਾਲ ਦੌਰਾਨ ਘੱਟੋ-ਘੱਟ ਇੱਕ ਕਰੋੜ ਨੌਜਵਾਨਾਂ ਨੂੰ ਏ.ਆਈ. ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਏ.ਆਈ. ਬੱਚਿਆਂ ਦੇ ਭਵਿੱਖ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਪੰਜਾਬ ਨੂੰ ਏ.ਆਈ. ਦੀ ਹੱਬ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ‘ਸਕਿਲਿੰਗ ਫਾਰ ਏ.ਆਈ. ਰੈਡੀਨੈੱਸ’ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਣਾ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਜਾਣਕਾਰੀ ਪੋਰਟਲ ’ਤੇ ਅਪਲੋਡ ਕੀਤੀ ਜਾਵੇ।

ਇਹ ਵੀ ਪੜ੍ਹੋ: Samyukt Kisan Morcha: ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਾਇਆ ਜਾਵੇਗਾ ਧਰਨਾ

ਚੇਅਰਮੈਨ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਏ.ਆਈ. ਦੇ ਵੱਖ-ਵੱਖ ਟੂਲਜ਼ ਅਤੇ ਚੈਟਜੀਪੀਟੀ, ਗਰੋਕ, ਮੇਟਾ, ਜੈਮਿਨੀ ਅਤੇ ਇੰਸਟਾਗ੍ਰਾਮ ਵਰਗੇ ਪਲੇਟਫਾਰਮਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਿਆ ਜਾ ਸਕੇ। ਗੁਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਨੂੰ ਏ.ਆਈ. ਦੀ ਵਰਤੋਂ ਸਿਖਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਏ.ਆਈ. ਦੇ ਡਿਵੈਲਪਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੁਦ ਏ.ਆਈ. ਟੂਲ ਤਿਆਰ ਕਰਨ ਲਈ ਹੁਨਰਮੰਦ ਬਣਾਇਆ ਜਾਵੇਗਾ ਅਤੇ ਏ.ਆਈ. ਨਾਲ ਜੁੜੀਆਂ ਸਹੂਲਤਾਂ ਹਰ ਵਿਦਿਆਰਥੀ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ।