BJP Sangrur Leaders Notice - Sach Kahoon Punjabi

BJP Sangrur News: ਅੰਦਰੂਨੀ ਪਾਰਟੀ ਮਾਮਲਿਆਂ ’ਤੇ ਬਿਆਨਾਂ ਨੂੰ ਲੈ ਕੇ ਭਾਜਪਾ ਪੰਜਾਬ ਵੱਲੋਂ ਸੰਗਰੂਰ ਦੇ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
BJP Sangrur News: ਚੰਡੀਗੜ੍ਹ,(ਹਿੰ.ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਅਨੁਸ਼ਾਸਨ ਕਮੇਟੀ ਨੇ ਪਾਰਟੀ ਦੇ ਅੰਦਰੂਨੀ ਅਤੇ ਸੰਗਠਨਾਤਮਕ ਮਾਮਲਿਆਂ ਸਬੰਧੀ ਕਥਿਤ ਤੌਰ ’ਤੇ ਪਾਰਟੀ ਲਾਈਨ ਦੇ ਉਲਟ ਬਿਆਨ ਦੇਣ ਨੂੰ ਲੈ ਕੇ ਸੰਗਰੂਰ ਦੇ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਹ ਕਾਰਵਾਈ 25 ਅਗਸਤ 2026 ਨੂੰ ਸੰਗਰੂਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਗਏ ਬਿਆਨਾਂ ਦੇ ਸੰਦਰਭ ਵਿੱਚ ਕੀਤੀ ਗਈ ਹੈ।

ਨੋਟਿਸ ਪ੍ਰਾਪਤ ਕਰਨ ਵਾਲਿਆਂ ਵਿੱਚ ਰੰਦੀਪ ਸਿੰਘ ਦਿਓਲ, ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ, ਮਨਿੰਦਰ ਸਿੰਘ ਕਪਿਆਲ, ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ ਅਤੇ ਜਤਿੰਦਰ ਕਲਰਾ, ਸਾਬਕਾ ਸੂਬਾ ਸੈੱਲਜ਼ ਕੋਆਰਡੀਨੇਟਰ ਭਾਜਪਾ ਪੰਜਾਬ ਸ਼ਾਮਲ ਹਨ। ਅਨੁਸ਼ਾਸਨ ਕਮੇਟੀ ਮੁਤਾਬਕ ਤਿੰਨਾਂ ਆਗੂਆਂ ਨੇ ਸੰਗਰੂਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਵਿੱਚ ਹਿੱਸਾ ਲਿਆ ਜਾਂ ਇਸ ਨੂੰ ਕਰਵਾਇਆ। ਇਸ ਦੌਰਾਨ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਸੰਗਠਨਾਤਮਕ ਮੁੱਦਿਆਂ ਬਾਰੇ ਅਜਿਹੇ ਬਿਆਨ ਦਿੱਤੇ ਜਾਣ ਦਾ ਦੋਸ਼ ਹੈ, ਜੋ ਭਾਜਪਾ ਦੀ ਸਥਾਪਿਤ ਲਾਈਨ ਅਤੇ ਪਾਰਟੀ ਅਨੁਸ਼ਾਸਨ ਦੇ ਉਲਟ ਸਨ।

ਕਮੇਟੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਚਰਣ ਨਾਲ ਪਹਿਲੀ ਨਜ਼ਰ ਵਿੱਚ ਪਾਰਟੀ ਦੀ ਸਾਖ, ਭਰੋਸੇਯੋਗਤਾ ਅਤੇ ਸੰਗਠਨਾਤਮਕ ਛਵੀ ’ਤੇ ਮਾੜਾ ਪ੍ਰਭਾਵ ਪੈਣ ਦੀ ਗੱਲ ਸਾਹਮਣੇ ਆਉਂਦੀ ਹੈ। ਇਸ ਲਈ ਸਬੰਧਤ ਆਗੂਆਂ ਤੋਂ ਉਨ੍ਹਾਂ ਦੀ ਪ੍ਰੈੱਸ ਕਾਨਫਰੰਸ ਵਿੱਚ ਭੂਮਿਕਾ, ਦਿੱਤੇ ਗਏ ਬਿਆਨਾਂ ਅਤੇ ਕਾਨਫਰੰਸ ਦੇ ਉਦੇਸ਼ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ: Punjab SC Commission: ਜਸਵੀਰ ਸਿੰਘ ਗੜ੍ਹੀ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਤਿੰਨਾਂ ਆਗੂਆਂ ਨੂੰ ਨੋਟਿਸ ਮਿਲਣ ਤੋਂ ਸੱਤ ਦਿਨਾਂ ਦੇ ਅੰਦਰ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਹ ਵੀ ਦੱਸਣ ਲਈ ਕਿਹਾ ਗਿਆ ਹੈ ਕਿ ਪਾਰਟੀ ਅਨੁਸ਼ਾਸਨ ਦੀ ਕਥਿਤ ਉਲੰਘਣਾ ਅਤੇ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕਿਉਂ ਨਾ ਕੀਤੀ ਜਾਵੇ। ਨਿਰਧਾਰਤ ਸਮੇਂ ਵਿੱਚ ਜਵਾਬ ਨਾ ਦੇਣ ਦੀ ਸੂਰਤ ਵਿੱਚ ਪਾਰਟੀ ਸੰਵਿਧਾਨ ਅਤੇ ਨਿਯਮਾਂ ਅਨੁਸਾਰ ਬਿਨਾਂ ਕਿਸੇ ਹੋਰ ਨੋਟਿਸ ਦੇ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ। ਨੋਟਿਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਸੋਮ ਪ੍ਰਕਾਸ਼ ਵੱਲੋਂ ਜਾਰੀ ਕੀਤੇ ਗਏ ਹਨ।