Sher-e-Punjab T20 Cricket League - Sach Kahoon Punjabi

Sher-E-Punjab T20 Cricket League ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ 'ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਨਮਨ ਧੀਰ ਤੇ ਪ੍ਰਭਸਿਮਰਨ ਸਿੰਘ ਦੀ ਇੰਡੀਆ 'ਏ' ਟੀਮ ਵਿੱਚ ਚੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਲਈ ਵਚਨਬੱਧ ਹੈ ਅਤੇ ਕਿਹਾ ਕਿ ਅਸੀਂ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਆਪਣੇ ਯਤਨ ਇਸੇ ਤਰ੍ਹਾਂ ਜਾਰੀ ਰੱਖਾਂਗੇ।

ਇਸ ਮੌਕੇ ਦੇ ਕੁਝ ਪਲਾਂ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ, “ਅੱਜ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ। 30 ਅਗਸਤ ਤੋਂ ਸ਼ੁਰੂ ਹੋਏ ਇਸ ਟੂਰਨਾਮੈਂਟ ਨੇ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ ਹੈ। ਫਾਈਨਲ ਵਿੱਚ ਪਹੁੰਚੀਆਂ ਦੋਵਾਂ ਟੀਮਾਂ ਲੁਧਿਆਣਾ ਲਾਇਨਜ਼ ਅਤੇ ਅੰਮ੍ਰਿਤਸਰ ਸੂਰਮਾਜ਼ ਸਮੇਤ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਉਨ੍ਹਾਂ ਦੇ ਬਿਹਤਰੀਨ ਪ੍ਰਦਰਸ਼ਨ ਅਤੇ ਜੁਝਾਰੂ ਜਜ਼ਬੇ ਲਈ ਦਿਲੋਂ ਵਧਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰਨੂੰ ਸੁਰਜੀਤ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਸਾਡੇ ਯਤਨ ਨਿਰੰਤਰ ਜਾਰੀ ਰਹਿਣਗੇ। ਇਨਕਲਾਬ ਜ਼ਿੰਦਾਬਾਦ।"

Read Also : ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ Punjab Police ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਪਹਿਲੀ ਵਾਰ ਕਰਵਾਈ ਗਈ ਹੈ। ਇਸ ਵੱਕਾਰੀ ਟੂਰਨਾਮੈਂਟ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਇੱਕ ਮੰਚ ਪ੍ਰਦਾਨ ਕੀਤਾ ਹੈ ਅਤੇ ਇਹ ਖੇਡ ਮਹਾਕੁੰਭ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ।"

ਲੀਗ ਦੇ ਸਫਲ ਪ੍ਰਬੰਧ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਇਸ ਲੀਗ ਦੇ ਸਫ਼ਲ ਪ੍ਰਬੰਧ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਵਧਾਈ ਦਿੰਦਾ ਹਾਂ ਅਤੇ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਅਤੇ ਆਉਣ ਵਾਲੇ ਸੀਜ਼ਨ ਲਈ ਬਾਕੀ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।"

ਮੁੱਖ ਮੰਤਰੀ ਨੇ ਕਿਹਾ, "ਦੋ ਹਫ਼ਤੇ ਚੱਲੀ ਇਸ ਲੀਗ ਦੌਰਾਨ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਦੇ ਕਈ ਹੋਣਹਾਰ ਨੌਜਵਾਨ ਕ੍ਰਿਕਟਰ ਸੁਰਖੀਆਂ ਵਿੱਚ ਆਏ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਤਿਭਾਸ਼ਾਲੀ ਖਿਡਾਰੀ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਅਤੇ ਭਾਰਤ ਦੀ ਨੁਮਾਇੰਦਗੀ ਕਰਨਗੇ।"

ਆਪਣੇ ਸੂਬੇ ਦੀ ਲੀਗ ਵਿੱਚ ਪੂਰੇ ਉਤਸ਼ਾਹ, ਵਚਨਬੱਧਤਾ ਅਤੇ ਦ੍ਰਿੜ੍ਹ ਇਰਾਦੇ ਨਾਲ ਭਾਗ ਲੈਣ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਇਸ ਲੀਗ ਦੌਰਾਨ ਪੰਜਾਬ ਦੇ ਲਗਪਗ 119 ਖਿਡਾਰੀਆਂ ਨੇ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਵੇਲੇ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ, ਕ੍ਰਮਵਾਰ ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ, ਦੋਵੇਂ ਪੰਜਾਬ ਤੋਂ ਹਨ।"

ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ 21 ਖਿਡਾਰੀ ਇਸ ਵੇਲੇ ਆਈਪੀਐੱਲ ਵਿੱਚ ਖੇਡ ਰਹੇ ਹਨ। ਸ਼ੇਰ-ਏ-ਪੰਜਾਬ ਟੀ-20 ਲੀਗ ਦੌਰਾਨ ਵੱਖ-ਵੱਖ ਆਈਪੀਐੱਲ ਟੀਮਾਂ ਦੇ ਟੈਲੇਂਟ ਸਕਾਊਟਸ ਅਤੇ ਸਿਲੈਕਟਰ ਵੀ ਮੈਚ ਦੇਖਣ ਪਹੁੰਚੇ ਸਨ। ਇਸ ਲੀਗ ਤੋਂ ਬਾਅਦ ਸਾਨੂੰ ਉਮੀਦ ਹੈ ਕਿ ਪੰਜਾਬ ਦੇ ਕਈ ਹੋਰ ਪ੍ਰਤਿਭਾਸ਼ਾਲੀ ਕ੍ਰਿਕਟਰਾਂ ਨੂੰ ਵੱਖ-ਵੱਖ ਆਈਪੀਐੱਲ ਟੀਮਾਂ ਲਈ ਖੇਡਣ ਦੇ ਮੌਕੇ ਮਿਲਣਗੇ।"

ਲੀਗ ਦੇ ਸ਼ੁਰੂਆਤੀ ਨਤੀਜਿਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਇਸ ਲੀਗ ਦੌਰਾਨ ਕੀਤੇ ਗਏ ਪ੍ਰਦਰਸ਼ਨ ਦੇ ਨਤੀਜੇ ਮਿਲਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਨਮਨ ਧੀਰ ਅਤੇ ਪ੍ਰਭਸਿਮਰਨ ਸਿੰਘ ਦੀ ਚੋਣ 'ਇੰਡੀਆ ਏ' ਟੀਮ ਲਈ ਹੋਈ ਹੈ, ਜੋ ਇਹ ਦਰਸਾਉਂਦਾ ਹੈ ਕਿ ਅਜਿਹੇ ਮੰਚ ਉਭਰਦੇ ਖਿਡਾਰੀਆਂ ਲਈ ਕੌਮੀ ਪੱਧਰ 'ਤੇ ਅੱਗੇ ਵਧਣ ਦਾ ਰਾਹ ਕਿਵੇਂ ਪੱਧਰਾ ਕਰ ਸਕਦੇ ਹਨ।"

ਮੁੱਖ ਮੰਤਰੀ ਨੇ ਕਿਹਾ, "ਮੈਨੂੰ ਇਹ ਦੱਸਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ 'ਪਲੇਅਰ ਆਫ਼ ਦਾ ਟੂਰਨਾਮੈਂਟ' ਨੂੰ 'ਯੁਵਰਾਜ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ।"

ਲੀਗ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਸਿਰਫ਼ ਇੱਕ ਕ੍ਰਿਕਟ ਟੂਰਨਾਮੈਂਟ ਨਹੀਂ ਹੈ। ਇਹ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੌਜੂਦ ਕ੍ਰਿਕਟ ਦੀ ਅਥਾਹ ਪ੍ਰਤਿਭਾ ਨੂੰ ਪਛਾਣਨ, ਨਿਖਾਰਨ ਅਤੇ ਉਤਸ਼ਾਹਿਤ ਕਰਨ ਦਾ ਅਹਿਮ ਉਪਰਾਲਾ ਹੈ।"

ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ, "ਜਿਨ੍ਹਾਂ ਨੌਜਵਾਨ ਕ੍ਰਿਕਟਰਾਂ ਨੇ ਇੱਥੇ ਆਪਣੀ ਹੁਨਰ ਦਾ ਲੋਹਾ ਮਨਵਾਇਆ ਹੈ, ਉਹ ਭਵਿੱਖ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂ ਹੋਰ ਵੀ ਰੌਸ਼ਨ ਕਰਨਗੇ।"

ਅੱਜ ਅੰਮ੍ਰਿਤਸਰ ਸੁਰਮਾਜ਼ ਅਤੇ ਲੁਧਿਆਣਾ ਲਾਇਨਜ਼ ਵਿਚਾਲੇ ਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਫਾਈਨਲ ਵਿੱਚ ਖੇਡ ਰਹੇ ਖਿਡਾਰੀਆਂ ਨਾਲ ਮੁਲਾਕਾਤ ਵੀ ਕੀਤੀ।

ਇਸ ਲੀਗ ਵਿੱਚ ਛੇ ਟੀਮਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਫਾਜ਼ਿਲਕਾ ਫਾਲਕਨਜ਼, ਅਰਸ਼ਦੀਪ ਸਿੰਘ ਦੀ ਅਗਵਾਈ ਵਾਲੀ ਲੁਧਿਆਣਾ ਲਾਇਨਜ਼, ਅਭਿਸ਼ੇਕ ਸ਼ਰਮਾ ਦੀ ਅਗਵਾਈ ਵਾਲੀ ਅੰਮ੍ਰਿਤਸਰ ਸੁਰਮਾਜ਼, ਪ੍ਰਭਸਿਮਰਨ ਸਿੰਘ ਦੀ ਅਗਵਾਈ ਵਾਲੀ ਜਲੰਧਰ ਵਾਰੀਅਰਜ਼, ਰਮਨਦੀਪ ਸਿੰਘ ਦੀ ਅਗਵਾਈ ਵਾਲੀ ਮੋਹਾਲੀ ਕਿੰਗਜ਼ ਅਤੇ ਗੁਰਨੂਰ ਬਰਾੜ ਦੀ ਅਗਵਾਈ ਵਾਲੀ ਬਠਿੰਡਾ ਰਾਇਲਜ਼ ਸ਼ਾਮਲ ਸਨ।

ਲੀਗ ਵਿੱਚ ਹਿੱਸਾ ਲੈਣ ਵਾਲੀਆਂ ਇਨ੍ਹਾਂ ਛੇ ਟੀਮਾਂ ਵਿੱਚ ਪੰਜਾਬ ਦੇ ਕਈ ਪ੍ਰਮੁੱਖ ਕ੍ਰਿਕਟ ਸਿਤਾਰੇ ਸ਼ਾਮਲ ਸਨ। ਇਨ੍ਹਾਂ ਸਿਤਾਰਿਆਂ ਤੋਂ ਇਲਾਵਾ ਅਨਮੋਲਪ੍ਰੀਤ ਸਿੰਘ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ, ਕ੍ਰਿਸ਼ ਭਗਤ, ਸਾਹਿਲ ਭਾਸਕਰ ਅਤੇ ਰਾਹੁਲ ਕੁਮਾਰ ਵਰਗੇ ਕ੍ਰਿਕਟਰਾਂ ਨੇ ਵੀ ਲੀਗ ਵਿੱਚ ਹਿੱਸਾ ਲਿਆ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

Sher-e-Punjab T20 Cricket League: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ
ਚੰਡੀਗੜ੍ਹ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ ਰਹੇ ਉਦਘਾਟਨੀ ਐਡੀਸ਼ਨ ਵਿੱਚ ਛੇ ਟੀਮਾਂ ਸ਼ਾਮਲ ਹੋਣਗੀਆਂ ਅਤੇ ਇਹ ਟੂਰਨਾਮੈਂਟ 13 ਸਤੰਬਰ ਤੱਕ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾਵੇਗਾ।

ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਪੰਜਾਬ ਦੇ ਹੁਨਰਮੰਦ ਕ੍ਰਿਕਟਰਾਂ ਨੂੰ ਵੱਡੇ ਪਲੇਟਫਾਰਮ 'ਤੇ ਮੁਕਾਬਲਾ ਕਰਨ ਅਤੇ ਸਥਾਪਿਤ ਖਿਡਾਰੀਆਂ ਦੇ ਨਾਲ ਖੇਡਣ ਅਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਅਤੇ ਹੁਨਰਮੰਦ ਕ੍ਰਿਕਟਰਾਂ ਨੂੰ ਖੇਡ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਦੇਣ ਲਈ ਕਰਵਾਈ ਜਾ ਰਹੀ ਹੈ। ਇਹ ਲੀਗ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਈ.ਪੀ.ਐਲ. ਦੀ ਤਰਜ਼ 'ਤੇ ਕਰਵਾਈ ਜਾ ਰਹੀ ਹੈ।"

Read Also : ਅਬੋਹਰ ਪੁਲਿਸ ਦੀ ਵੱਡੀ ਕਾਰਵਾਈ: 28 ਕਿੱਲੋ ਅਫੀਮ ਸਮੇਤ ਦੋ ਤਸਕਰ ਗ੍ਰਿਫ਼ਤਾਰ

ਅੱਜ ਕਰਵਾਏ ਗਏ ਉਦਘਾਟਨ ਸਮਾਰੋਹ ਵਿੱਚ ਟੂਰਨਾਮੈਂਟ ਦਾ ਪਹਿਲਾ ਮੈਚ ਅੰਮ੍ਰਿਤਸਰ ਸੂਰਮਾ ਅਤੇ ਮੋਹਾਲੀ ਕਿੰਗਜ਼ ਵਿਚਕਾਰ ਖੇਡਿਆ ਗਿਆ। ਇਹ ਲੀਗ ਦੋ ਹਫ਼ਤਿਆਂ ਤੱਕ ਜਾਰੀ ਰਹੇਗੀ, ਜਿਸ ਦਾ ਫਾਈਨਲ 13 ਸਤੰਬਰ ਨੂੰ ਹੋਵੇਗਾ। ਸਾਰੇ ਮੈਚ ਮੋਹਾਲੀ ਦੇ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਹਨ।

ਪੰਜਾਬ ਭਾਰਤੀ ਕ੍ਰਿਕਟ ਦੇ ਪਾਵਰਹਾਊਸ ਵਜੋਂ ਉੱਭਰ ਰਿਹਾ ਹੈ

ਭਾਰਤੀ ਕ੍ਰਿਕਟ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਲਗਾਤਾਰ ਅਜਿਹੇ ਖਿਡਾਰੀ ਪੈਦਾ ਕੀਤੇ ਹਨ, ਜੋ ਦੇਸ਼ ਦੀ ਉੱਚ ਪੱਧਰ 'ਤੇ ਨੁਮਾਇੰਦਗੀ ਕਰਦੇ ਰਹੇ ਹਨ। ਉਨ੍ਹਾਂ ਕਿਹਾ, “ਅੱਜ ਇਹ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਕ੍ਰਮਵਾਰ ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ ਪੰਜਾਬ ਤੋਂ ਹਨ। ਇਸ ਸਮੇਂ ਪੰਜਾਬ ਦੇ 21 ਖਿਡਾਰੀ ਆਈ.ਪੀ.ਐਲ. ਵਿੱਚ ਖੇਡ ਰਹੇ ਹਨ।”

ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤੀ ਪੁਰਸ਼ ਕ੍ਰਿਕਟ ਟੀਮ ਵਿੱਚ ਪੰਜਾਬ ਦੇ ਚਾਰ ਖਿਡਾਰੀ ਹਨ, ਜਿਨ੍ਹਾਂ ਵਿੱਚ ਕਪਤਾਨ ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਸ਼ਾਮਲ ਹਨ।

ਸੂਬੇ ਦੀ ਅਮੀਰ ਕ੍ਰਿਕਟ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ ਅਤੇ ਯੁਵਰਾਜ ਸਿੰਘ ਵਰਗੇ ਮਹਾਨ ਕ੍ਰਿਕਟਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਲਈ ਸਮਰਪਿਤ ਮੰਚ ਤਿਆਰ ਕਰਕੇ ਇਸ ਵਿਰਾਸਤ ਨੂੰ ਹੋਰ ਮਜ਼ਬੂਤ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਭਰ ਵਿੱਚ ਬਿਹਤਰ ਖੇਡ ਬੁਨਿਆਦੀ ਢਾਂਚਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ, "ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ। ਇਸੇ ਲਈ ਸੂਬਾ ਸਰਕਾਰ ਖੇਡਾਂ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦੇ ਮੌਕੇ ਮੁਹੱਈਆ ਕਰ ਰਹੀ ਹੈ।"

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਵਾਸਤੇ ਸੂਬੇ ਭਰ ਵਿੱਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਹੁਣ ਤੱਕ ਦਾ ਸਭ ਵੱਡਾ ਬਜਟ ਰੱਖਿਆ ਗਿਆ ਹੈ, ਜੋ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਪਹਿਲਾਂ ਹੀ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

ਖੇਡਾਂ ਵਤਨ ਪੰਜਾਬ ਦੀਆਂ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਣਗੀਆਂ

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਰਕਾਰ 5 ਸਤੰਬਰ ਨੂੰ ਬਠਿੰਡਾ ਤੋਂ ਸਭ ਤੋਂ ਵੱਡਾ ਖੇਡ ਮਹਾਕੁੰਭ ‘ਖੇਡਾਂ ਵਤਨ ਪੰਜਾਬ ਦੀਆਂ' ਸ਼ੁਰੂ ਕਰੇਗੀ। ਉਨ੍ਹਾਂ ਕਿਹਾ, "ਖਿਡਾਰੀਆਂ ਦੀਆਂ ਤਿੰਨ ਪੀੜ੍ਹੀਆਂ ਇਸ ਖੇਡ ਸਮਾਗਮ ਵਿੱਚ ਭਾਗ ਲੈਣਗੀਆਂ, ਜੋ ਇਸ ਨੂੰ ਪੰਜਾਬ ਦੀ ਖੇਡ ਭਾਵਨਾ ਦਾ ਵਿਲੱਖਣ ਜਸ਼ਨ ਬਣਾਉਂਦੀਆਂ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਦਾ ਮਕਸਦ ਸੂਬੇ ਭਰ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਪੈਦਾ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਫ਼ਲਤਾ ਹਾਸਲ ਕਰਨ ਲਈ ਢੁਕਵੇਂ ਮੰਚ ਮਿਲਣ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਇਸ ਉਦਘਾਟਨੀ ਐਡੀਸ਼ਨ ਵਿੱਚ ਛੇ ਫਰੈਂਚਾਇਜ਼ੀ ਟੀਮਾਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚੋਂ ਹਰੇਕ ਟੀਮ ਦੀ ਅਗਵਾਈ ਪੰਜਾਬ ਦੇ ਮੋਹਰੀ ਕ੍ਰਿਕਟਰ ਕਰ ਰਹੇ ਹਨ। ਫਾਜ਼ਿਲਕਾ ਫਾਲਕਨਜ਼ ਦੀ ਕਪਤਾਨੀ ਸ਼ੁਭਮਨ ਗਿੱਲ, ਲੁਧਿਆਣਾ ਲਾਇਨਜ਼ ਦੀ ਅਰਸ਼ਦੀਪ ਸਿੰਘ, ਅੰਮ੍ਰਿਤਸਰ ਸੂਰਮੇ ਦੀ ਅਭਿਸ਼ੇਕ ਸ਼ਰਮਾ, ਜਲੰਧਰ ਵਾਰੀਅਰਜ਼ ਦੀ ਪ੍ਰਭਸਿਮਰਨ ਸਿੰਘ, ਮੋਹਾਲੀ ਕਿੰਗਜ਼ ਦੀ ਰਮਨਦੀਪ ਸਿੰਘ ਅਤੇ ਬਠਿੰਡਾ ਰਾਇਲਜ਼ ਦੀ ਕਪਤਾਨੀ ਗੁਰਨੂਰ ਬਰਾੜ ਕਰ ਰਹੇ ਹਨ।

ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਸ਼ਾਮਲ ਹਨ। ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦੇ ਪੂਲ ਵਿੱਚੋਂ ਵੱਖ-ਵੱਖ ਫਰੈਂਚਾਇਜ਼ੀ ਟੀਮਾਂ ਦੀ ਨੁਮਾਇੰਦਗੀ ਕਰਨ ਲਈ ਬੋਲੀ ਰਾਹੀਂ 119 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।