Mohali Farmers Protest - Sach Kahoon Punjabi

Mohali Farmers Protest: ਮੋਹਾਲੀ ’ਚ ਕਿਸਾਨਾਂ ਦਾ 7 ਦਿਨਾਂ ਦਾ ਪੱਕਾ ਮੋਰਚਾ ਸ਼ੁਰੂ, MSP ਸਮੇਤ ਕਈ ਮੰਗਾਂ ਸਬੰਧੀ ਪ੍ਰਦਰਸ਼ਨ
ਮੋਹਾਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਹਾਲੀ ਵਿੱਚ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ 1 ਤੋਂ 7 ਸਤੰਬਰ ਤੱਕ ਚੱਲੇਗਾ। ਕਿਸਾਨਾਂ ਨੇ ਮੋਹਾਲੀ-ਚੰਡੀਗੜ੍ਹ ਨੂੰ ਜੋੜਨ ਵਾਲੀ ਸੜਕ ’ਤੇ ਧਰਨਾ ਲਾ ਕੇ ਕੇਂਦਰ ਤੇ ਪੰਜਾਬ ਸਰਕਾਰ ਸਾਹਮਣੇ ਖੇਤੀਬਾੜੀ, ਆਰਥਿਕ ਅਤੇ ਪੰਜਾਬ ਨਾਲ ਜੁੜੇ ਮੁੱਦੇ ਰੱਖੇ ਹਨ। ਐਸਕੇਐਮ ’ਚ 32 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਐਮਐਸਪੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50 ਫਾਰਮੂਲੇ ਤਹਿਤ ਤੈਅ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ’ਚ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਪੁਰਾਣੇ ਸਮਝੌਤਿਆਂ ਨੂੰ ਰੱਦ ਕਰਨਾ ਤੇ ਇਸ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਸ਼ਾਮਲ ਹੈ।

ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਨੁਮਾਇੰਦਗੀ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ ਹੈ। ਐਸਕੇਐਮ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਉਠਾਈ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅਮਰੀਕਾ ਤੇ ਯੂਰਪੀ ਦੇਸ਼ਾਂ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਿਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਤਰਕ ਹੈ ਕਿ ਸਸਤੇ ਖੇਤੀਬਾੜੀ ਉਤਪਾਦਾਂ ਦੀ ਦਰਾਮਦ ਨਾਲ ਦੇਸ਼ ਦੇ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਪ੍ਰਭਾਵਿਤ ਹੋ ਸਕਦੇ ਹਨ। ਕਿਸਾਨ ਜਥੇਬੰਦੀਆਂ ਨੇ ਇਲੈਕਟ੍ਰਿਸਿਟੀ ਬਿੱਲ-2025 ਤੇ ਸੀਡ ਬਿੱਲ-2025 ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਡੈਮ ਸੇਫਟੀ ਐਕਟ ਤੇ ਡਿਜਾਸਟਰ ਮੈਨੇਜਮੈਂਟ ਐਕਟ-2024 ਨੂੰ ਵੀ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਐਸਕੇਐਮ ਨੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਤੇ ਨਿੱਜੀ ਖੰਡ ਮਿੱਲਾਂ ਵੱਲੋਂ ਕਿਸਾਨਾਂ ਨੂੰ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਦੀ ਤਰਜ਼ ’ਤੇ ਸਿੰਗਲ ਕਾਊਂਟਰ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : Electricity News Punjab: ਸੂਬੇ ਅੰਦਰ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੋਂ ਚੱਲ ਰਹੀ ਐ ਪਾਰ

ਇਸ ਤੋਂ ਇਲਾਵਾ ਕਿਸਾਨਾਂ, ਖੇਤ ਮਜ਼ਦੂਰਾਂ ਤੇ ਪੇਂਡੂ ਕਾਰੀਗਰਾਂ ਲਈ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦੀ ਮੰਗ ਵੀ ਅੰਦੋਲਨ ਦੇ ਏਜੰਡੇ ’ਚ ਸ਼ਾਮਲ ਹੈ। ਕਿਸਾਨਾਂ ਦੇ ਧਰਨੇ ਨੂੰ ਵੇਖਦੇ ਹੋਏ ਮੋਹਾਲੀ ਪੁਲਿਸ ਵੱਲੋਂ ਆਇਸਰ ਚੌਂਕ ਤੋਂ ਬੈਸਟੈਕ ਮਾਲ (ਫੇਜ਼-11), ਜਗਤਪੁਰਾ ਹੁੰਦੇ ਹੋਏ ਚੰਡੀਗੜ੍ਹ ਜਾਣ ਵਾਲੀ ਸੜਕ ਨੂੰ ਸਾਰੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਫੈਦਾਨ ਬੈਰੀਅਰ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਟ੍ਰੈਫਿਕ ਨੂੰ ਵੀ ਡਾਇਵਰਟ ਕੀਤਾ ਗਿਆ ਹੈ। ਪੁਲਿਸ ਵੱਲੋਂ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਲਈ ਤਿੰਨ ਬਦਲਵੇਂ ਰੂਟ ਸੁਝਾਏ ਗਏ ਹਨ। ਪਹਿਲੇ ਰੂਟ ’ਚ ਆਇਸਰ ਚੌਕ ਤੋਂ ਲਾਂਡਰਾਂ ਰੋਡ, ਸੈਕਟਰ-82/83 ਰੋਡ ਤੇ ਜਗਤਪੁਰਾ ਹੁੰਦੇ ਹੋਏ ਚੰਡੀਗੜ੍ਹ ਜਾਣ ਦੀ ਸਲਾਹ ਦਿੱਤੀ ਗਈ ਹੈ। ਦੂਜੇ ਰੂਟ ’ਚ ਆਇਸਰ ਚੌਕ ਤੋਂ ਏਅਰਪੋਰਟ ਰੋਡ, ਆਈਟੀ ਸਿਟੀ/ਏਰਾਸਿਟੀ ਤੇ ਜਗਤਪੁਰਾ ਰਾਹੀਂ ਚੰਡੀਗੜ੍ਹ ਪਹੁੰਚਿਆ ਜਾ ਸਕਦਾ ਹੈ। ਜਦਕਿ ਤੀਜੇ ਰੂਟ ’ਚ ਆਇਸਰ ਚੌਕ ਤੋਂ ਫੇਜ਼-9 ਰੋਡ, ਸੈਕਟਰ-66/68 ਰੋਡ ਤੇ ਜਗਤਪੁਰਾ ਹੁੰਦੇ ਹੋਏ ਚੰਡੀਗੜ੍ਹ ਜਾਣ ਦੀ ਵਿਵਸਥਾ ਕੀਤੀ ਗਈ ਹੈ।

ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਸਮੇਤ ਧਰਨਾ ਸਥਾਨ ’ਤੇ ਡੇਰਾ ਲਾ ਲਿਆ ਹੈ ਤੇ 7 ਸਤੰਬਰ ਤੱਕ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਬੈਠਕ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਬੈਠਕ ਦੌਰਾਨ ਮੋਰਚੇ ਦੀ ਅਗਲੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਤੇ ਅੱਜ ਅਗਲੇ ਫ਼ੈਸਲੇ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੋਰਚੇ ਦੀ ਸਟੇਜ ਅਤੇ ਹੋਰ ਪ੍ਰਬੰਧਾਂ ਸਬੰਧੀ ਵੀ ਚਰਚਾ ਕੀਤੀ ਜਾ ਰਹੀ ਹੈ। ਬੈਠਕ ਦੀ ਸ਼ੁਰੂਆਤ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਦਾਓੂਦ ਦੇ ਅਚਨਚੇਤ ਅਤੇ ਦੁਖਦਾਈ ਵਿਛੋੜੇ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਸਮੁੱਚੀ ਜਮਹੂਰੀ ਲਹਿਰ ਨੂੰ ਵੱਡਾ ਘਾਟਾ ਪਿਆ ਹੈ।