Kaka Singh Kotra News Faridkot - Sach Kahoon Punjabi

Kaka Singh Kotra News Faridkot: ਫਰੀਦਕੋਟ ਜੇਲ੍ਹ ’ਚ ਬੰਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਦੀ ਵਿਗੜੀ ਸਿਹਤ, ਹਸਪਤਾਲ ਦਾਖ਼ਲ
Kaka Singh Kotra News Faridkot: ਫਰੀਦਕੋਟ, (ਗੁਰਪ੍ਰੀਤ ਪੱਕਾ/ਹਿੰ.ਸ.)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜੇਲ੍ਹ ਭਰੋ ਅੰਦੋਲਨ ਦੌਰਾਨ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸੋਮਵਾਰ ਰਾਤ ਅਚਾਨਕ ਸਿਹਤ ਵਿਗੜ ਗਈ। ਉਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸੂਚਨਾ ਮਿਲਦੇ ਹੀ ਬੀਕੇਯੂ ਸਿੱਧੂਪੁਰ ਦੇ ਪ੍ਰਮੁੱਖ ਅਤੇ ਐੱਸਕੇਐੱਮ ਗੈਰ-ਸਿਆਸੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੇ ਸਾਥੀਆਂ ਸਮੇਤ ਹਸਪਤਾਲ ਪਹੁੰਚੇ ਅਤੇ ਕਾਕਾ ਸਿੰਘ ਕੋਟੜਾ ਦਾ ਹਾਲ-ਚਾਲ ਜਾਣਿਆ।

ਇਹ ਵੀ ਪੜ੍ਹੋ: Faridkot News: ਨੈਸ਼ਨਲ ਡੈਂਟਲ ਕਮਿਸ਼ਨ ਦੇ ਮੈਂਬਰ ਡਾ. ਨਿਦਰਸ਼ ਹੇਗੜੇ ਵੱਲੋਂ ਦਸਮੇਸ਼ ਇੰਸਟੀਚਿਊਟ ਦਾ ਦੌਰਾ

ਜਗਜੀਤ ਸਿੰਘ ਡੱਲੇਵਾਲ ਨੇ ਦੋਸ਼ ਲਾਇਆ ਕਿ ਕਾਕਾ ਸਿੰਘ ਕੋਟੜਾ ਦੀ ਸਿਹਤ ਪਿਛਲੇ ਤਿੰਨ ਦਿਨਾਂ ਤੋਂ ਖ਼ਰਾਬ ਸੀ, ਪਰ ਉਨ੍ਹਾਂ ਨੂੰ ਹੁਣ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਕਰੀਬ ਪੰਜ ਹੋਰ ਕਿਸਾਨ ਸਾਥੀਆਂ ਦੀ ਸਿਹਤ ਵੀ ਖ਼ਰਾਬ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਸਾਰੇ ਬਿਮਾਰ ਕਿਸਾਨਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਵਾਇਆ ਜਾਵੇ। ਡੱਲੇਵਾਲ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜੇਲ੍ਹ ਵਿੱਚ ਬੰਦ ਕਿਸੇ ਵੀ ਕਿਸਾਨ ਦੀ ਸਿਹਤ ਸਬੰਧੀ ਕੋਈ ਗੰਭੀਰ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ, ਐੱਸਐੱਸਪੀ ਫਰੀਦਕੋਟ ਅਤੇ ਜੇਲ੍ਹ ਪ੍ਰਸ਼ਾਸਨ ਦੀ ਹੋਵੇਗੀ।

ਇਸ ਦੌਰਾਨ ਕਾਕਾ ਸਿੰਘ ਕੋਟੜਾ ਨੂੰ ਹੱਥਕੜੀ ਲਗਾਏ ਜਾਣ ’ਤੇ ਵੀ ਜਗਜੀਤ ਸਿੰਘ ਡੱਲੇਵਾਲ ਨੇ ਸਖ਼ਤ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਪਣੀ ਮਰਜ਼ੀ ਨਾਲ ਜੇਲ੍ਹ ਜਾ ਰਹੇ ਹਨ, ਉਨ੍ਹਾਂ ਦੇ ਭੱਜਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡੱਲੇਵਾਲ ਨੇ ਸਵਾਲ ਚੁੱਕਿਆ ਕਿ ਕਾਕਾ ਸਿੰਘ ਕੋਟੜਾ ਨੂੰ ਇੰਨੀ ਵੱਡੀ ਹੱਥਕੜੀ ਲਗਾਉਣ ਦੀ ਕੀ ਲੋੜ ਸੀ ਅਤੇ ਕੀ ਉਹ ਕੋਈ ਖ਼ਤਰਨਾਕ ਅਪਰਾਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਆਗੂਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰਕੇ ਉਨ੍ਹਾਂ ਨੂੰ ਅਪਮਾਨਿਤ ਕੀਤਾ ਜਾ ਰਿਹਾ ਹੈ।