Police Station Protest Canal Drowning - Sach Kahoon Punjabi

Faridkot News: ਰਜਵਾਹੇ ’ਚ ਡੁੱਬੇ 12 ਸਾਲਾ ਵਿਦਿਆਰਥੀ ਦੇ ਪਰਿਵਾਰ ਨੇ ਥਾਣੇ ਅੱਗੇ ਲਾਇਆ ਧਰਨਾ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ-ਸਾਦਿਕ ਰੋਡ ਸਥਿਤ ਰਜਵਾਹੇ ਵਿੱਚ ਦੋ ਦਿਨ ਪਹਿਲਾਂ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬੇ 12 ਸਾਲਾ ਵਿਦਿਆਰਥੀ ਅਨਮੋਲ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਮੰਗਲਵਾਰ ਨੂੰ ਥਾਣਾ ਸਿਟੀ ਦੇ ਸਾਹਮਣੇ ਧਰਨਾ ਲਗਾ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦੇ ਦੋਸਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਪਤਾ ਹੋਣ ਦੇ ਬਾਵਜੂਦ ਉਨ੍ਹਾਂ ਤੋਂ ਇਹ ਗੱਲ ਲੁਕਾਈ ਗਈ। ਪੁਲਿਸ ਵੱਲੋਂ ਨਿਰਪੱਖ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਕਰੀਬ ਦੋ ਘੰਟਿਆਂ ਮਗਰੋਂ ਪਰਿਵਾਰ ਨੇ ਧਰਨਾ ਸਮਾਪਤ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਸਥਾਨਕ ਬਲਬੀਰ ਬਸਤੀ ਵਾਸੀ ਸੱਤਵੀਂ ਜਮਾਤ ਦਾ ਵਿਦਿਆਰਥੀ ਅਨਮੋਲ ਐਤਵਾਰ ਨੂੰ ਆਪਣੇ ਤਿੰਨ ਦੋਸਤਾਂ ਨਾਲ ਸਾਦਿਕ ਰੋਡ ਸਥਿਤ ਰਜਵਾਹੇ ਵਿੱਚ ਨਹਾਉਣ ਗਿਆ ਸੀ। ਇਸ ਦੌਰਾਨ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਪਰ ਉਸ ਦੇ ਦੋਸਤਾਂ ਨੇ ਇਸ ਸਬੰਧੀ ਉਸ ਦੇ ਪਰਿਵਾਰ ਨੂੰ ਜਾਣਕਾਰੀ ਨਹੀਂ ਦਿੱਤੀ।

ਜਦੋਂ ਅਨਮੋਲ ਦੇਰ ਰਾਤ ਤੱਕ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਜਾਂਚ ਦੌਰਾਨ ਜਦੋਂ ਉਸ ਦੇ ਦੋਸਤਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅਨਮੋਲ ਦੀ ਲਾਸ਼ ਦੀ ਭਾਲ ਸ਼ੁਰੂ ਕੀਤੀ ਗਈ ਅਤੇ ਮੰਗਲਵਾਰ ਨੂੰ ਉਸ ਦੀ ਲਾਸ਼ ਬਰਾਮਦ ਹੋਈ।

ਅਨਮੋਲ ਦੀ ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਥਾਣਾ ਸਿਟੀ ਦੇ ਸਾਹਮਣੇ ਧਰਨਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਉਸ ਦੇ ਸਾਥੀਆਂ ਵੱਲੋਂ ਕਰੀਬ 24 ਘੰਟਿਆਂ ਤੱਕ ਘਟਨਾ ਨੂੰ ਲੁਕਾਉਣ ਕਾਰਨ ਅਨਮੋਲ ਦਾ ਸਮੇਂ ਸਿਰ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਪੁਲਿਸ ’ਤੇ ਨਿਰਪੱਖ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਸ਼ਾਂਤ ਨਹੀਂ ਬੈਠਣਗੇ।

ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ ਦਾ ਸੱਦਾ : ਮੁੱਖ ਮੰਤਰੀ ਭਗਵੰਤ ਮਾਨ

ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਪਰਿਵਾਰਕ ਮੈਂਬਰਾਂ ਨੂੰ ਸਮਝਾਉਂਦਿਆਂ ਭਰੋਸਾ ਦਿੱਤਾ ਕਿ ਮ੍ਰਿਤਕ ਬੱਚੇ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪਰਿਵਾਰ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਨਿਰਪੱਖ ਤੇ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰ ਦਿੱਤਾ।