Punjab Women Welfare Scheme - Sach Kahoon Punjabi

Punjab Women Welfare Scheme: ਧਾਲੀਵਾਲ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਾਲੀਆਂ ਮਹਿਲਾ ਸਖੀਆਂ ਦਾ ਸਨਮਾਨ
Punjab Women Welfare Scheme: (ਰਾਜਨ ਮਾਨ) ਅੰਮ੍ਰਿਤਸਰ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਸਖੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਕੀਤਾ।

ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿਲਾ ਸਖੀਆਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ, ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਮਹਿਲਾ ਸਖੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਸ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਯਕੀਨੀ ਬਣਾਉਣ ਵਿੱਚ ਮਹਿਲਾ ਸਖੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਖੀਆਂ ਦੀ ਮਿਹਨਤ, ਸਹਿਯੋਗ ਅਤੇ ਸਮਰਪਣ ਸਦਕਾ ਵੱਡੀ ਗਿਣਤੀ ਵਿੱਚ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾ ਸਕਿਆ ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਮਹਿਲਾ ਸਖੀਆਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕਰਦਿਆਂ ਯੋਗ ਮਹਿਲਾਵਾਂ ਦੇ ਕੇਸ ਰਜਿਸਟਰ ਕੀਤੇ ਗਏ ਹਨ ਅਤੇ ਇਨ੍ਹਾਂ ਸਾਰੀਆਂ ਯੋਗ ਲਾਭਪਾਤਰੀਆਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਪਰੇਸ਼ਾਨੀ ਦੇ ਅਸਲ ਹੱਕਦਾਰਾਂ ਤੱਕ ਪਹੁੰਚ ਸਕੇ।

ਇਹ ਵੀ ਪੜ੍ਹੋ: Baba Farid University News: ਵਿਧਾਇਕ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵੀ.ਸੀ. ਡਾ. ਬਾਂਸਲ ਨੂੰ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਪ੍ਰਤੀ ਸਤਿਕਾਰ, ਉਨ੍ਹਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸਮੂਹ ਮਹਿਲਾ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸੇਵਾ ਭਾਵਨਾ ਸਮਾਜ ਲਈ ਪ੍ਰੇਰਨਾਦਾਇਕ ਹੈ। ਇਸ ਮੌਕੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮਹਿਲਾ ਸਖੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਯੋਜਨਾ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਉਨ੍ਹਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ ਗਈ।