Moga Local News - Sach Kahoon Punjabi

Moga Local News: ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ
Moga Local News: ਮੋਗਾ, (ਹਿੰ.ਸ.)। ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ’ਤੇ ਰੋਕ ਲਗਾਉਣ ਲਈ ਮੋਗਾ ਪੁਲਿਸ ਵੱਲੋਂ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕਾਰਵਾਈ ਕਰਦਿਆਂ 5 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 85 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਦਾਣਾ ਮੰਡੀ ਨੇੜੇ ਕਾਰਵਾਈ ਕਰਦਿਆਂ ਮਥਕੇ ਰੋਡ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈੱਪੀ ਨੂੰ ਕਾਬੂ ਕੀਤਾ। ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਸੇ ਤਰ੍ਹਾਂ ਥਾਣਾ ਬਾਘਾਪੁਰਾਣਾ ਪੁਲਿਸ ਨੇ ਪਿੰਡ ਫੂਲੇਵਾਲਾ ਵਿੱਚ ਕਾਰਵਾਈ ਕਰਦਿਆਂ ਗੋਲੀਆਂ ਕਲਾਂ ਵਾਸੀ ਜਗਦੀਪ ਸਿੰਘ ਉਰਫ਼ ਨਿੱਕਾ ਅਤੇ ਬਲਕਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਦੋਵਾਂ ਕੋਲੋਂ 10 ਗ੍ਰਾਮ ਹੈਰੋਇਨ ਮਿਲੀ। ਥਾਣਾ ਸਿਟੀ ਮੋਗਾ ਪੁਲਿਸ ਨੇ ਪਿੰਡ ਘੱਲ ਕਲਾਂ ਵਿੱਚ ਸਤਨਾਮ ਸਿੰਘ ਉਰਫ਼ ਸੱਤਾ ਵਾਸੀ ਢੱਲੇਕੇ ਨੂੰ ਕਾਬੂ ਕਰਕੇ ਉਸ ਕੋਲੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ: Amritsar Drug Raid:ਅੰਮ੍ਰਿਤਸਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਪੁਲਿਸ ਦੀ ਵੱਡੀ ਕਾਰਵਾਈ, 11 ਸ਼ੱਕੀ ਹਿਰਾਸਤ ’ਚ

ਥਾਣਾ ਧਰਮਕੋਟ ਪੁਲਿਸ ਨੇ ਪਿੰਡ ਕ੍ਰਿਸ਼ਨਪੁਰਾ ਕਲਾਂ ਵਿੱਚ ਕਾਰਵਾਈ ਕਰਦਿਆਂ ਨੂਰਪੁਰ ਹਕੀਮਾਂ ਵਾਸੀ ਰੈਕੂ ਸਿੰਘ ਉਰਫ਼ ਰਿੱਕੂ ਅਤੇ ਜਲਾਲਾਬਾਦ ਪੂਰਬੀ ਵਾਸੀ ਬਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ 7 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਬਧਨੀ ਕਲਾਂ ਪੁਲਿਸ ਨੇ ਰਾਊਕੇ ਰੋਡ ਤੋਂ ਬਧਨੀ ਕਲਾਂ ਵਾਸੀ ਮਿਹਕਪ੍ਰੀਤ ਸਿੰਘ ਉਰਫ਼ ਮਿਹਕ ਨੂੰ ਕਾਬੂ ਕੀਤਾ। ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਸਾਰੇ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਹੋਰ ਲੋਕਾਂ ਅਤੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।