ED Punjab Police Dispute. - Sach Kahoon Punjabi

ED Punjab Police Dispute: ਈਡੀ ਬਨਾਮ ਪੰਜਾਬ ਪੁਲਿਸ! ਸਬੂਤਾਂ ਨੂੰ ਲੈ ਕੇ ਮੁੜ ਆਹਮੋ-ਸਾਹਮਣੇ, ਈਡੀ ਨੂੰ ਪੁਲਿਸ ਦੀ ਚਿੱਠੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਪੰਜਾਬ ਪੁਲਿਸ ਹੁਣ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਸਬੰਧੀ ਆਹਮੋ-ਸਾਹਮਣੇ ਹੁੰਦੀਆਂ ਨਜ਼ਰ ਆ ਰਹੀਆਂ ਹਨ ਪੰਜਾਬ ਪੁਲਿਸ ਵੱਲੋਂ ਈਡੀ ਦੀ ਤੀਜੀ ਚਿੱਠੀ ’ਤੇ ਵੀ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਆਪਣਾ ਦੂਜਾ ਪੱਤਰ ਈਡੀ ਨੂੰ ਭੇਜਦੇ ਹੋਏ ਕਿਹਾ ਗਿਆ ਹੈ ਕਿ ਹੁਣ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲਿਸ ਨੂੰ ਜਾਂਚ ਕਰਨ ਲਈ ਕੋਈ ਵੀ ਸਬੂਤ ਨਹੀਂ ਸੌਂਪੇ ਤੇ ਜਿਹੜੀ ਚਿੱਠੀ ਦੇ ਨਾਲ ਭੇਜੇ ਹਨ, ਉਹ ਪੜ੍ਹਨ ਯੋਗ ਹੀ ਨਹੀਂ ਹਨ। ਇਸ ਲਈ 3 ਸਤੰਬਰ ਨੂੰ ਦੁਪਹਿਰ ਤਿੰਨ ਵਜੇ ਤੱਕ ਪੰਜਾਬ ਪੁਲਿਸ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਹਰ ਉਸ ਸਬੂਤ ਨੂੰ ਸੌਂਪੇ, ਜਿਸ ਦੇ ਅਧਾਰ ’ਤੇ ਉਹ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਨੂੰ ਚਿੱਠੀ ਲਿਖ ਰਹੀ ਹੈ। ਪੰਜਾਬ ਪੁਲਿਸ ਵੱਲੋਂ ਇਸ ਤੋਂ ਪਹਿਲਾਂ 28 ਅਗਸਤ ਨੂੰ ਘੱਲੀ ਗਈ ਆਪਣੀ ਪਹਿਲੀ ਚਿੱਠੀ ਵਿੱਚ ਇੱਕ ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ 2 ਸਤੰਬਰ ਤੱਕ ਪੰਜਾਬ ਪੁਲਿਸ ਨੂੰ ਕੋਈ ਵੀ ਸਬੂਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨਹੀਂ ਸੌਂਪੇ ਗਏ। ED Punjab Police Dispute

ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ, ਯੈਲੋ ਅਲਰਟ ਜਾਰੀ

ਜਦੋਂ ਕਿ 31 ਅਗਸਤ ਨੂੰ ਚਿੱਠੀ ਲਿਖਦੇ ਹੋਏ ਇਹ ਕਹਿ ਦਿੱਤਾ ਗਿਆ ਹੈ ਕਿ ਜਿਹੜੇ ਵੀ ਸਬੂਤ ਪੰਜਾਬ ਪੁਲਿਸ ਵਲੋਂ ਮੰਗੇ ਜਾਣਗੇ ਤਾਂ ਉਨ੍ਹਾਂ ਸਬੂਤਾਂ ਨੂੰ ਸੌਂਪ ਦਿੱਤਾ ਜਾਏਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇਸ ਚਿੱਠੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੱਲੋਂ ਚਿੱਠੀ  ਲਿਖੀ ਗਈ ਹੈ ਕਿ ਹੁਣ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ ਗਏ, ਜਦੋਂਕਿ ਪੇਸ਼ ਹੋ ਕੇ ਸਬੂਤ ਪੇਸ਼ ਕੀਤੇ ਜਾਣੇ ਹਨ। ਇੱਥੇ ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁੱਖ ਮੰਤਰੀ ਦਫ਼ਤਰ ਵਿੱਚ ਤੈਨਾਤ ਓਐੱਸਡੀ ਰਾਜਵੀਰ ਸਿੰਘ ਘੰੁਮਣ ਤੇ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦਾ ਸ਼ੱਕ ਜ਼ਾਹਰ ਕਰਦੇ ਹੋਏ ਐੱਫਆਈਆਰ ਦਰਜ ਕਰਕੇ ਜਾਂਚ ਕਰਨ ਲਈ ਕਿਹਾ ਗਿਆ ਸੀ। ਪੰਜਾਬ ਪੁਲਿਸ ਨੇ ਇਸ ਤਰ੍ਹਾਂ ਦੀ ਚਿੱਠੀ ਦੇ ਅਧਾਰ ’ਤੇ ਕਾਰਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਅਤੇ ਜੇਕਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਿਸੇ ਵੀ ਤਰ੍ਹਾਂ ਦੇ ਸਬੂਤ ਪੇਸ਼ ਕਰਦੀ ਹੈ ਤਾਂ ਹੀ ਪੰਜਾਬ ਪੁਲਿਸ ਵਲੋਂ ਉਨ੍ਹਾਂ ਦੀ ਜਾਂਚ ਕੀਤੀ ਜਾਏਗੀ ਅਤੇ ਜੇਕਰ ਕੁਝ ਗਲਤ ਨਜ਼ਰ ਆਇਆ ਤਾਂ ਹੀ ਅਗਲੀ ਕਾਰਵਾਈ ਕੀਤੀ ਜਾਏਗੀ। ਇਸ ਕਾਰਨ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਪੰਜਾਬ ਪੁਲਿਸ ਦਾ ਹੁਣ ਆਮਣਾ-ਸਾਹਮਣਾ ਹੁੰਦਾ ਨਜ਼ਰ ਆ ਰਿਹਾ ਹੈ।