Pathankot Jail News - Sach Kahoon Punjabi

Pathankot News: ਪਠਾਨਕੋਟ ਸਬ ਜ਼ੇਲ੍ਹ ’ਚ ਪੁਲਿਸ ਦਾ ਅਚਾਨਕ ਕੋਰਡਨ ਐਂਡ ਸਰਚ ਆਪ੍ਰੇਸ਼ਨ
ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। Pathankot News: ਪੰਜਾਬ ’ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਜੇਲ੍ਹਾਂ ਦੇ ਅੰਦਰੋਂ ਚੱਲ ਰਹੀਆਂ ਗੈਰ-ਕਾਨੂੰਨੀ ਤੇ ਸਮਾਜ ਵਿਰੋਧੀ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਪਠਾਨਕੋਟ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। 2 ਸਤੰਬਰ ਦੀ ਦੇਰ ਸ਼ਾਮ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸਬ ਜੇਲ੍ਹ ਪਠਾਨਕੋਟ ’ਚ ਅਚਾਨਕ ‘ਕੋਰਡਨ ਐਂਡ ਸਰਚ ਆਪਰੇਸ਼ਨ’ ਚਲਾਇਆ ਗਿਆ। ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਅਗਵਾਈ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕੀਤੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ। ਪੁਲਿਸ ਟੀਮਾਂ ਨੇ ਜ਼ੇਲ੍ਹ ਨੂੰ ਚਾਰੇ ਪਾਸਿਓਂ ਘੇਰ ਕੇ ਸੁਰੱਖਿਆ ਦਾ ਸਖ਼ਤ ਘੇਰਾ ਬਣਾਇਆ। ਇਸ ਤੋਂ ਬਾਅਦ ਟੀਮਾਂ ਨੇ ਜੇਲ੍ਹ ਦੇ ਅੰਦਰ ਦਾਖ਼ਲ ਹੋ ਕੇ ਕੈਦੀਆਂ ਦੀਆਂ ਬੈਰਕਾਂ, ਜੇਲ੍ਹ ਪਰਿਸਰ ਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਹਰ ਬੈਰਕ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। Pathankot News

ਕੈਦੀਆਂ ਦੇ ਸਮਾਨ, ਬਿਸਤਰਿਆਂ ਤੇ ਨਿੱਜੀ ਵਸਤਾਂ ਦੀ ਵੀ ਸਘਣ ਤਲਾਸ਼ੀ ਲਈ ਗਈ। ਆਪ੍ਰੇਸ਼ਨ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਜਾਂ ਕਿਸੇ ਵੀ ਤਰ੍ਹਾਂ ਦੀ ਪਾਬੰਦੀਸ਼ੁਦਾ ਸਮੱਗਰੀ ਦੀ ਮੌਜ਼ੂਦਗੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ ਸੀ। ਇਸ ਦੇ ਨਾਲ ਹੀ ਜੇਲ੍ਹ ਦੇ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਚੱਲਣ ਤੋਂ ਰੋਕਣ ਲਈ ਸਖ਼ਤ ਨਿਗਰਾਨੀ ਕੀਤੀ ਗਈ। ਤਲਾਸ਼ੀ ਮੁਹਿੰਮ ਮੁਕੰਮਲ ਹੋਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਜ਼ੇਲ੍ਹ ਦੀ ਮੌਜੂਦਾ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਸੀਸੀਟੀਵੀ ਕੈਮਰਿਆਂ ਦੀ ਸਥਿਤੀ, ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜ਼ੇਲ੍ਹ ਦੀ ਸੁਰੱਖਿਆ ਤੇ ਕਾਨੂੰਨ-ਵਿਵਸਥਾ ’ਚ ਕਿਸੇ ਵੀ ਤਰ੍ਹਾਂ ਦੀ ਸੰਨ੍ਹ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ੇਲ੍ਹ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਭਵਿੱਖ ਵਿੱਚ ਵੀ ਸੁਰੱਖਿਆ ਦੀ ਸਮੀਖਿਆ ਤਹਿਤ ਅਜਿਹੇ ਅਚਾਨਕ ਸਰਚ ਆਪਰੇਸ਼ਨ ਅਤੇ ਫਲੈਗ ਮਾਰਚ ਜਾਰੀ ਰੱਖੇ ਜਾਣਗੇ, ਤਾਂ ਜੋ ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ। Pathankot News

ਇਹ ਵੀ ਪੜ੍ਹੋ : ED Punjab Police Dispute: ਈਡੀ ਬਨਾਮ ਪੰਜਾਬ ਪੁਲਿਸ! ਸਬੂਤਾਂ ਨੂੰ ਲੈ ਕੇ ਮੁੜ ਆਹਮੋ-ਸਾਹਮਣੇ, ਈਡੀ ਨੂੰ ਪੁਲਿਸ ਦੀ ਚਿੱਠੀ