Baba Farid Religious Societies - Sach Kahoon Punjabi

Faridkot News: ਤਿੰਨ ਲੋੜਵੰਦ ਵਿਦਿਆਰਥੀਆਂ ਦੀ ਐੱਮ.ਬੀ.ਬੀ.ਐੱਸ. ਦਾਖ਼ਲਾ ਫੀਸ ਭਰਨਗੀਆਂ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪਿਛਲੇ ਦਿਨੀਂ ਹੋਈ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪੰਜ ਵਿਦਿਆਰਥੀਆਂ ਵਿੱਚੋਂ ਤਿੰਨ ਲੋੜਵੰਦ ਵਿਦਿਆਰਥੀਆਂ ਦੀ ਐੱਮ.ਬੀ.ਬੀ.ਐੱਸ. ਵਿੱਚ ਦਾਖ਼ਲੇ ਦੀ ਫੀਸ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਵੱਲੋਂ ਭਰੀ ਜਾਵੇਗੀ। ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਬਾ ਫ਼ਰੀਦ ਸੰਸਥਾਵਾਂ ਦੇ ਮੈਂਬਰ ਸੁਰਿੰਦਰ ਸਿੰਘ ਰੋਮਾਣਾ ਅਤੇ ਗੁਰਜਾਪ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਨੀਟ ਦੀ ਪ੍ਰੀਖਿਆ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਪੰਜ ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਨੂੰ ਪੰਜਾਬ ਦੇ ਨਿੱਜੀ ਮੈਡੀਕਲ ਕਾਲਜਾਂ ਵਿੱਚ ਦਾਖ਼ਲਾ ਮਿਲਿਆ ਹੈ, ਜਦਕਿ ਤਿੰਨ ਵਿਦਿਆਰਥੀਆਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲਾ ਮਿਲਿਆ ਹੈ।

ਇਹ ਵੀ ਪੜ੍ਹੋ: Safe School Vahan Policy: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਗਈ ਸਕੂਲੀ ਵੈਨਾਂ ਦੀ ਚੈਕਿੰਗ

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਵਿਦਿਆਰਥੀਆਂ ਦੀ ਦਾਖ਼ਲਾ ਫੀਸ 1.10 ਲੱਖ ਰੁਪਏ ਹੈ। ਇਹ ਵਿਦਿਆਰਥੀ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਇਸੇ ਕਾਰਨ ਉਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਰਹੇ ਹਨ। ਆਰਥਿਕ ਤੰਗੀ ਕਾਰਨ ਉਹ ਦਾਖ਼ਲਾ ਫੀਸ ਭਰਨ ਤੋਂ ਅਸਮਰੱਥ ਹਨ। ਇਸ ਲਈ ਬਾਬਾ ਫ਼ਰੀਦ ਸੰਸਥਾਵਾਂ ਨੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਦਾਖ਼ਲਾ ਫੀਸ ਸੰਸਥਾ ਵੱਲੋਂ ਭਰੀ ਜਾਵੇਗੀ, ਤਾਂ ਜੋ ਫੀਸ ਦੀ ਕਮੀ ਕਾਰਨ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਅੱਗੇ ਦੱਸਿਆ ਕਿ ਬਾਬਾ ਫ਼ਰੀਦ ਸਕੂਲ ਦੀ ਇੱਕ ਵਿਦਿਆਰਥਣ ਨੇ ਵੀ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਜੇਕਰ ਉਸ ਨੂੰ ਵੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲਾ ਮਿਲਦਾ ਹੈ ਤਾਂ ਉਸ ਦੀ ਦਾਖ਼ਲਾ ਫੀਸ ਵੀ ਸੰਸਥਾ ਵੱਲੋਂ ਭਰੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਐੱਮ.ਬੀ.ਬੀ.ਐੱਸ. ਦੀ ਡਿਗਰੀ ਪੂਰੀ ਕਰਨ ਲਈ ਭਵਿੱਖ ਵਿੱਚ ਕਿਸੇ ਹੋਰ ਤਰ੍ਹਾਂ ਦੀ ਆਰਥਿਕ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਸੰਸਥਾ ਵੱਲੋਂ ਉਹ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਦਿੱਤੇ ਜਾਣ ਵਾਲੇ ‘ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਨਿਟੀ’ ਅਤੇ ‘ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ’ ਲਈ ਪਹਿਲਾਂ ਹੀ ਅਰਜ਼ੀਆਂ ਮੰਗੀਆਂ ਜਾ ਚੁੱਕੀਆਂ ਹਨ। ਇਨ੍ਹਾਂ ਪੁਰਸਕਾਰਾਂ ਲਈ ਚਾਹਵਾਨ ਵਿਅਕਤੀ ਜਾਂ ਸੰਸਥਾਵਾਂ ਆਪਣੇ ਬਿਨੈ-ਪੱਤਰ 10 ਸਤੰਬਰ ਤੋਂ ਪਹਿਲਾਂ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੇ ਅੰਤਿਮ ਦਿਨ 23 ਸਤੰਬਰ, ਬੁੱਧਵਾਰ ਨੂੰ ਦੋਵੇਂ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।