Jail Bharo Andolan Farmers - Sach Kahoon Punjabi

Farmers Protest News: ਜੇਲ੍ਹ ਭਰੋ ਅੰਦੋਲਨ ਤਹਿਤ 28 ਕਿਸਾਨਾਂ ਦੇ ਜਥੇ ਨੇ ਦਿੱਤੀ ਗ੍ਰਿਫ਼ਤਾਰੀ
Farmers Protest News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੀਏਡੀਬੀ ਬੈਂਕ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ, ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਅਤੇ ਸ਼ੰਭੂ ਤੇ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਦੇ ਚੋਰੀ ਹੋਏ ਸਾਮਾਨ ਦੇ ਨੁਕਸਾਨ ਦੀ ਭਰਪਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਜੇਲ੍ਹ ਭਰੋ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ 28 ਕਿਸਾਨਾਂ ਦੇ ਜਥੇ ਨੇ ਗ੍ਰਿਫ਼ਤਾਰੀ ਦਿੱਤੀ।

ਜੇਲ੍ਹ ਭਰੋ ਅੰਦੋਲਨ ਤਹਿਤ ਕਿਸਾਨਾਂ ਦੇ ਜਥੇ ਨੂੰ ਰਵਾਨਾ ਕਰਨ ਉਪਰੰਤ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 30 ਮਾਰਚ ਤੋਂ ਕਿਸਾਨ ਉਪਰੋਕਤ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਜਥੇਬੰਦੀਆਂ ਨਾਲ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਮੰਨਿਆ ਜਾ ਚੁੱਕਾ ਹੈ, ਪਰ ਇਨ੍ਹਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਐੱਸਕੇਐੱਮ ਗੈਰ-ਰਾਜਨੀਤਿਕ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਲਗਾਤਾਰ ਕਿਸਾਨ ਗ੍ਰਿਫ਼ਤਾਰੀਆਂ ਦੇ ਰਹੇ ਹਨ ਅਤੇ ਹੁਣ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ ਤੋਂ ਡਰਦਿਆਂ ਗ੍ਰਿਫ਼ਤਾਰੀਆਂ ਕਰਨ ਤੋਂ ਵੀ ਪਿੱਛੇ ਹਟ ਰਹੀ ਹੈ।

ਕਾਕਾ ਸਿੰਘ ਕੋਟੜਾ ਨੇ ਜੇਲ੍ਹਾਂ ਵਿੱਚ ਕਿਸਾਨਾਂ ਨੂੰ ਕਥਿਤ ਤੌਰ ’ਤੇ ਮਾੜਾ ਖਾਣਾ ਅਤੇ ਦੂਸ਼ਿਤ ਪਾਣੀ ਦਿੱਤੇ ਜਾਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਕਾਰਨ ਕਈ ਕਿਸਾਨ ਬਿਮਾਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੇ ਜਾ ਰਹੇ ਖਾਣੇ ਅਤੇ ਪਾਣੀ ਦੇ ਵਿਰੋਧ ਵਿੱਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਦੀਪ ਸਿੰਘ ਅਤੇ ਬਲਾਕ ਮਮਦੋਟ ਦੇ ਪ੍ਰਧਾਨ ਸਾਬ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਜੇਲ੍ਹ ਵਿੱਚ ਜਾਰੀ ਹੈ।

ਇਹ ਵੀ ਪੜ੍ਹੋ: War Against Drugs Punjab: ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਾਰਥਿਕ ਨਤੀਜੇ ਦਿੱਤੇ : ਮੁੰਡੀਆਂ

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਹ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਸਿਆਸੀ ਆਗੂਆਂ ਤੋਂ ਸਵਾਲ ਪੁੱਛਣ ਲਈ ਕਹਿੰਦੇ ਸਨ, ਪਰ ਹੁਣ ਲੋਕਾਂ ਵੱਲੋਂ ਪੁੱਛੇ ਜਾ ਰਹੇ ਸਵਾਲਾਂ ਅਤੇ ਕਾਲੇ ਝੰਡਿਆਂ ਤੋਂ ਹੀ ਸਰਕਾਰ ਨੂੰ ਡਰ ਲੱਗਣ ਲੱਗ ਪਿਆ ਹੈ।

ਕਿਸਾਨ ਆਗੂ ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਦੇ ਸਾਮਾਨ ਦੀ ਹੋਈ ਕਥਿਤ ਲੁੱਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਖਾਲੀ ਚੈੱਕ ਵਾਪਸ ਕਰਵਾਉਣ, ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਅਤੇ ਸ਼ੰਭੂ-ਖਨੌਰੀ ਮੋਰਚਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵਰਕਰ ਹਾਜ਼ਰ ਸਨ।