Swachh Faridkot Campaign - Sach Kahoon Punjabi

Swachh Faridkot Campaign: ‘ਸਵੱਛ ਫਰੀਦਕੋਟ, ਸਾਡੀ ਜ਼ਿੰਮੇਵਾਰੀ’ ਮੁਹਿੰਮ ਲਈ ਅਰਸ਼ ਸੱਚਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Swachh Faridkot Campaign: (ਗੁਰਪ੍ਰੀਤ ਪੱਕਾ) ਫਰੀਦਕੋਟ। ਮਿਸ਼ਨ 2027 ਤਹਿਤ ਫਰੀਦਕੋਟ ਵਿਧਾਨ ਸਭਾ ਹਲਕੇ ਵਿੱਚ ‘ਸਵੱਛ ਫਰੀਦਕੋਟ, ਸਾਡੀ ਜ਼ਿੰਮੇਵਾਰੀ’ ਮੁਹਿੰਮ ਨੂੰ ਯੋਜਨਾਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕਰਨ ਲਈ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਅਤੇ ਪ੍ਰਸ਼ਾਸਨ ਦੇ ਪੂਰੇ ਸਹਿਯੋਗ ਦੀ ਮੰਗ ਕੀਤੀ ਗਈ ਹੈ। ਅਰਸ਼ ਸੱਚਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਸਫ਼ਾਈ ਸਬੰਧੀ ਸਮੱਸਿਆਵਾਂ ਦੀਆਂ ਤਸਵੀਰਾਂ ਖਿੱਚਣਾ ਜਾਂ ਸ਼ਿਕਾਇਤਾਂ ਦਰਜ ਕਰਵਾਉਣਾ ਨਹੀਂ, ਸਗੋਂ ਲੋਕਾਂ ਵੱਲੋਂ ਦੱਸੀਆਂ ਜਾਣ ਵਾਲੀਆਂ ਜਾਇਜ਼ ਸਮੱਸਿਆਵਾਂ ਨੂੰ ਮੌਕੇ ’ਤੇ ਜਾ ਕੇ ਦੇਖਣਾ ਅਤੇ ਉਨ੍ਹਾਂ ਦੇ ਹੱਲ ਤੱਕ ਲਗਾਤਾਰ ਪੈਰਵੀ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਫਰੀਦਕੋਟ ਹਲਕੇ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਕੂੜੇ ਦੇ ਢੇਰ, ਕੂੜਾ ਚੁੱਕਣ ਦੀ ਵਿਵਸਥਾ, ਸੀਵਰੇਜ਼, ਬੰਦ ਨਾਲੀਆਂ, ਖੜ੍ਹੇ ਗੰਦੇ ਪਾਣੀ, ਜਨਤਕ ਪਖਾਨਿਆਂ ਦੀ ਸਫ਼ਾਈ ਸਮੇਤ ਹੋਰ ਸਫ਼ਾਈ ਸਬੰਧੀ ਸਮੱਸਿਆਵਾਂ ਬਾਰੇ ਲੋਕਾਂ ਤੋਂ ਸਿੱਧੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਅਰਸ਼ ਸੱਚਰ ਅਨੁਸਾਰ ਮੁਹਿੰਮ ਤਹਿਤ ਪਹਿਲਾਂ ਲੋਕਾਂ ਵੱਲੋਂ ਸਮੱਸਿਆ ਦੱਸੀ ਜਾਵੇਗੀ, ਜਿਸ ਤੋਂ ਬਾਅਦ ਮੌਕੇ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਜਾਵੇਗਾ। ਇਸ ਉਪਰੰਤ ਤਸਵੀਰਾਂ ਅਤੇ ਸਥਾਨ ਸਮੇਤ ਰਿਪੋਰਟ ਤਿਆਰ ਕਰਕੇ ਮਾਮਲਾ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਸਮਾਂਬੱਧ ਹੱਲ ਲਈ ਪੈਰਵੀ ਕੀਤੀ ਜਾਵੇਗੀ। ਸਮੱਸਿਆ ਦੇ ਹੱਲ ਤੋਂ ਬਾਅਦ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਪ੍ਰਾਪਤ ਕੀਤੀ ਜਾਵੇਗੀ ਅਤੇ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਲਗਾਤਾਰ ਪੈਰਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ: Haryana News: ਫਤਿਹਾਬਾਦ ’ਚ 9.25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਮੁਹਿੰਮ ਨੂੰ ਜਲਦ ਸ਼ੁਰੂ ਕਰਨ ਲਈ ਲੋੜੀਂਦੇ ਲਿਖਤੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਨਿਗਰਾਨੀ ਹੇਠ ਇੱਕ ਪ੍ਰਭਾਵਸ਼ਾਲੀ ਤਾਲਮੇਲ ਪ੍ਰਣਾਲੀ ਬਣਾਉਣ ਦੇ ਨਾਲ-ਨਾਲ ਜ਼ਿੰਮੇਵਾਰ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ। ਇਸ ਨਾਲ ਲੋਕਾਂ ਵੱਲੋਂ ਸਾਹਮਣੇ ਲਿਆਂਦੀ ਹਰ ਜਾਇਜ਼ ਸਮੱਸਿਆ ਸਬੰਧਤ ਵਿਭਾਗ ਤੱਕ ਪਹੁੰਚਾਉਣ, ਉਸਦੀ ਤਸਦੀਕ ਕਰਵਾਉਣ ਅਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਹਾਸਲ ਕਰਨ ਵਿੱਚ ਸਹੂਲਤ ਹੋਵੇਗੀ।

ਅਰਸ਼ ਸੱਚਰ ਨੇ ਕਿਹਾ ਕਿ ਜਿੱਥੇ ਸਫ਼ਾਈ ਵਿਵਸਥਾ ਵਿੱਚ ਕਮੀ ਪਾਈ ਜਾਵੇਗੀ, ਉੱਥੇ ਸੁਧਾਰ ਲਈ ਪੂਰੀ ਪੈਰਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜਿੱਥੇ ਸਫ਼ਾਈ ਕਰਮਚਾਰੀ, ਪੰਚਾਇਤਾਂ, ਨਗਰ ਕੌਂਸਲ ਜਾਂ ਕੋਈ ਹੋਰ ਵਿਭਾਗ ਚੰਗਾ ਕੰਮ ਕਰ ਰਿਹਾ ਹੋਵੇਗਾ, ਉੱਥੇ ਉਨ੍ਹਾਂ ਦੇ ਚੰਗੇ ਕੰਮ ਦੀ ਸ਼ਲਾਘਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਸਾਡਾ ਮਕਸਦ ਸ਼ਿਕਾਇਤ ਕਰਨਾ ਨਹੀਂ, ਸਗੋਂ ਸੁਧਾਰ ਲਿਆਉਣਾ ਹੈ। ਸਾਡੀ ਕੋਸ਼ਿਸ਼ ਸਿਰਫ਼ ਰਿਪੋਰਟ ਤਿਆਰ ਕਰਨ ਦੀ ਨਹੀਂ, ਬਲਕਿ ਜ਼ਮੀਨੀ ਪੱਧਰ ’ਤੇ ਨਤੀਜਾ ਲਿਆਉਣ ਦੀ ਹੈ। ਲੋਕ ਆਪਣੀਆਂ ਸਮੱਸਿਆਵਾਂ ਸਾਡੇ ਤੱਕ ਪਹੁੰਚਾਉਣ ਅਤੇ ਅਸੀਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਨ੍ਹਾਂ ਦੇ ਹੱਲ ਤੱਕ ਪੂਰੀ ਪੈਰਵੀ ਕਰੀਏ—ਇਹੀ ‘ਸਵੱਛ ਫਰੀਦਕੋਟ, ਸਾਡੀ ਜ਼ਿੰਮੇਵਾਰੀ’ ਮੁਹਿੰਮ ਦਾ ਮੁੱਖ ਮਕਸਦ ਹੈ।”