Heroin Trafficking Gang Busted - Sach Kahoon Punjabi

Heroin Seized: 4.29 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ
Heroin Seized: (ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਕਿਲੋ 29 ਗ੍ਰਾਮ ਹੈਰੋਇਨ, ਇੱਕ ਮਾਰੂਤੀ ਬਰੀਜ਼ਾ ਕਾਰ ਅਤੇ ਤਿੰਨ ਆਈਫੋਨ ਬਰਾਮਦ ਕੀਤੇ ਹਨ। ਐਸ.ਐਸ.ਪੀ. ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਨੂੰ ਇਹ ਸਫਲਤਾ ਮਿਲੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਹਰੀਕੇ ਕਲਾਂ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਮਨਵੀਰ ਸਿੰਘ ਉਰਫ਼ ਹਨੀ ਵਾਸੀ ਪਿੰਡ ਖਾਰਾ, ਪ੍ਰਵੇਸ਼ ਵਾਸੀ ਕੋਟਕਪੂਰਾ ਅਤੇ ਵਾਸੂ ਬਿਰਲਾ ਵਾਸੀ ਕੋਟਕਪੂਰਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Road Accident: ਬੈਂਗਲੁਰੂ-ਚੇਨਈ ਐਕਸਪ੍ਰੈਸਵੇਅ 'ਤੇ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਪੁਲਿਸ ਅਨੁਸਾਰ 5 ਸਤੰਬਰ ਨੂੰ ਐਸ.ਆਈ. ਹਾਕਮ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ਼ ਫਰੀਦਕੋਟ, ਪੁਲਿਸ ਪਾਰਟੀ ਸਮੇਤ ਥਾਣਾ ਸਦਰ ਕੋਟਕਪੂਰਾ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਪੁਲਿਸ ਪਾਰਟੀ ਜਲਾਲੇਆਣਾ, ਦੁਆਰੇਆਣਾ ਅਤੇ ਵਾਂਦਰ ਜਟਾਣਾ ਰਾਹੀਂ ਮੋਗਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਖਾਰਾ ਵੱਲ ਜਾ ਰਹੀ ਸੀ। ਪਿੰਡ ਖਾਰਾ ਦੇ ਰਕਬੇ ਵਿੱਚ ਇੱਕ ਬੰਦ ਪਏ ਪੈਟਰੋਲ ਪੰਪ ਦੀ ਖੰਡਰ ਇਮਾਰਤ ਨੇੜੇ ਇੱਕ ਸਿਲਵਰ ਰੰਗ ਦੀ ਬਰੀਜ਼ਾ ਕਾਰ ਖੜ੍ਹੀ ਦਿਖਾਈ ਦਿੱਤੀ।

ਪੁਲਿਸ ਨੂੰ ਦੇਖਦਿਆਂ ਕਾਰ ਕੋਲ ਮੌਜ਼ੂਦ ਚਾਰ ਨੌਜਵਾਨ ਗੱਡੀ ਵਿੱਚ ਬੈਠ ਕੇ ਮੌਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਡੀ.ਐਸ.ਪੀ. ਜਗਤਾਰ ਸਿੰਘ ( ਸੀਏ ਡਬਲਯੂ) ਦੀ ਹਾਜ਼ਰੀ ਵਿੱਚ ਕੀਤੀ ਤਲਾਸ਼ੀ ਦੌਰਾਨ ਕਾਰ ਵਿੱਚੋਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਪੁਲਿਸ ਨੇ  ਪੀ ਬੀ-30- ਏਸੀ -5067 ਨੰਬਰ ਵਾਲੀ ਬਰੀਜ਼ਾ ਕਾਰ ਅਤੇ ਤਿੰਨ ਆਈਫੋਨ ਵੀ ਕਬਜ਼ੇ ਵਿੱਚ ਲਏ।

ਦੋ ਮੁਲਜ਼ਮ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ

ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸੰਦੀਪ ਸਿੰਘ ਉਰਫ਼ ਸੀਪਾ ਖ਼ਿਲਾਫ਼ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਸਮੇਤ ਵੱਖ-ਵੱਖ ਮਾਮਲੇ ਦਰਜ ਹਨ। ਉਸ ਖ਼ਿਲਾਫ਼ 2024 ਅਤੇ 2025 ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਵੀ ਮਾਮਲੇ ਦਰਜ ਹੋਏ ਹਨ। ਇਸੇ ਤਰ੍ਹਾਂ ਵਾਸੂ ਬਿਰਲਾ ਖ਼ਿਲਾਫ਼ ਵੀ ਥਾਣਾ ਸਿਟੀ ਕੋਟਕਪੂਰਾ ਵਿਖੇ 2024 ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਹੋਣਾ ਪੁਲਿਸ ਰਿਕਾਰਡ ਵਿੱਚ ਸਾਹਮਣੇ ਆਇਆ ਹੈ।

ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ਦੇ ਨੈੱਟਵਰਕ, ਸਾਥੀਆਂ, ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਅੱਗੇ ਇਸ ਦੀ ਸਪਲਾਈ ਲੈਣ ਵਾਲੇ ਵਿਅਕਤੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਪੁੱਛਗਿੱਛ ਦੌਰਾਨ ਨਸ਼ੇ ਦੀ ਖੇਪ ਦੇ ਸਰੋਤ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ।