Suntec City Case ED Probe - Sach Kahoon Punjabi

Anurag Verma ED Summons: ਸੰਟੇਕ ਸਿਟੀ ਮਾਮਲੇ ’ਚ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਈਡੀ ਅੱਗੇ ਪੇਸ਼
Anurag Verma ED Summons: ਜਲੰਧਰ, (ਸੱਚ ਕਹੂੰ ਨਿਊਜ਼/ਹਿੰ.ਸ.)। ਮੋਹਾਲੀ ਦੇ ਸੰਟੇਕ ਸਿਟੀ ਪ੍ਰਾਜੈਕਟ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਬੁੱਧਵਾਰ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਏ। ਈਡੀ ਵੱਲੋਂ ਇਸ ਮਾਮਲੇ ਦੀ ਜਾਂਚ ਮਨੀ ਲਾਂਡਰਿੰਗ ਦੇ ਐਂਗਲ ਤੋਂ ਕੀਤੀ ਜਾ ਰਹੀ ਹੈ। ਅਨੁਰਾਗ ਵਰਮਾ ਕਰੀਬ 11:08 ਵਜੇ ਈਡੀ ਦਫ਼ਤਰ ਪਹੁੰਚੇ। ਉਨ੍ਹਾਂ ਦੇ ਹੱਥ ਵਿੱਚ ਦਸਤਾਵੇਜ਼ਾਂ ਨਾਲ ਭਰੀ ਇੱਕ ਫਾਈਲ ਸੀ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 31 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ, ਪਰ ਉਨ੍ਹਾਂ ਨੇ ਉਸ ਦਿਨ ਪੇਸ਼ੀ ਲਈ ਹੋਰ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 7 ਸਤੰਬਰ ਨੂੰ ਪੇਸ਼ ਹੋਣ ਲਈ ਨਵੇਂ ਸੰਮਨ ਜਾਰੀ ਕੀਤੇ ਗਏ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਬੁੱਧਵਾਰ ਲਈ ਮੁੜ ਤੈਅ ਕੀਤਾ ਗਿਆ।

ਇਸੇ ਮਾਮਲੇ ਵਿੱਚ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਵੀ ਈਡੀ ਵੱਲੋਂ ਦੋ ਵਾਰ ਸਮਨ ਜਾਰੀ ਕਰਕੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ 18 ਅਤੇ 27 ਅਗਸਤ ਨੂੰ ਬੁਲਾਇਆ ਗਿਆ ਸੀ। ਪੁੱਛਗਿੱਛ ਦੌਰਾਨ ਸੰਟੇਕ ਸਿਟੀ ਹਾਊਸਿੰਗ ਪ੍ਰਾਜੈਕਟ ਵਿੱਚ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਅਤੇ ਲੇਆਉਟ ਵਿੱਚ ਕੀਤੀਆਂ ਤਬਦੀਲੀਆਂ ਨੂੰ ਮਨਜ਼ੂਰੀ ਦੇਣ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ ਗਈ ਸੀ। ਈਡੀ ਦੀ ਜਾਂਚ ਦੌਰਾਨ ਅਧਿਕਾਰੀਆਂ ਦੀ ਭੂਮਿਕਾ ਅਤੇ ਪ੍ਰਾਜੈਕਟ ਵਿੱਚ ਹੋਈਆਂ ਕਥਿਤ ਵਿੱਤੀ ਬੇਨਿਯਮੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਬੰਧਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ ਨਿਯਮ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਨਾ ਹੀ ਕਿਸੇ ਬਿਲਡਰ ਨੂੰ ਕੋਈ ਗਲਤ ਲਾਭ ਪਹੁੰਚਾਇਆ।

ਇਹ ਵੀ ਪੜ੍ਹੋ: Punjab News Today: ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ,ਸਰਕਾਰ ਵਾਪਸ ਲਵੇਗੀ ਕਾਰਨ ਦੱਸੋ ਨੋਟਿਸ

ਉਧਰ, ਇਸੇ ਮਾਮਲੇ ਵਿੱਚ ਈਡੀ ਨੇ ਮੋਹਾਲੀ ਦੇ ਐਸਐਸਪੀ ਵਰੁਣ ਸ਼ਰਮਾ ਨੂੰ ਵੀ 10 ਸਤੰਬਰ ਨੂੰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਪੇਸ਼ ਹੋਣ ਲਈ ਸਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਦੇ ਅਧਿਕਾਰੀਆਂ ਮੁਤਾਬਕ ਜੁਲਾਈ ਤੋਂ ਹੁਣ ਤੱਕ ਐਸਐਸਪੀ ਨੂੰ ਪੰਜ ਵਾਰ ਈਮੇਲ ਭੇਜ ਕੇ ਸੰਟੇਕ ਸਿਟੀ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਕਥਿਤ ਧੋਖਾਧੜੀ ਨਾਲ ਜੁੜੇ ਮਾਮਲਿਆਂ ਬਾਰੇ ਜਾਣਕਾਰੀ ਮੰਗੀ ਗਈ ਸੀ।ਈਡੀ ਅਧਿਕਾਰੀਆਂ ਮੁਤਾਬਕ ਨਵੇਂ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਨਾਲ ਸਬੰਧਤ ਜਾਣਕਾਰੀ ਨਾ ਮਿਲਣ ਕਾਰਨ ਹੁਣ ਐਸਐਸਪੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਬੁਲਾਇਆ ਗਿਆ ਹੈ। ਮਾਮਲੇ ਵਿੱਚ ਜਾਂਚ ਏਜੰਸੀ ਵੱਲੋਂ ਵੱਖ-ਵੱਖ ਅਧਿਕਾਰੀਆਂ ਅਤੇ ਹੋਰ ਸਬੰਧਤ ਧਿਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।