Punjab BJP Protest - Sach Kahoon Punjabi

Punjab BJP Protest: ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਸੂਬੇ ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ
Punjab BJP Protest: ਲਹਿਰਾਗਾਗਾ,(ਰਾਜ ਸਿੰਗਲਾ)। ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਲਹਿਰਾਗਾਗਾ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਪ੍ਰਧਾਨਾਂ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਉਪਰੰਤ ਭਾਜਪਾ ਵਰਕਰਾਂ ਨੇ ਮੰਦਰ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਭਾਜਪਾ ਆਗੂਆਂ ਨੇ ਸਰਕਾਰ ਤੋਂ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਦੀ ਮੰਗ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂਆ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜ਼ੂਦ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ।

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਨਾਗਰਿਕ ਨੂੰ ਸਰਕਾਰ ਤੋਂ ਸਵਾਲ ਪੁੱਛਣ ਦਾ ਹੱਕ ਹੈ। ਸੋਹਨ ਲਾਲ ਗੁਰਨੇ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਨਾਲ ਸਬੰਧਤ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਇੱਕ ਵਿਅਕਤੀ ਨੇ ਆਪਣੇ ਪਰਿਵਾਰ ਨੂੰ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੇ ਦੁੱਖ ਕਾਰਨ ਨਸ਼ਿਆਂ ਖ਼ਿਲਾਫ਼ ਸਵਾਲ ਉਠਾਇਆ ਸੀ ਅਤੇ ਕਥਿਤ ਤੌਰ ’ਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਤੋਂ ਬਾਅਦ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਭਾਜਪਾ ਆਗੂ ਨੇ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣ ਵਿੱਚ ਨਾਕਾਮ ਰਹਿੰਦੀ ਹੈ, ਉਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਨਸ਼ਿਆਂ ਖ਼ਿਲਾਫ਼ ਹੋਰ ਪ੍ਰਭਾਵਸ਼ਾਲੀ ਅਤੇ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Kotkapura News: ਕੋਟਕਪੂਰਾ ’ਚ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਇਸ ਮੌਕੇ ਲਹਿਰਾ ਦਿਹਾਤੀ ਮੰਡਲ ਪ੍ਰਧਾਨ ਰਾਮ ਦਿਆ ਸ਼ਰਮਾ, ਸਾਬਕਾ ਪ੍ਰਧਾਨ ਕੇਵਲ ਕ੍ਰਿਸ਼ਨ ਸਿੰਗਲਾ, ਸੋਹਨ ਲਾਲ ਗੁਰਨੇ,ਅਸ਼ਵਨੀ ਸਿੰਗਲਾ, ਐੱਸ.ਸੀ. ਸੈੱਲ ਪ੍ਰਧਾਨ ਡਾ. ਗੁਰਜੀਵਨ ਸਿੰਘ, ਗੁਰਤੇਜ ਸਿੰਘ ਭੂਟਾਲ, ਗੱਗੀ ਸਿੰਘ ਭੂਟਾਲ, ਬਿਕਰ ਸਿੰਘ ਚੋਟੀਆ, ਸਾਬਕਾ ਸਰਪੰਚ ਦਿਆ ਸਿੰਘ, ਮਹਿੰਦਰ ਪਾਲ ਸਿੰਘ ਆਲਮਪੁਰ, ਗੋਲੂ ਸਿੰਘ ਚੂਲੜ, ਸੋਨੂ ਗੁਲਾਟੀ, ਡਾ. ਸੰਸੀ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜ਼ੂਦ ਸਨ।