Jaggi Arrested Police Encounter - Sach Kahoon Punjabi

Punjab Police Encounter News: ਪੁਲਿਸ ਮੁਕਾਬਲੇ ਤੋਂ ਬਾਅਦ ਲੋੜੀਂਦਾ ਮੁਲਜ਼ਮ ਜੱਗੀ ਗ੍ਰਿਫ਼ਤਾਰ, ਲੱਤਾਂ ’ਚ ਲੱਗੀਆਂ ਦੋ ਗੋਲੀਆਂ
Punjab Police Encounter News: ਤਰਨਤਾਰਨ, (ਸੱਚ ਕਹੂੰ ਨਿਊਜ਼/ਹਿੰ.ਸ.)| ਨਾਜਾਇਜ਼ ਹਥਿਆਰਾਂ ਅਤੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਇੱਕ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਰਾਦਪੁਰਾ ਵਾਸੀ ਜਗਜੀਤ ਸਿੰਘ ਉਰਫ਼ ਜੱਗੀ ਵਜੋਂ ਹੋਈ ਹੈ। ਪੁਲਿਸ ਮੁਕਾਬਲੇ ਦੌਰਾਨ ਮੁਲਜ਼ਮ ਦੀਆਂ ਦੋਵੇਂ ਲੱਤਾਂ ’ਚ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: PGI Chandigarh: ਪੀਜੀਆਈ ਦੇ ਐਡਵਾਂਸਡ ਨਿਊਰੋ ਸਾਇੰਸ ਸੈਂਟਰ ’ਚ ਸੀਟੀ ਸਕੈਨ ਦੀ ਸਹੂਲਤ ਸ਼ੁਰੂ

ਪੁਲਿਸ ਮੁਤਾਬਕ ਜਗਜੀਤ ਸਿੰਘ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਉਸ ’ਤੇ ਪੁਲਿਸ ਟੀਮ ’ਤੇ ਗੋਲੀਬਾਰੀ ਕਰਨ ਦੇ ਦੋਸ਼ ਹਨ। 12 ਸਤੰਬਰ ਨੂੰ ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਉਸ ਦਾ ਪਿੱਛਾ ਕੀਤਾ। ਪੈਟਰੋਲ ਪੰਪ ਨੇੜੇ ਪੁਲਿਸ ਤੋਂ ਬਚ ਕੇ ਭੱਜਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮ ਦੀ ਮੋਟਰਸਾਈਕਲ ਫਿਸਲ ਗਈ ਅਤੇ ਉਹ ਸੜਕ ’ਤੇ ਡਿੱਗ ਪਿਆ।

ਪੁਲਿਸ ਅਨੁਸਾਰ ਮੋਟਰਸਾਈਕਲ ਡਿੱਗਣ ਤੋਂ ਬਾਅਦ ਜਗਜੀਤ ਸਿੰਘ ਨੇ ਆਪਣੇ ਕੋਲ ਮੌਜੂਦ ਨਾਜਾਇਜ਼ ਹਥਿਆਰ ਨਾਲ ਪੁਲਿਸ ਟੀਮ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਉਸ ਨੂੰ ਹਥਿਆਰ ਸੁੱਟਣ ਅਤੇ ਫਾਇਰਿੰਗ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ, ਪਰ ਉਹ ਨਹੀਂ ਰੁਕਿਆ। ਇਸ ਤੋਂ ਬਾਅਦ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਜ਼ਖ਼ਮੀ ਹੋ ਗਿਆ। ਐਸਪੀ (ਡੀ) ਰਿਪੂਤਾਪਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰਕੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਥਾਣਾ ਤਰਨਤਾਰਨ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹੁਣ ਮੁਲਜ਼ਮ ਦੇ ਅਪਰਾਧਿਕ ਨੈੱਟਵਰਕ, ਹਥਿਆਰ ਦੇ ਸਰੋਤ ਅਤੇ ਉਸ ਨਾਲ ਜੁੜੇ ਹੋਰ ਸਾਥੀਆਂ ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।