Paddy Crop Punjab - Sach Kahoon Punjabi

Farmers Protest: ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ 14 ਸਤੰਬਰ ਨੂੰ ਐਸਈ ਦਫ਼ਤਰ ਅੱਗੇ ਦੇਣਗੇ ਧਰਨਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਘਾਟ ਕਾਰਨ ਹੋ ਰਹੇ ਨੁਕਸਾਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ 15 ਦਿਨਾਂ ਤੋਂ ਖੇਤੀਬਾੜੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਬਹੁਤ ਘੱਟ ਮਿਲ ਰਹੀ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ। ਫ਼ਸਲ ਹੁਣ ਪੱਕਣ ਦੇ ਕਿਨਾਰੇ ਹੈ ਤੇ ਪਾਣੀ ਦੀ ਘਾਟ ਕਾਰਨ ਝੋਨੇ ਵਿੱਚ ਫੋਕ ਅਤੇ ਸੋਕੜੇ ਵਰਗੀਆਂ ਸਮੱਸਿਆਵਾਂ ਪੈਦਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਡਰ ਬਣਿਆ ਹੋਇਆ ਹੈ। Agriculture News

ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਬਿਜਲੀ ਦੀ ਨਿਰਵਿਘਨ ਤੇ ਲੋੜੀਂਦੀ ਸਪਲਾਈ ਬਹੁਤ ਜ਼ਰੂਰੀ ਹੈ। ਇਸ ਸਬੰਧੀ ਬਿਜਲੀ ਵਿਭਾਗ ਤੇ ਪੰਜਾਬ ਸਰਕਾਰ ਦਾ ਧਿਆਨ ਖਿੱਚਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ 14 ਸਤੰਬਰ ਨੂੰ ਫ਼ਰੀਦਕੋਟ ਵਿਖੇ ਐਸਈ ਦਫ਼ਤਰ ਦੇ ਸਾਹਮਣੇ ਧਰਨਾ-ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ। ਧਰਨਾ 14 ਸਤੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਨੂੰ ਬਚਾਉਣ ਲਈ ਇਸ ਧਰਨੇ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ, ਤਾਂ ਜੋ ਬਿਜਲੀ ਬੋਰਡ ਤੇ ਸਰਕਾਰ ਦਾ ਧਿਆਨ ਕਿਸਾਨਾਂ ਦੀ ਇਸ ਗੰਭੀਰ ਸਮੱਸਿਆ ਵੱਲ ਖਿੱਚਿਆ ਜਾ ਸਕੇ। Agriculture News

ਇਹ ਵੀ ਪੜ੍ਹੋ : Punjab Police Encounter News: ਪੁਲਿਸ ਮੁਕਾਬਲੇ ਤੋਂ ਬਾਅਦ ਲੋੜੀਂਦਾ ਮੁਲਜ਼ਮ ਜੱਗੀ ਗ੍ਰਿਫ਼ਤਾਰ, ਲੱਤਾਂ ’ਚ ਲੱਗੀਆਂ ਦੋ ਗੋਲੀਆਂ

ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ, ਕੁਲ ਹਿੰਦ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੁੰਬੜਭੰਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਬੱਬੀ ਬਰਾੜ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਪਾਲ ਸਿੰਘ ਚਮੇਲੀ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਸਹਾਇਕ ਸਕੱਤਰ ਹਰਨੇਕ ਸਿੰਘ ਢਿੱਲੋਂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਆਗੂ ਮਾਸਟਰ ਮੱਖਣ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਕਿੰਗਰਾ, ਬੀਕੇਯੂ ਕਾਦੀਆਂ-2 ਦੇ ਜ਼ਿਲ੍ਹਾ ਆਗੂ ਅੰਗਰੇਜ਼ ਸਿੰਘ, ਬੀਕੇਯੂ ਧਨੇਰ ਦੇ ਬਲਾਕ ਜਨਰਲ ਸਕੱਤਰ ਅਮਨਦੀਪ ਸਿੰਘ, ਜਮਹੂਰੀ ਕਿਸਾਨ ਸਭਾ ਦੇ ਬਲਾਕ ਆਗੂ ਮਨਰੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।