Amritsar Police CASO Operation - Sach Kahoon Punjabi

Amritsar Police CASO Operation: ਅੰਮ੍ਰਿਤਸਰ ’ਚ ਪੁਲਿਸ ਦਾ ਵੱਡਾ CASO ਆਪ੍ਰੇਸ਼ਨ
Amritsar Police CASO Operation: ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਸ਼ਬਦ)। ਅੰਮ੍ਰਿਤਸਰ ਮਕਬੂਲਪੁਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੇ ਪੱਧਰ ’ਤੇ CASO ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਜਾਇਜ਼ਾ ਲੈਣ ਲਈ ADGP/SAP ਸ੍ਰੀ ਐੱਮ.ਐੱਫ. ਫਾਰੂਕੀ, IPS ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, IPS ਮੌਕੇ ’ਤੇ ਪਹੁੰਚੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ADGP ਐੱਮ.ਐੱਫ. ਫਾਰੂਕੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਅਧਿਕਾਰੀਆਂ ਵੱਲੋਂ ਲਗਾਤਾਰ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਬਰਾਮਦਗੀ ਅਤੇ ਮਾਮਲੇ ਦਰਜ ਕਰਨ ਦੇ ਮਾਮਲੇ ਵਿੱਚ ਬੇਮਿਸਾਲ ਕਾਰਵਾਈ ਹੋਈ ਹੈ ਅਤੇ ਨਸ਼ਾ ਵੇਚਣ ਤੇ ਵੰਡਣ ਵਾਲੇ ਲੋਕਾਂ ’ਤੇ ਲਗਾਮ ਕੱਸੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਦੇ CASO ਆਪ੍ਰੇਸ਼ਨ ਦੌਰਾਨ 7 ਕਿਲੋ ਤੋਂ ਵੱਧ ਹੈਰੋਇਨ, ਲਗਭਗ ਸਵਾ ਚਾਰ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਕਈ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਐੱਮ.ਐੱਫ. ਫਾਰੂਕੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਨਾਰਕੋ-ਟੈਰੋਰਿਜ਼ਮ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭੂਗੋਲਿਕ ਸਥਿਤੀ ਅਤੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਕਾਰਨ ਪੰਜਾਬ ਨੂੰ ਅਕਸਰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਪੁਲਿਸ ਦਾ ਇੰਟੈਲੀਜੈਂਸ ਨੈੱਟਵਰਕ ਅਤੇ ਪਿੰਡਾਂ ਵਿੱਚ ਨਿਗਰਾਨੀ ਪ੍ਰਣਾਲੀ ਇਸ ਸਪਲਾਈ ਲਾਈਨ ਨੂੰ ਤੋੜਨ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਪੈਡਲਰਾਂ ਅਤੇ ਡਿਸਟ੍ਰੀਬਿਊਟਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਵੱਡੇ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਪੈਸੇ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਗੈਰ-ਕਾਨੂੰਨੀ ਇਮਾਰਤਾਂ ਖ਼ਿਲਾਫ਼ ਢਾਹੁਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ADGP ਨੇ ਦੱਸਿਆ ਕਿ ਪੁਲਿਸ ਵੱਲੋਂ ਪਹਿਲਾਂ ਤੋਂ ਪਛਾਣ ਕੀਤੇ ਗਏ ਇਲਾਕਿਆਂ ਵਿੱਚ ਨਿਗਰਾਨੀ ਰੱਖੀ ਜਾਂਦੀ ਹੈ। ਇਸ ਤੋਂ ਬਾਅਦ ਅਚਾਨਕ ਰੇਡ ਕਰਕੇ ਇਲਾਕੇ ਨੂੰ ਘੇਰਿਆ ਜਾਂਦਾ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਂਦੀ ਹੈ।

ਇਸ ਤਰ੍ਹਾਂ ਮਾੜੇ ਅਨਸਰਾਂ ਨੂੰ ਭੱਜਣ ਦਾ ਮੌਕਾ ਨਹੀਂ ਮਿਲਦਾ ਅਤੇ ਉਨ੍ਹਾਂ ਵਿੱਚ ਇਹ ਡਰ ਪੈਦਾ ਹੁੰਦਾ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਸਮੇਂ ਉਨ੍ਹਾਂ ਤੱਕ ਪਹੁੰਚ ਸਕਦੀ ਹੈ। ਐੱਮ.ਐੱਫ. ਫਾਰੂਕੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਹੈ। ਨਸ਼ੇ ਦੇ ਆਦੀ ਲੋਕਾਂ ਨੂੰ ਡੀ-ਅਡਿਕਸ਼ਨ ਕਰਵਾਉਣਾ, ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਇਸ ਨੀਤੀ ਦੇ ਮੁੱਖ ਹਿੱਸੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀਆਂ ਵਿੱਚ ਨਸ਼ਾ ਮੁਕਤ ਹੋਣ ਦੀ ਸ਼ਰਤ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਵੱਲ ਪ੍ਰੇਰਿਤ ਹੋ ਰਹੇ ਹਨ। ਜੇਕਰ ਛੋਟੀ ਅਤੇ ਲੰਬੀ ਮਿਆਦ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਤਾਂ ਨਸ਼ਿਆਂ ਵਿਰੁੱਧ ਪੱਕੀ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਜੰਗ ਲਗਾਤਾਰ ਜਾਰੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਪੰਜਾਬ ਪੁਲਿਸ ਦਾ ਮੁੱਖ ਟੀਚਾ ਹੈ।