Faridkot Medical Hospital - Sach Kahoon Punjabi

Faridkot Medical Hospital: ਮੈਡੀਕਲ ਹਸਪਤਾਲ ਫ਼ਰੀਦਕੋਟ ’ਚ ਵੈਂਟੀਲੇਟਰ ਸਹੂਲਤ ਲਈ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ : ਅਰਸ਼ ਸੱਚਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ’ਚ ਐਮਰਜੈਂਸੀ ਦੌਰਾਨ ਇੱਕ ਮਰੀਜ਼ ਦੇ ਪਰਿਵਾਰ ਵੱਲੋਂ ਵੈਂਟੀਲੇਟਰ ਸਹੂਲਤ ਲਈ ਮਦਦ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਮਰੀਜ਼ ਦੇ ਪਰਿਵਾਰ ਵੱਲੋਂ ਕਾਲ ਮਿਲਣ ਉਪਰੰਤ ਉਨ੍ਹਾਂ ਨੇ ਤੁਰੰਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਸੰਪਰਕ ਕੀਤਾ। ਉਨ੍ਹਾਂ ਅਨੁਸਾਰ ਇਸ ਦੌਰਾਨ ਲੋੜੀਂਦੀ ਵੈਂਟੀਲੇਟਰ ਸਹੂਲਤ ਉਪਲਬਧ ਨਾ ਹੋਣ ਦੀ ਜਾਣਕਾਰੀ ਮਿਲੀ। ਉਨ੍ਹਾਂ ਮੰਗ ਕੀਤੀ ਕਿ ਹਸਪਤਾਲ ’ਚ ਵੈਂਟੀਲੇਟਰ, ਆਈ.ਸੀ.ਯੂ. ਬੈੱਡ, ਆਕਸੀਜਨ ਅਤੇ ਹੋਰ ਜੀਵਨ-ਰੱਖਿਅਕ ਸਹੂਲਤਾਂ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਜੋ ਐਮਰਜੈਂਸੀ ਹਾਲਾਤ ’ਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਹਸਪਤਾਲ ’ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਜ਼ਮੀਨੀ ਪੱਧਰ ’ਤੇ ਫੀਡਬੈਕ ਵੀ ਇਕੱਠੀ ਕੀਤੀ ਗਈ ਹੈ। Faridkot Medical Hospital

ਇਹ ਵੀ ਪੜ੍ਹੋ : Indonesia Ship Missing: ਇੰਡੋਨੇਸ਼ੀਆ ’ਚ 243 ਯਾਤਰੀਆਂ ਵਾਲਾ ਜਹਾਜ਼ ਡੁੱਬਿਆ, 102 ਨੂੰ ਬਚਾਇਆ, 140 ਦੀ ਭਾਲ ਜਾਰੀ

ਇਸ ਦੌਰਾਨ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਦਵਾਈ ਕਾਊਂਟਰ ਤੇ ਓਪੀਡੀ ਸਲਿੱਪ ਪ੍ਰਣਾਲੀ ਵਿੱਚ ਵੀ ਸੁਧਾਰ ਦੀ ਲੋੜ ਮਹਿਸੂਸ ਹੋਣ ਦੀ ਗੱਲ ਸਾਹਮਣੇ ਆਈ ਹੈ। ਅਰਸ਼ ਸੱਚਰ ਨੇ ਕਿਹਾ ਕਿ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਿਹਤ ਸੇਵਾਵਾਂ ਨਾਲ ਜੁੜੀਆਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਬੇਝਿਜਕ ਸਾਂਝੇ ਕਰ ਸਕਣ, ਇਸ ਲਈ ਢੁਕਵਾਂ ਮਾਹੌਲ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਆਵਾਜ਼ ਨੂੰ ਰੋਕਣਾ ਹੱਲ ਨਹੀਂ ਹੈ। ਮਰੀਜ਼ਾਂ ਦੀ ਫੀਡਬੈਕ ਸੁਣ ਕੇ ਸਾਹਮਣੇ ਆ ਰਹੀਆਂ ਕਮੀਆਂ ਨੂੰ ਦੂਰ ਕਰਨਾ ਹੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਰਸਤਾ ਹੈ।”ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਵੈਂਟੀਲੇਟਰ ਸਹੂਲਤ ਨਾਲ ਸਬੰਧਤ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਵਾਈ ਜਾਵੇ। ਇਸ ਦੇ ਨਾਲ ਹੀ ਹਸਪਤਾਲ ਵਿੱਚ ਸਾਹਮਣੇ ਆ ਰਹੀਆਂ ਹੋਰ ਕਮੀਆਂ ਦੀ ਵੀ ਸਮਾਂਬੱਧ ਜਾਂਚ ਕਰਵਾ ਕੇ ਲੋੜੀਂਦੇ ਸੁਧਾਰ ਯਕੀਨੀ ਬਣਾਏ ਜਾਣ, ਤਾਂ ਜੋ ਫ਼ਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮਿਲ ਸਕਣ।