Drug Smugglers Punjab - Sach Kahoon Punjabi

Anti Drug Campaign: ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ : ਗਗਨਦੀਪ ਸਿੰਘ ਧਾਲੀਵਾਲ
Anti Drug Campaign: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਵੱਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਸਰਪੰਚਾਂ, ਪੰਚਾਂ, ਡੀ.ਜੀ.ਸੀ. ਮੈਂਬਰਾਂ, ਵੀ.ਡੀ.ਸੀ. ਕਨਵੀਨਰਾਂ ਅਤੇ ਪਾਰਟੀ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਰਫ਼ ਸਰਕਾਰੀ ਪੱਧਰ ਤੱਕ ਸੀਮਤ ਨਾ ਰੱਖਦਿਆਂ ਹਰ ਪਿੰਡ ਦੇ ਲੋਕਾਂ ਦੀ ਸ਼ਮੂਲੀਅਤ ਨਾਲ ਇੱਕ ਮਜ਼ਬੂਤ ਲੋਕ ਲਹਿਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: Murder Case Punjab: ਵੈਟਰਨਰੀ ਡਾਕਟਰ ਦੇ ਕਤਲ ਦੇ ਦੋਸ਼-ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ

ਉਨ੍ਹਾਂ ਪੰਚਾਂ ਅਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਕਿਸੇ ਵੀ ਨਸ਼ਾ ਤਸਕਰ ਦੀ ਹਮਾਇਤ ਨਾ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਜਾਂ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਸਾਥ ਨਹੀਂ ਦਿੱਤਾ ਜਾਣਾ ਚਾਹੀਦਾ। ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਮਤੇ ਪਾਸ ਕਰਵਾਉਣ ਦੇ ਨਾਲ-ਨਾਲ ਨੰਬਰਦਾਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।

ਧਾਲੀਵਾਲ ਨੇ ਦੱਸਿਆ ਕਿ 20 ਸਤੰਬਰ ਤੋਂ ਪਿੰਡ-ਪਿੰਡ ਮੀਟਿੰਗਾਂ ਦੀ ਲੜੀ ਸ਼ੁਰੂ ਕੀਤੀ ਜਾਵੇਗੀ। ਉਹ ਖੁਦ ਹਰ ਪਿੰਡ ਵਿੱਚ ਪਹੁੰਚ ਕੇ ਸਰਪੰਚਾਂ, ਪੰਚਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਨਗੇ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਪਿੰਡਾਂ ਵਿੱਚ ਨਸ਼ਾ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਣਾ ਹੈ।

ਇਸ ਮੌਕੇ ਯੂਥ ਆਗੂ ਅਨਮੋਲ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਬਣਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸੇ ਮਕਸਦ ਤਹਿਤ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਪਾਰਟੀ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਆਪਣੇ ਪਿੰਡਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਡਟ ਕੇ ਆਵਾਜ਼ ਉਠਾਉਣ ਦੀ ਅਪੀਲ ਕੀਤੀ।

ਐੱਸ.ਡੀ.ਐੱਮ. ਪੁਨੀਤ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਪਰਿਵਾਰ ਜਾਂ ਵਿਅਕਤੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਦੇ ਆਪਣੇ ਘਰ ਵਿੱਚ ਨਸ਼ੇ ਦੀ ਸਮੱਸਿਆ ਨਾ ਹੋਵੇ, ਪਰ ਜੇਕਰ ਆਸ-ਪਾਸ ਦੇ ਇਲਾਕੇ ਵਿੱਚ ਨਸ਼ਾ ਮੌਜ਼ੂਦ ਹੈ ਤਾਂ ਇਹ ਬੱਚਿਆਂ ਅਤੇ ਆਉਣ ਵਾਲੀ ਪੀੜ੍ਹੀ ਲਈ ਵੀ ਵੱਡਾ ਖ਼ਤਰਾ ਹੈ। ਇਸ ਲਈ ਨਸ਼ਿਆਂ ਦੀ ਰੋਕਥਾਮ ਲਈ ਹਰੇਕ ਵਰਗ ਨੂੰ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਡੀਐੱਸਪੀ ਤਰਲੋਚਨ ਸਿੰਘ, ਐੱਸ.ਐੱਮ.ਓ. ਮੈਡਮ ਕਾਜਲ, ਜ਼ਿਲ੍ਹਾ ਕੋਆਰਡੀਨੇਟਰ ਉੱਦਮ ਸਿੰਘ, ਮਨਪ੍ਰੀਤ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਪੰਵਾਰ ਤੋਂ ਇਲਾਵਾ ਸਮੂਹ ਸਰਪੰਚ, ਪੰਚ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।