Kisan News Punjab - Sach Kahoon Punjabi

Kisan News Punjab: 19 ਸਤੰਬਰ ਲਈ ਕਿਸਾਨਾਂ ਦਾ ਵੱਡਾ ਐਲਾਨ, ਪੰਜਾਬ ਭਰ ’ਚ ਹੋਣਗੇ ਰੋਸ ਮੁਜ਼ਾਹਰੇ
Kisan News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਐਸਕੇਐਮ ਗੈਰ-ਸਿਆਸੀ ਪੰਜਾਬ ਚੈਪਟਰ ਵੱਲੋਂ 19 ਸਤੰਬਰ ਨੂੰ ਪੰਜਾਬ ਭਰ ਵਿੱਚ ਪੁਲਸੀਆ ਜ਼ਬਰ ਵਿਰੁੱਧ ਦਿੱਤੇ ਗਏ ਰੋਸ ਮੁਜ਼ਾਹਰਿਆਂ ਦੇ ਸੱਦੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਜਨਰਲ ਸਕੱਤਰਾਂ ਅਤੇ ਹੋਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਵੱਖ-ਵੱਖ ਵਰਗਾਂ ਨਾਲ ਕਥਿਤ ਤੌਰ ’ਤੇ ਪੁਲਸੀਆ ਜ਼ਬਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ 19 ਸਤੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਤਹਿਸੀਲ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਫ਼ਰੀਦਕੋਟ ’ਚ 21 ਤੋਂ 23 ਸਤੰਬਰ ਤੱਕ ਲੱਗੇਗਾ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ

ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਕੀਤੀ ਕਿਸਾਨ ਪੰਚਾਇਤ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਪੰਚਾਇਤ ਵਿੱਚ ਸ਼ਾਮਲ ਹੋਣ ਆਏ ਕੁਝ ਨੌਜਵਾਨਾਂ ਨਾਲ ਫ਼ਰੀਦਕੋਟ ਵਿੱਚ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਾਹਮਣੇ ਆਈ ਵੀਡੀਓ ਦੀ ਜਾਂਚ ਕਰਕੇ ਸਬੰਧਤ ਐਸਐਚਓ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਥਿਤ ਪੁਲਿਸ ਜ਼ਬਰ ਦੇ ਮਾਮਲਿਆਂ ਵਿੱਚ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਵੱਖ-ਵੱਖ ਮਾਮਲਿਆਂ ਦਾ ਜ਼ਿਕਰ ਕਰਦਿਆਂ ਸਰਕਾਰ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੇ ਦੋਸ਼ ਵੀ ਲਗਾਏ।

ਲੈਂਡ ਮੋਰਗੇਜ ਬੈਂਕ ਦੀਆਂ ਮੰਗਾਂ ’ਤੇ ਮੀਟਿੰਗ ਦੀ ਤਾਰੀਖ ਐਲਾਨਣ ਦੀ ਮੰਗ

ਕਿਸਾਨ ਆਗੂ ਨੇ ਕਿਹਾ ਕਿ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਹੋਈ ਕਿਸਾਨ ਪੰਚਾਇਤ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਲੈਂਡ ਮੋਰਗੇਜ ਬੈਂਕ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ 23 ਸਤੰਬਰ ਤੋਂ ਬਾਅਦ ਸਬੰਧਿਤ ਮੰਤਰੀ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ ਦੌਰਾਨ ਫ਼ਰੀਦਕੋਟ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਜਥੇਬੰਦੀ ਵੱਲੋਂ 23 ਸਤੰਬਰ ਤੱਕ ਫ਼ਰੀਦਕੋਟ ਵਿੱਚ ਕੋਈ ਵੱਡਾ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 9 ਸਤੰਬਰ ਦੀ ਗੱਲਬਾਤ ਅਨੁਸਾਰ ਮੀਟਿੰਗ ਦੀ ਤਾਰੀਖ ਦਾ ਐਲਾਨ ਕੀਤਾ ਜਾਵੇ।

26 ਸਤੰਬਰ ਨੂੰ ਮੌੜ ਮੰਡੀ ਵਿੱਚ ਜਬਰ ਵਿਰੋਧੀ ਕਾਨਫਰੰਸ

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਕਿਸਾਨਾਂ ਦੀਆਂ ਜ਼ਮੀਨਾਂ ਸਬੰਧੀ ਕਥਿਤ ਤੌਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਰਾਤ ਸਮੇਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨਾਂ ਰਾਹੀਂ ਨਕਸ਼ੇ ਤਿਆਰ ਕਰਨ ਦੀਆਂ ਕੋਸ਼ਿਸ਼ਾਂ ਦੇ ਮਾਮਲੇ ਵੀ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਅਤੇ ਨੌਜਵਾਨਾਂ ਤੇ ਕਿਸਾਨਾਂ ਨਾਲ ਹੋ ਰਹੇ ਕਥਿਤ ਜਬਰ ਦੇ ਵਿਰੋਧ ਵਿੱਚ 26 ਸਤੰਬਰ ਨੂੰ ਮੌੜ ਮੰਡੀ ਵਿਖੇ ਪੰਜ ਜ਼ਿਲ੍ਹਿਆਂ ਦੀ ਸ਼ਮੂਲੀਅਤ ਨਾਲ ਜਬਰ ਵਿਰੋਧੀ ਕਾਨਫਰੰਸ ਕੀਤੀ ਜਾਵੇਗੀ। ਇਸ ਸਬੰਧੀ ਅੱਜ ਹੋਈ ਪੰਜਾਬ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਕੇ ਵੱਡੇ ਕਾਫ਼ਲਿਆਂ ਸਮੇਤ ਕਾਨਫਰੰਸ ਵਿੱਚ ਪਹੁੰਚਾਉਣ ਲਈ ਡਿਊਟੀਆਂ ਸੌਂਪੀਆਂ ਗਈਆਂ। ਮੀਟਿੰਗ ਵਿੱਚ ਪੰਜਾਬ ਭਰ ਤੋਂ ਪਹੁੰਚੇ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਜਨਰਲ ਸਕੱਤਰ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।