Lado Lakshmi Scheme Haryana - Sach Kahoon Punjabi

Lado Lakshmi Scheme Haryana: ਹਰਿਆਣਾ ’ਚ ਲਾਡੋ ਲਕਸ਼ਮੀ ਯੋਜਨਾ ਦਾ ਦੂਜਾ ਪੜਾਅ ਸ਼ੁਰੂ, 17 ਲੱਖ ਹੋਰ ਔਰਤਾਂ ਨੂੰ ਮਿਲੇਗਾ ਲਾਭ : ਮੁੱਖ ਮੰਤਰੀ ਨਾਇਬ ਸੈਣੀ
Lado Lakshmi Scheme Haryana: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਮਹਿੰਦਰਗੜ੍ਹ ਵਿੱਚ ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਪੜਾਅ ਤਹਿਤ ਹੁਣ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਵੀ ਹਰ ਮਹੀਨੇ 2,100 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਸਰਕਾਰ ਮੁਤਾਬਕ ਪਹਿਲੇ ਪੜਾਅ ਵਿੱਚ 1 ਲੱਖ ਰੁਪਏ ਸਾਲਾਨਾ ਆਮਦਨ ਸੀਮਾ ਵਾਲੇ ਪਰਿਵਾਰਾਂ ਦੀਆਂ 10 ਲੱਖ ਤੋਂ ਵੱਧ ਔਰਤਾਂ ਨੂੰ ਲਾਭ ਮਿਲ ਰਿਹਾ ਹੈ, ਜਦਕਿ ਨਵੀਂ ਆਮਦਨ ਸੀਮਾ ਨਾਲ ਕਰੀਬ 17 ਲੱਖ ਹੋਰ ਔਰਤਾਂ ਇਸ ਯੋਜਨਾ ਦੇ ਦਾਇਰੇ ਵਿੱਚ ਆਉਣਗੀਆਂ।

ਇਹ ਵੀ ਪੜ੍ਹੋ: Punjab Farmer News: ਕਿਸਾਨਾਂ ਨੇ ਅੰਮ੍ਰਿਤਸਰ ਸਮੇਤ 5 ਜ਼ਿਲ੍ਹਿਆਂ ਵਿੱਚ 'ਰੇਲ ਰੋਕੋ' ਅੰਦੋਲਨ ਕੀਤਾ ਖਤਮ

ਮੁੱਖ ਮੰਤਰੀ ਨੇ ਇਸ ਮੌਕੇ ਵੀਰ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਵੀਰਾਂਗਨਾਵਾਂ ਨੂੰ ਦੇਸ਼ ਦੀ ਸੇਵਾ ਅਤੇ ਕੁਰਬਾਨੀ ਲਈ ਨਮਨ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਦਾ ਆਰਥਿਕ ਸਸ਼ਕਤੀਕਰਨ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਸੈਣੀ ਨੇ ਸੂਬੇ ਦੇ 3,396 ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਲਈ 33.96 ਕਰੋੜ ਰੁਪਏ ਦੀ ਖੇਡ ਗ੍ਰਾਂਟ ਵੀ ਜਾਰੀ ਕੀਤੀ। ਹਰ ਸਕੂਲ ਨੂੰ 1 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲਾਂ ਨੂੰ ਸਮਰਪਿਤ ‘ਸੇਵਾ ਸੰਕਲਪ ਅਭਿਆਨ’ ਤਹਿਤ ‘ਸੇਵਾ ਫਸਟ ਇਨੋਵੇਸ਼ਨ ਚੈਂਲਜ’ ਪੋਰਟਲ ਦੀ ਸ਼ੁਰੂਆਤ ਕੀਤੀ ਗਈ।

ਮੁੱਖ ਮੰਤਰੀ ਮੁਤਾਬਕ ਇਸ ਪੋਰਟਲ ਰਾਹੀਂ ਵਿਦਿਆਰਥੀ, ਸਟਾਰਟਅੱਪ, ਉੱਦਮੀ, ਪੇਸ਼ੇਵਰ, ਖੋਜਕਰਤਾ ਅਤੇ ਆਮ ਨਾਗਰਿਕ ਆਪਣੇ ਨਵੀਨਤਾਕਾਰੀ ਵਿਚਾਰ ਅਤੇ ਹੱਲ ਪੇਸ਼ ਕਰ ਸਕਣਗੇ। ਹਰ ਜ਼ਿਲ੍ਹੇ ਦੀ ਚੁਣੀ ਗਈ ਸਰਵੋਤਮ ਨਵੀਨਤਾ ਨੂੰ 1 ਲੱਖ ਰੁਪਏ ਅਤੇ ਰਾਜ ਪੱਧਰ ’ਤੇ ਚੁਣੀਆਂ ਜਾਣ ਵਾਲੀਆਂ ਤਿੰਨ ਸ੍ਰੇਸ਼ਠ ਨਵੀਨਤਾਵਾਂ ਨੂੰ 5-5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ ਮੁੱਖ ਮੰਤਰੀ ਨੇ ਕਾਰੀਗਰਾਂ ਅਤੇ ਮਜ਼ਦੂਰਾਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਹਰਿਆਣਾ ਵਿੱਚ 41,366 ਅਰਜ਼ੀਦਾਰ ਰਜਿਸਟਰਡ ਹੋਏ ਹਨ, ਜਿਨ੍ਹਾਂ ਵਿੱਚੋਂ 30,655 ਕਾਰੀਗਰਾਂ ਦੀ ਹੁਨਰ ਸਿਖਲਾਈ ਪੂਰੀ ਹੋ ਚੁੱਕੀ ਹੈ। ਕਰੀਬ 12 ਹਜ਼ਾਰ ਕਾਰੀਗਰਾਂ ਨੂੰ ਟੂਲਕਿੱਟਾਂ ਅਤੇ ਲਗਭਗ 6 ਹਜ਼ਾਰ ਕਾਰੀਗਰਾਂ ਨੂੰ 56 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ।

ਇਸ ਮੌਕੇ 64,783 ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿੱਚ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ 48.91 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਨਿਰਮਾਣ ਅਤੇ ਉਦਯੋਗਿਕ ਖੇਤਰ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਸਮਾਜਿਕ ਸੁਰੱਖਿਆ ਲਈ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਸੈਣੀ ਨੇ ਦੱਸਿਆ ਕਿ ਰਜਿਸਟਰਡ ਨਿਰਮਾਣ ਕਾਮਿਆਂ ਨੂੰ 60 ਸਾਲ ਦੀ ਉਮਰ ਤੋਂ ਬਾਅਦ 3,500 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਾਦਸਿਆਂ ਅਤੇ ਦਿਵਿਆਂਗਤਾ ਦੀ ਸਥਿਤੀ ਵਿੱਚ ਵੀ ਵਿੱਤੀ ਸਹਾਇਤਾ ਦੇ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਕਾਰੀਗਰਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਉਦੇਸ਼ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨਾ ਹੈ।