Ludhiana Car Fire - Sach Kahoon Punjabi

Ludhiana News: ਲੁਧਿਆਣਾ ’ਚ ਚੱਲਦੀ ਸਵਿਫਟ ਕਾਰ ਨੂੰ ਲੱਗੀ ਅੱਗ, ਡਰਾਈਵਰ ਨੇ ਬਾਹਰ ਨਿਕਲ ਕੇ ਬਚਾਈ ਜਾਨ
ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਲੁਧਿਆਣਾ ’ਚ ਜਨਕਪੁਰੀ ਪੁਲਿਸ ਚੌਕੀ ਨੇੜੇ ਚੱਲਦੀ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੇ ਬੋਨਟ ਤੋਂ ਅੱਗ ਦੀਆਂ ਲਪਟਾਂ ਉੱਠਦੀਆਂ ਵੇਖ ਕੇ ਡਰਾਈਵਰ ਆਸ਼ੂ ਨੇ ਤੁਰੰਤ ਕਾਰ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕਾਰ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ। ਆਸ਼ੂ ਨੇ ਦੋਸ਼ ਲਾਇਆ ਕਿ ਸੂਚਨਾ ਦੇਣ ਤੋਂ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ। ਆਸ਼ੂ ਨੇ ਦੱਸਿਆ ਕਿ ਉਹ ਹਰਗੋਬਿੰਦ ਨਗਰ ਦਾ ਰਹਿਣ ਵਾਲਾ ਹੈ। ਵੀਰਵਾਰ ਦੇਰ ਸ਼ਾਮ ਨੂੰ ਉਹ ਕਿਸੇ ਜ਼ਰੂਰੀ ਕੰਮ ਲਈ ਚੀਮਾ ਚੌਕ ਵੱਲੋਂ ਆ ਰਿਹਾ ਸੀ। ਜਦੋਂ ਉਹ ਜਨਕਪੁਰੀ ਪੁਲਿਸ ਚੌਕੀ ਨੇੜੇ ਪਹੁੰਚਿਆ ਤਾਂ ਅਚਾਨਕ ਕਾਰ ਦੇ ਬੋਨਟ ਤੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਸ਼ੁਰੂ ’ਚ ਅੱਗ ਘੱਟ ਸੀ, ਪਰ ਕੁਝ ਹੀ ਦੇਰ ’ਚ ਇਹ ਤੇਜ਼ੀ ਨਾਲ ਫੈਲਣ ਲੱਗੀ। ਆਸ਼ੂ ਨੇ ਕਾਰ ਤੋਂ ਬਾਹਰ ਨਿਕਲ ਕੇ ਰੌਲਾ ਪਾਇਆ ਤੇ ਲੋਕਾਂ ਤੋਂ ਮਦਦ ਮੰਗੀ। ਕਾਰ ਨੂੰ ਅੱਗ ਲੱਗਣ ਤੋਂ ਬਾਅਦ ਇੱਕ ਰਾਹਗੀਰ ਨੇ ਆਪਣੀ ਗੱਡੀ ’ਚ ਪਏ ਅੱਗ ਬੁਝਾਊ ਯੰਤਰ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : Body Donation: ਪਿੰਡ ਲਾਡਬੰਜਾਰਾ ਖੁਰਦ ਦੇ ਪਹਿਲੇ ਸਰੀਰਦਾਨੀ ਬਣੇ ਸਲੋਚਨਾ ਦੇਵੀ ਇੰਸਾਂ

ਪਰ ਸਫਲਤਾ ਨਹੀਂ ਮਿਲੀ। ਇਸ ਤੋਂ ਬਾਅਦ ਨੇੜਲੀ ਫੈਕਟਰੀ ਤੋਂ 3-4 ਅੱਗ ਬੁਝਾਊ ਯੰਤਰ ਲਿਆ ਕੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਇਲਾਕਾ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਨਕਪੁਰੀ ਪੁਲਿਸ ਚੌਕੀ ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ ਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਜਾਣਕਾਰੀ ਦਿੱਤੀ। ਆਸ਼ੂ ਦੇ ਅਨੁਸਾਰ, ਸੂਚਨਾ ਦੇਣ ਤੋਂ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਰੀਬ ਅੱਧੇ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਡਰਾਈਵਰ ਆਸ਼ੂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਜਦੋਂ ਉਹ ਕਾਰ ਤੋਂ ਬਾਹਰ ਨਿਕਲਿਆ ਤਾਂ ਉਸ ਦਾ ਮੋਬਾਈਲ ਫੋਨ ਗੱਡੀ ਦੇ ਨੇੜੇ ਹੀ ਡਿੱਗ ਗਿਆ। ਬਾਅਦ ਵਿੱਚ ਕਿਸੇ ਵਿਅਕਤੀ ਨੇ ਉਸ ਦਾ ਮੋਬਾਈਲ ਚੁੱਕ ਲਿਆ। ਆਸ਼ੂ ਮੁਤਾਬਕ ਉਸ ਦੀ ਕਾਰ ਸਾਲ 2019 ਮਾਡਲ ਦੀ ਡੀਜ਼ਲ ਸਵਿਫਟ ਹੈ। ਪੁਲਿਸ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਘਟਨਾ ਸਥਾਨ ’ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲੈ ਚੁੱਕੇ ਹਨ। ਘਟਨਾ ’ਚ ਕਿਸੇ ਵੀ ਵਿਅਕਤੀ ਦਾ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਧੇ ਘੰਟੇ ਬਾਅਦ ਪਹੁੰਚੀਆਂ, ਉਦੋਂ ਤੱਕ ਕਾਰ ਸੜ ਕੇ ਸੁਆਹ ਹੋ ਚੁੱਕੀ ਸੀ। Ludhiana News