BJP Nasha Mukt Punjab Yatra - Sach Kahoon Punjabi

Punjab BJP: ਪਠਾਨਕੋਟ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ, 30 ਸਤੰਬਰ ਨੂੰ ਜਲੰਧਰ ’ਚ ਹੋਵੇਗਾ ਸਮਾਪਤੀ ਸਮਾਗਮ
Punjab BJP: ਪਠਾਨਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)| ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਪਠਾਨਕੋਟ ਦੇ ਮਾਧੋਪੁਰ ਸਥਿਤ ਏਕਤਾ ਸਥਲ ਤੋਂ ਕੀਤੀ ਗਈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪਾਰਟੀ ਵੱਲੋਂ ਇਸ ਮੁਹਿੰਮ ਨੂੰ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਦੇ ਨਾਅਰੇ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਯਾਤਰਾ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਵੇਗੀ। ਭਾਜਪਾ ਮੁਤਾਬਕ ਚਾਰ ਯਾਤਰਾਵਾਂ ਰਾਹੀਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਬਣਾਈ ਜਾਵੇਗੀ ਅਤੇ ਕਰੀਬ 4,000 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ।

ਇਸ ਮੌਕੇ ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਦੀ ਪਛਾਣ ਨਸ਼ਿਆਂ ਨਾਲ ਨਹੀਂ, ਸਗੋਂ ਇਸ ਦੀ ਵਿਰਾਸਤ, ਨੌਜਵਾਨੀ, ਕਿਸਾਨਾਂ ਦੀ ਮਿਹਨਤ, ਖਿਡਾਰੀਆਂ ਦੇ ਜਜ਼ਬੇ ਅਤੇ ਗੁਰੂਆਂ ਦੀ ਬਾਣੀ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਸ਼ਾ ਤਸਕਰਾਂ ’ਤੇ ਕਾਰਵਾਈ, ਸਪਲਾਈ ਨੈੱਟਵਰਕ ਨੂੰ ਤੋੜਨਾ, ਨਸ਼ਿਆਂ ਦੀ ਕਮਾਈ ਜ਼ਬਤ ਕਰਨਾ ਅਤੇ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਦੇ ਨਾਲ ਸਮਾਜ ਦੀ ਭੂਮਿਕਾ ਵੀ ਮਹੱਤਵਪੂਰਨ ਹੈ।

ਨਬੀਨ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਦੋਸ਼ ਲਗਾਉਂਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਯਾਤਰਾਵਾਂ ਦੌਰਾਨ ਲੋਕਾਂ ਨਾਲ ਸੰਵਾਦ ਕੀਤਾ ਜਾਵੇਗਾ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ: Punjab Roadways Strike: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਨਿਤਿਨ ਨਬੀਨ ਨੇ ਕਿਹਾ ਕਿ ਸੂਬੇ ’ਚ ਸੱਤਾ ਵਿੱਚ ਬੈਠੈ ਲੋਕਾਂ ਨੇ ਪੰਜਾਬ ਦੀ ਪਛਾਣ ਨੂੰ ਬਦਲਣ ਦਾ ਕੰਮ ਕੀਤਾ, ਸਾਡੀਆ ਪੀੜ੍ਹੀਆਂ ਨੂੰ ਖਤਮ ਕਰਨ ਦਾ ਕੰਮ ਕੀਤਾ। ਪੰਜਾਬ ਦੀ ਆਪ ਸਰਕਾਰ ਨੇ ਨਸ਼ੇ ਖਿਲਾਫ਼ ਲੜਾਈ ਨੂੰ ਸੱਤਾ ਦੀ ਚਾਬੀ ਸਮਝਿਆ, ਲੋਕਾਂ ਦਾ ਦਰਦ ਨਹੀਂ ਮੰਨਿਆ। ਨਿਤਿਨ ਨਬੀਨ ਨੇ ਕਿਹਾ ਸੂਬੇ ਦੀਆਂ ਚਾਰੋਂ ਦਿਸ਼ਾਵਾਂ ਤੋਂ ਨਸ਼ਾ ਮੁਕਤ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ, ਇਨ੍ਹਾਂ ਯਾਤਰਾਵਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਨਸ਼ਾ ਮੁਕਤ ਅਭਿਆਨ ਨਾਲ ਜੋੜਿਆਂ ਜਾਵੇਗਾ, ਜਿਸ ਸੰਵਾਦ ਵੀ ਕੀਤਾ ਜਾਵੇਗਾ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਜੋੜਿਆ ਜਾਵੇਗਾ।

ਸੱਤਾ ਵਿੱਚ ਬੈਠੈ ਲੋਕਾਂ ਨੇ ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਅਤੇ ਪੀੜਾ ਨਹੀ ਸਮਝੀ। ਪੰਜਾਬ ਦੀ ਆਪ ਸਰਕਾਰ ਨਸ਼ੇ ਖਿਲ਼ਾਫ ਬੋਲਣ ਵਾਲੇ ਲੋਕਾਂ ਦੀ ਅਵਾਜ਼ ਬੰਦ ਕਰਨਾ ਚਾਹੁੰਦੀ ਹੈ, ਪਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਦੀ ਅਵਾਜ਼ ਨੂੰ ਬੰਦ ਨਹੀ ਕਰ ਸਕੇਗੀ। ਨਸ਼ੇ ਵਿਰੁੱਧ ਅਵਾਜ਼ ਉਠਾਉਣ ਵਾਲਾ ਦਲਿਤ ਭਰਾ ਸਰਕਾਰ ਦੀ ਜ਼ਿਆਦਤੀ ਕਾਰਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਇਆ। ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਆਮ ਆਦਮੀ ਦੇ ਵਰਕਰਾਂ ਦੁਆਰਾ ਰੋਕਿਆ ਗਿਆ । ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਨਸ਼ੇ ਦੇ ਨੈਟਵਰਕ ਨੂੰ ਤੋੜਨ ਦੀ ਵਜਾਏ ਨਸ਼ਾ ਪੀੜਤ ਪਰਿਵਾਰਾਂ ਦੇ ਮਨੋਬਲ ਨੂੰ ਤੋੜਨ ਦਾ ਕੰਮ ਕੀਤਾ ।

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਸਿਆਸੀ ਇਕੱਠ ਨਹੀਂ, ਸਗੋਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਜੁੜਨ ਦਾ ਯਤਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਅਗਲੇ ਦੋ ਸਾਲਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੰਮ ਕਰੇਗੀ। ਇਹ ਦਾਅਵਾ ਪਾਰਟੀ ਵੱਲੋਂ ਪਹਿਲਾਂ ਵੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਕੀਤਾ ਗਿਆ ਹੈ।

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਸਮਾਜਿਕ ਤਸਵੀਰ ਪ੍ਰਭਾਵਿਤ ਹੋ ਰਹੀ ਹੈ। ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਘਰ-ਘਰ ਨਾਲ ਜੁੜੀ ਹੋਈ ਹੈ ਅਤੇ ਇਸ ਵਿਰੁੱਧ ਵਿਆਪਕ ਜਨ-ਭਾਗੀਦਾਰੀ ਦੀ ਲੋੜ ਹੈ।

ਸਮਾਗਮ ਨੂੰ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਇਕਬਾਲ ਸਿੰਘ ਲਾਲਪੁਰਾ, ਪ੍ਰਨੀਤ ਕੌਰ, ਸ਼ਵੇਤ ਮਲਿਕ, ਮਨੋਰੰਜਨ ਕਾਲੀਆ, ਜੰਗੀ ਲਾਲ ਮਹਾਜਨ ਅਤੇ ਦਿਨੇਸ਼ ਬੱਬੂ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਤੀਸ਼ ਪੂਨੀਆ, ਸੌਦਾਨ ਸਿੰਘ, ਡਾ. ਨਰਿੰਦਰ ਸਿੰਘ ਰੈਣਾ, ਤਰੁਣ ਚੁੱਘ, ਬਿਕਰਮਜੀਤ ਸਿੰਘ ਸਾਹਨੀ, ਸਤਨਾਮ ਸਿੰਘ ਸੰਧੂ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।