Bhagwant Mann Farmers - Sach Kahoon Punjabi

Punjab CM Bhagwant Mann: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ : ਭਗਵੰਤ ਮਾਨ
Punjab CM Bhagwant Mann: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਸਿੰਜਾਈ ਹੇਠ ਰਕਬਾ 22 ਫੀਸਦੀ ਤੋਂ ਵਧ ਕੇ 88 ਫੀਸਦੀ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਹੁਣ ਤੱਕ 14,000 ਕਿਲੋਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਈਆਂ ਜਾ ਚੁੱਕੀਆਂ ਹਨ, ਜਦਕਿ ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦਾ ਟੀਚਾ ਹੈ। ਉਨ੍ਹਾਂ ਮੁਤਾਬਕ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਉਣ ਸਮੇਤ ਹੋਰ ਉਪਰਾਲਿਆਂ ਨਾਲ ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਸੁਧਰਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੀ.ਏ.ਯੂ. ਦੇ ਬੀਜ ਖੋਜ ਕੇਂਦਰ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਦਕਿ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਅਤੇ ਬਿਜਾਈ ਤੋਂ ਪਹਿਲਾਂ ਬੀਜਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: Punjab Roadways Strike: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਕਟ ਦੇ ਹੱਲ ਲਈ ਕਿਸਾਨਾਂ ਦੀ ਆਮਦਨ ਵਧਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਧ ਰਹੀਆਂ ਲਾਗਤਾਂ ਅਤੇ ਆਮਦਨ ਵਿੱਚ ਕਮੀ ਕਾਰਨ ਕਿਸਾਨ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਕੱਢਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕਰਦਿਆਂ ਕੇਂਦਰ ਸਰਕਾਰ ਤੋਂ ਬਦਲਵੀਆਂ ਫਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ. ਦੇਣ ਦੀ ਮੰਗ ਵੀ ਕੀਤੀ। ਪਾਣੀ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਜਲ ਸਰੋਤਾਂ ਦੀ ਹਰ ਬੂੰਦ ਦੀ ਸੰਭਾਲ ਕਰਨਾ ਜ਼ਰੂਰੀ ਹੈ।

ਝੋਨੇ ਦੇ ਆਉਣ ਵਾਲੇ ਖਰੀਦ ਸੀਜ਼ਨ ਬਾਰੇ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਸਮੇਂ ਸਿਰ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ।

ਕਿਸਾਨ ਮੇਲੇ ਦੌਰਾਨ ਅਗਾਂਹਵਧੂ ਅਤੇ ਉੱਦਮੀ ਕਿਸਾਨਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਪੀ.ਏ.ਯੂ. ਦੀ ਖੇਤੀਬਾੜੀ ਖੋਜ ਅਤੇ ਕਿਸਾਨਾਂ ਨੂੰ ਵਿਗਿਆਨਕ ਤਕਨੀਕਾਂ ਨਾਲ ਜੋੜਨ ਵਿੱਚ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਖੇਤੀ ਆਮਦਨ ਵਧਾਉਣ ਅਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਤਰੀਕੇ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਕਈ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।