Amritsar Drug Bust - Sach Kahoon Punjabi

Amritsar News: ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 17 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
Amritsar News: ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਇਹ ਵੀ ਪੜ੍ਹੋ: Punjab News: ਨਸ਼ਾ ਖ਼ਤਮ ਕਰਨ ਦੀ 6 ਵਾਰ ਡੈੱਡਲਾਇਨ ਬਦਲ ਚੁੱਕੀ ‘ਆਪ’ ਸਰਕਾਰ ਤੋਂ ਕੋਈ ਉਮੀਦ ਨਹੀਂ : ਰੇਖਾ ਗੁਪਤਾ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ, ਤਿੰਨੋਂ ਵਾਸੀ ਕੋਟ ਮੀਤ ਸਿੰਘ, ਖਾਲਸਾ ਨਗਰ ਪਲਾਟ, ਅੰਮ੍ਰਿਤਸਰ , ਵਜੋਂ ਹੋਈ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ ਨੂੰ ਵੀ ਜ਼ਬਤ ਕੀਤਾ ਹੈ।

ਇਸ ਤਾਜ਼ਾ ਬਰਾਮਦਗੀ ਨਾਲ, ਸੀ.ਆਈ. ਅੰਮ੍ਰਿਤਸਰ ਨੇ ਮਹਿਜ਼ ਚਾਰ ਦਿਨਾਂ ਵਿੱਚ ਕੁੱਲ 54 ਕਿਲੋ ਹੈਰੋਇਨ ਬਰਾਮਦਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ 27 ਕਿੱਲੋ ਅਤੇ 10 ਕਿਲੋ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਸਰਹੱਦ ਪਾਰਲੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।

ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ,ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੇ ਡਰੋਨ ਰਾਹੀਂ ਸੁੱਟੀ ਗਈ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ-ਤਰਨਤਾਰਨ ਰੋਡ ’ਤੇ ਫਲਾਈਓਵਰ ਦੇ ਹੇਠਾਂ ਨਸ਼ੀਲੇ ਪਦਾਰਥਾਂ ਦੀ ਵੱਡੀ ਡੀਲ ਕਰਨ ਦੀ ਸੰਭਾਵਨਾ ਹੈ।

ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਨਾਕਾ ਲਗਾਇਆ ਅਤੇ ਫਲਾਈਓਵਰ ਨੇੜਲੇ ਪਾਰਕ ਕੋਲ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਕੇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।